Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਜਾਇਜਾ ਮੀਟਿੰਗ , ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆ ਵਿਰੁੱਧ ਕਾਰਵਾਈ ਕੀਤੀ ਜਾਵੇਗੀ

ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀਆਂ ਨਿਯਮਤ ਰੂਪ ਮੀਟਿੰਗਾਂ ਕਰਾਉਣ ਲਈ ਰਾਜ ਅਤੇ ਜਿਲਾ ਪੱਧਰ ਤੇ ਕਮੇਟੀਆਂ ਗਠਿਤ ਕਰਨ ਤੇ ਜੋਰ

Web Admin

Web Admin

5 Dariya News

ਚੰਡੀਗੜ੍ਹ , 16 Jun 2017

Last updated on: Jun 16, 2017, 00:00 IST

ਅੱਜ ਇਥੇ ਪੰਜਾਬ ਭਵਨ ਵਿਖੇ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਜਾਇਜਾ ਮੀਟਿੰਗ   ਚੇਅਰਮੈਨ ਰਾਜੇਸ਼ ਬਾਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਮਿਸਨ ਦੇ ਸਮੂਹ ਗੈਰ ਸਰਕਾਰੀ ਮੈਂਬਰ ਅਤੇ ਭਲਾਈ, ਪੁਲਿਸ ਅਤੇ ਸਥਾਨਕ ਸਰਕਾਰ ਵਿਭਾਗ ਨੁਮਾਇੰਦੇ ਹਾਜਰ ਹੋਏ। ਮੀਟਿੰਗ ਵਿੱਚ ਭਲਾਈ ਵਿਭਾਗ, ਪੰਜਾਬ ਵਲੋ ਅਨੁਸੂਚਿਤ ਜਾਤੀਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਵਿਕਾਸ ਲਈ ਲਾਗੂ ਕੀਤੀਆਂ ਜਾ ਰਹੀਆਂ ਸਮੂਹ ਭਲਾਈ ਸਕੀਮਾਂ ਦੀ ਵਿੱਤੀ ਸਾਲ 2016-17 ਦੀ ਪੇਸ਼ ਕੀਤੀ ਸੂਚਨਾ ਦੀ ਸਮੀਖਿਆ ਕੀਤੀ ਗਈ।ਕਮਿਸ਼ਨ ਕੋਲ ਗਲਤ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਖਤ ਨੋਟਿਸ ਲੈਦੇ ਹੋਏ ਭਲਾਈ ਵਿਭਾਗ ਨੂੰ ਪੜਤਾਲ ਕਰਨ ਅਤੇ ਜਾਅਲੀ ਸਰਟੀਫਿਕੇਟ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਆਖਿਆ ਗਿਆ। ਕਮਿਸਨ ਨੇ ਇਸ ਸਬੰਧ ਵਿੱਚ ਭਲਾਈ ਵਿਭਾਗ ਨੂੰ ਤਹਿਸੀਲਾਂ ਪੱਧਰ ਤੇ ਬੋਰਡ ਲਗਾਉਣ ਲਈ ਕਿਹਾ ਗਿਆ ਜਿਸ ਵਿੱਚ ਇਹ ਜਾਣਕਾਰੀ ਦਿੱਤੀ ਜਾਵੇ ਕਿ ਕਿਹੜੀਆਂ ਅਜਿਹੀਆਂ ਜਾਤੀਆਂ ਹਨ ਜਿੰਨਾਂ ਨੂੰ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਰੀ ਕੀਤੀ ਜਾ ਸਕਦਾ ਹੈ ਤਾਂ ਜੋ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ ।

ਅਨੁਸੂਚਿਤ ਜਾਤੀਆਂ ਉਪਰ ਹੁੰਦੇ ਅੱਤਿਆਚਾਰ ਦੀੰ ਰੋਕਥਾਮ ਲਈ ਸਰਕਾਰ ਵੱਲੋਂ ‘ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਨਿਵਾਰਣ) ਐਕਟ-1989’ ਬਣਾਇਆ ਹੋਇਆ ਹੈ।  ਇਸ ਐਕਟ ਦੀ ਜਾਣਕਾਰੀ ਸਬੰਧੀ ਪੁਲਿਸ ਥਾਣਿਆਂ ਵਿੱਚ ਬੋਰਡ ਲਗਾਉਣ ਲਈ ਆਖਿਆ ਗਿਆ ਹੈ ਅਤੇ ਇਸ ਦੀ ਤਿਮਾਹੀ ਰਿਪੋਰਟ ਪੇਸ ਕਰਨ ਲਈ ਕਿਹਾ ਗਿਆ ਹੈ।ਮੀਟਿੰਗ ਵਿੱਚ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀਆਂ ਨਿਯਮਤ ਰੂਪ ਮੀਟਿੰਗਾਂ ਕਰਾਉਣ ਲਈ ਸਰਕਾਰ ਨੂੰ ਕਿਹਾ ਗਿਆ ਹੈ। ਇਸ ਸਬੰਧ ਵਿੱਚ ਭਲਾਈ ਵਿਭਾਗ ਨੂੰ ਰਾਜ ਅਤੇ ਜਿਲਾ ਪੱਧਰਤੇ ਕਮੇਟੀਆਂ ਗਠਿਤ ਕਰਨ ਲਈ ਆਖਿਆ ਗਿਆ ਤਾਂ ਜੋ ਨਿਯਮਤ ਰੂਪ ਵਿੱਚ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਸਕੇ।ਮੀਟਿੰਗ ਵਿੱਚ ਦੱਸਿਆ ਗਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਸੀਵਰੇਜ ਦੇ ਅੰਦਰ ਜਾ ਕੇ ਸਫਾਈ ਨਹੀਂ ਕਰੇਗਾ ਪ੍ਰੰਤੂ ਆਮ ਦੇਖਣ ਵਿੱਚ ਆਖਿਆ ਹੈ ਕਿ ਇਨਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਕਮਿਸਨ ਨੇ ਸਥਾਨਕ ਸਰਕਾਰ ਵਿਭਾਗ ਨੂੰ ਇਨਾਂਹ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾ ਕੇ ਰਿਪੋਰਟ ਕਮਿਸਨ ਨੂੰ ਭੇਜਣ ਲਈ ਆਖਿਆ।

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD