Wednesday, 08 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ

 

ਸਕੂਲ ਸਿੱਖਿਆ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਬਿਹਤਰ ਪ੍ਰਬੰਧਾਂ ਬਾਰੇ ਉਤਰੀ ਰਾਜਾਂ ਦੀ ਦੋ ਰਾਜਾਂ ਦੀ ਕਾਨਫਰੰਸ ਸ਼ੁਰੂ

ਕੇਂਦਰੀ ਰਾਜ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਕਾਨਫਰੰਸ ਦੇ ਉਦਘਾਟਨੀ ਭਾਸ਼ਣ ਵਿੱਚ ਮਿਆਰੀ ਸਿੱਖਿਆ 'ਤੇ ਦਿੱਤਾ ਜ਼ੋਰ

Web Admin

Web Admin

5 Dariya News

ਚੰਡੀਗੜ੍ਹ , 01 Jun 2017

ਸਕੂਲ ਸਿੱਖਿਆ ਢਾਂਚੇ ਵਿੱਚ ਸੁਧਾਰ ਲਿਆਉਣ, ਮਿਆਰੀ ਸਿੱਖਿਆ 'ਤੇ ਜ਼ੋਰ ਦੇਣ ਅਤੇ ਵੱਖ-ਵੱਖ ਰਾਜਾਂ ਵੱਲੋਂ ਕੀਤੀਆਂ ਜਾ ਰਹੀਆਂ ਵਧੀਆਂ ਕੋਸ਼ਿਸ਼ਾਂ ਨੂੰ ਸਾਂਝਾ ਕਰਨ ਦੇ ਉਦੇਸ਼ ਨਾਲ ਅੱਜ ਇਥੇ ਚੰਡੀਗੜ੍ਹ ਵਿਖਏ ਉਤਰੀ ਭਾਰਤ ਦੇ ਅੱਠ ਰਾਜਾਂ ਦੀ ਸਿੱਖਿਆ ਬਾਰੇ ਖੇਤਰੀ ਕਾਨਫੰਰਸ ਦੀ ਸ਼ੁਰੂਆਤ ਹੋਈ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਕਾਨਫਰੰਸ ਦਾ ਉਦਘਾਟਨ ਮਨੁੱਖੀ ਸਰੋਤ ਵਿਕਾਸ ਮੰਤਾਰਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਉਪੇਂਦਰ ਕੁਸ਼ਵਾਹਾ ਨੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਹਾਜ਼ਰੀ ਵਿੱਚ ਕੀਤਾ। ਇਸ ਕਾਨਫਰੰਸ ਵਿੱਚ ਮੇਜ਼ਬਾਨ ਪੰਜਾਬ ਤੋਂ ਇਲਾਵਾ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਉਤਰ ਪ੍ਰਦੇਸ਼, ਦਿੱਲੀ ਤੇ ਚੰਡੀਗੜ੍ਹ (ਯੂ.ਟੀ.) ਹਿੱਸਾ ਲੈ ਰਹੇ ਹਨ।ਕਾਨਫਰੰਸ ਦੀ ਸ਼ੁਰੂਆਤ ਵਿੱਚ ਮੁੱਖ ਮਹਿਮਾਨ ਕੇਂਦਰੀ ਮੰਤਰੀ ਸ੍ਰੀ ਕੁਸ਼ਵਾਹਾ ਅਤੇ ਵੱਖ-ਵੱਖ ਸੂਬਿਆਂ ਤੋਂ ਆਏ ਡੈਲੀਗੇਟ ਦਾ ਸਵਾਗਤ ਕਰਦਿਆਂ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਫਨਾ ਹੈ ਕਿ ਪੰਜਾਬ ਸਿੱਖਿਆ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਵੇ ਜਿਸ ਲਈ ਉਹ ਸਭ ਤੋਂ ਵੱਧ ਪਹਿਲ ਸਿੱਖਿਆ ਵਿਭਾਗ ਨੂੰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਾਨਫਰੰਸ ਨਾਲ ਵੱਖ-ਵੱਖ ਸੂਬਿਆਂ ਵਿੱਚ ਚੱਲ ਰਹੀਆਂ ਬਿਹਤਰ ਕੋਸ਼ਿਸ਼ਾਂ ਨੂੰ ਸਾਂਝਾ ਕਰ ਕੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਬਿਹਤਰ ਢਾਂਚਾ ਉਸਾਰਨ ਲਈ ਹੇਠਲੇ ਪੱਧਰ ਤੋਂ ਸ਼ੁਰੂਆਤ ਕੀਤੇ ਜਾ ਰਹੇ ਹਨ ਜਿਸ ਦਾ ਖੁਲਾਸਾ ਆਗਾਮੀ ਬਜਟ ਸੈਸ਼ਨ ਵਿੱਚ ਹੋਵੇਗਾ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਪਹਿਲ ਹੇਠਲੇ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਪੈਰਾਂ 'ਤੇ ਖੜ੍ਹਾ ਕਰਨਾ ਹੈ ਜਿਸ ਲਈ ਪ੍ਰਾਇਮਰੀ ਪੱਧਰ ਤੋਂ ਸਿੱਖਿਆ ਸੁਧਾਰਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ-ਪੰਜਾਬ ਪੋਰਟਲ ਬਣਾਇਆ ਗਿਆ ਹੈ ਜਿਸ ਨਾਲ ਸੂਬੇ ਭਰ ਦੇ ਸਮੂਹ 30,000 ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲ ਰਜਿਸਟਰਡ ਹਨ। ਇਸ ਤੋਂ ਇਲਾਵਾ 17 ਆਦਰਸ਼ ਸਕੂਲ ਅਤੇ ਗਰੀਬ ਹੁਸ਼ਿਆਰ ਵਿਦਿਆਰਥੀਆਂ ਲਈ 10 ਮੈਰੀਟੋਰੀਅਸ ਸਕੂਲ ਚੱਲ ਰਹੇ ਹਨ।ਪੰਜਾਬ ਸਰਕਾਰ ਦੀਆਂ ਭਵਿੱਖੀ ਯੋਜਨਾਵਾਂ ਦਾ ਖੁਲਾਸਾ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਜੀ ਦਾ ਸੁਫਨਾ ਹੈ ਕਿ ਸੈਕੰਡਰੀ ਪੱਧਰ ਤੋਂ ਵਿਦੇਸ਼ੀ ਭਾਸ਼ਾ ਨੂੰ ਆਪਸ਼ਨ ਵਜੋਂ ਸ਼ੁਰੂਆਤ ਕਰਨ ਦੇ ਪ੍ਰਾਇਮਰੀ ਪੱਧਰ ਤੋਂ ਵੀ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਆਪਸ਼ਨ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਿੱਖਿਆ ਵਿਭਾਗ ਵੱਲੋਂ ਇਕ ਯੋਜਨਾ ਬਣਾਈ ਜਾ ਰਹੀ ਹੈ ਕਿ ਸੂਬੇ ਵਿੱਚ 400 ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੰਗਰੇਜ਼ੀ ਮਾਧਿਅਮ ਨੂੰ ਚੋਣਵੇਂ ਮਾਧਿਅਮ ਵਜੋਂ ਸ਼ੁਰੂ ਕੀਤਾ ਜਾਵੇ ਤਾਂ ਪ੍ਰਾਈਵੇਟ ਸਕੂਲਾਂ ਵਿੱਚ ਸਿਰਫ ਅੰਗਰੇਜ਼ੀ ਮਾਧਿਅਮ ਦੀ ਖਿੱਚ ਕਰ ਕੇ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਦੇ ਚਾਹਵਾਨ ਮਾਪੇ ਸਰਕਾਰੀ ਸਕੂਲਾਂ ਵੱਲ ਰੁਖ ਕਰ ਸਕਣਗੇ। ਉਨ੍ਹਾਂ ਇਹ ਵੀ ਗੱਲ ਕਹੀ ਕਿ ਅੰਗਰੇਜ਼ੀ ਮਾਧਿਅਮ ਕਿਸੇ ਵੀ ਵਿਦਿਆਰਥੀ 'ਤੇ ਥੋਪਿਆ ਨਹੀਂ ਜਾਵੇਗਾ ਬਲਕਿ ਪੰਜਾਬੀ ਮਾਧਿਅਮ ਦੇ ਨਾਲ ਅੰਗਰੇਜ਼ੀ ਚੋਣਵਾਂ ਮਾਧਿਅਮ ਹੋਵੇਗਾ।ਅੰਤ ਵਿੱਚ ਸ੍ਰੀਮਤੀ ਚੌਧਰੀ ਨੇ ਇਸ ਕਾਨਫਰੰਸ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਬਿਹਤਰ ਮੰਚ ਕਰਾਰ ਦਿੰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿੱਚ ਸਿੱਖਿਆ ਪੜ੍ਹਾਉਣ ਦੀਆਂ ਵਿਧੀਆਂ ਅਤੇ ਬਿਹਤਰ ਕੋਸ਼ਿਸ਼ਾਂ ਨੂੰ ਵੱਖ-ਵੱਖ ਰਾਜ ਇਕ ਦੂਜੇ ਨਾਲ ਸਾਂਝੀਆਂ ਕਰਨ। ਉਨ੍ਹਾਂ ਸਿੱਖਿਆ ਖੇਤਰ ਵਿੱਚ ਯੋਗਦਾਨ ਪਾ ਰਹੀਆਂ ਗੈਰ ਸਰਕਾਰੀ ਸੰਗਠਨਾਂ ਦਾ ਵੀ ਸਵਾਗਤ ਕਰਦਿਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਸਲਾਹਿਆ।

ਇਸ ਉਪਰੰਤ ਕਾਨਫਰੰਸ ਦਾ ਉਦਘਾਟਨੀ ਭਾਸ਼ਣ ਦਿੰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਉਪੇਂਦਰ ਕੁਸ਼ਵਾਹਾ ਨੇ ਕਿਹਾ ਸਕੂਲ ਸਿੱਖਿਆ ਖੇਤਰ ਵਿੱਚ ਬਿਹਤਰ ਸੁਧਾਰ ਲਿਆਉਣਾ ਇਕ ਨਿਰੰਤਰ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਮੰਤਰਾਲੇ ਦਾ ਇਕੋ-ਇਕ ਮੰਤਵ ਮਿਆਰੀ ਸਿੱਖਿਆ 'ਤੇ ਜ਼ੋਰ ਦੇਣਾ ਹੈ। ਉਨ੍ਹਾਂ ਕਿਹਾ ਇਸ ਕਾਨਫਰੰਸ ਦਾ ਮਨੋਰਥ ਇਹੋ ਹੈ ਕਿ ਵੱਖ-ਵੱਖ ਥਾਵਾਂ 'ਤੇ ਹੋ ਰਹੀਆਂ ਬਿਹਤਰ ਕੋਸ਼ਿਸ਼ਾਂ ਨੂੰ ਹੋਰ ਫੈਲਾਉਣਾ ਅਤੇ ਸਭ ਰਾਜਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ.ਸੀ.ਈ.ਆਰ.ਟੀ. 'ਲਰਨਿੰਗ ਆਊਟਕੰਮ' ਨੀਤੀ 'ਤੇ ਜ਼ੋਰ ਦੇ ਰਿਹਾ ਹੈ ਜਿਸ ਨਾਲ ਵਿਦਿਆਰਥੀ ਦਾ ਵਿਸ਼ੇ ਅਤੇ ਕਲਾਸ ਅਨੁਸਾਰ ਮੁਲਾਂਕਣ ਕੀਤਾ ਜਾਵੇ।ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਤੇ ਪੰਜਾਬ ਦੀ ਸਿੱਖਿਆ ਮੰਤਰੀ ਨੇ ਸਮਾਂ ਰੌਸ਼ਨ ਕਰ ਕੇ ਕਾਨਫਰੰਸ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਰਾਜਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵੀ ਦੇਖੀਆ ਜਿੱਥੇ ਉਨ੍ਹਾਂ ਵਿਦਿਆਰਥੀਆਂ ਦੇ ਉਦਮ ਦੀ ਸ਼ਲਾਘਾ ਕੀਤੀ।ਕਾਨਫਰੰਸ ਦੌਰਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਕੱਤਰ (ਸਕੂਲ ਸਿੱਖਿਆ ਤੇ ਸਾਖਰਤਾ) ਸ੍ਰੀ ਅਨਿਲ ਸਵਰੂਪ, ਸੰਯੁਕਤ ਸਕੱਤਰ ਸ੍ਰੀ ਅਜੇ ਟਿਰਕੇ, ਡਾਇਰੈਕਟਰ (ਰਮਸਾ) ਸ੍ਰੀਮਤੀ ਨਿਗਾਰਾ ਫਾਤਿਮ, ਪੰਜਾਬ ਦੇ ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਜੀ ਵਜਰਾਲਿੰਗਮ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਸੱਭਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਦੇਵ ਸਿੰਘ ਕਾਹਲੋ ਤੇ ਵਧੀਕ ਸਟੇਟ ਪ੍ਰਾਜੈਕਟ ਡਾਇਰੈਕਟਰ ਕਮ ਨੋਡਲ ਅਫਸਰ (ਕਾਨਫਰੰਸ) ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।

 

Tags: Upendra Kushwaha , Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD