Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਿੰਦਰ ਕਿਸਾਨਾਂ ਦੀ ਬਜਾਇ ਆੜ੍ਹਤੀਆਂ ਦੀ ਮੱਦਦ ਕਰ ਰਹੇ ਹਨ : ਸੁਖਦੇਵ ਸਿੰਘ ਢੀਂਡਸਾ

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਦੇ ਵੇਖ ਕੇ ਵੀ ਅਮਰਿੰਦਰ ਨੇ ਆੜ੍ਹਤੀਆਂ ਦੇ ਕਰਜ਼ੇ ਦਾ ਵਿਆਜ ਵੀ ਨਹੀਂ ਘਟਾਇਆ

ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 04 Jul 2017

Last updated on: Jul 04, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਗੱਲ ਬਹੁਤ ਹੀ ਨਿੰਦਣਯੋਗ ਹੈ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਖੁਦ ਆੜ੍ਹਤੀਆਂ ਨੂੰ 18 ਫੀਸਦੀ ਸਾਲਾਨਾ ਵਿਆਜ ਲਾਉਣ ਵਾਸਤੇ ਹਰੀ ਝੰਡੀ ਦੇਣ ਮਗਰੋਂ ਹੁਣ ਉਹਨਾਂ ਅੱਗੇ ਕਿਸਾਨਾਂ ਤੋਂ ਮੋਟਾ ਵਿਆਜ ਨਾ ਲੈਣ ਲਈ ਬੇਨਤੀਆਂ ਕਰ ਰਿਹਾ ਹੈ। ਪਾਰਟੀ ਨੇ ਕਿਹਾ ਕਿ ਇੰਨਾ ਹੀ ਨਹੀਂ ਅਗਾਂਹ ਵਾਸਤੇ ਵਿਆਜ ਦੀ ਦਰ ਹੋਰ ਵਧਾਉਣ ਲਈ ਕੈਪਟਨ ਆੜ੍ਹਤੀਆਂ ਨੂੰ ਤਿੰਨ ਮੈਂਬਰੀ ਮੰਤਰੀ ਕਮੇਟੀ ਕੋਲ ਪਹੁੰਚ ਕਰਨ ਵਾਸਤੇ ਵੀ ਕਹਿ ਰਿਹਾ ਹੈ। ਜਦੋਂ ਪੂਰੇ ਸੂਬੇ ਅੰਦਰ ਕਰਜ਼ੇ ਥੱਲੇ ਡੁੱਬੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹੋਣ ਤਾਂ ਅਜਿਹੇ ਸਮੇਂ ਇੱਕ ਕੋਨੇ 'ਚ ਬੈਠ ਕੇ ਆੜ੍ਹਤੀਆਂ ਨਾਲ ਸੌਦੇਬਾਜ਼ੀ ਕਰਨਾ ਇੱਕ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦਾ। ਕੈਪਟਨ ਅਮਰਿੰਦਰ ਸਿੰਘ ਦੇ ਅਜਿਹੇ ਵਤੀਰੇ ਦੀ ਨਿਖੇਧੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਨਾਲ ਲੋਕਾਂ ਵਿਚ ਇਹ ਸੁਨੇਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਕਿਸਾਨਾਂ ਦੀ ਬਜਾਇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਵਿਚ ਵੱਧ ਦਿਲਚਸਪੀ ਲੈ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨ ਤੁਹਾਡੇ ਤੋਂ ਇਹ ਉਮੀਦ ਲਾਈ ਬੈਠੇ ਸੀ ਕਿ ਤੁਸੀਂ ਆੜ੍ਹਤੀਆਂ ਨੂੰ ਕਹਿ ਦਿਓਗੇ ਕਿ  ਉਹਨਾਂ ਕੋਲੋਂ ਕਿਸਾਨਾਂ ਦੁਆਰਾ ਲਏ ਸਾਰੇ ਕਰਜ਼ਿਆਂ ਨੂੰ ਸੂਬਾ ਸਰਕਾਰ ਅਦਾ ਕਰੇਗੀ, ਜਿਵੇਂ ਕਿ ਤੁਸੀਂ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ। ਪਰ ਇਸ ਦੀ ਬਜਾਇ ਤੁਸੀਂ ਆੜ੍ਹਤੀਆਂ ਨੂੰ ਇਹ ਕਹਿ ਦਿੱਤਾ ਹੈ ਕਿ ਮੌਜੂਦਾ ਸਿਸਟਮ ਜਾਰੀ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਆੜ੍ਹਤੀਆਂ ਨਾਲ ਕੋਈ ਨਾਰਾਜ਼ਗੀ ਨਹੀ ਹੈ। ਪਾਰਟੀ ਆੜ੍ਹਤੀਆਂ ਦੁਆਰਾ ਪੇਂਡੂ ਅਰਥ-ਵਿਵਸਥਾ ਅੰਦਰ ਨਿਭਾਈ ਜਾਂਦੀ ਅਹਿਮ ਭੂਮਿਕਾ ਨੂੰ ਸਮਝਦੀ ਹੈ। ਪਰ ਅਕਾਲੀ ਦਲ ਇਸ ਨਿਰਣਾਇਕ ਘੜੀ ਵਿਚ  ਕਿਸਾਨਾਂ ਨੂੰ ਰਾਹਤ ਦਿੱਤੇ ਜਾਣ ਦੇ ਹੱਕ ਵਿਚ ਹੈ। 

ਇਹ ਰਾਹਤ ਆੜ੍ਹਤੀਆਂ ਦੀਆਂ ਵਿਆਜ ਦਰਾਂ ਵਿਚ ਕਮੀ ਕਰਕੇ ਅਤੇ ਕਿਸਾਨਾਂ ਵੱਲੋਂ ਆੜ੍ਹਤੀਆਂ ਤੋਂ ਲਏ ਸਾਰੇ ਕਰਜ਼ਿਆਂ ਨੂੰ ਮੁਆਫ ਕਰਕੇ ਅਸਾਨੀ ਨਾਲ ਦਿੱਤੀ ਜਾ ਸਕਦੀ ਹੈ।ਮੁੱਖ ਮੰਤਰੀ ਵੱਲੋਂ ਆੜ੍ਹਤੀਆ ਐਸੋਸ਼ੀਏਸ਼ਨ ਨਾਲ ਕੀਤੀ ਮੀਟਿੰਗ ਨੂੰ ਨਿਰਾ ਪਾਖੰਡ ਕਰਾਰ ਦਿੰਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਜੇਕਰ ਅਮਰਿੰਦਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਰੱਤੀ ਭਰ ਵੀ ਗੰਭੀਰ ਹੁੰਦੇ ਤਾਂ ਉਹਨਾਂ ਆੜ੍ਹਤੀਆਂ ਵੱਲੋਂ ਕਿਸਾਨਾਂ ਤੋਂ ਵਸੂਲੇ ਜਾ ਰਹੇ ਵਿਆਜ ਨੂੰ ਘੱਟ ਕਰਵਾਉਣ ਲਈ ਜਰੂਰੀ ਕਦਮ ਚੁੱਕਣੇ ਸਨ। ਇਹ ਵਿਆਜ ਬੈਂਕਾਂ ਵੱਲੋਂ ਵਸੂਲੇ ਜਾਂਦੇ ਵਿਆਜ ਤੋਂ ਕਈ ਗੁਣਾ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਹ ਸਭ ਕਰਨ ਦੀ ਥਾਂ ਕੈਪਟਨ ਗਰੀਬੜਾ ਜਿਹਾ ਬਣ ਕੇ ਆੜ੍ਹਤੀਆਂ ਨੂੰ ਬੇਨਤੀਆਂ ਕਰਨ ਲੱਗਿਆ ਹੈ ਕਿ ਉਹ ਕਿਸਾਨਾਂ ਤੋਂ ਮੋਟਾ ਵਿਆਜ ਨਾ ਵਸੂਲਣ ਅਤੇ ਜਿਹੜੇ ਮੋਟਾ ਵਿਆਜ ਵਸੂਲਦੇ ਹਨ, ਉਹਨਾਂ ਨੂੰ ਭਾਈਚਾਰੇ ਤੋਂ ਬਾਹਰ ਕੱਢਣ ਦੇਣ। ਉਹਨਾਂ ਕਿਹਾ ਕਿ ਅਮਰਿੰਦਰ ਖੁਦ ਕਿਉਂ ਨਹੀਂ ਇਹ ਗੱਲ ਕਹਿ ਸਕਦਾ ਕਿ ਮੋਟਾ ਵਿਆਜ ਵਸੂਲਣ ਵਾਲੇ ਆੜ੍ਹਤੀਆਂ ਨੂੰ ਉਹ ਜੇਲ੍ਹ ਵਿਚ ਸੁੱਟ ਦੇਵੇਗਾ?ਅਕਾਲੀ ਆਗੂ ਨੇ ਕਿਹਾ ਕਿ ਮੀਟਿੰਗ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕਿਸਾਨਾਂ ਦੁਆਰਾ ਆੜ੍ਹਤੀਆਂ ਤੋਂ ਲਿਆ ਸਾਰਾ ਕਰਜ਼ਾ ਸੂਬਾ ਸਰਕਾਰ ਵੱਲੋਂ ਅਦਾ ਕੀਤੇ ਜਾਣ ਦੇ ਵਾਅਦੇ ਤੋਂ ਮੁੱਕਰ ਚੁੱਕਿਆ ਹੈ।ਉਹਨਾਂ ਕਿਹਾ ਕਿ ਸਰਕਾਰ ਨੇ ਆੜ੍ਹਤੀਆਂ ਨੂੰ ਕਿਸਾਨੀ ਕਰਜ਼ੇ ਦੀਆਂ ਪਾਸ ਬੁੱਕਾਂ ਬਣਾਉਣ ਲਈ ਵੀ ਬੇਨਤੀ ਕੀਤੀ ਹੈ। ਜਿਸ ਤੋਂ ਇਹ ਗੱਲ ਸਾਫ ਹੁੰਦੀ ਹੈ ਕਿ ਨੇੜ ਭਵਿੱਖ ਵਿਚ ਸਰਕਾਰ ਦੀ ਇਹ ਕਰਜ਼ੇ ਮੁਆਫ ਕਰਨ ਦੀ ਕੋਈ ਯੋਜਨਾ ਨਹੀਂ ਹੈ। ਅਮਰਿੰਦਰ ਨੂੰ ਕਿਸਾਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਉਹਨਾਂ ਨਾਲ ਝੂਠ ਕਿਉਂ ਬੋਲਿਆ ਅਤੇ ਕਿਉਂ ਉਹਨਾਂ ਨਾਲ ਵਿਸ਼ਵਾਸ਼ਘਾਤ ਕੀਤਾ?

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD