Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸਕੂਲ ਸਿੱਖਿਆ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਬਿਹਤਰ ਪ੍ਰਬੰਧਾਂ ਬਾਰੇ ਉਤਰੀ ਰਾਜਾਂ ਦੀ ਦੋ ਰੋਜ਼ਾ ਕਾਨਫਰੰਸ ਹੋਈ ਸੰਪੰਨ

ਫੇਲ੍ਹ ਨਾ ਕਰਨ ਦੀ ਨੀਤੀ ਖਤਮ ਕਰਨ ਅਤੇ ਪੰਜਵੀਂ ਤੇ ਅੱਠਵੀਂ ਦੀ ਬੋਰਡ ਪ੍ਰੀਖਿਆ ਮੁੜ ਸ਼ੁਰੂ ਕਰਨ ਦੇ ਅਧਿਕਾਰ ਸੂਬਿਆਂ ਨੂੰ ਦੇਣ ਦੀ ਗੱਲ ਕਹੀ

Web Admin

Web Admin

5 Dariya News

ਚੰਡੀਗੜ੍ਹ , 02 Jun 2017

Last updated on: Jun 02, 2017, 00:00 IST

ਸਿੱਖਿਆ ਵਿਭਾਗ, ਪੰਜਾਬ ਵੱਲੋਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਸਕੂਲ ਸਿੱਖਿਆ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਬਿਹਤਰ ਪ੍ਰਬੰਧਾਂ ਬਾਰੇ ਉਤਰੀ ਭਾਰਤ ਦੇ ਅੱਠ ਰਾਜਾਂ ਦੀ ਕਰਵਾਈ ਦੋ ਰੋਜ਼ਾ ਖੇਤਰੀ ਕਾਨਫਰੰਸ ਅੱਜ ਇਥੇ ਸੰਪੰਨ ਹੋ ਗਈ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਮੁੱਖ ਮਹਿਮਾਨ ਵਜੋਂ ਪੁੱਜੇ ਜਦੋਂ ਕਿ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵਿਸ਼ੇਸ਼ ਮਹਿਮਾਨ ਵਜੋਂ ਸਾਮਲ ਹੋਏ।

ਦੋ ਰੋਜ਼ਾ ਕਾਨਫਰੰਸ ਦੀ ਸਮਾਪਤੀ 'ਤੇ ਬੋਲਦਿਆਂ ਸ੍ਰੀ ਜਾਵੜੇਕਰ ਨੇ ਸਾਰਿਆਂ ਨੂੰ ਮਿਆਰੀ ਸਿੱਖਿਆ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਢਾਂਚੇ ਵਿੱਚ ਵੱਡੇ ਬਦਲਾਅ ਲਿਆਉਣ ਦੀ ਲੋੜ ਹੈ ਤਾਂ ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਦੀ ਗੱਲ ਕਰਦਿਆਂ ਕਿਹਾ ਕਿ ਇਹ ਧਾਰਨਾ ਖਤਮ ਕਰਨ ਦੀ ਲੋੜ ਹੈ ਕਿ ਪ੍ਰਾਈਵੇਟ ਸਕੂਲਾਂ, ਮਹਿੰਗੀ ਸਿੱਖਿਆ ਅਤੇ ਸਿਰਫ ਅੰਗਰੇਜ਼ੀ ਵਿੱਚ ਸਿੱਖਿਆ ਹੀ ਵਧੀਆ ਸਿੱਖਿਆ ਹੁੰਦੀ ਹੈ। ਉਨ੍ਹਾਂ ਨਵੋਦਿਆ ਵਿਦਿਆਲਿਆ ਤੇ ਕੇਂਦਰੀ ਵਿਦਿਆਲਿਆ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀਆਂ ਬਿਹਤਰ ਉਦਾਹਰਨਾਂ ਦੱਸਿਆ।ਕੇਂਦਰੀ ਮੰਤਰੀ ਨੇ ਕੁਝ ਅਹਿਮ ਐਲਾਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਜਲਦ ਹੀ ਇਕ ਬਿੱਲ ਲਿਆ ਕਿ ਆਰ.ਟੀ.ਈ. ਵਿੱਚ ਸੋਧ ਕਰਨ ਜਾ ਰਹੀ ਹੈ ਜਿਸ ਵਿੱਚ ਫੇਲ੍ਹ ਨਾ ਕਰਨ ਦੀ ਨੀਤੀ ਖਤਮ ਕਰ ਕੇ ਪੰਜਵੀਂ ਤੇ ਅੱਠਵੀਂ ਦੀ ਬੋਰਡ ਪ੍ਰੀਖਿਆ ਮੁੜ ਸ਼ੁਰੂ ਕਰਨ ਅਤੇ ਫੇਲ੍ਹ ਵਿਦਿਆਰਥੀਆਂ ਨੂੰ ਉਸੇ ਕਲਾਸ ਵਿੱਚ ਰੱਖਣ ਦਾ ਅਧਿਕਾਰ ਸੂਬਿਆਂ ਨੂੰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਲਰਨਿੰਗ ਆਊਟਕੰਮ ਮੁਲਾਂਕਣ ਚਾਰਟ ਬਣਾਉਣ ਦੀ ਗੱਲ ਕਹੀ ਤਾਂ ਜੋ ਹਰ ਕਲਾਸ ਅਤੇ ਹਰ ਵਿਸ਼ੇ ਦਾ ਟੀਚਾ ਮਿੱਥਿਆ ਜਾਵੇਗਾ ਕਿ ਵਿਦਿਆਰਥੀ ਨੂੰ ਕਿੰਨਾ ਗਿਆਨ ਹੋਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੀ.ਏ. ਬੀ.ਐਡ. ਸਿੱਖਿਆ ਸਿਸਟਮ ਦੀ ਜਗ੍ਹਾਂ ਇੰਟਗਰੇਟਿਡ ਬੀ.ਐਡ. ਕੋਰਸ ਸ਼ੁਰੂ ਕੀਤੇ ਜਾਣ ਦੀ ਯੋਜਨਾ ਹੈ। ਉਨ੍ਹਾਂ ਘਰਾਂ ਵਿੱਚ ਬੀ.ਐਡ. ਕਾਲਜ ਦੇ ਨਾਂ 'ਤੇ ਖੋਲ੍ਹੀਆ ਦੁਕਾਨਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਸਰਕਾਰ ਇਸ ਪ੍ਰਥਾ ਨੂੰ ਖਤਮ ਕਰਨ ਲਈ ਸਾਰੇ ਬੀ.ਐਡ. ਕਾਲਜਾਂ ਤੋਂ ਦਾਖਲੇ ਦੀ ਪ੍ਰਕਿਰਿਆ, ਕੈਂਪਸ, ਕੋਰਸ, ਸਟਾਫ ਆਦਿ ਬਾਰੇ ਲਾਜ਼ਮੀ ਹਲਫੀਆ ਬਿਆਨ ਲੈ ਰਹੀ ਹੈ ਅਤੇ ਹੁਣ ਤੱਕ 7000 ਕਾਲਜਾਂ ਵੱਲੋ ਹਲਫੀਆ ਬਿਆਨ ਦਿੱਤੇ ਜਾ ਚੁੱਕੇ ਹਨ ਜਦੋਂ ਕਿ ਬਾਕੀਆਂ ਦਾ ਕੰਮ ਪ੍ਰਗਤੀ ਅਧੀਨ ਹੈ।

ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਇਸ ਕਾਨਫਰੰਸ ਦੀ ਸਫਲਤਾ 'ਤੇ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਇਸ ਵਿੱਚ ਹਿੱਸਾ ਲੈ ਰਹੇ ਸਾਰੇ ਸੂਬਿਆਂ ਦੇ ਡੈਲੀਗੇਟ ਨੂੰ ਵੀ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਾਨਫਰੰਸ ਵਿੱਚ ਹੋਏ ਵਿਚਾਰਾਂ ਦਾ ਆਦਾਨ-ਪ੍ਰਦਾਨ ਅਤੇ ਇਕ-ਦੂਜੇ ਸੂਬਿਆਂ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ੇਸ਼ ਪਹਿਲਕਦਮੀਆਂ ਨੂੰ ਅਪਣਾਉਣ ਨਾਲ ਇਸ ਕਾਨਫਰੰਸ ਦੇ ਲੰਬੇ ਸਮੇਂ ਵਿੱਚ ਬੜੇ ਸਾਰਥਿਕ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗੁਹਾਟੀ, ਰਾਏਪੁਰ, ਪੁਣੇ ਤੇ ਬੰਗਲੌਰ ਵਿਖੇ ਚਾਰ ਖੇਤਰੀ ਕਾਨਫਰੰਸਾਂ ਹੋਈਆਂ ਸਨ ਅਤੇ ਅੱਜ ਪੰਜਵੀਂ ਖੇਤਰੀ ਕਾਨਫਰੰਸ ਸੰਪੰਨ ਹੋ ਰਹੀ ਹੈ। ਉਨ੍ਹਾਂ ਕੇਂਦਰੀ ਮਨੁੱਖ ਸਰੋਤ ਵਿਕਾਸ ਮੰਤਰਾਲੇ ਦਾ ਧੰਨਵਾਦ ਕੀਤਾ ਕਿ ਪੰਜਾਬ ਨੂੰ ਅਜਿਹੀ ਕਾਨਫਰੰਸ ਦੀ ਮੇਜ਼ਬਾਨੀ ਕਰਨਾ ਦਾ ਮੌਕਾ ਮਿਲਿਆ।ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਜਾਵੜੇਕਰ ਤੇ ਪੰਜਾਬ ਦੀ ਸਿੱਖਿਆ ਮੰਤਰੀ ਨੇ ਵੱਖ-ਵੱਖ ਸੂਬਿਆਂ ਵੱਲੋਂ ਆਪੋ-ਆਪਣੇ ਰਾਜਾਂ ਵਿੱਚ ਚੱਲ ਰਹੀਆਂ ਵਿਸ਼ੇਸ਼ ਪਹਿਲਕਦਮੀਆਂ ਬਾਰੇ ਤਿਆਰ ਕੀਤੀਆਂ ਪੇਸ਼ਕਾਰੀਆਂ ਨੂੰ ਵੀ ਦੇਖਿਆ। ਇਸ ਮੌਕੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਡਾ.ਜੀ.ਵਜਰਾਲਿੰਗਮ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਸੱਭਰਵਾਲ, ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਕੱਤਰ (ਸਕੂਲ ਸਿੱਖਿਆ ਤੇ ਸਾਖਰਤਾ) ਸ੍ਰੀ ਅਨਿਲ ਸਵਰੂਪ, ਸੰਯੁਕਤ ਸਕੱਤਰ ਸ੍ਰੀ ਅਜੈ ਟਿਰਕੇ ਤੇ ਸ੍ਰੀ ਮਨੀਸ਼, ਡਾਇਰੈਕਟਰ (ਰਮਸਾ) ਸ੍ਰੀਮਤੀ ਨਿਗਾਰ ਫਾਤਿਮਾ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਦੇਵ ਸਿੰਘ ਕਾਹਲੋਂ ਅਤੇ ਵਧੀਕ ਸਟੇਟ ਪ੍ਰਾਜੈਕਟ ਡਾਇਰੈਕਟਰ ਕਮ ਨੋਡਲ ਅਫਸਰ (ਕਾਨਫਰੰਸ) ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।

 

Tags: Prakash Javadekar , Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD