Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੈਪਟਨ ਅਮਰਿੰਦਰ ਸਿੰਘ ਨੇ ਝਿਉਰਹੇੜੀ ਦੀ ਪੰਚਾਇਤ ਵੱਲੋਂ ਜ਼ਮੀਨ ਖਰੀਦਣ ਵਿੱਚ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ

Web Admin

Web Admin

5 Dariya News

ਚੰਡੀਗੜ੍ਹ , 22 Jun 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝਿਉਰਹੇੜੀ ਦੀ ਪੰਚਾਇਤ ਵੱਲੋਂ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਜ਼ਮੀਨ ਖਰੀਦਣ ਵਿੱਚ ਕਥਿਤ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਕਰੋੜਾਂ ਰੁਪਏ ਖੁਰਦ-ਬੁਰਦ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰਾਈ ਜਾਵੇਗੀ। ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਧਿਆਨ ਦਿਵਾਊ ਮਤੇ ਰਾਹੀਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਵਿਚ ਪੈਂਦੇ ਪਿੰਡ ਝਿਉਰਹੇੜੀ ਦੀ ਪੰਚਾਇਤ ਵੱਲੋਂ ਉਕਤ ਜ਼ਮੀਨ ਮਾਰਕੀਟ ਨਾਲੋਂ ਦੁੱਗਣੇ ਰੇਟ 'ਤੇ ਖਰੀਦ ਕੇ ਕਰੋੜਾਂ ਰੁਪਏ ਦੀ ਹੇਰਾ-ਫੇਰੀ ਕਰਨ ਦਾ ਮਾਮਲਾ  ਸਦਨ ਵਿੱਚ ਉਠਾਇਆ ਗਿਆ।  ਸ੍ਰੀ ਸਿੱਧੂ ਨੇ ਸਦਨ ਨੂੰ ਦੱਸਿਆ ਇਹ ਜ਼ਮੀਨ ਖਰੀਦਣ ਲਈ ਅਧਿਕਾਰੀਆਂ ਅਤੇ ਸਰਪੰਚ ਵੱਲੋਂ ਕਿਸੇ ਵੀ ਸਮਰਥ ਅਧਿਕਾਰੀ ਦੀ ਪ੍ਰਵਾਨਗੀ ਨਹੀਂ ਲਈ ਗਈ। ਸਰਪੰਚ ਵੱਲੋਂ ਪਿੰਡ ਦੇ ਵਿਕਾਸ ਲਈ ਜੋ ਕਰੋੜਾਂ ਰੁਪਏ ਖਾਤਿਆਂ ਵਿਚੋਂ ਕਢਵਾਏ ਗਏ ਸਨ ਉਹ ਵੀ ਪਿੰਡ ਦੇ ਵਿਕਾਸ ਤੇ ਲੱਗਣ ਦੀ ਥਾਂ ਸਿਰਫ ਕਾਗਜ਼ਾਂ ਵਿਚ ਲੱਗੇ। ਇਸ ਸਮੁੱਚੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਕਿ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ। ਵਿਧਾਇਕ ਨੇ ਇਸ ਮਾਮਲੇ ਵੱਲ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧਿਆਨ ਦਵਾਇਆ ਜਿਸ ਦੇ ਸਬੰਧ ਵਿੱਚ ਮੰਤਰੀ ਨੇ ਸ੍ਰੋਮਣੀ ਅਕਾਲੀ ਦਲ-ਭਾਜਪਾ ਦੇ ਸ਼ਾਸਨ ਦੌਰਾਨ ਪ੍ਰਾਪਤ ਕੀਤੀ ਜ਼ਮੀਨ ਦੀ ਵਿਸਤ੍ਰਤ ਜਾਣਕਾਰੀ ਦਿੱਤੀ। ਇੱਕ ਬਿਆਨ ਵਿੱਚ ਮੰਤਰੀ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਪਿਛਲੀ ਸਰਕਾਰ ਵੱਲੋਂ ਏਅਰਪੋਰਟ ਬਣਾਉਣ ਲਈ ਗਰਾਮ ਪੰਚਾਇਤ ਝਿਉਰਹੇੜੀ ਦੀ 54 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ। ਜਿਸ ਦਾ ਮੁਆਵਜ਼ਾ 1.50 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰਾਪਤ ਹੋਇਆ ਸੀ। 

ਇਹ 80.46 ਕਰੋੜ ਰੁਪਏ ਦੀ ਰਕਮ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ, ਪੰਜਾਬ ਦੀ ਡਿਸਪੋਜ਼ਲ ਤੇ ਰੱਖੀ ਗਈ ਸੀ ਅਤੇ ਉਨ੍ਹਾਂ ਵਲੋਂ ਹੀ ਇਹ ਗਰਾਮ ਪੰਚਾਇਤ ਨੂੰ ਸਮੇਂ ਸਮੇਂ ਸਿਰ ਜਾਰੀ ਕੀਤੀ ਗਈ। ਇਸ ਵਿਚੋਂ 54,16,87,500 ਰੁਪਏ ਗਰਾਮ ਪੰਚਾਇਤ ਦੇ ਅਤੇ 26,30,62,500 ਸ਼ਾਮਲਾਤ ਦੇ ਮੁਆਵਜ਼ੇ ਵਜੋਂ ਪ੍ਰਾਪਤ ਕੀਤੇ ਗਏ।  ਇਸ 54,16,87,500 ਰੁਪਏ ਦੀ ਰਕਮ ਵਿਚੋਂ 49,16,87,500 ਰੁਪਏ ਦੀ ਰਕਮ ਗਰਾਮ ਪੰਚਾਇਤ ਝਿਉਰਹੇੜੀ ਨੂੰ ਜਾਰੀ ਕੀਤੀ ਗਈ ਸੀ। ਗਰਾਮ ਪੰਚਾਇਤ ਨੂੰ ਜਾਰੀ ਕੀਤੀ ਗਈ 49.16 ਕਰੋੜ ਰੁਪਏ ਦੀ ਰਕਮ ਵਿਚੋਂ 23.73 ਕਰੋੜ ਰੁਪਏ ਦੀ ਰਕਮ ਗਰਾਮ ਪੰਚਾਇਤ ਵੱਲੋਂ ਫਤਿਹਗੜ੍ਹ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਕਰੀਮਪੁਰਾ ਅਤੇ ਕੰਦੀਪੁਰ ਤੋਂ ਇਲਾਵਾ ਐਸ.ਏ.ਐਸ ਨਗਰ ਜ਼ਿਲ੍ਹੇ ਦੇ ਪਿੰਡ ਸਨੌਲੀ ਵਿਖੇ ਜ਼ਮੀਨ ਖਰੀਦ ਕਰਨ 'ਤੇ ਖਰਚ ਕੀਤੀ ਗਈ। ਉਪਰੋਕਤ ਜ਼ਮੀਨ ਖਰੀਦ ਕਰਨ ਸਮੇਂ ਗਰਾਮ ਪੰਚਾਇਤ ਝਿਉਰਹੇੜੀ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 85 (1) ਅਨੁਸਾਰ ਸਰਕਾਰ ਪਾਸੋਂ ਜ਼ਮੀਨ ਖਰੀਦ ਕਰਨ ਲਈ ਪੂਰਵ ਪ੍ਰਵਾਨਗੀ ਨਹੀਂ ਲਈ ਸੀ। ਇਸ ਤਰ੍ਹਾਂ ਗਰਾਮ ਪੰਚਾਇਤ ਝਿਉਰਹੇੜੀ ਵਲੋਂ 23.73 ਕਰੋੜ ਰੁਪਏ ਦੀ ਰਾਸ਼ੀ ਜ਼ਮੀਨ ਦੀ ਖਰੀਦ ਤੇ ਖਰਚ ਕੀਤੀ ਗਈ ਹੈ। 13.77 ਕਰੋੜ ਰੁਪਏ ਵਿਕਾਸ ਕਾਰਜਾਂ ਅਤੇ ਫੁਟਕਲ ਕੰਮਾਂ 'ਤੇ ਖਰਚ ਕੀਤੇ ਗਏ ਹਨ। 11.52 ਕਰੋੜ ਰੁਪਏ ਗਰਾਮ ਪੰਚਾਇਤ ਦੇ ਖਾਤਿਆਂ ਵਿਚ ਜਮ੍ਹਾਂ ਪਏ ਹਨ। ਮੰਤਰੀ ਨੇ ਸਦਨ ਨੂੰ ਦੱਸਿਆ ਕਿ ਜ਼ਮੀਨ ਦੀ ਖਰੀਦ ਲਈ ਖਰਚੀ ਰਾਸ਼ੀ, ਜ਼ਮੀਨ ਦਾ ਮਾਰਕੀਟ ਰੇਟ ਅਤੇ ਵਿਕਾਸ ਕਾਰਜਾਂ 'ਤੇ ਖਰਚੇ ਫੰਡਾਂ ਬਾਰੇ ਵਿਭਾਗ ਦੇ ਜਾਇੰਟ ਡਾਇਰੈਕਟਰ ਪਾਸੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਜਾਂਚ ਪੂਰੀ ਹੋਣ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD