Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਅਕਾਲੀ-ਭਾਜਪਾ ਵਫਦ ਰਾਣਾ ਕੇਪੀ ਦੇ ਅੱਤਿਆਚਾਰੀ ਵਤੀਰੇ ਖਿਲਾਫ ਬਦਨੌਰ ਨੂੰ ਮਿਲਿਆ

ਰਾਜਪਾਲ ਨੂੰ ਇਸ ਮੁੱਦੇ ਉੱਤੇ ਕਾਂਗਰਸ ਸਰਕਾਰ ਕੋਲ ਨਾਰਾਜ਼ਗੀ ਜ਼ਾਹਿਰ ਕਰਨ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 23 Jun 2017

ਅਕਾਲੀ-ਭਾਜਪਾ ਵਿਧਾਇਕ ਪਾਰਟੀ ਦਾ ਇੱਕ ਸਾਂਝਾ ਵਫਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਿਆ ਅਤੇ ਉੁਹਨਾਂ ਨੂੰ ਸਪੀਕਰ ਰਾਣਾ ਕੇਪੀ ਸਿੰਘ ਦੇ ਅੱਤਿਆਚਾਰੀ ਵਤੀਰੇ ਤੋਂ ਜਾਣੂ ਕਰਵਾਇਆ। ਵਫਦ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਇਸ ਮੁੱਦੇ ਉੱਤੇ ਕਾਂਗਰਸ ਸਰਕਾਰ ਕੋਲ ਆਪਣੀ ਨਾਰਾਜ਼ਗੀ ਜ਼ਾਹਿਰ ਕਰਨ।ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਕਦੇ ਵੀ ਵਿਰੋਧੀ ਧਿਰ ਨਾਲ ਇੰਨਾ ਬੇਰਹਿਮੀ ਭਰਿਆ ਸਲੂਕ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਪੀਕਰ ਨੇ ਨਾ ਸਿਰਫ ਵਿਰੋਧੀ ਧਿਰ ਦੇ ਮੈਂਬਰਾਂ ਦੀ ਕੁੱਟਮਾਰ ਕਰਵਾਈ, ਸਗੋਂ ਉੱਥੇ ਤਾਇਨਾਤ ਵਾਰਡ ਸਟਾਫ ਨੇ ਮਹਿਲਾ ਮੈਂਬਰਾਂ ਨੂੰ ਘੜੀਸ ਕੇ ਜ਼ਖਮੀ ਕਰ ਦਿੱਤਾ ਅਤੇ ਉੁਹਨਾਂ ਦੇ ਕੱਪੜੇ ਤਕ ਫਾੜ ਦਿੱਤੇ। ਉਹਨਾਂ ਕਿਹਾ ਕਿ ਕਦੇ ਨਾ ਬਰਦਾਸ਼ਤ ਕੀਤੀ ਜਾ ਸਕਣ ਵਾਲੀ ਗੱਲ ਇਹ ਵਾਪਰੀ ਕਿ ਸਿੱਖ ਵਿਧਾਇਕਾਂ ਦੀਆਂ ਪੱਗਾਂ ਨੂੰ ਉਛਾਲਿਆ ਅਤੇ ਮਧੋਲਿਆ ਜਾ ਰਿਹਾ ਸੀ।ਰਾਜਪਾਲ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਵਿਰੋਧੀ ਧਿਰ ਦੇ ਮੈਂਬਰਾਂ ਉੱਤੇ ਢਾਹੇ ਗਏ ਕਹਿਰ ਦਾ ਤਿੱਖਾ ਨੋਟਿਸ ਲੈਣ ਦੀ ਬੇਨਤੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਕਿ ਇਸ ਹਿੰਸਾ ਨੇ ਸਭ ਤੋਂ ਵੱਧ ਨੁਕਸਾਨ ਆਪ ਦੇ ਵਿਧਾਇਕਾਂ ਦਾ ਕੀਤਾ ਹੈ, ਪਰ ਅਸੀਂ ਸਿਧਾਂਤਕ ਤੌਰ ਤੇ ਅਜਿਹੀ ਹਿੰਸਾ ਦੇ ਖਿਲਾਫ ਹੋਣ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਸਦਨ ਨੂੰ ਚਲਾਉਣ ਦੀ ਇੱਕ ਮਰਿਆਦਾ ਹੁੰਦੀ ਹੈ। ਇੱਥੇ ਅਜਿਹੀਆਂ ਮਿਸਾਲਾਂ ਵੀ ਪਈਆਂ ਹਨ, ਜਦੋਂ ਵਿਰੋਧੀ ਧਿਰ ਨੇ ਸਪੀਕਰ ਦੀ ਕੁਰਸੀ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਇੱਕ ਵਾਰ ਤਾਂ ਵਿਰੋਧੀ ਧਿਰ ਸਾਰੀ ਰਾਤ ਵਿਧਾਨ ਸਭਾ ਵਿਚ ਬੈਠੀ ਰਹੀ ਸੀ। ਪਰ ਇਸ ਦੇ ਬਾਵਜੂਦ ਉਹਨਾਂ ਖਿਲਾਫ ਕਾਨੂੰਨ ਨੂੰ ਛਿੱਕੇ ਟੰਗ ਕੇ ਕੋਈ ਕਾਰਵਾਈ ਨਹੀਂ ਸੀ ਕੀਤੀ ਗਈ। ਇਹ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਹੈ। ਇਸ ਸੈਸ਼ਨ ਵਿਚ ਸਪੀਕਰ ਨੇ 38 ਮੈਂਬਰਾਂ ਦਾ ਨਾਂ ਲਿਆ ਅਤੇ ਉਹਨਾਂ ਨੂੰ ਸਦਨ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ। ਇਸ ਤੋਂ ਪਹਿਲਾਂ ਅਜਿਹੀ ਗੱਲ ਕਦੇ ਨਹੀਂ ਵਾਪਰੀ।

ਸਰਦਾਰ ਬਦਲ ਨੇ ਕਿਹਾ ਕਿ ਵਿਰੋਧੀ ਧਿਰ ਉੱਤੇ ਅਜਿਹਾ ਹਿੰਸਕ ਹਮਲਾ ਇਸ ਲਈ ਕੀਤਾ ਗਿਆ ਕਿਉਂਕਿ ਅਕਾਲੀ-ਭਾਜਪਾ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਦੋ ਵਿਸ਼ੇਸ਼ ਅਧਿਕਾਰ ਮਤੇ ਪੇਸ਼ ਕੀਤੇ ਸਨ। ਪਹਿਲੇ ਮਤੇ ਵਿਚ ਮਨਪ੍ਰੀਤ ਵੱਲੋਂ ਕਿਸਾਨਾਂ ਦੀ ਮੰਗਤਿਆਂ ਨਾਲ ਕੀਤੀ ਤੁਲਨਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ ਅਤੇ ਦੂਜੇ ਮਤਾ ਬਜਟ ਦੇ ਅੰਕੜਿਆਂ ਵਿਚ ਕੀਤੀ ਹੇਰਾਫੇਰੀ ਬਾਰੇ ਸੀ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਮੁੱਦਿਆਂ ਉੱਤੇ ਬਹਿਸ ਕਰਵਾਉਣ ਦੀ ਥਾਂ ਸਪੀਕਰ ਨੇ ਸਮੁੱਚੀ ਵਿਰੋਧੀ ਧਿਰ ਨੂੰ ਸਦਨ ਵਿਚੋਂ ਜਬਰਦਸਤੀ ਖਿੱਚ-ਧੂਹਕੇ ਬਾਹਰ ਕੱਢਣ ਦਾ ਹੁਕਮ ਸੁਣਾ ਦਿੱਤਾ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹਨਾਂ ਦੀ ਪਾਰਟੀ ਦਸਤਾਰ ਦੀ ਬੇਅਦਬੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਬੇਸੱਥਕ ਇਹ ਮੰਦਭਾਗੀ ਘਟਨਾ ਆਪ ਦੇ ਵਿਧਾਇਕਾਂ ਨਾਲ ਵਾਪਰੀ ਹੈ, ਪਰ ਫਿਰ ਵੀ ਅਸੀਂ ਇਸ ਦਾ ਵਿਰੋਧ ਕੀਤਾ ਹੈ। ਜੇਕਰ ਅਜਿਹੀ ਘਟਨਾ ਕਿਸੇ ਕਾਂਗਰਸੀ ਵਿਧਾਇਕ ਨਾਲ ਵਾਪਰਦੀ ਤਾਂ ਵੀ ਇਸ ਦਾ ਵਿਰੋਧ ਕਰਨਾ ਸੀ।ਇਸ ਮੌਕੇ ਸੀਨੀਅਰ ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕਿਹਾ ਕਿ ਸਪੀਕਰ ਵਿਰੋਧੀ ਧਿਰ ਦੇ ਮੈਂਬਰਾਂ ਖਿਲਾਫ ਕਾਰਵਾਈ ਕਰਨ ਲਈ ਪਹਿਲਾਂ ਤੋਂ ਹੀ ਬਾਜ਼ਿੱਦ ਸੀ ਅਤੇ ਸਦਨ ਦੇ ਅੰਦਰ ਅਜਿਹੀ ਹਿੰਸਾ ਵਾਸਤੇ ਲਗਾਤਾਰ ਮਾਹੌਲ ਤਿਆਰ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸਪੀਕਰ ਨੇ ਸਦਨ ਵਿਚ ਆਉਂਦੇ ਹੀ ਇੱਕ ਟਾਇਪ ਕੀਤਾ ਹੁਕਮ ਪੜ੍ਹਣਾ ਸ਼ੁਰੂ ਕਰ ਦਿੱਤਾ, ਜਿਸ ਨੇ ਸਾਫ ਕਰ ਦਿੱਤਾ ਸੀ ਕਿ ਉਹ ਸਦਨ ਨੂੰ ਚਲਾਉਣਾ ਨਹੀ ਸੀ ਚਾਹੁੰਦਾ, ਸਗੋਂ ਵਿਰੋਧੀ ਧਿਰ ਖਿਲਾਫ ਸਖਤ ਕਾਰਵਾਈ ਕਰਨ 'ਤੇ ਤੁਲਿਆ ਹੋਇਆ ਸੀ।ਇਸ ਮੌਕੇ ਅਕਾਲੀ-ਭਾਜਪਾ ਵਿਧਾਇਕ ਪਾਰਟੀ ਦੇ ਮੈਂਬਰਾਂ ਤੋਂ ਇਲਾਵਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਸਮੇਤ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD