Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਵਿਭਾਗ ਅਤੇ ਪ੍ਰਾਈਵੇਟ ਉਚੇਰੀ ਸਿੱਖਿਆ ਅਦਾਰਿਆਂ ਵਲੋਂ ਸਰਕਾਰੀ ਸਕੂਲਾਂ ਵਿਚ ਸਾਇੰਸ ਵਿਸ਼ਾ ਪੜਾਉਣ ਲਈ ਸਾਂਝਾ ਪ੍ਰੋਗਰਾਮ ਚਲਾਇਆ ਜਾਵੇਗਾ: ਚਰਨਜੀਤ ਸਿੰਘ ਚੰਨੀ

ਇਸ ਸਬੰਧੀ ਜਲਦ ਹੋਵੇਗੀ ਸਿੱਖਿਆ ਮੰਤਰੀ, ਤਕਨੀਕੀ ਸਿੱਖਿਆ ਮੰਤਰੀ ਅਤੇ ਸਾਰੀਆਂ ਪ੍ਰਾਈਵੇਟ ਉਚੇਰੀ ਸਿੱਖਆ ਜਥੇਬੰਦੀਆਂ ਦੀ ਸਾਂਝੀ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 05 Jun 2017

Last updated on: Jun 05, 2017, 00:00 IST

ਪੰਜਾਬ ਸਰਕਾਰ ਵਲੋਂ 9ਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਾਇੰਸ ਵਿਸ਼ਾ ਪੜਾਉਣ ਲਈ ਪ੍ਰਾਈਵੇਟ ਉਚੇਰੀ ਸਿੱਖਿਆ ਸੰਸਥਾਵਾਂ ਨਾਲ ਸਮਝੌਤਾ ਸਹੀਬੱਧ ਕੀਤਾ ਜਾਵੇਗਾ।ਅੱਜ ਇੱਥੇ ਵੱਖ ਵੱਖ ਪ੍ਰਾਈਵੇਟ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਉਪਰੰਤ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਵਿਗਿਆਨਕ ਯੁਗ ਵਿਚ ਕਿਸੇ ਵੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਜਾਣ ਲਈ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਸਾਇੰਸ ਵਿਸ਼ੇ ਦੀ ਵਧੀਆ ਜਾਣਕਾਰੀ ਹੋਣੀ ਲਾਜ਼ਮੀ ਹੈ।ਸ. ਚੰਨੀ ਨੇ ਕਿਹਾ ਕਿ ਸਾਇੰਸ ਵਿਸ਼ੇ ਵਿਚ ਬੱਚਿਆਂ ਦੀਆਂ ਨੀਂਹਾ ਮਜਬੂਤ ਕਰਨ ਦੇ ਮੰਤਵ ਨਾਲ ਇਸ ਪ੍ਰਸਤਾਵ ਨੂੰ ਵਿਚਾਰਨ ਲਈ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨਾਲ ਮੀਟਿੰਗ ਕੀਤੀ ਜਾਵੇਗੀ।ਉਨ੍ਹਾਂ ਨਾਲ ਹੀ ਕਿਹਾ ਕਿ ਇਸ ਤੋਂ ਬਾਅਦ ਇਸ ਸਮਝੌਤੇ ਨੂੰ ਅਮਲੀ ਜਾਮਾਂ ਪਹਿਨਾਉਣ ਲਈ ਸਿੱਖਿਆ ਮੰਤਰੀ, ਤਕਨੀਕੀ ਸਿੱਖਿਆ ਮੰਤਰੀ ਅਤੇ ਪ੍ਰਾਈਵੇਟ ਜਥੇਬੰਦੀਆਂ ਵਲੋਂ ਸਾਂਝੀ ਮੀਟਿੰਗ ਅਗਲੇ ਹਫਤੇ ਕੀਤੀ ਜਾਵੇਗੀ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਢਲੇ ਤੌਰ ਇਸ ਪ੍ਰਸਤਾਵ ਦੇ ਤਹਿਤ ਪ੍ਰਈਵੇਟ ਅਦਾਰਿਆਂ ਨੇ ਪੇਸਕਸ਼ ਕੀਤੀ ਹੈ ਕਿ ਉਹ ਸਰਕਾਰੀ ਸਕੂਲਾਂ ਵਿਚ ਸਾਇੰਸ ਵਿਸ਼ੇ ਦੀ ਪੜਾਈ ਕਰਵਾਉਣ ਲਈ ਸਕੂਲਾਂ ਨੂੰ ਅਪਣਾਉਣਗੇ।ਉਨ੍ਹਾਂ ਦੱਸਿਆ ਕਿ ਪੇਸ਼ਕਸ਼ ਦੇ ਤਹਿਤ ਪ੍ਰਾਈਵੇਟ ਅਦਾਰੇ ਸਰਕਾਰੀ ਸਕੂਲਾਂ ਦੀਆਂ ਸਾਇੰਸ ਬਲਾਕਾਂ ਅਤੇ ਲੈਬਜ਼ ਦਾ ਇਨਫਰਾਸਟੱਕਚਰ ਵਿਕਸਤ ਕਰਨ ਅਤੇ ਕੈਮੀਕਲ ਮੁਹੱਈਆ ਕਰਵਾਉਣ ਲਈ ਸਹਿਯੋਗ ਦੇਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿੱਜੀ ਅਦਾਰਿਆਂ ਨੇ ਇਹ ਵੀ ਪ੍ਰਸਤਾਵ ਦਿੱਤਾ ਗਿਆ ਹੈ ਕਿ ਹਫਤੇ ਦੇ ਇੱਕ ਦਿਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਅਦਾਰਿਆਂ ਵਿਚ ਜਾ ਕੇ ਉਨ੍ਹਾਂ ਦੀ ਲੈਬ ਦੀ ਵਰਤੋ ਕਰ ਸਕਣਗੇ।ਇਸ ਤੋਂ ਇਲਾਵਾ ਪ੍ਰਾਈਵੇਟ ਉੱਚ ਅਦਾਰਿਆਂ ਵਲੋਂ ਸਰਾਕਰੀ ਸਕੂਲਾਂ ਦੇ ਸਾਇੰਸ ਅਧਿਆਪਕਾਂ ਲਈ ਮੁਫਤ ਟਰੇਨਿੰਗ ਕੋਰਸ ਚਲਾਉਣ ਦਾ ਵੀ ਪ੍ਰਸਤਾਵ ਦਿੱਤਾ ਹੈ।ਸ. ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸਾਂਝਾ ਉਪਰਾਲਾ ਉਚੇਰੀ ਸਿੱਖਿਆ ਲਈ ਬੱਚਿਆਂ ਨੂੰ ਤਿਆਰ ਕਰਨ ਕੀਤਾ ਜਾ ਰਿਹਾ ਹੈ, ਕਿਉਕਿ ਉਚੇਰੀ ਸਿੱਖਿਆ ਦੇ ਹਰ ਖੇਤਰ ਭਾਂਵੈ ਉਹ ਤਕਨੀਕੀ ਸਿੱਖਿਆ ਹੋਵੇ, ਫਾਰਮੈਸੀ ਹੋਵੇ ਜਾ ਕੋਈ ਹੋਰ ਵਿਸ਼ੇ ਹੋਣ, ਉਸ ਲਈ ਸਕੂਲ ਪੱਧਰ 'ਤੇ ਬੱਚਿਆਂ ਨੂੰ ਸਾਇੰਸ ਵਿਸ਼ੇ ਵਿਚ ਵਧੀਆ ਸਿੱਖਿਅਤ ਹੋਣਾ ਲਾਜ਼ਮੀ ਹੈ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD