Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਲੋਕਤੰਤਰ ਦੀ ਮਜਬੂਤੀ ਲਈ ਮੀਡੀਏ ਦੀ ਅਹਿਮ ਭੂਮਿਕਾ : ਵੀ.ਪੀ. ਸਿੰਘ ਬਦਨੌਰ

ਪ੍ਰੈਸ, ਪੁਲਿਸ ਅਤੇ ਪੋਲੀਟੀਸ਼ਨਜ ਵਿਚਕਾਰ ਆਪਸੀ ਤਾਲਮੇਲ ਹੋਣਾ ਬੇਹੱਦ ਜਰੂਰੀ : ਬਲਬੀਰ ਸਿੱਧੂ

ਰਾਜਪਾਲ ਪੰਜਾਬ ਵੀ.ਪੀ.ਸਿੰਘ ਬਦਨੌਰ ਪ੍ਰੈਸ ਕਲੱਬ ਐਸ.ਏ.ਐਸ. ਨਗਰ ਵੱਲੋਂ ਕਰਵਾਏ ਗਏ ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਸਮੂਲੀਅਤ ਕਰਦੇ ਹੋਏ
ਰਾਜਪਾਲ ਪੰਜਾਬ ਵੀ.ਪੀ.ਸਿੰਘ ਬਦਨੌਰ ਪ੍ਰੈਸ ਕਲੱਬ ਐਸ.ਏ.ਐਸ. ਨਗਰ ਵੱਲੋਂ ਕਰਵਾਏ ਗਏ ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਸਮੂਲੀਅਤ ਕਰਦੇ ਹੋਏ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Jul 2017

ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆਂ ਜਾਂਦਾ ਹੈ ਅਤੇ ਲੋਕਤੰਤਰ ਦੀ ਮਜਬੂਤੀ ਲਈ ਮੀਡੀਏ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਇੰਡੀਅਨ ਸਕੂਲ ਆਫ ਬਿਜਨੈਸ-ਕੈਂਪਸ (ਆਈ.ਐਸ.ਬੀ.) ਦੇ ਆਡੀਟੋਰੀਅਮ ਵਿਖੇ ਪ੍ਰੈਸ ਕਲੱਬ ਐਸ.ਏ.ਐਸ. ਨਗਰ ਵੱਲੋਂ ਪ੍ਰੈਸ, ਪੁਲਿਸ ਅਤੇ ਪੋਲੀਟੀਸ਼ਨਜ ਦੀ ਸਮਾਜ ਵਿੱਚ ਅਮਨ, ਸਾਂਤੀ ਅਤੇ ਭਾਈਚਾਰਕ ਸਾਂਝ, ਨੈਤਿਕ ਕਦਰਾਂ ਕੀਮਤਾਂ ਲਈ ਭੂਮਿਕਾ ਦੇ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜਪਾਲ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਪੱਤਰਕਾਰੀ ਖੇਤਰ ਵਿਚ ਬਹੁਤ ਸਾਰੀਆਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੱਤਰਕਾਰ ਆਪਣੀ ਜਾਨ ਜੋਖਮ ਵਿੱਚ ਪਾ ਕੇ ਵੀ ਕੰਮ ਕਰਦੇ ਹਨ ਅਤੇ ਕਈ ਪੱਤਰਕਾਰਾਂ ਨੂੰ ਆਪਣੀਆਂ ਜਾਨਾਂ ਵੀ ਕੁਰਬਾਨ ਕਰਨੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜਾਦੀ ਦੀ ਖਾਤਰ ਅਤੇ ਆਜਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪ੍ਰੈਸ ਨੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਹੈ। 

ਉਨ੍ਹਾਂ ਕਿਹਾ ਕਿ ਮੀਡੀਏ ਨੂੰ ਪੀਲੀ ਪੱਤਰਕਾਰੀ ਤੋਂ ਉੱਪਰ ਉੱਠ ਕੇ ਕੰਮ ਕਰਨਾਂ ਚਾਹੀਦਾ ਹੈ ਕਿਉਂਕਿ ਮੀਡੀਏ ਵਿਚ ਜਨਤਾ ਦਾ ਵਿਸ਼ਵਾਸ ਹੁੰਦਾ ਹੈ ਅਤੇ ਮੀਡੀਏ ਨੂੰ ਜਨਤਾ ਦੇ ਵਿਸ਼ਵਾਸ ਨੂੰ ਜਿੱਤਣ ਲਈ ਲੋਕਾਂ ਦੇ ਹਿੱਤਾਂ ਤੇ ਪਹਿਰਾ ਦੇਣ ਦੀ ਲੋੜ ਹੈ ਅਤੇ ਲੋਕਾਂ ਸਾਹਮਣੇ ਸਚਾਈ ਪੇਸ਼ ਕਰਨ ਦੀ ਲੋੜ ਹੈ। ਉਨ੍ਹਾਂ ਇਸ ਮੌਕੇ ਪੇਡ ਨਿਊਜ ਤੇ ਬੋਲਦਿਆਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਚਿੰਤਾਂ ਦਾ ਵਿਸ਼ਾ ਹੈ ਅਤੇ ਪੇਡ ਨਿਊਜ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤੀ ਜਾਂਦੀ ਹੈ ਜਿਸ ਨਾਲ ਸਮਾਜ ਦੇ ਲੋਕਾਂ ਤੇ ਬੁਰਾ ਅਸਰ ਪੈਂਦਾ ਹੈ ਅਤੇ ਪੇਡ ਨਿਊਜ ਸਚਾਈ ਤੋਂ ਕੋਹਾਂ ਦੂਰ ਹੁੰਦੀ ਹੈ। ਮੀਡੀਏ ਨੂੰ ਪੇਡ ਨਿਊਜ ਤੋਂ ਗੁਰੇਜ ਕਰਨ ਦੀ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਰਾਸ਼ਟਰ ਦੇ ਹਿੱਤਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਤੇ ਹਰੇਕ ਨਾਗਰਿਕ ਨੂੰ ਇਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਅਜਿਹੇ ਸੈਮੀਨਾਰ ਕਰਾਉਣ ਦੀ ਲੋੜ ਤੇ ਜੋਰ ਦਿੱਤਾ। ਇਸ ਮੌਕੇ ਰਾਜਪਾਲ ਪੰਜਾਬ ਨੂੰ ਕਲੱਬ ਦੇ ਅਹੁਦੇਦਾਰਾਂ ਵੱਲੋਂ ਸ੍ਰੀ ਸਾਹਿਬ ਅਤੇ ਸ਼ਾਲ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਕਲੱਬ ਦਾ ਸਟਿਕਰ ਵੀ ਜਾਰੀ ਕੀਤਾ। 

ਇਸ ਤੋਂ ਪਹਿਲਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਕਲੱਬ ਐਸ.ਏ.ਐਸ. ਨਗਰ ਨੂੰ ਸੈਮੀਨਾਰ ਆਯੋਜਿਤ ਕਰਨ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸੈਮੀਨਾਰ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪ੍ਰੈਸ, ਪੁਲਿਸ ਅਤੇ ਪੋਲੀਟੀਸ਼ਨਜ ਦਾ ਸਮਾਜ ਵਿੱਚ ਬਹੁਤ ਵੱਡਾ ਰੋਲ ਹੁੰਦਾ ਹੈ ਜੇਕਰ ਇਹ ਇੱਕਠੇ ਹੋ ਕੇ ਚੱਲਣ ਤਾਂ ਸਮਾਜ ਦੀ ਆਰਥਿਕ ਸਮਾਜਿਕ ਅਤੇ ਹੋਰਨਾਂ ਖੇਤਰਾਂ ਵਿੱਚ ਤਰੱਕੀ ਨੂੰ ਰੋਕਿਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਆਪਸੀ ਸੁਮੇਲ ਹੋਣਾ ਬਹੁਤ ਜਰੂਰੀ ਹੈ।  ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪ੍ਰੈਸ ਨੂੰ ਬਗੈਰ ਕਿਸੇ ਦਬਾਅ ਤੋਂ ਨਿਡਰ ਹੋ ਕੇ ਪੱਤਰਕਾਰੀ ਕਰਨੀ ਚਾਹੀਦੀ ਹੈ ਅਤੇ ਪ੍ਰੈਸ ਨੂੰ ਉਸਾਰੂ ਰੋਲ ਅਦਾ ਕਰਕੇ  ਸਮਾਜ ਨੂੰ ਨਵੀਂ ਤਾਕਤ ਅਤੇ ਨਵੀਂ ਸੇਧ ਦੇਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।  ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਸਮਾਜਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਹਰੇਕ ਨਾਗਰਿਕ ਦਾ ਨੈਤਿਕ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਸੀ ਆਪਣੇ ਅਧਿਕਾਰਾਂ ਦੀ ਗੱਲ ਕਰਦੇ ਹਾਂ ਸਾਨੂੰ ਆਪਣੇ ਫਰਜਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ਅਤੇ ਸਾਨੂੰ ਆਪਣੀਆਂ ਜਿੰਮੇਵਾਰੀਆਂ ਬਿਨਾਂ ਕਿਸੇ ਲਾਲਚ ਤੋਂ ਬਾਖੂਬੀ ਨਿਭਾਊਣੀਆਂ ਚਾਹੀਦੀਆਂ ਹਨ। 

ਉਨ੍ਹਾਂ ਇਸ ਮੌਕੇ ਸ਼ੋਸਲ ਮੀਡੀਏ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਵੀ ਸਾਡੇ ਲਈ ਚਿੰਤਾਂ ਦਾ ਵਿਸ਼ਾ ਬਣ ਗਿਆ ਹੈ ਅਤੇ ਸੋਸ਼ਲ ਮੀਡੀਏ ਤੇ ਪਾਈ ਜਾਣ ਵਾਲਾ ਸਮੱਗਰੀ (ਫੋਟੋਆਂ, ਆਡੀਓ, ਵੀਡੀਓ) ਆਦਿ ਸਾਡੇ ਸੱਭਿਆਚਰਕ ਵਿਰਸੇ ਨੂੰ ਵੱਡੀ ਢਾਹ ਲਾ ਰਹੀ ਹੈ। ਜਿਸ ਨਾਲ ਸਾਡੇ ਸਮਾਜ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਸ੍ਰ. ਸਿੱਧੂ ਨੇ ਇਸ ਮੌਕੇ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਗੁਆਂਢੀ ਰਾਜ ਹਰਿਆਣਾ ਲਈ ਦੁੱਧ ਦੇਣ ਵਾਲੀਆਂ ਗਾਵਾਂ ਦੇ ਵਪਾਰ ਤੇ ਲਗਾਈ ਗਈ ਪਾਬੰਦੀ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ ਕਿਉਂਕਿ ਪੰਜਾਬ ਦੀ ਆਰਥਿਕਤਾ ਵਿੱਚ ਪਸ਼ੂ ਧਨ  ਦਾ ਬਹੁਤ ਵੱਡਾ ਰੋਲ ਹੈ। ਉਨ੍ਹਾਂ ਦੱਸਿਆ ਕਿ ਦੁੱਧ ਦੇਣ ਵਾਲੀਆਂ ਗਾਵਾਂ ਦਾ ਅਦਾਨ ਪ੍ਰਦਾਨ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਗਾਵਾਂ ਨੂੰ ਬੁੱਚੜਖਾਨੇ ਭੇਜਣ ਦਾ ਕੰਮ ਕਰਦਾ ਹੈ ਤਾਂ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਹੋਰ ਸਖਤ  ਕੀਤਾ ਜਾਵੇ ਪ੍ਰੰਤੂ ਦੂੱਧ ਦੇਣ ਵਾਲੀਆਂ ਗਾਵਾਂ ਦੇ ਵਪਾਰ ਤੇ ਲਗਾਈ ਪਾਬੰਦੀ ਹਟਾਈ ਜਾਵੇ। 

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੇਅਰ ਨਗਰ ਨਿਗਮ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਚੰਗੇ ਅਤੇ ਮਾੜੇ ਦੀ ਪਹਿਚਾਣ ਕਰਕੇ ਆਪਣੇ ਹਿੱਤਾਂ ਤੋਂ ਉੱਪਰ ਉੱਠ ਕੇ ਸਮਾਜ ਲਈ ਕੰਮ ਕਰਨਾਂ ਚਾਹੀਦਾ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਨਾ ਚਾਹੀਦਾ ਹੈ। 

ਉਨ੍ਹਾਂ ਇਸ ਮੌਕੇ ਸਾਰਿਆਂ ਨੂੰ ਆਪਣੇ ਫਰਜਾਂ ਨੂੰ ਪਹਿਚਾਨਣ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਹੀ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪ੍ਰੈਸ, ਪੁਲਿਸ ਅਤੇ ਪੋਲੀਟੀਸ਼ਨਜ ਦਾ ਸਮਾਜ ਵਿਚ ਵੱਡਾ ਪ੍ਰਭਾਵ ਹੁੰਦਾ ਹੈ। ਇਸ ਲਈ ਇਨ੍ਹਾਂ ਤਿੰਨਾਂ ਨੂੰ ਮਿਲ ਕੇ ਸਮਾਜਿਕ ਕਦਰਾਂ ਕੀਮਤਾਂ ਪ੍ਰਤੀ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮਾਜ ਵਿੱਚ ਨੈਤਿਕ ਕਦਰਾਂ ਕੀਮਤਾਂ ਵਿਚ ਆਏ ਵਿਗਾੜ  ਨੂੰ ਮੁੜ ਤੋਂ ਪੜਚੋਲ ਕਰਨ ਦੀ ਲੋੜ ਤੇ ਜੋਰ ਦਿੱਤਾ। ਸੈਮੀਨਾਰ ਨੂੰ ਚੈਨਲ ਹੈਡ ਅਤੇ ਆਡੀਟਰ ਜੀ ਮੀਡੀਆ (ਪੰਜਾਬ, ਹਰਿਆਣਾ, ਹਿਮਾਚਲ,) ਸ੍ਰੀ ਦਿਨੇਸ਼ ਸ਼ਰਮਾਂ, ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ, ਇੰਸਪੈਕਟਰ ਜਨਰਲ ਪੁਲਿਸ (ਐਟੀ ਟੈਰਰ ਸੁਕਾਇਡ ਪੰਜਾਬ), ਸ੍ਰੀ ਮਨਿੰਦਰ ਸਿੰਘ ਬੈਂਸ, ਚੈਅਰਮੈਨ ਹਾਊਸਿੰਗ ਬੋਰਡ ਚੰਡੀਗੜ੍ਹ, ਪ੍ਰੋਫੈਸਰ ਮਨਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ, ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸ੍ਰੀ ਹਿਲੇਰੀ ਵਿਕਟਰ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰੀ ਖੇਤਰ ਵਿੱਚ ਪਿਛਲੇ 40 ਸਾਲਾਂ ਤੋਂ ਸੇਵਾ ਨਿਭਾ ਰਹੇ ਸ੍ਰੀ ਨਰਬਦਾ ਸੰਕਰ ਨੂੰ ਪੱਤਰਕਾਰੀ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਅਤੇ ਹੋਰਨਾਂ ਸਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਸੈਮੀਨਾਰ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰੀਸਵ ਜੈਨ, ਡਿਪਟੀ ਮੇਅਰ ਸ੍ਰੀ ਮਨਜੀਤ ਸਿੰਘ ਸੇਠੀ, ਕੌਸਲਰ ਰਜਿੰਦਰ ਸਿੰਘ ਰਾਣਾ ਸਮੇਤ ਹੋਰ ਕੌਂਸਲਰ ਅਤੇ ਪੰਤਵੰਤੇ ਵੀ ਮੌਜੂਦ ਸਨ। 

 

Tags: VP Singh Badnore , Balbir Singh Sidhu , KULWANT SINGH MOHALI , PRESS CLUB SAS NAGAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD