Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਇੰਡੋ ਗਲੋਬਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰੇਮੀ ਇੰਜੈੱਕਸ਼ਨ ਮੋਲਡਿੰਗ ਮਸ਼ੀਨ ਕੀਤੀ ਤਿਆਰ

ਕਿਸੇ ਵੀ ਤਰਾਂ ਦੀ ਪਲਾਸਟਿਕ ਦੀ ਦੁਬਾਰਾ ਵਰਤੋਂ ਕਰਨ ਵਿਚ ਸਹਾਈ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Jun 2017

ਵਿਸ਼ਵ ਪੱਧਰ ਤੇ ਅੱਜ ਪਲਾਸਟਿਕ ਇਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਸ ਦਾ ਇਕ ਇਕ ਹੱਲ ਪਲਾਸਟਿਕ ਦਾ ਰੀਸਾਈਕਲ ਕਰਨਾ ਹੀ ਰਹਿ ਜਾਂਦਾ ਹੈ।ਅਸੀਂ ਇਸੇ ਗੱਲ ਨੂੰ ਧਿਆਨ ਵਿਚ ਰੱਖ ਕੇ ਇਹ ਨਵੀਂ ਇੰਜੈੱਕਟ ਮੋਲਡਿੰਗ ਮਸ਼ੀਨ ਬਣਾਈ ਹੈ।ਇਨ੍ਹਾਂ ਗੱਲ ਦਾ ਪ੍ਰਗਟਾਵਾ ਮਨਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਹੀ। ਇੰਡੋ ਗਲੋਬਲ ਕਾਲਜ਼ਿਜ ਦੇ ਚਾਰ ਵਿਦਿਆਰਥੀਆਂ  ਅਸ਼ੋਕ ਗੁਪਤਾ, ਮਨਪ੍ਰੀਤ ਸਿੰਘ, ਚਿੰਗ ਚਾਂਗ ਅਤੇ ਨਵਨੀਤ ਵੱਲੋਂ ਇਕ ਅਜਿਹੀ ਮੋਲਡਿੰਗ ਮਸ਼ੀਨ ਬਣਾਈ ਹੈ ਜੋ ਕਿ ਕਿਸੇ ਵੀ ਤਰਾਂ ਦੇ ਪਲਾਸਟਿਕ ਨੂੰ ਪਿਘਲਾ ਕੇ ਜ਼ਰੂਰਤ ਅਨੁਸਾਰ ਨਵੀਂ ਸ਼ਕਲ ਵਿਚ ਤਬਦੀਲ ਕਰ ਸਕਦੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਦੱਸਿਆਂ ਕਿ ਬੇਸ਼ੱਕ ਇਸ ਪਲਾਸਟਿਕ ਦੀ ਵਰਤੋਂ ਖਾਣ ਪੀਣ ਵਾਲੀਆਂ ਵਰਤੋਂ ਦੀਆਂ ਚੀਜ਼ਾਂ ਵਿਚ ਵਰਤਣਾ ਗਲਤ ਹੋਵੇਗਾ ਪਰ ਇਸ ਨਾਲ ਬਾਲਟੀਆਂ ਅਤੇ ਟੱਬਾਂ ਤੋਂ ਲੈ ਕੇ ਉਦਯੋਗ ਜਗਤ ਵਿਚ ਵਰਤੋਂ ਦੀ ਕਿਸੇ ਵੀ ਤਰਾਂ ਦੀ ਪਲਾਸਟਿਕ ਦੀ ਵਰਤੋ ਕੀਤੀ ਜਾ ਸਕਦੀ ਹੈ।  ਅਸ਼ੋਕ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਬੇਸ਼ੱਕ ਇਸ ਤੋਂ ਪਹਿਲਾਂ ਵੀ ਪਲਾਸਟਿਕ ਦੀ ਵਰਤੋਂ ਨਾਲ ਡਾਈ ਰਾਹੀਂ ਪਲਾਸਟਿਕ ਦੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ। ਪਰ ਉਨ੍ਹਾਂ ਡਾਈਆਂ ਵਿਚ ਜਿੱਥੇ ਪਲਾਸਟਿਕ ਦੀ ਬਿਹਤਰੀਨ ਕਿਸਮ ਲੋੜੀਂਦੀ ਹੁੰਦੀ ਹੈ ਉੱਥੇ ਹੀ ਪਲਾਸਟਿਕ ਦੀ ਬਰਬਾਦੀ ਵੀ ਹੁੰਦੀ ਹੈ। ਜਦ ਕਿ ਇਸ ਨਵੀਂ ਤਕਨੀਕ ਵਿਚ ਹਰ ਤਰਾਂ ਦੀ ਪਲਾਸਟਿਕ ਵਰਤੀ ਜਾ ਸਕਦੀ ਹੈ। 

ਇਸ ਦੇ ਨਾਲ ਹੀ ਵਾਧੂ ਰਹੀ ਪਲਾਸਟਿਕ ਨੂੰ ਇਨਜ਼ੈਕਟ ਸਿਸਟਮ ਰਾਹੀ ਡਾਈ ਵਿਚ ਪਾਕੇ ਦੁਬਾਰਾ ਵਰਤਿਆਂ ਜਾ ਸਕਦਾ ਹੈ। ਇਸ ਨਾਲ ਉਸ ਦੀ ਮਜ਼ਬੂਤੀ ਵਿਚ ਕੋਈ ਫ਼ਰਕ ਨਹੀਂ ਆਵੇਗਾ। ਇਸ ਟੀਮ ਦੇ ਮੈਂਬਰ ਨਵਨੀਤ ਨੇ ਇਸ ਕੜੀ ਵਿਚ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਉਨ੍ਹਾਂ ਦੀ ਇਸ ਨਵੇਕਲੀ ਡਾਈ ਤਕਨੀਕ ਦੀ ਵਰਤੋਂ ਛੋਟੇ ਉਦਯੋਗਾਂ ਵਿਚ ਆਰਾਮ ਨਾਲ ਕੀਤੀ ਜਾ ਸਕਦੀ ਹੈ। ਕਿਉਂਕਿ ਇਸ ਨੂੰ ਬਣਾਉਣ ਦੀ ਲਾਗਤ ਵੀ ਬਹੁਤ ਥੋੜੀ ਆਉਂਦੀ ਹੈ। ਇੰਡੋ ਗਲੋਬਲ ਕਾਲਜ਼ਿਜ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਚਾਰਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਦੱਸਿਆਂ ਕਿ ਜਿੱਥੇ ਇਕ ਪਾਸੇ ਜਿੱਥੇ ਇੰਡੋ ਗਲੋਬਲ ਗਰੁੱਪ ਵੱਲੋਂ ਵਿਦਿਆਰਥੀਆਂ ਨੂੰ ਨਵੇਕਲੀਆਂ ਖੋਜਾਂ ਲਈ ਹਰ ਤਰਾਂ ਦੀ ਮਦਦ ਦਿਤੀ ਜਾਂਦੀ ਹੈ। ਉੱਥੇ ਹੀ ਹਰ ਵਿਦਿਆਰਥੀ ਨੂੰ ਤਕਨੀਕ ਨਾਲ ਅੱਪ ਟੂ ਡੇਟ ਕਰਦੇ ਹੋਏ ਅਧਿਆਪਕਾਂ ਵੱਲੋਂ ਵੀ ਜਾਣਕਾਰੀ ਦਿਤੀ ਜਾਦੀ ਹੈ ਤਾਂ ਕਿ ਸਾਡੇ ਵਿਦਿਆਰਥੀ ਹਰ ਮੁਕਾਮ ਤੇ ਬਿਹਤਰੀ ਪ੍ਰਦਰਸ਼ਨ ਕਰ ਸਕਣ। ਇਸ ਉਪਲਬਧੀ ਨਾਲ ਉਸ ਕੋਸ਼ਿਸ਼ ਨੂੰ ਹੋਰ ਤਾਕਤ ਮਿਲੀ ਹੈ । ਚੇਅਰਮੈਨ ਸਿੰਗਲਾ ਨੇ ਦੱਸਿਆਂ ਕਿ ਇਸ ਤਕਨੀਕ ਦੀ ਵਰਤੋਂ ਆਟੋਮੋਬਾਇਲ, ਇਲੈਕਟ੍ਰੋਨਿਕ, ਇਲੈਕਟ੍ਰੀਕਲ ਅਤੇ ਮਕੈਨੀਕਲ ਉਦਯੋਗ ਵਿਚ ਇਕ ਨਵੀ ਕ੍ਰਾਂਤੀ ਲਿਆ ਸਕਦੀ ਹੈ। 

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD