Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਵਿਜੀਲੈਂਸ ਵਲੋਂ ਏ.ਐਸ.ਆਈ ਅਤੇ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Web Admin

Web Admin

5 Dariya News

ਚੰਡੀਗਡ੍ਹ , 02 Jun 2017

ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਏ.ਐਸ.ਆਈ ਸ਼ਿਵਦੇਵ ਸਿੰਘ ਅਤੇ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਕਲਰਕ ਰਾਧੇ ਸ਼ਾਮ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਸ਼ਿਵਦੇਵ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਜੂਝਾਰ ਨਗਰ, ਮੋਹਾਲੀ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸੰਦੀਪ ਕੁਮਾਰ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਕਾਰ ਨੂੰ ਛਡਵਾਉਣ ਦੀ ਸਪੁਰਦਾਰੀ ਦੇ ਇਵਜ਼ ਵਿਚ ਏ.ਐਸ.ਆਈ ਸ਼ਿਵਦੇਵ ਸਿੰਘ ਵਲੋਂ 5000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਏ.ਐਂਆਈ ਸ਼ਿਵਦੇਵ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ।ਇਸੇ ਤਰ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਰਾਧੇ ਸ਼ਾਮ ਕਲਰਕ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਦੀਪ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀ ਦੁਕਾਨ ਜੋ ਕਿ ਪੱਪੂ ਰਾਮ ਦੇ ਨਾਮ 'ਤੇ ਅਲਾਟ ਹੋਈ ਸੀ ਅਤੇ ਪੱਪੂ ਰਾਮ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਅਨੀਤਾ ਰਾਣੀ ਦੇ ਨਾਮ 'ਤੇ ਦੁਕਾਨ ਦੀ ਰਜਿਸ਼ਟਰੀ ਕਰਾਉਣ ਦੇ ਇਵਜ ਵਿਚ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਕਲਰਕ ਵਲੋਂ 3000 ਰੁਪਏ ਦੀ ਮੰਗ ਕੀਤੀ ਗਈ ਸੀ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਕਲਰਕ ਰਾਧੇ ਸ਼ਾਮ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD