Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਵਿਚ ਆਈ.ਬੀ.ਐਮ ਅਤੇ ਸਿਸਕੋ ਵਲੋਂ ਪੀ.ਪੀ.ਪੀ ਵਿਧੀ ਰਾਹੀਂ ਸੈਂਟਰ ਆਫ ਐਕਸੀਲੈਂਸ ਸ਼ਥਾਪਤ ਕੀਤੇ ਜਾਣਗੇ : ਚਰਨਜੀਤ ਸਿੰਘ ਚੰਨੀ

ਮਾਝਾ, ਮਾਲਵਾ, ਦੁਆਬਾ ਅਤੇ ਪੁਆਧ ਖੇਤਰਾਂ ਵਿਚ ਸੈਂਟਰ ਖੋਲਣ ਲਈ ਪ੍ਰਸਤਾਵ ਵਿਚਾਰ ਅਧੀਨ

Web Admin

Web Admin

5 Dariya News

ਚੰਡੀਗੜ੍ਹ , 31 May 2017

Last updated on: May 31, 2017, 00:00 IST

ਪੰਜਾਬ ਸਰਕਾਰ ਵਲੋਂ ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਵਿਸ਼ਵ ਪੱਧਰੀ ਕੰਪਨੀਆਂ ਆਈ.ਬੀ.ਐਮ ਅਤੇ ਸਿਸਕੋ ਨਾਲ ਸਾਂਝੀਵਾਲਤਾ ਰਾਹੀਂ ਸੂਬੇ ਵਿਚ ਸੈਂਟਰ ਆਫ ਐਕਸੀਲੈਂਸ ਖੋਲੇ ਜਾਣਗੇ।ਅੱਜ ਇੱਥੇ ਦੋਵਾਂ ਆਈ.ਟੀ ਗਰੁੱਪਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੋਵਾਂ ਧਿਰਾਂ ਨੇ ਪੀ.ਪੀ.ਪੀ ਵਿਧੀ ਰਾਹੀਂ ਸੈਂਟਰ ਆਫ ਐਕਸੀਲੈਂਸ ਖੋਲਣ ਲਈ ਸਿਧਾਂਤਕ ਸਹਿਮਤੀ ਦਿੰਦਿਆਂ ਇਸ ਪ੍ਰੋਜੈਕਟ ਦੇ ਪਹਿਲੇ ਫੇਜ਼ ਵਿਚ ਇੱਕ ਇੱਕ ਸੈਂਟਰ ਖੋਲਣ ਦੀ ਹਾਮੀ ਭਰੀ ਹੈ।ਸ. ਚੰਨੀ ਨੇ ਅੱਗੇ ਦੱਸਿਆ ਕਿ ਸੂਚਨਾ ਤਕਨਾਲੋਜੀ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਦੀਆਂ  ਦੋਵੇਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਵਲੋਂ ਪੰਜਾਬ ਸਰਕਾਰ ਨਾਲ ਸਾਂਝੀਵਾਲਤਾ ਰਾਹੀਂ ਸੈਂਟਰ ਖੋਲਣ ਸਬੰਧੀ ਪ੍ਰਸਤਾਵ ਪੇਸ਼ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਦੋਵਾਂ ਕੰਪਨੀਆਂ ਨੂੰ ਕਿਹਾ ਗਿਆ ਹੈ ਇਸ ਪ੍ਰੋਜੈਕਟ ਨੂੰ ਅਮਲੀ ਜਾਂਮਾਂ ਪਹੁੰਚਾਉਣ ਲਈ ਵਿਸਥਾਰਪੂਰਵਕ ਪ੍ਰੋਜੈਕਟ ਰਿਪੋਟਟਾਂ ਤਿਆਰ ਕਰਕੇ ਜਲਦ ਭੇਜੀਆਂ ਜਾਣ ਤਾਂ ਜੋ ਮੁੱਖ ਮੰਤਰੀ ਪੱਧਰ 'ਤੇ ਇਨ੍ਹਾਂ ਦੀ ਪ੍ਰਵਾਨਗੀ ਲਈ ਜਾ ਸਕੇ।ਤਕਨੀਕੀ ਸਿਖਿੱਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਨੂੰ ਮਾਡਲ ਸੈਂਟਰਾਂ ਵਜੋਂ ਵਿਕਸਤ ਕੀਤਾ ਜਾਵੇਗਾ, ਇਸ ਸਕੀਮ ਦੇ ਤਹਿਤ ਸੂਬੇ ਦੇ ਮਾਝਾ, ਮਾਲਵਾ, ਦੁਆਬਾ ਅਤੇ ਪੁਆਧ ਖੇਤਰਾਂ ਵਿਚ ਇੱਕ ਇੱਕ ਸੈਂਟਰ ਖੋਲਿਆ ਜਾਵੇਗਾ।ਉਨ੍ਹਾਂ ਨਾਲ ਹੀ ਕਿਹਾ ਕਿ ਇਸ ਮਾਡਲ ਦੀ ਸਫਲਤਾ ਤੋਂ ਬਾਅਦ ਸੂਬੇ ਦੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਇਸ ਮਾਡਲ ਨੂੰ ਲਾਗੂ ਕਰਨਾ ਲਾਜ਼ਮੀ ਕੀਤਾ ਜਾਵੇਗਾ।

ਸ. ਚੰਨੀ ਨੇ ਦੱਸਿਆ ਕਿ ਸਿਧਾਂਤਕ ਤੌਰ 'ਤੇ ਇਹ ਸਹਿਮਤੀ ਜਤਾਈ ਗਈ ਹੈ ਕਿ ਪੰਜਾਬ ਸਰਕਾਰ ਵਲੋਂ ਇਹ ਸੈਂਟਰ ਖੋਲਣ ਲਈ ਬੁਨਿਆਦੀ ਇਮਾਰਤੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਨਿੱਜੀ ਅਦਾਰਿਆਂ ਵਲੋਂ ਇਨਾਂ ਸੈਂਟਰਾ ਵਿਚ ਬਾਕੀ ਤਕਨੀਕੀ ਢਾਂਚਾ ਅਤੇ ਫਕੈਲਟੀ ਸੇਵਾਵਾਂ ਸਥਾਪਤ ਕੀਤੀਆਂ ਜਾਣਗੀਆਂ।ਇਸ ਮੌਕੇ ਮੌਜੂਦ ਦੋਵਾਂ ਕੰਪਨੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਨ੍ਹਾਂ ਸੈਂਟਰਾ ਵਿਚ ਵਿਸ਼ਵ ਪੱਧਰੀ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਿਸ਼ਵ ਦੇ ਸਭ ਤੋਂ ਵਧੀਆ ਅਦਾਰਿਆਂ ਵਿਚੋਂ ਅਧਿਆਪਕ ਲਿਆ ਕੇ ਨਿਯੁਕਤ ਕੀਤੇ ਜਾਣਗੇ।ਉਨ੍ਹਾਂ ਨਾਲ ਹੀ ਕਿਹਾ ਕਿ ਇਨਾਂਹ ਸੈਂਟਰਾ ਵਿਚ ਬੀ.ਟੈਕ ਕੋਰਸ ਚਲਾਉਣ ਦੇ ਨਾਲ ਨਾਲ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਚਲਦੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।

ਸ. ਕਾਹਨ ਸਿੰਘ ਪੰਨੂ ਸਕੱਤਰ ਤਕਨੀਕੀ ਸਿੱਖਿਆ ਨੇ ਇਸ ਮੌਕੇ ਦੋਵਾਂ ਅਦਾਰਿਆਂ ਦੇ ਨੁਮਇੰਦਿਆਂ ਨੂੰ ਕਿਹਾ ਕਿ ਨਵੇਂ ਪ੍ਰਸਤਾਵ ਵਿਚ ਇਸ ਪਹਿਲੂ ਦਾ ਵੀ ਧਿਆਨ ਰੱਖਿਆ ਜਾਵੇ ਕਿ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀ ਵੀ ਇੰਨਾਂ ਸੈਂਟਰਾ ਵਿਚ ਦਾਖਲੇ ਲੈ ਸਕਣ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸਮਾਜ ਦੇ ਕਮਜੋਰ ਵਰਗਾਂ ਲਈ ਵੀ ਪ੍ਰਸਤਾਵ ਵਿਚ ਵਿਸੇਸ਼ ਧਿਆਨ ਦਿੱਤਾ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਬੀ.ਐਮ ਤੋਂ ਸ੍ਰੀ ਜੀ. ਸੇਥੂਰਮਨ ਸੋਹਿਯੋਗੀ-ਪਬਲਿਕ ਸੈਕਟਰ ਇੰਡੀਆ, ਸ੍ਰੀ ਸ਼ਿਵਮ ਸ਼ਰਮਾ ਸੰਸਥਾਪਕ ਸੀ.ਈ.ਓ ਨਿਊਰਾਨ ਤਕਨਾਲੋਜੀ ਅਤੇ ਸਿਸਕੋ ਦੇ ਪ੍ਰਤੀਨਿਧੀ ਮੌਜੂਦ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD