Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਨੂੰ ਮਿਲਣ ਜਾ ਰਹੇ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੂੰ ਪੁਲਿਸ ਨੇ ਵਿਧਾਨ ਸਭਾ ਗੇਟ ਉਤੇ ਹੀ ਕੀਤਾ ਗਿ੍ਰਫਤਾਰ

ਸੂਬੇ ਵਿਚ ਐਮਰਜੇਂਸੀ ਵਰਗੇ ਹਾਲਾਤ, ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਮੁੱਖ ਮੰਤਰੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ- ਐਚ.ਐਸ. ਫੂਲਕਾ

Web Admin

Web Admin

5 Dariya News

ਚੰਡੀਗੜ , 30 May 2017

Last updated on: May 30, 2017, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਸ਼ਾਂਤਮਈ ਢੰਗ ਨਾਲ ਮਾਰਚ ਕਰਦੇ ਹੋਏ ਜਾ ਰਹੇ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੂੰ ਪੁਲਿਸ ਨੇ ਵਿਧਾਨ ਸਭਾ ਦੇ ਗੇਟ ਉਤੇ ਹੀ ਗਿਰਫਤਾਰ ਕਰ ਲਿਆ। ਇਹ ਵਿਧਾਇਕ ਰੇਤੇ ਦੀਆਂ ਖੱਡਾਂ ਵਿਚ ਹੋਏ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੇ ਸਨ।ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ, ਪਾਰਟੀ ਪ੍ਰਧਾਨ ਅਤੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ, ਸੀਨੀਅਰ ਆਗੂ ਅਤੇ ਐਮ.ਐਲ.ਏ. ਸੁਖਪਾਲ ਸਿੰਘ ਖਹਿਰਾ, ਪਾਰਟੀ ਦੇ ਸਹਿ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਰਾਣਾ ਗੁਰਜੀਤ ਦੇ ਖਿਲਾਫ ਨਾਅਰੇਬਾਜੀ ਕਰਦੇ ਰਹੇ।ਗਿਰਫਤਾਰ ਕਰਨ ਤੋਂ ਬਾਅਦ ਵਿਧਾਇਕਾਂ ਨੂੰ ਸੈਕਟਰ 17 ਦੇ ਪੁਲਿਸ ਸਟੇਸ਼ਨ ਵਿਖੇ ਲਿਆਂਦਾ ਗਿਆ ਅਤੇ ਘੰਟਿਆਂ ਬੱਦੀ ਗਿਰਫਤਾਰੀ ਤੋਂ ਬਾਅਦ ਉਨਾਂ ਨੂੰ ਰਿਹਾ ਕੀਤਾ ਗਿਆ। ਥਾਣੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਵਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਤੋਂ ਇਨਕਾਰ ਕਰ ਦਿੱਤਾ। ਉਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਚੁਣੇ ਹੋਏ ਵਿਧਾਇਕਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ ਤਾਂ ਉਨਾਂ ਦੇ ਸਲਾਹਕਾਰ ਨੂੰ ਮੰਗ ਪੱਤਰ ਦੇਣਾ ਇਕ ਵਿਖਾਵਾ ਮਾਤਰ ਹੀ ਹੋਵੇਗਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਇਥੋਂ ਤੱਕ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕਾਂ ਨੂੰ ਵੀ ਮੁੱਖ ਮੰਤਰੀ ਨੂੰ ਮਿਲਣ ਦੀ ਮਨਾਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲੋਕਾਂ ਦੀ ਅਵਾਜ ਬੁਲੰਦ ਕਰਨ ਦੇ ਦੋਸ਼ ਵਿਚ ਗਿਰਫਤਾਰ ਕੀਤਾ ਗਿਆ ਹੈ। ਫੂਲਕਾ ਨੇ ਕਿਹਾ ਕਿ ਇਸਦੇ ਸਪਸ਼ਟ ਸਬੂਤ ਹਨ ਕਿ ਰਾਣਾ ਗੁਰਜੀਤ ਸਿੱਧੇ ਤੌਰ ਤੇ ਰੇਤ ਦੀਆਂ ਖੱਡਾਂ ਨੂੰ ਨਜਾਇਜ ਹਥਉਣ ਲਈ ਜਿੰਮੇਵਾਰ ਹੈ ਪਰੰਤੂ ਕੈਪਟਨ ਅਮਰਿੰਦਰ ਸਿੰਘ ਉਨਾਂ ਦੇ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਬਚ ਰਹੇ ਹਨ। ਫੂਲਕਾ ਨੇ ਕਿਹਾ ਕਿ ਇਸ ਮਾਮਲੇ ਕੈਪਟਨ ਅਮਰਿੰਦਰ ਸਿੰਘ ਦੀ ਚੁੱਪੀ ਇਹ ਸਿੱਧ ਕਰਦੀ ਹੈ ਕਿ ਰਾਣਾ ਗੁਰਜੀਤ ਦੇ ਨਾਲ ਨਾਲ ਕੈਪਟਨ ਅਮਰਿੰਦਰ ਸਿੰਘ ਵੀ ਗਲਤ ਢੰਗ ਨਾਲ ਦਿੱਤੀਆਂ ਗਈਆਂ ਖੱਡਾਂ ਦੇ ਮਾਮਲੇ ਵਿਚ ਸ਼ਾਮਲ ਹਨ।ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਅਕਾਲੀ ਆਗੂ ਪੰਜਾਬ ਵਿਚ ਰੇਤ, ਭੂ ਮਾਫੀਆ ਅਤੇ ਟਰਾਂਸਪੋਰਟ ਦੇ ਮਾਫੀਆ ਲਈ ਮਸ਼ਹੂਰ ਸਨ ਪਰੰਤੂ ਹੁਣ ਕਾਂਗਰਸੀ ਆਗੂਆਂ ਨੇ ਉਨਾਂ ਨੂੰ ਮਾਤ ਪਾ ਦਿੱਤੀ ਹੈ। ਅਕਾਲੀਆਂ ਨੂੰ ਜੇਲ ਵਿਚ ਸੁਟਣ ਦੇ ਦਾਅਵੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਪਿਛੇ ਹੱਟ ਰਹੇ ਹਨ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੀ ਬੁਰਸ਼ਾਗਰਦੀ ਖਿਲਾਫ ਬੋਲਦੇ ਰਹੇ ਹਨ ਪਰੰਤੂ ਸੱਤਾ ਪ੍ਰਾਪਤੀ ਤੋਂ ਬਾਅਦ ਉਹ ਵੀ ਉਨਾਂ ਦੇ ਨਕਸ਼ੇ ਕਦਮ ਉਤੇ ਚਲਣ ਲੱਗ ਪਏ ਹਨ। ਮਾਨ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਕੋਲ ਕੋਈ ਅਜਿਹਾ ਫਾਰਮੂਲਾ ਹੈ ਜਿਸ ਨਾਲ ਕਿ ਇਕ ਖਾਨਸਾਮਾ (ਬਾਵਰਚੀ) ਕਰੋੜਾਂ ਰੁਪਏ ਕਮਾ ਸਕਦਾ ਹੈ ਤਾਂ ਉਨਾਂ ਨੂੰ ਇਹ ਫਾਰਮੂਲਾ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਦੱਸਣਾ ਚਾਹੀਦਾ ਹੈ ਤਾਂ ਜੋ ਉਹ ਵੀ ਬੇਰੋਜਗਾਰੀ ਤੋਂ ਬਾਹਰ ਨਿਕਲ ਸਕਣ। 

ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਮਾਮਲੇ ਵਿਚ ਰਿਟਾਇਰ ਜਸਟਿਸ ਨਾਰੰਗ ਦੀ ਪ੍ਰਧਾਨਗੀ ਵਿਚ ਬਣਾਏ ਜੁਡੀਸ਼ਿਅਲ ਕਮਿਸ਼ਨ ਦਾ ਕੋਈ ਮਤਲਬ ਨਹੀਂ ਹੈ ਕਿਉ ਜੋ ਜਸਟਿਸ ਨਾਰੰਗ ਦੇ ਰਾਣਾ ਪਰਿਵਾਰ ਨਾਲ ਸਿੱਧੇ ਸੰਬੰਧ ਹਨ। ਇਸ ਕਰਕੇ ਉਹ ਉਨਾਂ ਖਿਲਾਫ ਕਾਰਵਾਈ ਨਹੀਂ ਕਰ ਸਕਦੇ। ਉਨਾਂ ਕਿਹਾ ਕਿ ਇਹ ਜਗਜਾਹਿਰ ਹੈ ਕਿ ਜਸਟਿਸ ਨਾਰੰਗ ਦੇ ਸਪੁੱਤਰ ਰਾਣਾ ਪਰਿਵਾਰ ਦੇ ਵਕੀਲ ਹਨ ਅਤੇ ਉਹ ਰਾਣਾ ਪਰਿਵਾਰ ਕੋਲੋਂ ਕੇਸ ਲੜਨ ਲਈ ਫੀਸ ਲੈਂਦੇ ਹਨ। ਉਨਾਂ ਕਿਹਾ ਕਿ ਇਹ ਕਿਸ ਤਰਾਂ ਹੋ ਸਕਦਾ ਹੈ ਕਿ ਜੋ ਵਿਅਕਤੀ ਮੰਤਰੀ ਦੇ ਇਨਾਂ ਕਰੀਬੀ ਹੋਵੇ ਤਾਂ ਕਿਸ ਪ੍ਰਕਾਰ ਉਹ ਇਸ ਕੇਸ ਨੂੰ ਹੱਲ ਕਰੇਗਾ। ਉਨਾਂ ਕਿਹਾ ਕਿ ਰਾਣਾ ਪਰਿਵਾਰ ਦੇ ਖਾਨਸਾਮੇ ਨੇ ਮਾਈਨਿੰਗ ਦਾ ਠੇਕੇ ਲੈਣ ਲਈ 26 ਕਰੋੜ ਰੁਪਏ ਜਮਾ ਕਰਵਾਏ ਹਨ ਜਦੋਂਕਿ ਉਸ ਦਾ ਸਲਾਨਾ ਆਮਦਨ ਸਿਰਫ 90 ਹਜਾਰ ਰੁਪਏ ਹੈ। ਉਨਾਂ ਕੈਪਟਨ ਅਮਰਿੰਦਰ ਸਿੰਘ ਤੋਂ ਪੁਛਿਆ ਕਿ ਅਜਿਹੀ ਕਿਹੜੀ ਗੱਲ ਜੋ ਕੈਪਟਨ ਅਮਰਿੰਦਰ ਸਿੰਘ ਨੂੰ ਰਾਣਾ ਖਿਲਾਫ ਕਾਰਵਾਈ ਕਰਨ ਤੋਂ ਪਿਛੇ ਖਿਚ ਰਹੀ ਹੈ।ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿਚ ਹੋ ਰਹੀ ਕੁਦਰਤੀ ਸਾਧਨਾ ਦੀ ਲੁਟ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਉਨਾਂ ਕਿਹਾ ਕਿ ਜਦੋਂ ਤੱਕ ਰਾਣਾ ਗੁਰਜੀਤ ਨੂੰ ਮੰਤਰੀ ਪਦ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨਾਂ ਚੇਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਇਸ ਸੰਘਰਸ਼ ਨੂੰ ਪੂਰੇ ਸੂਬੇ ਵਿਚ ਲੈ ਜਾਣ ਲਈ ਮਜਬੂਰ ਹੋਵੇਗੀ।ਆਮ ਆਦਮੀ ਪਾਰਟੀ ਦੇ ਆਗੂ ਇਨਫੋਰਸਮੈਂਟ ਡਾਇਰੈਕਟੋਰੇਟ, ਇਨਕਮ ਟੈਕਸ ਅਤੇ ਹੋਰ ਸੰਬੰਧਤ ਵਿਭਾਗਾਂ ਵਿਚ ਵੀ ਮਾਮਲੇ ਦੀ ਸ਼ਿਕਾਇਤ ਕਰਨਗੇ। ਇਸ ਪਿਛੋਂ ਆਮ ਆਦਮੀ ਪਾਰਟੀ ਦਾ ਵਫਦ ਆਉਦੇ ਦਿਨਾਂ ਵਿਚ ਮਾਣਯੋਗ ਰਾਜਪਾਲ ਨਾਲ ਵੀ ਮੁਲਾਕਾਤ ਕਰੇਗਾ।        

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD