Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਖੰਡਰ ਬਣ ਰਹੀ ਦੀਵਾਨ ਟੋਡਰ ਮਲ ਦੀ ਇਤਿਹਾਸਕ ਹਵੇਲੀ ਨੂੰ ਸੰਭਾਲਿਆ ਜਾਵੇ- ਸਤਨਾਮ ਸਿੰਘ ਚਾਹਲ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Jul 2017

ਨਾਰਥ ਅਮਰੀਕਨ ਪੰਜਾਬੀ ਐਸ਼ੌਸ਼ੀਏਸ਼ਨ (ਨਾਪਾ) ਨੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰੂਦੁਆਰਾ ਪਰਬੰਧਕ ਕਮੇਟੀ ਪਾਸੋਂ ਪੁਰਜੋਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਸਿੱਖ ਜਗਤ ਦੀ ਮਹਾਨ ਸ਼ਖਸ਼ੀਅਤ ਦੀਵਾਨ ਟੋਡਰ ਮਲ ਦੀ  ਖੰਡਰ ਬਣ ਚੁਕੀ ਹਵੇਲੀ ਦੀ ਸਾਂਭ ਸੰਭਾਲ ਲਈ ਤੁਰੰਤ ਲੋੜੀਂਦੇ ਪਰਬੰਧ ਕੀਤੇ ਜਾਣ।ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਜਿਹੜੇ ਆਪਣੇ ਪਰਿਵਾਰ ਸਮੇਤ ਇਸ ਪਵਿਤਰ ਸਥਾਨ ਦੇ ਦਰਸ਼ਨਾਂ ਲਈ ਉਚੇਚੇ ਤੌਰ ਤੇ ਅਮਰੀਕਾ ਤੋਂ ਆਏ ਸਨ ਨੇ ਅਜ ਇਥੋਂ ਜਾਰੀ ਕੀਤੇ ਗਏ ਇਕ ਪਰੈਸ ਬਿਆਨ ਰਾਹੀਂ ਕਿਹਾ ਹੈ ਕਿ ਉਹਨਾਂ ਨੂੰ ਇਸ ਧਾਰਮਿਕ ਤੇ ਇਤਿਹਾਸਕ ਮਹਾਨਤਾ ਵਾਲੀ ਹਵੇਲੀ ਦੀ ਭੈੜੀ ਹਾਲਤ ਵੇਖ ਕੇ ਬਹੁਤ ਦੁਖ ਹੋਇਆ ਹੈ।ਸ: ਚਾਹਲ ਨੇ ਇਸ ਗਲ ਤੇ ਦੁਖ ਪਰਗਟ ਕੀਤਾ ਕਿ  ਸਮੇਂ ਦੀਆਂ ਸਰਕਾਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਹਵੇਲੀ ਦੀ ਸੰਭਾਲ ਵੱਲ ਅਜ ਤਕ ਕੋਈ  ਧਿਆਨ ਨਹੀਂ ਦਿੱਤਾ।ਜਿਸ ਕਾਰਣ  ਇਸ ਹਵੇਲੀ ਦੀ ਇਤਿਹਾਸਕ ਦਿੱਖ ਦਿਨੋਂ ਦਿਨ ਖੁਰ ਰਹੀ ਹੈ। ਕੰਧਾ ਢਹਿ ਢੇਰੀ ਹੋ ਗਈਆਂ ਹਨ। ਇਸ ਦੀਆਂ ਇਮਾਰਤਾਂ ਡਿਗਦੀਆਂ ਜਾ ਰਹੀਆਂ ਹਨ। 

ਚਾਹਲ ਨੇ ਦਸਿਆ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਹੋ ਰਹੀ ਦੁਰਦਸ਼ਾ ਕਾਰਨ ਸਿੱਖ ਸੰਗਤ 'ਚ ਰੋਸ ਪਾਇਆ ਜਾ ਰਿਹਾ ਹੈ।ਸ: ਚਾਹਲ ਨੇ ਦਸਿਆ ਕਿ ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ ਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਮੰਨਿਆ ਗਿਆ ਹੈ ਕਿਉਂਕਿ ਦੀਵਾਨ ਟੋਡਰ ਮੱਲ ਨੇ ਮੁਗ਼ਲ ਹਕੂਮਤ ਦੀਆਂ ਸ਼ਰਤਾਂ 'ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੇ ਆਪਣੀ ਸਾਰੀ ਜਾਇਦਾਦ ਤੇ ਦੌਲਤ ਸਿੱਖ ਕੌਮ ਦੇ ਲੇਖੇ ਲਗਾ ਦਿੱਤੀ ਸੀ।ਸ: ਚਾਹਲ ਨੇ ਇੰਕਸ਼ਾਫ ਕੀਤਾ ਕਿ ਉਹਨਾਂ ਦੀ ਅਮਰੀਕਾ ਦੀ ਜੰਮਪਲ ਪੋਤਰੀ ਇਸ ਹਵੇਲੀ ਦੀ ਦੁਰਦਸ਼ਾ ਵੇਖ ਕੇ ਫੁਟ ਫੁਟ ਰੋਣ ਲਗ ਪਈ ।ਸ: ਚਾਹਲ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਨੇ ਸਿੱਖ ਕੌਮ ਲਈ ਸਭ ਕੁਝ ਨਿਛਾਵਰ ਕਰ ਦਿੱਤਾ, ਪਰ ਅੱਜ ਉਨ੍ਹਾਂ ਦੀ ਹਵੇਲੀ ਦੀ ਹਾਲਤ ਖਰਾਬ ਹੋ ਰਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਪੰਜਾਬ ਸਰਕਾਰ ਨੂੰ ਇਸ ਹਵੇਲੀ ਵੱਲ ਧਿਆਨ ਦੇਣ ਦੀ ਬੇਨਤੀ ਕੀਤੀ। 

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD