Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮਾਤਾ ਅਵਤਾਰ ਕੌਰ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਭਰਤਇੰਦਰ ਸਿੰਘ ਚਾਹਲ

ਉੱਘੀ ਸਮਾਜ ਸੇਵਿਕਾ ਮਾਤਾ ਅਵਤਾਰ ਕੌਰ ਦੀ ਅੰਤਿਮ ਅਰਦਾਸ ਮੌਕੇ ਕੀਤੀਆਂ ਭਾਵ-ਭਿੰਨੀਆਂ ਸਰਧਾਂਜਲੀਆਂ ਭੇਂਟ

Web Admin

Web Admin

5 Dariya News

ਐਸ.ਏ.ਐਸ. ਨਗਰ , 01 Jun 2017

Last updated on: Jun 01, 2017, 00:00 IST

ਮਾਤਾ ਅਵਤਾਰ ਕੌਰ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਆਪਣੀਆ ਪ੍ਰੀਵਾਰਿਕ ਜਿੰਮੇਵਾਰੀਆਂ ਦੇ ਨਾਲ-ਨਾਲ ਸਮਾਜ ਦੇ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ। ਅਜਿਹੇ ਵਿਰਲੇ ਇਨਸਾਨਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਤਾਂ ਨਾ ਪੂਰਿਆ ਜਾਣ ਵਾਲਾ ਘਾਟਾ ਪੈਦਾ ਹੀ ਹੈ ਸਗੋ ਸਮਾਜ ਨੂੰ  ਵੀ ਵੱਡਾ ਘਾਟਾ ਪੈਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ  ਭਰਤਇੰਦਰ ਸਿੰਘ ਚਾਹਲ ਨੇ ਸੀਨੀਅਰ ਪੱਤਰਕਾਰ ਸ੍ਰ: ਦਵਿੰਦਰਜੀਤ ਸਿੰਘ ਅਰਸ਼ੀ ਦੀ ਮਾਤਾ ਸ੍ਰੀਮਤੀ ਅਵਤਾਰ ਕੌਰ ਜਿਨ੍ਹਾਂ ਦਾ ਕਿ ਪਿਛਲੇ ਦਿਨੀ ਸੰਖੇਪ ਬਿਮਾਰੀ ਪਿੱਛੋ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ  ਸਿਵਾਲਿਕ ਸਿਟੀ (ਖਰੜ) ਦੇ ਗੁਰਦੂਆਰਾ ਸਾਹਿਬ ਵਿਖੇ ਪੁਆਏ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਆਪਣੀ ਭਾਵ-ਭਿੰਨੀ ਸਰਧਾਂਜਲੀ ਭੇਂਟ ਕਰਦਿਆਂ ਕੀਤਾ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਵੀ ਕੀਤਾ ਗਿਆ।ਸ੍ਰ: ਚਾਹਲ ਨੇ  ਇਸ ਮੌਕੇ ਬੋਲਦਿਆਂ ਕਿਹਾ ਕਿ ਮਾਤਾ ਅਵਤਾਰ ਕੌਰ ਨੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰ ਵੀ  ਦਿੱਤੇ ਅਤੇ ਆਪਣੇ ਬੱਚਿਆਂ ਨੂੰ  ਚੰਗੀ ਤਾਲੀਮ ਵੀ ਦੁਆਈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਸਮਾਜ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਕਿਹਾ ਕਿ  ਮਾਤਾ ਅਵਤਾਰ ਕੌਰ ਇੱਕ ਧਾਰਮਿਕ ਸੁਭਾਅ ਦੇ ਮਾਲਕ ਸਨ। ਉਨ੍ਹਾਂ ਇਸ ਮੌਕੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ। 

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਭੇਜਿਆ ਸੰਦੇਸ਼ ਵੀ ਪੜਿਆ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਮਾਤਾ ਅਵਤਾਰ ਕੌਰ ਜੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਮੈਂ ਇਸ ਦੁਖ ਦੀ ਘੜੀ ਵਿੱਚ ਸੋਗੀ ਪਰਿਵਾਰ ਪ੍ਰਤੀ ਆਪਣੀ ਦਿਲੀ ਹਮਦਰਦੀ ਭੇਜਦੀ ਹਾਂ ਅਤੇ ਪ੍ਰਮਾਤਮਾਂ ਅੱਗੇ  ਅਰਦਾਸ ਕਰਦੀ ਹਾਂ ਕਿ ਉਹ ਵਿਛੜੀ ਆਤਮਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸ ਮੌਕੇ ਪਾਂਡੇਚਿਰੀ ਦੇ ਸਾਬਕਾ ਉਪ ਰਾਜਪਾਲ ਸ੍ਰ: ਇਕਬਾਲ ਸਿੰਘ ਨੇ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਦਵਿੰਦਰਜੀਤ ਸਿੰਘ ਅਰਸ਼ੀ ਜੀ ਦੇ ਪਰਿਵਾਰ ਨਾਲ ਉਨ੍ਹਾਂ ਦਾ ਬਹੁਤ ਨੇੜਲਾ ਰਿਸਤਾ ਹੈ ਅਤੇ ਉਨ੍ਹਾਂ ਨੇ ਮਾਤਾ ਅਵਤਾਰ ਕੌਰ ਵੱਲੋਂ ਨਿਭਾਈਆਂ ਜਿੰਮੇਵਾਰੀਆਂ ਨੂੰ ਵੀ ਨੇੜੇ ਤੋਂ ਵੇਖਿਆ ਹੈ। ਉਹ ਇੱਕ ਬਹੁਤ ਹੀ ਸੁਗੜ,ਸਿਆਣੇ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਇਸ ਮੌਕੇ ਦਵਿੰਦਰਜੀਤ ਸਿੰਘ ਅਰਸ਼ੀ ਵੱਲੋਂ ਪੱਤਰਕਰਿਤਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ। ਅੰਤਿਮ ਅਰਦਾਸ ਵਿੱਚ ਹਲਕਾ ਵਿਧਾਇਕ ਐਸ.ਏ.ਐਸ. ਨਗਰ ਸ੍ਰ: ਬਲਬੀਰ ਸਿੰਘ ਸਿੱਧੂ, ਐਮ.ਐਲ.ਏ ਪ੍ਰਗਟ ਸਿੰਘ, ਐਮ.ਐਲ.ਏ. ਬੁੱਧ ਰਾਮ, ਰਘਬੀਰ ਸਿੰਘ ਜੌੜਾ ਸਾਬਕਾ ਚੇਅਰਮੈਨ ਐਗਰੋ ਇੰਡਸਟਰੀ, ਮੇਅਰ ਨਗਰ ਨਿਗਮ ਐਸ.ਏ.ਐਸ. ਨਗਰ ਕੁਲਵੰਤ ਸਿੰਘ, ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਓ.ਐਸ.ਡੀ. ਲਖਵਿੰਦਰ ਕੌਰ ਗਰਚਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਸਾਬਕਾ ਐਡੀਟਰ ਪੰਜਾਬੀ ਟ੍ਰਿਬਿਊਨ ਸਿੰਗਾਰਾ ਸਿੰਘ ਭੁੱਲਰ, ਬਾਬੂਸ਼ਾਹੀ ਡਾਟ ਕਾਮ ਦੇ ਸੰਪਾਦਕ ਬਲਜੀਤ ਸਿੰਘ ਬੱਲੀ, ਸ੍ਰ:ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ, ਡਿਪਟੀ ਡਾਇਰੈਕਟਰ (ਪ੍ਰੈਸ) ਸੂਚਨਾਂ ਤੇ ਲੋਕ ਸੰਪਰਕ ਵਿਭਾਗ ਪੰਜਾਬ, ਸ੍ਰੀ ਅਜੀਤ ਕੰਵਲ ਸਿੰਘ,  ਡਿਪਟੀ ਡਾਇਰੈਕਟਰ (ਖੇਤਰੀ) ਸ੍ਰੀ ਹਰਜੀਤ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਬੁੱਧੀਜਿਵੀ, ਲੇਖਕ, ਪੱਤਰਕਾਰ ਭਾਈਚਾਰਾ ਅਤੇ ਰਾਜਸੀ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

 

Tags: Bharat Inder Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD