Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਯੂਨੀਵਰਸਲ ਗਰੁੱਪ ਵੱਲੋਂ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ

ਬੁੱਧੀਜੀਵੀਆਂ ਨੇ ਇੰਜੀਨੀਅਰਿੰਗ ਅਤੇ ਮੈਨੇਜਮੈਂਟ 'ਚ ਖੇਤਰ 'ਚ ਹੋ ਰਹੀਆਂ ਨਵੀਨਤਮ ਖੋਜਾਂ ਅਤੇ ਵਿਕਾਸ ਤੇ ਹੋਈ ਚਰਚਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Jun 2017

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ  ਕੈਂਪਸ ਵਿਚ ਕੌਮੀ ਪੱਧਰ ਦੀ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ  ਡਾ. ਚੰਦਰਕਾਂਤ, ਪ੍ਰੋਫੈਸਰ ਕੁਰੂਕਸ਼ੇਤਰ ਯੂਨੀਵਰਸਿਟੀ  ਡਾ. ਜੁਝਾਰ ਸਿੰਘ, ਪੀ ਟੀ ਯੂ ਜਲੰਧਰ, ਡਾ. ਬੀ ਐੱਸ ਪਾਬਲਾ, ਡੀਨ ਐਕਸਟੈਨਸ਼ਨ ਸਰਵਿਸ, ਡਾ. ਸਵਾਤੀ ਸ਼ਰਮਾ, ਪ੍ਰਿੰਸੀਪਲ ਯੂਨੀਵਰਸਲ  ਇੰਸਟੀਚਿਊਟ  ਆਫ਼ ਇੰਜਨੀਅਰਿੰਗ ਅਤੇ ਟੈਕਨੌਲੋਜੀ, ਪ੍ਰੋ ਪ੍ਰਭਜੋਤ ਜੌਲੀ, ਇੰਜ. ਆਰ ਕੇ ਕਪੂਰ ਸਮੇਤ ਸਿੱਖਿਆਂ ਜਗਤ ਅਤੇ ਉਦਯੋਗ ਜਗਤ ਦੇ ਕਈ ਮਾਹਿਰਾਂ ਨੇ ਸ਼ਿਰਕਤ ਕਰਦੇ ਹੋਏ ਵਿਸ਼ਵ ਪੱਧਰ ਤੇ ਇੰਜੀਨੀਅਰਿੰਗ  ਅਤੇ ਮੈਨੇਜਮੈਂਟ ਦੇ ਖੇਤਰ ਵਿਚ ਹੋ ਰਹੀਆਂ ਤਬਦੀਲੀਆਂ, ਖੋਜਾਂ ਅਤੇ ਹੋ ਰਹੇ ਵਿਕਾਸ ਤੇ ਚਰਚਾ  ਕੀਤੀ ।ਇਸ ਦੌਰਾਨ ਯੂਨੀਵਰਸਲ ਗਰੁੱਪ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਕਾਂਨਫਰਸ ਦਾ ਹਿੱਸਾ ਬਣਦੇ ਹੋਏ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਤੇ ਇੰਜੀਨੀਅਰਿੰਗ, ਸਾਇੰਸ, ਲਾਅ ਅਤੇ ਮੈਨੇਜਮੈਂਟ ਖੇਤਰ ਵੱਲੋਂ 120 ਪੇਪਰ ਪੇਸ਼ ਕੀਤੇ ਗਏ।ਡਾ. ਚੰਦਰ ਕਾਂਤ ਨੇ ਬਾਉਮੈਟ੍ਰਿਕਸ ਅਤੇ ਡਾ ਜੁਝਾਰ ਸਿੰਘ ਨੇ ਭਵਿੱਖ ਦੇ ਵਾਹਨ ਅਤੇ ਬਾਲਣ ਦੇ ਨਵੇਕਲੇ ਤਰੀਕਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਡਾ. ਪੂਨਮ ਸਿਆਲ, ਐਨ ਆਈ ਟੀ ਟੀ ਟੀ ਆਰ,ਚੰਡੀਗੜ੍ਹ ਨੇ ਬੌਧਿਕ ਜਾਇਦਾਦ ਅਧਿਕਾਰ ਸਮੇਤ ਕਈ ਵਿਸ਼ਿਆਂ ਤੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਤੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਸਮੇਂ ਦੀ ਤੇਜ਼ੀ ਦੇ ਵਹਾਅ ਵਿਚ ਹਰ ਕੰਮ ਕਰਨ ਦੇ ਤਰੀਕੇ ਵਿਚ ਕ੍ਰਾਂਤੀਕਾਰੀ ਬਦਲਾਓ ਆ ਗਏ ਹਨ। ਜਿਸ ਸਦਕਾ ਅੱਜ ਨਿੱਤ ਕੁੱਝ ਨਵਾਂ ਕਰਨ ਦਾ ਜਜ਼ਬਾ ਹੋਣਾ ਜ਼ਰੂਰੀ ਹੈ। ਇਹ ਕ੍ਰਾਂਤੀਕਾਰੀ ਬਦਲਾਓ ਵਿਦਿਆਰਥੀ ਦੇ ਸਿਲੇਬਸ ਦਾ ਹਿੱਸਾ ਨਹੀਂ ਬਣ ਸਕਦੇ ਹਨ ਜਦ ਕਿ ਇਸ ਤਰਾਂ ਦੇ ਸੈਮੀਨਾਰ ਅਤੇ ਐਕਸਪਰਟ ਲੈਕਚਰ ਵਿਦਿਆਰਥੀਆਂ ਨੂੰ ਸਮੇਂ ਦੇ ਨਾਲ ਹੀ ਪ੍ਰੈਕਟੀਕਲ ਜਾਣਕਾਰੀ ਦੇਣ ਦੇ ਸਹਾਇਕ ਸਿੱਧ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਆਪਣੇ ਹਰ ਵਿਦਿਆਰਥੀ ਨੂੰ ਡਿਗਰੀ ਤੋਂ ਪਹਿਲਾਂ ਹੀ ਇਸ ਤਰੀਕੇ ਨਾਲ ਤਿਆਰ ਕਰਨਾ ਹੈ ਕਿ ਉਹ ਕਿਸੇ ਵੀ ਨੌਕਰੀ ਦੀ ਇੰਟਰਵਿਊ ਦੇਣ ਸਮੇਂ ਹਰ ਤਰਾਂ ਦੇ ਮੁਸ਼ਕਲ ਤੋਂ ਮੁਸ਼ਕਿਲ ਮੁਕਾਬਲੇ ਲਈ ਸੰਪੂਰਨ ਤਿਆਰ ਹੋਵੇ। ਇਹੀ ਕਾਰਨ ਹੈ ਯੂਨੀਵਰਸਲ ਗਰੁੱਪ ਅੰਤਰ ਰਾਸ਼ਟਰੀ ਕੰਪਨੀਆਂ ਦਾ ਪਸੰਦੀਦਾ ਕਾਲਜ ਬਣ ਗਿਆ ਹੈ । ਅਖੀਰ ਵਿਚ  ਮੈਨੇਜਮੈਂਟ ਵੱਲੋਂ  ਕਾਨਫ਼ਰੰਸ ਵਿਚ ਹਿੱਸਾ ਲੈਣ ਵਾਲੇ ਬੁੱਧੀਜੀਵੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

 

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD