Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਅਕਾਲੀ-ਭਾਜਪਾ ਨੇ ਮਨਪ੍ਰੀਤ ਬਾਦਲ ਦੀ ਝੂਠੀ ਕਰਜ਼ਾ ਮੁਆਫੀ ਸਕੀਮ ਘੜਣ ਲਈ ਕੀਤੀ ਨਿਖੇਧੀ

ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਨੇ ਕੀਤੇ ਵਾਅਦੇ ਪੁਗਾਉਣ ਲਈ ਬਜਟ ਵਿਚ ਕੋਈ ਪ੍ਰਬੰਧ ਨਾ ਰੱਖ ਕੇ ਪੰਜਾਬੀਆ ਨਾਲ ਕੋਝਾ ਮਜ਼ਾਕ ਕੀਤਾ

Web Admin

Web Admin

5 Dariya News

ਚੰਡੀਗੜ੍ਹ , 24 Jun 2017

ਸ਼੍ਰੋਮਣੀ ਅਕਾਲੀ ਦਲ -ਭਾਰਤੀਆ ਜਨਤਾ ਪਾਰਟੀ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਜਿਹੀ ਝੂਠੀ ਕਰਜ਼ਾ ਮੁਆਫੀ ਸਕੀਮ ਘੜਣ ਲਈ ਸਖਤ ਨਿਖੇਧੀ ਕੀਤੀ ਹੈ, ਜਿਹੜੀ ਗਰੀਬ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੰਦੀ। ਇਸ ਦੇ ਨਾਲ ਹੀ ਗਠਜੋੜ ਨੇ ਇਹ ਵੀ ਕਿਹਾ  ਹੈ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਸ ਨੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਾਸਤੇ ਬਜਟ ਵਿਚ ਕੋਈ ਵੀ ਪ੍ਰਬੰਧ ਨਾ ਰੱਖ ਕੇ ਉਹਨਾਂ ਨਾਲ ਕੋਝਾ ਮਜ਼ਾਕ ਕਿਉਂ ਕੀਤਾ ਹੈ?ਇੱਥੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਿਆ ਕਿ ਉਹ ਦੱਸੇ ਕਿ ਉਸ ਵੱਲੋਂ ਐਲਾਨੀ ਕਰਜ਼ਾ ਮੁਆਫੀ ਸਕੀਮ ਸਾਰੇ ਕਿਸਾਨਾਂ ਉੱਤੇ ਲਾਗੂ ਹੁੰਦੀ ਹੈ ਜਾਂ ਇਹ ਸਿਰਫ ਫਸਲੀ ਕਰਜ਼ਿਆਂ ਤਕ ਹੀ ਸੀਮਤ ਹੈ? ਵਿੱਤ ਮੰਤਰੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਕੀ ਇਸ ਸਕੀਮ ਤਹਿਤ ਸਿਰਫ ਸਹਿਕਾਰੀ ਕਰਜ਼ੇ ਹੀ ਮੁਆਫ ਕੀਤੇ ਜਾਣਗੇ ਜਾਂ ਇਹ ਸਕੀਮ ਰਾਸਟਰੀਕ੍ਰਿਤ ਅਤੇ ਸਹਿਕਾਰੀ ਬੈਂਕਾਂ ਦੇ ਕਰਜ਼ਿਆਂ ਅਤੇ ਆੜ੍ਹਤੀਆਂ ਦੇ ਕਰਜ਼ਿਆਂ ਉੱਤੇ ਵੀ ਲਾਗੂ ਹੋਵੇਗੀ? ਉਹਨਾਂ ਕਿਹਾ ਕਿ ਇਹ ਮਹਿਸੂਸ  ਕੀਤਾ ਜਾ ਰਿਹਾ ਹੈ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ,ਕਿਉਂਕਿ ਫਸਲੀ ਕਰਜ਼ਾ ਲੈਣ ਵਾਲੇ ਮੱਧ ਵਰਗੀ ਅਤੇ ਅਮੀਰ ਕਿਸਾਨਾਂ ਨੂੰ ਵੀ ਫਾਇਦਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਨਪ੍ਰੀਤ ਇਹ ਵੀ ਦੱਸੇ ਕਿ ਕੀ ਖੇਤ ਮਜ਼ਦੂਰਾਂ ਨੂੰ ਇਸ ਝੂਠੀ ਕਰਜ਼ਾ ਮੁਆਫੀ ਸਕੀਮ ਦੇ ਅੰਦਰ ਰੱਖਿਆ ਗਿਆ ਹੈ ਅਤੇ 90 ਹਜ਼ਾਰ ਕਰੋੜ ਦੇ ਕਰਜ਼ਿਆਂ ਦੇ ਨਿਬੇੜੇ ਵਾਸਤੇ ਬਜਟ ਵਿਚ ਸਿਰਫ 1500 ਕਰੋੜ ਰੁਪਏ ਦੀ ਰਾਸ਼ੀ ਕਿਉਂ ਰੱਖੀ ਗਈ ਹੈ?

ਸਰਦਾਰ ਬਾਦਲ, ਜਿਹਨਾਂ ਨਾਲ ਸੀਨੀਅਰ ਭਾਜਪਾ ਆਗੂ ਸੋਮ ਪ੍ਰਕਾਸ਼ ਵੀ ਸਨ, ਨੇ ਕਿਹਾ ਕਿ ਵਿੱਤ ਮੰਤਰੀ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਵੱਲੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਸੰਬੰਧੀ ਕੀਤੇ ਐਲਾਨ ਦੀ ਪੂਰਤੀ ਵਾਸਤੇ ਬਜਟ ਵਿਚ ਕੋਈ ਪ੍ਰਬੰਧ ਕਿਉਂ ਨਹੀ ਕੀਤਾ ਗਿਆ। ਸਾਡੇ ਅੰਦਾਜ਼ੇ ਮੁਤਾਬਿਕ ਇਸ ਵਾਅਦੇ ਨੂੰ ਪੂਰਾ ਕਰਨ ਲਈ ਸੂਬੇ ਨੂੰ 2300 ਕਰੋੜ ਰੁਪਏ ਖਰਚਣ ਦੀ ਲੋੜ ਹੈ। ਵਿੱਤ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਗਲਤੀ ਸੁਧਾਰੀ ਜਾਵੇਗੀ ਜਾਂ ਨਹੀਂ?ਉਹਨਾਂ ਕਿਹਾ ਕਿ ਵਿੱਤ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਸਰਕਾਰ ਦੀਆਂ ਮੁੱਖ ਸਕੀਮਾਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿਚ ਕੋਈ ਪ੍ਰਬੰਧ ਕਿਉਂ ਨਹੀਂ ਰੱਖਿਆ ਅਤੇ ਇਹਨਾਂ ਸਕੀਮਾਂ ਨੂੰ ਕਿਵੇਂ ਪੂਰਾ ਕੀਤਾ ਜਾਵੇਗਾ? ਉਹ ਦੱਸੇ ਕਿ ਘਰ ਘਰ ਰੁਜ਼ਗਾਰ ਸਕੀਮ ਵਾਸਤੇ ਕੋਈ ਪ੍ਰਬੰਧ ਕਿਉਂ ਨਹੀਂ ਰੱਖਿਆ ਗਿਆ? ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਦੇਣ ਵਾਸਤੇ ਵੀ ਕੋਈ ਪ੍ਰਬੰਧ ਨਹੀਂ ਰੱਖਿਆ ਗਿਆ। ਉਹਨਾਂ ਕਿਹਾ ਕਿ ਮਨਪ੍ਰੀਤ ਇਹਨਾਂ ਸਾਰੇ ਨੌਜਵਾਨਾਂ ਨੂੰ ਓਲਾ ਅਤੇ ਊਬਰ ਟੈਕਸੀ ਕੰਪਨੀਆਂ ਦੇ ਟੈਕਸੀ ਡਰਾਇਵਰ ਬਣਾਉਣ ਦੀ ਤਿਆਰੀ ਕਰ ਰਿਹਾ ਲੱਗਦਾ ਹੈ। ਜੇਕਰ ਅਜਿਹਾ ਹੀ ਹੈ ਤਾਂ ਕੀ ਨੌਜਵਾਨਾਂ ਲਈ ਟੈਕਸੀਆਂ ਖਰੀਦਣ ਵਾਸਤੇ ਬਜਟ ਵਿਚ ਕੋਈ ਰਾਸ਼ੀ ਰੱਖੀ ਗਈ ਹੈ?ਬੇਘਰੇ ਲੋਕਾਂ ਬਾਰੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਨਪ੍ਰੀਤ ਨੇ ਉਹਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।ਇੱਥੇ ਲੱਖਾਂ ਲੋਕਾਂ ਨੂੰ ਘਰ ਦੀ ਜਰੂਰਤ ਹੈ, ਪਰ ਉਸ ਨੇ ਸਿਰਫ 2000 ਘਰ ਬਣਾਉਣ ਦਾ ਹੀ ਪ੍ਰਬੰਧ ਕੀਤਾ ਹੈ। ਉਹਨਾਂ ਕਿਹਾ ਕਿ ਜਿੱਥੋਂ ਤਕ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਦਾ ਸੰਬੰਧ ਹੈ, ਮਨਪ੍ਰੀਤ ਨੁੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਦੋਂ ਇਹ ਲਾਭ ਲੋਕਾਂ ਨੂੰ ਦੇਣਾ ਸ਼ੁਰੂ ਕਰੇਗਾ। ਅਸੀਂ ਇਹ ਵੀ ਜਾਣਨਾ ਚਾਹੁੰਦੇ ਹਾਂ ਕਿ ਉਹ ਲਾਭਕਾਰੀਆਂ ਨੂੰ ਚੀਨੀ ਅਤੇ ਚਾਹ ਪੱਤੀ ਕਦੋਂ ਦੇਣਾ ਸ਼ੁਰੂ ਕਰੇਗਾ?

ਕੀ ਇਸ ਸਾਲ ਸੂਬੇ ਅੰਦਰ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾਵੇਗਾ ਜਾਂ ਨਹੀਂ ਬਾਰੇ ਪੁੱਛਦਿਆਂ ਸਰਦਾਰ ਬਾਦਲ ਨੇ ਕਿਹਾ ਕਿ  ਜੇਕਰ ਹਾਂ, ਤਾਂ ਇਸ ਵਾਸਤੇ ਬਜਟ ਵਿਚ ਕੋਈ ਰਾਸ਼ੀ ਕਿਉਂ ਨਹੀਂ ਰੱਖੀ ਗਈ? ਜੇ ਨਹੀਂ, ਤਾਂ ਅਸੀ ਪੁੱਛਣਾ ਚਾਹੁੰਦੇ ਹਾਂ ਕਿ ਉਹ ਉਹਨਾਂ ਕਰਮਚਾਰੀਆਂ ਨਾਲ ਹੀ ਵਿਤਕਰਾ ਕਿਉਂ ਕਰ ਰਿਹਾ ਹੈ, ਜਿਹਨਾਂ ਨੇ ਸਰਕਾਰ ਦੇ ਬਜਟ ਨੂੰ ਲਾਗੂ ਕਰਨਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਅਮਲ ਸਿਰੇ ਚੜ੍ਹਾਉਣਾ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਵਿੱਤ ਮੰਤਰੀ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਆਪਣੇ ਬਜਟ ਵਿਚਲੇ 10,273 ਕਰੋੜ ਰੁਪਏ ਦੇ ਖੱਪੇ ਦੀ ਕਿਸ ਤਰ੍ਹਾਂ ਭਰਪਾਈ ਕਰੇਗਾ? ਇਹ ਖੱਪਾ ਜੀਐਸਟੀ ਸਮੇਤ ਸਾਰੇ ਸਰੋਤਾਂ ਤੋਂ ਆਉਣ ਵਾਲੀ ਆਮਦਨ ਨੂੰ ਜੋੜ ਕੇ ਵੀ ਪੂਰਾ ਨਹੀਂ ਹੁੰਦਾ। ਹੁਣ ਜੇਕਰ ਤੁਸੀਂ ਕਰਜ਼ਾ ਮੁਆਫੀ (ਮੁੱਖ ਮੰਤਰੀ ਵੱਲੋਂ ਕੀਤੇ 8500 ਕਰੋੜ ਰੁਪਏ ਦਾ ਐਲਾਨ), ਉਦਯੋਗਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦਿੱਤੀ ਬਿਜਲੀ (2800 ਕਰੋੜ ਰੁਪਏ) ਅਤੇ ਦੂਜੀਆ ਸਕੀਮਾਂ ਉੱਤੇ ਹੋਣ ਵਾਲੇ ਖਰਚਿਆਂ ਨੂੰ ਜੋੜ ਲਵੋ ਤਾਂ ਇਹ ਖੱਪਾ ਵਧ ਕੇ 25000 ਕਰੋੜ ਰੁਪਏ ਦਾ ਹੋ ਜਾਵੇਗਾ। ਵਿੱਤ ਮੰਤਰੀ ਨੇ ਆਪਣੇ ਬਜਟ ਉੱਤੇ ਭਾਸ਼ਣ ਦੌਰਾਨ ਪੈਰਾ ਨੰਬਰ 163 ਵਿਚ ਜ਼ਿਕਰ ਕੀਤਾ ਸੀ ਕਿ  ਸੂਬੇ ਵੱਲੋਂ ਉਧਾਰ ਲੈਣ ਦੀ ਸੀਮਾ 12,819 ਕਰੋੜ ਰੁਪਏ ਨਿਸ਼ਚਿਤ ਕਰ ਦਿੱਤੀ ਗਈ ਹੈ।  ਤਾਂ ਉਹ ਇਹਨਾਂ ਸਕੀਮਾਂ ਵਾਸਤੇ ਪੈਸੇ ਦਾ ਪ੍ਰਬੰਧ ਕਿੱਥੋਂ ਕਰੇਗਾ?ਉਹਨਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਬਜਟ ਨੂੰ ਲਾਗੂ ਕਰਨ ਦੀ ਕੋਈ ਇੱਛਾ ਨਹੀਂ ਹੈ। ਕਾਂਗਰਸ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਲਈ ਇੱਕ ਸੁਫਨਾ ਵਿਖਾਇਆ ਸੀ। ਉਹਨਾਂ ਕਿਹਾ ਕਿ ਜਦੋਂ ਅਕਾਲੀ-ਭਾਜਪਾ ਨੇ ਕਾਂਗਰਸ ਸਰਕਾਰ ਦੀ ਜੁਆਬਦੇਹੀ ਕੀਤੀ ਤਾਂ ਉਹ ਅਜਿਹਾ ਝੂਠਾ ਬਜਟ ਲੈ ਕੇ ਆ ਗਈ ਹੈ, ਜਿਸ ਨੂੰ ਲਾਗੂ ਹੀ ਨਹੀਂ ਕੀਤਾ ਜਾ ਸਕਦਾ। ਮੈਂ ਮਨਪ੍ਰੀਤ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਾਡੇ ਵੱਲੋਂ ਉਠਾਏ ਸਵਾਲਾਂ ਦੇ ਜੁਆਬ ਦੇਵੇ ਅਤੇ ਪੰਜਾਬੀਆਂ ਨੂੰ ਦੱਸੇ ਕਿ ਉਸ ਨੇ ਉਹਨਾਂ ਦੀ ਪਿੱਠ ਵਿਚ ਛੁਰਾ ਕਿਉਂ ਮਾਰਿਆ ਅਤੇ ਕਿਉਂ ਉਹਨਾਂ ਨਾਲ ਝੂਠ ਦੀ ਰਾਜਨੀਤੀ ਖੇਡੀ?

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD