Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਕਾਲੀ-ਭਾਜਪਾ ਗਠਜੋੜ ਵਲੋਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ਨਾਲ ਮੁਲਾਕਾਤ

5ਵੀਂ ਅਤੇ 8ਵੀਂ ਦਾ ਇਮਤਿਹਾਨ ਦੁਬਾਰਾ ਸ਼ੁਰੂ ਕਰਨ ਅਤੇ 8ਵੀਂ ਤੱਕ ਫੇਲ ਨਾ ਕਰਨ ਦੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ

Web Admin

Web Admin

5 Dariya News

ਚੰਡੀਗੜ੍ਹ , 02 Jun 2017

Last updated on: Jun 02, 2017, 00:00 IST

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਉਚ ਪੱਧਰੀ ਵਫਦ ਨੇ ਭਾਰਤ ਸਰਕਾਰ ਦੇ ਮਨੁੱਖੀ ਸਾਧਨਾ ਅਤੇ ਵਿਕਾਸ ਮੰਤਰੀ ਸ਼੍ਰੀ ਪ੍ਰਕਾਸ਼ ਜਾਵੇੜਕਰ ਨਾਲ  ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਮੰਗ ਕੀਤੀ ਕਿ 10ਵੀਂ ਅਤੇ 12ਵੀਂ ਦੇ ਇਮਤਿਹਾਨਾ ਵਿੱਚ ਸਾਰੇ ਦੇਸ਼ ਦੇ ਸੁਬਿਆਂ ਦੇ ਵੱਖ-ਵੱਖ ਬੋਰਡਾਂ, ਸੀ.ਬੀ.ਐਸ.ਈ ਅਤੇ ਆਈ.ਸੀ.ਐਸ.ਈ ਵਿੱਚ ਲਾਗੂ ਮਾਡਰੇਸ਼ਨ ਪਾਲਿਸੀ ਵਿੱਚ ਇਕਸਾਰਤਾ ਲਿਆਂਦੀ ਜਾਵੇ। ਇਸ ਵਫਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਅਤੇ ਦਫਤਰ ਸਕੱਤਰ ਸ. ਚਰਨਜੀਤ ਸਿੰਘ ਬਰਾੜ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਸਕੱਤਰ ਸ਼੍ਰੀ ਵਿਨੀਤ ਜੋਸ਼ੀ ਸ਼ਾਮਲ ਹੋਏ।ਵਫਦ ਨੇ ਕੇਂਦਰੀ ਮੰਤਰੀ ਕੋਲ ਇਸ ਗੱਲ ਤੇ ਚਿੰਤਾ ਪ੍ਰਗਟ ਕੀਤੀ ਕਿ ਹੁਣੇ ਹੋਏ 10ਵੀਂ ਅਤੇ 12ਵੀਂ ਦੇ ਬੋਰਡ ਦੇ ਇਮਤਿਹਾਨਾ ਵਿੱਚ ਸੀ.ਬੀ.ਐਸ.ਈ ਬੋਰਡ ਵਲੋਂ ਅਦਾਲਤ ਦੇ ਆਦੇਸ਼ਾਂ ਤੇ ਮਾਡਰੇਸ਼ਨ ਕਰਨ ਨਾਲ ਸੂਬਿਆਂ ਦੇ ਬੋਰਡਾਂ ਦੇ ਵਿਦਿਆਰਥੀਆਂ ਨਾਲ ਵਿਤਕਰਾ ਹੋਇਆ ਹੈ। ਉਹਨਾਂ ਇਸ ਵਿਤਕਰੇ ਨੂੰ ਦੁਰ ਕਰਨ ਅਤੇ ਅੱਗੇ ਤੋਂ ਸਾਰੇ ਦੇਸ਼ ਵਿੱਚ ਇਕਸਾਰਤਾ ਲਿਆਉਣ ਦੀ ਮੰਗ ਕੀਤੀ।ਡਾ. ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਵਫਦ ਵਲੋਂ 5ਵੀਂ ਅਤੇ 8ਵੀਂ ਦੀ ਬੋਰਡ ਪ੍ਰੀਖਿਆਵਾਂ ਫਿਰ ਤੋਂ ਸ਼ੁਰੂ ਕਰਨ ਅਤੇ 8ਵੀਂ ਤੱਕ ਫੇਲ ਨਾ ਕਰਨ ਦੀ ਨੀਤੀ ਨੂੰ ਵਾਪਸ ਕਰਨ ਲਈ ਵੀ ਪੁਰਜੋਰ ਮੰਗ ਰੱਖੀ ਗਈ। ਇਸ ਦੇ ਨਾਲ ਹੀ ਵਫਦ ਵਲੋਂ ਦੇਸ਼ ਭਰ ਵਿੱਚ ਪ੍ਰਾਇਮਰੀ ਸਿੱਖਿਆ ਦੀ ਨੀਂਹ ਹੋਰ ਮਜਬੂਤ ਕਰਨ ਵਾਸਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਰਸਰੀ  ਅਤੇ ਕੇ.ਜੀ ਦੀਆਂ ਜਮਾਤਾਂ ਸ਼ੁਰੂ ਕਰਨ ਦੀ ਵੀ ਮੰਗ ਰੱਖੀ ਗਈ। ਡਾ. ਚੀਮਾ ਨੇ ਕਿਹਾ ਕਿ ਸ੍ਰੀ ਪ੍ਰਕਾਸ਼ ਜਾਵੇੜਕਰ ਸਾਹਿਬ ਨੇ ਵਫਦ ਦੀਆਂ ਸਾਰੀਆਂ ਹੀ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਹਨਾਂ ਸਭ ਦੇ ਹੱਲ ਲਈ ਛੇਤੀ ਜਰੂਰੀ ਕਦਮ ਚੁੱਕੇ ਜਾਣ ਦਾ ਪੂਰਨ ਭਰੋਸਾ ਵੀ ਦਿੱਤਾ। 

 

Tags: Prakash Javadekar , Dr Daljit Singh Cheema , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD