Sunday, 12 May 2024

 

 

ਖ਼ਾਸ ਖਬਰਾਂ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਕੇਜਰੀਵਾਲ ਸਰਕਾਰ ਵੱਲੋਂ ਰੈਸਟੋਰੈਂਟਾਂ ਨੂੰ ਸ਼ਰਾਬ ਦੇ ਨਵੇਂ ਲਾਇਸੰਸ ਜਾਰੀ ਕਰਨ ਦਾ ਫੈਸਲਾ ਰੱਦ ਹੋਵੇ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 01 Jul 2017

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ  ਕੇਜਰੀਵਾਲ ਸਰਕਾਰ 7 ਮਹੀਨਿਆਂ ਬਾਅਦ ਫਿਰ ਤੋਂ ਰੈਸਟੋਰੈਂਟਾ ਨੂੰ ਸ਼ਰਾਬ ਪਰੋਸਣ ਲਈ ਨਵੇਂ ਲਾਇਸੰਸ ਜਾਰੀ ਕਰ ਕੇ ਦਿੱਲੀ ਵਾਸੀਆਂ ਅਤੇ ਵਿਸ਼ੇਸ਼ ਕਰ ਨੌਜਵਾਨ ਪੀੜੀ ਨੂੰ ਨਸ਼ੇ ਵੱਲ ਧੱਕ ਰਹੀ ਹੈ।ਉਹਨਾਂ ਨੇ ਉਪ ਰਾਜਪਾਲ ਸ੍ਰੀ ਅਨਿਲ ਬੈਜਲ ਤੋਂ ਮੰਗ ਕੀਤੀ ਕਿ ਉਹ ਦਿੱਲੀ ਸਰਕਾਰ ਦੇ ਇਸ ਫੈਸਲੇ ਨੂੰ ਖੁਦ ਰੱਦ ਕਰ ਦੇਣ ਤਾਂ ਕਿ ਦਿੱਲੀ ਵਾਸੀਆਂ ਨੂੰ ਸ਼ਰਾਬ ਦੀ ਲੱਤ ਤੋਂ ਬਚਾਇਆ ਜਾ ਸਕੇ। ਸਰਕਾਰ ਇਸ ਗੱਲ 'ਤੇ ਘਮੰਡ ਕਰਦੀ ਹੈ ਕਿ ਸ਼ਰਾਬ ਦੇ ਠੇਕਿਆਂ ਤੋਂ ਉਸਦੀ ਵਿਕਰੀ 800 ਕਰੋੜ ਤੋਂ ਵੱਧ ਕੇ 2000 ਕਰੋੜ ਰੁਪਏ ਹੋ ਗਈ ਹੈ। ਸਰਕਾਰ ਲੋਕਾਂ ਨੂੰ ਸ਼ਰਾਬ ਦੀ ਆਦਤ ਪਾਉਣਾ ਚਾਹੁੰਦੀ ਹੈ ਤਾਂ ਕਿ ਉਸਦੀ ਕਮਾਈ ਜ਼ਿਆਦਾ ਤੋਂ ਜ਼ਿਆਦਾ ਵਧੇ। ਉਹਨਾਂ ਕਿਹਾ ਕਿ ਸਰਕਾਰ ਨੂੰ ਸ਼ਰਾਬ ਤੋਂ ਹੋਣ ਵਾਲੀ ਆਮਦਨ ਨੂੰ ਵਧਾਉਣ ਦੀਆਂ ਕੋਸ਼ਿਸ਼ਾਂ ਦੀ ਥਾਂ ਸ਼ਰਾਬ ਦੀਆਂ ਆਦਤਾਂ 'ਤੇ ਲਗਾਮ ਲਾਉਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ  ਪਾਣੀ ਵਾਂਗ ਵਹਾਉਣ ਵਾਲੀ ਸਰਕਾਰ ਸ਼ਰਾਬ ਬੰਦੀ ਦੇ ਇਸ਼ਤਿਹਾਰ 'ਤੇ ਸਿਰਫ 10 ਲੱਖ ਰੁਪਏ ਸਾਲਾਨਾ ਖਰਚ ਕਰ ਰਹੀ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਲਾਇਸੰਸ ਦੇਣ ਦਾ ਐਲਾਨ ਸ਼ਰਾਬ ਪਰੋਸਣ ਵਾਲੇ ਰੈਸਟੋਰੈਂਟ ਮਾਲਕਾਂ ਦੀ ਜਿੱਤ ਅਤੇ ਦਿੱਲੀ ਵਾਸੀਆਂ ਦੀ ਹਾਰ ਹੈ। ਸਰਕਾਰ ਦੀ ਇਹ ਦਲੀਲ ਨਹੀਂ ਮੰਨੀ ਜਾ ਸਕਦੀ ਕਿ ਜੇਕਰ ਰੈਸਟੋਰੈਂਟਾਂ ਨੂੰ ਲਾਇਸੰਸ ਜਾਰੀ ਨਹੀਂ ਕੀਤੇ ਗਏ ਤਾਂ ਲੋਕ ਹੋਰ ਥਾਵਾਂ 'ਤੇ ਸ਼ਰਾਬ ਪੀਣ ਦੀ ਥਾਂ ਲੱਭ ਲੈਣਗੇ। ਉਹਨਾਂ ਕਿਹਾ ਕਿ ਬਿਹਾਰ ਵਰਗੇ ਰਾਜਾਂ ਵਿਚ ਪੂਰਨ ਸ਼ਰਾਬਬੰਦੀ ਲਾਗੂ ਹੈ ਅਤੇ ਦਿੱਲੀ ਸਰਕਾਰ ਰੈਸਟੋਰੈਂਟਾਂ ਵਿਚ ਸ਼ਰਾਬ ਪਰੋਸਣ 'ਤੇ ਬੈਨ ਲਾਉਣ  'ਤੇ 7 ਮਹੀਨਿਆਂ ਤੋਂ ਜ਼ਿਆਦਾ ਕਾਬੂ ਨਹੀਂ ਰੱਖ ਸਕੀ। ਇਸ ਮਗਰੋਂ ਦਿੰਲੀ ਸਰਕਾਰ ਨੇ ਲਾਇਸੰਸ ਜਾਰੀ ਕਰਨੇ ਬੰਦ ਕਰ ਦਿੱਤੇਸਨ ਪਰਹੁਣ ਫਿਰ ਤੋਂ ਮੰਦੇ ਭਾਗਾਂ ਨੂੰ  ਕੰਮ ਸ਼ੁਰੂ ਹੋ ਹੀ ਗਿਆ ਹੈ।ਵਿਧਾਇਕ ਨੇ ਅਫਸੋਸ ਪ੍ਰਗਟ ਕੀਤਾ ਕਿ ਸਰਕਾਰ ਆਪਣੇ ਵਾਅਦੇ ਦੇ ਮੁਤਾਬਕ 20 ਨਵੇਂ ਕਾਲਜ ਅਤੇ 500 ਨਵੇਂ ਸਕੂਲ ਖੋਲਣ ਵਿਚ ਤਾਂ ਸਫਲ ਨਹੀਂ ਹੋਈ ਪਰ ਸ਼ਰਾਬ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਵਿਚ ਸਫਲ ਜ਼ਰੂਰ ਹੋ ਗਈ ਹੈ।   ਇਸ ਨਾਲ ਜਿਕੇ ਇਕ ਪਾਸੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਭਾਰੀ ਫਾਇਦਾ ਹੋਵੇਗਾ, ਉਥੇ ਹੀ ਦੂਜੇ ਪਾਸੇ ਆਮ ਆਦਮੀ ਵਿਧਾਇਕਾਂ ਨੂੰ ਵੀ ਭਾਰੀ ਕਮਾਈ ਹੋਵੇਗੀ।ਸ੍ਰੀ ਸਿਰਸਾ ਨੇ ਆਸ ਪ੍ਰਗਟ ਕੀਤੀ ਕਿ ਉਪ ਰਾਜਪਾਲ ਦਿੱਲੀ ਸਰਕਾਰ ਦੇ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ 'ਤੇ ਤੁਰੰਤ ਰੋਕ ਲਾਉਣ ਦੇ ਹੁਕਮ ਜਾਰੀ ਕਰਨਗੇ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD