Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਇੰਡੋ ਗਲੋਬਲ ਕਾਲਜ਼ਿਜ ਵਿਖੇ ਨੌਕਰੀ ਮੇਲੇ ਦਾ ਆਯੋਜਨ, 15 ਕੰਪਨੀਆਂ ਵੱਲੋਂ 66 ਉਮੀਦਵਾਰਾਂ ਦੀ 4.70 ਲੱਖ ਤੱਕ ਦੇ ਪੈਕੇਜ ਲਈ ਚੁਣੇ

ਸਾਡਾ ਟੀਚਾ ਡਿਗਰੀ ਹੋਲਡਰ ਦੇ ਨਾਲ ਨਾਲ ਡਿਪਲੋਮਾ ਅਤੇ ਬੀ ਏ ਉਮੀਦਵਾਰ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ- ਚੇਅਰਮੈਨ ਸਿੰਗਲਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 30 May 2017

Last updated on: May 30, 2017, 00:00 IST

ਇੰਡੋ ਗਲੋਬਲ ਗਰੁੱਪ ਆਫ਼ ਕਾਲਜ਼ਿਜ ਵੱਲੋਂ  ਕੈਂਪਸ ਵਿਚ ਇਕ ਦਿਨਾਂ ਨੌਕਰੀ ਮੇਲੇ ਦਾ   ਆਯੋਜਨ ਕੀਤਾ ਗਿਆ। ਇਸ ਮੌਕੇ ਨੌਕਰੀ ਹਾਸਿਲ ਲਈ ਪੰਜਾਬ,ਹਰਿਆਣਾ,ਹਿਮਾਚਲ ਪ੍ਰਦੇਸ਼ ਸਮੇਤ ਜੰਮੂ ਕਸ਼ਮੀਰ ਦੇ ਕਾਲਜਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਨੌਕਰੀ ਮੇਲੇ ਦੀ ਖ਼ਾਸੀਅਤ ਇਹ ਰਹੀ ਕਿ ਵਿਸ਼ਵ ਪੱਧਰ ਦੀਆਂ 15 ਕੰਪਨੀਆਂ ਵੱਲੋਂ  ਬੀ.ਟੈੱਕ,ਐਮ ਬੀ ਏ ਅਤੇ ਐਮ ਸੀ ਏ ਡਿਗਰੀ ਹੋਲਡਰ ਦੇ ਇਲਾਵਾ ਡਿਪਲੋਮਾ ਹੋਲਡਰ ਅਤੇ ਜਰਨਲ ਗ੍ਰੈਜ਼ੂਏਟਸ ਦੀ ਵੀ ਚੋਣ ਕੀਤੀ ਗਈ। ਜਦ ਕਿ ਇਸ ਯੋਗ ਉਮੀਦਵਾਰਾਂ ਦੀ ਚੋਣ ਲਈ ਵਿਸ਼ਵ ਪੱਧਰ ਦੀਆਂ ਆਈਸ਼ਰ, ਫਿਟਜ਼ੀ,ਇਨਬੇ, ਕੈਡ ਸੈਂਟਰ, ਵੈੱਬਰੂਟਸ ਸਮੇਤ 15 ਬਹੁਕੌਮੀ  ਜਾਣੀਆਂ-ਪਛਾਣੀਆਂ ਕੰਪਨੀਆਂ  ਨੇ ਸ਼ਿਰਕਤ ਕੀਤੀ। ਇੰਡੋ ਗਲੋਬਲ ਦੇ  ਗਰੁੱਪ ਦੇ ਸੀ À ਮਾਨਵ ਸਿੰਗਲਾ ਨੇ ਸਮੂਹ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਜੀ ਆਇਆ ਕਹਿੰਦੇ ਹੋਏ ਇਸ ਗੱਲ ਦਾ ਭਰੋਸਾ ਦਿਤਾ ਕਿ ਉਨ੍ਹਾਂ ਨੂੰ ਇਸ ਖ਼ਿੱਤੇ ਮਿਆਰੀ ਉਮੀਦਵਾਰਾਂ ਨੂੰ ਚੁਣਨ ਦਾ ਮੌਕਾ ਮਿਲੇਗਾ । ਸਮੂਹ ਕੰਪਨੀਆਂ ਵੱਲੋਂ ਵੱਖ-ਵੱਖ ਤਰੀਕੇ ਨਾਲ ਵਿਦਿਆਰਥੀਆਂ ਦੇ ਲਿਖਤੀ ਟੈੱਸਟ,ਗਰੁੱਪ ਡਿਸਕਸ਼ਨ,ਇੰਟਰਵਿਊ ਤੋਂ ਬਾਅਦ 66 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਤੇ ਕੁੱਝ ਕੰਪਨੀਆਂ ਨੇ ਮੌਕੇ ਤੇ ਹੀ ਚੁਣੇ ਗਏ ਉਮੀਦਵਾਰਾਂ ਨੂੰ ਆਫ਼ਰ ਲੈਟਰ ਦੇ ਦਿਤੇ। ਇਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ  ਢਾਈ ਲੱਖ ਤੋਂ  4.70 ਲੱਖ ਤੱਕ ਦੇ ਪੈਕੇਜ ਆਫ਼ਰ ਕੀਤੇ ਗਏ ।

ਇਸ ਮੌਕੇ ਤੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਚੇਅਰਮੈਨ ਸੁਖਦੇਵ ਕੁਮਾਰ ਸਿੰਗਲਾ ਦੱਸਿਆਂ ਕਿ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਸ਼ਨ ਤੱਕ ਦੀ ਹਰ ਸਟਰੀਮ ਦੇ ਉਮੀਦਵਾਰਾਂ ਲਈ ਰੱਖੇ ਗਏ ਇਸ ਮੈਗਾ ਜੌਬ ਫੈਸਟ ਦਾ ਬਹੁਤ ਵਧੀਆ ਹੁੰਗਾਰਾ ਮਿਲਿਆਂ ਹੈ । ਇੰਡੋ ਗਲੋਬਲ ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਇਕਠੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਚੰਗੇ ਨਾਗਰਿਕ ਬਣਾਉਣ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੀ ਟੈਕਨੀਕਲ ਜਾਣਕਾਰੀ ਨਾਲ ਅਪ-ਟੂ-ਡੇਟ ਰੱਖਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਇੰਡੋ ਗਲੋਬਲ ਗਰੁੱਪ ਦੀ ਇਹੀ ਕੋਸ਼ਿਸ਼ ਰਹਿੰਦੀ ਹੈ ਕਿ  ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇਣ ਦੇ ਨਾਲ ਨਾਲ ਇਕ ਵਧੀਆਂ ਨਾਗਰਿਕ ਅਤੇ ਸਫਲ ਸ਼ਹਿਰੀ ਵੀ ਬਣਾਇਆ ਜਾਵੇ।ਚੇਅਰਮੈਨ ਸਿੰਗਲਾ ਨੇ ਕਿਹਾ ਕਿ ਭਾਰਤ ਨੂੰ ਸੁਪਰ ਪਾਵਰ ਬਣਾਉਣ ਲਈ ਸਾਨੂੰ ਨੌਜਵਾਨ ਪੀੜੀ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਪਵੇਗਾ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD