Thursday, 09 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਨਵਜੋਤ ਸਿੱਘ ਸਿੱਧੂ ਵੱਲੋਂ ਮਿਉਂਸਪਲ ਪ੍ਰਾਪਰਟੀ ਦੀ ਦੁਰਵਰਤੋਂ ਕਰਨ ਵਾਲੇ ਕੇਬਲ ਆਪਰੇਟਰਾਂ ਖਿਲਾਫ ਕਾਰਵਾਈ ਦੇ ਆਦੇਸ਼

ਸਥਾਨਕ ਸਰਕਾਰਾਂ ਇਕਾਈਆਂ ਨੂੰ ਪੱਤਰ ਲਿਖਕੇ ਚਾਰ ਦਿਨਾਂ ਅੰਦਰ ਕਾਰਵਾਈ ਦੀ ਰਿਪੋਰਟ ਮੰਗੀ , ਕੇਬਲ ਓਪਰੇਟਰਾਂ ਵਲੋਂ ਤਾਰਾਂ ਪਾਉਣ ਲਈ ਪ੍ਰਵਾਨਗੀ ਲੈਣੀ ਅਤੇ ਬਣਦੀ ਫੀਸ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 24 Jun 2017

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕੇਬਲ ਆਪਰੇਟਰਾਂ ਵੱਲੋਂ ਬੀਤੇ ਸਮੇਂ ਵਿੱਚ ਸੂਬੇ ਦੀਆਂ ਸਰਕਾਰੀ ਥਾਵਾਂ ਦੀ ਨਜਾਇਜ਼ ਵਰਤੋਂ ਅਤੇ ਟੈਕਸ ਚੋਰੀ ਸਬੰਧੀ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਜਵਾਬ ਦੇਣ ਤੋਂ ਬਾਅਦ ਅੱਜ ਇਨ੍ਹਾਂ ਖਿਲਾਫ ਕਾਰਵਾਈ ਕਰਨ ਬਾਰੇ ਆਪਣੇ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ।ਸ. ਸਿੱਧੂ ਵੱਲੋਂ ਦਿੱਤੀਆਂ ਹਦਾਇਤਾਂ ਉਪਰੰਤ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ ਅਤੇ ਵਿਭਾਗ ਦੇ ਖੇਤਰੀ ਡਿਪਟੀ ਡਾਇਰੈਕਟਰਾਂ ਨੂੰ ਲਿਖਤੀ ਪੱਤਰ ਜਾਰੀ ਕਰ ਕੇ ਨਿਰਦੇਸ਼ ਜਾਰੀ ਕਰ ਕੇ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਆਪੋ-ਆਪਣੇ ਮਿਉਂਸਪਲ ਅਧਿਕਾਰ ਖੇਤਰਾਂ ਵਿੱਚ ਕਿਸੇ ਵੀ ਕੇਬਲ ਆਪਰੇਟਰ ਵੱਲੋਂ ਤਾਰਾਂ ਪਾਉਣ ਲਈ ਸਰਕਾਰੀ ਪ੍ਰਾਪਰਟੀ ਦੀ ਦੁਰਵਰਤੋਂ ਨਾ ਕੀਤੀ ਜਾਵੇ ਅਤੇ ਇਹ ਵੀ ਹਦਾਇਤ ਕੀਤੀ ਹੈ ਕਿ ਜੇਕਰ ਕਿਧਰੇ ਇਹ ਦਰਵਰਤੋਂ ਕੀਤੀ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕਰ ਕੇ ਇਸ ਨੂੰ ਰੋਕਿਆ ਜਾਵੇ। ਇਸ ਦੇ ਨਾਲ ਹੀ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਸਰਕਾਰੀ ਪ੍ਰਾਪਰਟੀ ਦੀ ਵਰਤੋਂ ਕਰਨ ਲਈ ਕੇਬਲ ਆਪਰੇਟਰਾਂ ਵੱਲੋਂ ਜੇ ਕੋਈ ਪ੍ਰਵਾਨਗੀ ਲਈ ਹੈ ਤਾਂ ਇਸ ਪ੍ਰਵਾਨਗੀ ਦੇ ਪੱਤਰਾਂ ਬਾਰੇ 4 ਦਿਨਾਂ ਅੰਦਰ (27 ਜੂਨ ਤੱਕ) ਵਿਭਾਗ ਨੂੰ ਰਿਪੋਰਟ ਸੌਂਪੀ ਜਾਵੇ। ਇਸ ਤੋਂ ਇਲਾਵਾ ਜੇਕਰ ਕੋਈ ਪ੍ਰਵਾਨਗੀ ਤੋਂ ਬਿਨਾਂ ਸਰਕਾਰੀ ਪ੍ਰਾਪਰਟੀ ਉਪਰ ਤਾਰਾਂ ਪਾਈਆਂ ਹਨ ਤਾਂ ਇਨ੍ਹਾਂ ਵਿਰੁੱਧ ਕਾਰਵਾਈ ਕਰ ਕੇ ਇਸ ਬਾਰੇ ਵੀ 27 ਜੂਨ ਤੱਕ ਵਿਭਾਗ ਨੂੰ ਰਿਪੋਰਟ ਸੌਂਪੀ ਜਾਵੇ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਬੀਤੇ ਦਿਨ ਦਿੱਤੇ ਬਿਆਨ ਦੇ ਸੰਦਰਭ ਵਿੱਚ ਸਾਰੀਆਂ ਸਥਾਨਕ ਸਰਕਾਰਾਂ ਇਕਾਈਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਿਉਂਸਪਲ ਪ੍ਰਾਪਰਟੀ ਦੀ ਵਰਤੋਂ ਲਈ ਕਿਸੇ ਵੀ ਕੇਬਲ ਆਪਰੇਟਰ ਵੱਲੋਂ ਕਾਨੂੰਨ ਦੀ ਉਲੰਘਣਾ ਨਾ ਕੀਤੀ ਜਾਵੇ। 

ਉਨ੍ਹਾਂ ਅਗਾਂਹ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅੰਦਰ ਪਿਛਲੇ ਸਮੇਂ ਵਿੱਚ ਕੇਬਲ ਆਪੇਰਟਰਾਂ ਵੱਲੋਂ ਜਿੱਥੇ ਟੈਕਸਾਂ ਦੀ ਚੋਰੀ ਕੀਤੀ ਗਈ ਹੈ ਉਥੇ ਤਾਰਾਂ ਪਾਉਣ ਵੇਲੇ ਸਥਾਨਕ ਸਰਕਾਰਾਂ ਦੇ ਬੁਨਿਆਦੀ ਢਾਂਚੇ ਜਿਵੇਂ ਸੜਕਾਂ, ਵਾਟਰ ਸਪਲਾਈ ਤੇ ਸੀਵਰੇਜ ਨੈਟਵਰਕ ਨੂੰ ਪੁੱਟ ਕੇ ਅੰਡਰਗਰਾਊਂਡ ਤਾਰਾਂ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੇਬਲ ਆਪਰੇਟਰ ਵੱਲੋਂ ਤਾਰਾਂ ਪਾਉਣ ਵੇਲੇ ਸਬੰਧਤ ਸਥਾਨਕ ਸਰਕਾਰਾਂ ਇਕਾਈ (ਨਗਰ ਨਿਗਮ/ਕੌਂਸਲ ਤੇ ਨਗਰ ਪੰਚਾਇਤ) ਤੋਂ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਪ੍ਰਵਾਨਗੀ ਨੂੰ ਦੇਣ ਸਮੇਂ ਸਬੰਧਤ ਸਥਾਨਕ ਸਰਕਾਰਾਂ ਇਕਾਈ ਵੱਲੋਂ ਇਸ ਬਦਲੇ ਬਣਦੀ ਫੀਸ ਲਈ ਜਾਂਦੀ ਹੈ।ਸਿੱਧੂ ਨੇ ਕਿਹਾ ਕਿ ਸਾਰੀਆਂ ਸਥਾਨਕ ਸਰਕਾਰਾਂ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸੇ ਵੀ ਤਾਰ ਨੂੰ ਪਾਉਣ ਵੇਲੇ ਇਸ ਦੀ ਅਗਾਊਂ ਪ੍ਰਵਾਨਗੀ ਲਈ ਜਾਵੇ ਅਤੇ ਇਸ ਬਦਲੇ ਬਣਦੀ ਫੀਸ ਵੀ ਜਮ੍ਹਾਂ ਕੀਤੀ ਹੋਵੇ। ਇਸ ਸਬੰਧੀ ਪੂਰੀ ਰਿਪੋਰਟ 27 ਜੂਨ ਤੱਕ ਵਿਭਾਗ ਨੂੰ ਸੌਂਪੀ ਜਾਵੇ ਅਤੇ ਜੇਕਰ ਕਿਸੇ ਵੱਲੋਂ ਇਹ ਪ੍ਰਵਾਨਗੀ ਨਹੀਂ ਲਈ ਗਈ ਤਾਂ ਸਬੰਧਤ ਕੇਬਲ ਆਪਰੇਟਰ ਖਿਲਾਫ ਮਿਉਂਸਪਲ ਐਕਟ ਤਹਿਤ ਕਾਰਵਾਈ ਦੀ ਰਿਪੋਰਟ ਵੀ 27 ਜੂਨ ਤੱਕ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਸਥਾਨਕ ਸਰਕਾਰਾਂ ਇਕਾਈ ਦੀ ਇਹ ਜਵਾਬਦੇਹੀ ਅਤੇ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਵੀ ਕੇਬਲ ਆਪੇਰਟਰ ਵੱਲੋਂ ਮਿਉਂਸਪਲ ਪ੍ਰਾਪਰਟੀ ਦੀ ਦੁਰਵਰਤੋਂ ਨਾ ਕੀਤੀ ਜਾਵੇ।ਸ. ਸਿੱਧੂ ਨੇ ਅਗਾਂਹ ਦੱਸਿਆ ਕਿ ਬੀਤੇ ਦਿਨ ਵਿਧਾਨ ਸਭਾ ਵਿੱਚ ਦਿੱਤੇ ਉਤਰ ਦਾ ਹਵਾਲਾ ਦੇ ਕੇ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਉਤਰ ਦੀ ਕਾਪੀ ਸਿੰਜਾਈ, ਊਰਜਾ, ਕਰ ਤੇ ਆਬਕਾਰੀ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਹ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਕੇਬਲ ਆਪਰੇਟਰਾਂ ਖਿਲਾਫ ਕਾਰਵਾਈ ਕਰਨ।

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD