Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਨੀਵਰਸਲ ਗਰੁੱਪ ਵੱਲੋਂ ਅਚੀਵਮੈਂਟ ਸਮਾਰੋਹ ਦਾ ਆਯੋਜਨ

ਓਲੰਪੀਅਨ ਬਲਬੀਰ ਸਿੰਘ ਨੇ ਵੱਖ ਵੱਖ ਖੇਤਰ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Jun 2017

Last updated on: Jun 14, 2017, 00:00 IST

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਪੜਾਈ,ਖੇਡਾਂ ਸਮੇਤ ਵੱਖ ਵੱਖ ਖੇਤਰਾਂ ਵਿਚ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕੈਂਪਸ ਵਿਚ ਅਚੀਵਮੈਂਟ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਓਲੰਪੀਅਨ ਵਿਚ ਤਿੰਨ ਵਾਰ ਸੋਨੇ ਦਾ ਤਮਗ਼ਾ ਹਾਸਿਲ ਕਰਨ ਵਾਲੇ ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਬਲਬੀਰ ਸਿੰਘ ਨੇ ਉਪਲਬਧੀਆਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਕ ਸਫਲ ਇਨਸਾਨ ਬਣਨ ਲਈ ਸਕਾਰਤਮਕ ਸੋਚ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣਾ ਪਹਿਲਾਂ ਸੋਨੇ ਦਾ ਤਗਮਾ ਹਾਸਿਲ ਕਰਨ ਦਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਜਦ ਕੋਈ ਉਚਾਈ ਨੂੰ ਛੂੰਹਦਾ ਹੈ ਤਾਂ ਇਸ ਉਚਾਈ ਤੇ ਬਣੇ ਰਹਿਣ ਲਈ ਉਸ ਨੂੰ ਲਗਾਤਾਰ ਮਿਹਨਤ ਕਰਨੀ ਪੈਂਦੀ ਹੈ। ਇਸੇ ਮਿਹਨਤ ਤੇ ਲਗਨ ਸਦਕਾ ਉਨ੍ਹਾਂ ਅਤੇ ਸਾਰੀ ਟੀਮ ਨੇ ਉਲਪਿੰਅਕ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕਰਦੇ ਹੋਏ ਤਿੰਨ ਤਿੰਨ ਸੋਨੇ ਦੇ ਤਗਮੇ ਹਾਸਿਲ ਕੀਤੇ। ਇਸ ਦੇ ਨਾਲ ਹੀ ਓਲੰਪੀਅਨ ਬਲਬੀਰ ਸਿੰਘ ਨੇ ਆਪਣਾ ਖੇਡ ਅਤੇ ਉਲੰਪਿਅਕ ਦਾ ਤਜਰਬਾ ਵਿਚ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਜੋ ਵਿਦਿਆਰਥੀਆਂ ਲਈ ਇਕ ਪ੍ਰੇਰਨਾ ਸ੍ਰੋਤ ਹੋ ਨਿਬੜਿਆ।ਇਸ ਮੌਕੇ ਤੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਦੇ ਹੋਏ ਪੜਾਈ ਕਰਨ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਫਲਤਾ ਸਿਰਫ਼ ਉਸ ਇਨਸਾਨ ਦਾ ਸਵਾਗਤ ਕਰਦੀ ਹੈ ਜੋ ਲਗਾਤਾਰ ਮਿਹਨਤ ਕਰਦੇ ਹੋਏ। ਚੇਅਰਮੈਨ ਗੁਰਪ੍ਰੀਤ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ  ਉਲਪਿੰਅਨ ਬਲਬੀਰ ਸਿੰਘ ਦੇ ਜੀਵਨ ਤੋਂ ਸੇਧ ਲੈਦੇ ਹੋਏ ਬਿਹਤਰੀਨ ਅਤੇ ਕਾਬਿਲ ਇਨਸਾਨ ਬਣਨ ਦੀ ਪ੍ਰੇਰਨਾ ਦਿਤੀ।

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD