Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ : ਨਵਜੋਤ ਸਿੰਘ ਸਿੱਧੂ

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਸ਼ਿਵਾਲਿਕ ਐਡਵੈਂਚਰ ਡਰਾਈਵ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Web Admin

Web Admin

5 Dariya News

ਮੁੱਲਾਂਪੁਰ (ਐਸ.ਏ.ਐਸ. ਨਗਰ) , 08 Jul 2017

Last updated on: Jul 08, 2017, 00:00 IST

ਪੰਜਾਬ ਸਰਕਾਰ ਰਾਜ ਵਿੱਚ ਸੈਰ ਸਪਾਟੇ ਨੂੰ  ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ । ਰਾਜ ਵਿੱਚ ਸੈਰ ਸਪਾਟੇ ਲਈ ਬੇਹੱਦ ਸੰਭਾਵਨਾਵਾਂ ਹਨ । ਇਸ ਲਈ ਰਾਜ ਨੂੰ ਸੈਰ ਸਪਾਟੇ ਦੇ ਹੱਬ ਵਜੋ ਵਿਕਸਿਤ ਕੀਤਾ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ , ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ  ਜੰਗਲਾਤ ਅਤੇ ਜੰਗਲੀ ਜੀਵ ਸੁਰੱÎਖਿਆ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਦੇਸ਼ ਦੀ ਨਾਮਵਰ ਗਰਾਰੀ ਆਫ ਰੋਡਰਜ਼ ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ ਸ਼ਿਵਾਲਿਕ ਐਡਵੈਂਚਰ ਡਰਾਈਵ ਨੂੰ ਓਮੈਕਸ ਨਿਊ ਚੰਡੀਗੜ੍ਹ (ਮੁੱਲਾਂਪੁਰ) ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਸ੍ਰੀ ਸਿੱਧੂ ਨੇ ਇਸ ਮੌਕੇ ਸ਼ਿਵਾਲਿਕ ਖੇਤਰ ਦੀਆਂ ਪਹਾੜੀਆਂ ਵਿੱਚ ਪੰਜਾਬ 'ਚ ਪਹਿਲੀ ਵਾਰ ਸ਼ਿਵਾਲਿਕ ਐਡਵੈਂਚਰ ਡਰਾਈਵ ਕਰਾਉਣ ਲਈ ਵਧਾਈ ਦਿੰਦਿਆ ਕਿਹਾ ਕਿ ਇਸ ਡਰਾਈਵ ਵਿੱਚ ਆਫ ਰੋਡਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਨੌਜਵਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਡਰਾਈਵ ਸਾਲ ਵਿੱਚ ਕੇਵਲ ਇੱਕ ਵਾਰ ਹੀ ਨਹੀਂ ਸਗੋ ਰਾਜ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਤਿੰਨ-ਚਾਰ ਵਾਰ ਜਰੂਰੀ ਹੋਣੀ ਚਾਹੀਦੀ ਹੈ। '

ਜਿਸ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਆਫ ਰੋਡਿੰਗ ਮੁਕਾਬਲੇ ਬਹੁਤ ਹੀ ਦਿਲਚਸਪ ਅਤੇ ਖਿਚਵੇਂ ਹੁੰਦੇ ਹਨ ਅਤੇ ਅਜਿਹੇ ਮੁਕਾਬਲੇ ਕਿਰਦਾਰ ਨੂੰ ਸੰਵਾਰਨ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਸ਼ਿਵਾਲਿਕ ਐਡਵੈਂਚਰ ਡਰਾਈਵ ਪਹਿਲੀ ਵਾਰ ਕਰਵਾਈ ਗਈ ਹੈ। ਉਨ੍ਹਾਂ ਇਸ ਮੌਕੇ ਐਡਵੈਂਚਰ ਡਰਾਈਵ ਵਿੱਚ ਦੇਸ਼ ਦੇ ਕੋਨੇ ਕੋਨੇ ਤੋਂ ਆਏ ਭਾਗੀਦਾਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਸ਼ਿਵਾਲਿਕ ਖੇਤਰ ਦੀਆਂ ਪਹਾੜੀਆਂ ਦੀ ਸੁੰਦਰਤਾ ਦਾ ਆਨੰਦ ਮਾਨ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਲੈਂਡ ਸਕੇਪ ਅਤੇ ਜੰਗਲੀ ਖੇਤਰ ਨੂੰ ਨੇੜੇ ਤੋਂ ਦੇਖਣ ਦਾ ਮੋਕਾ ਵੀ ਮਿਲੇਗਾ। ਉਨ੍ਹਾਂ ਭਾਗੀਦਾਰਾਂ ਨਾਲ ਨਿੱਜੀ ਪੱਧਰ ਤੇ ਜਾਣ ਪਛਾਣ ਵੀ ਕੀਤੀ ਅਤੇ ਇਸ ਡਰਾਈਵ ਦੀ ਸਫਲਤਾ ਦੀ ਕਾਮਨਾ ਕੀਤੀ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਜ ਸਰਕਾਰ ਸੁਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ  ਲਈ ਹਰ ਸੰਭਵ ਯਤਨ ਕਰੇਗੀ। ਜਿਸ ਲਈ ਧਨ ਦੀ ਕਮੀ ਨਹੀਂ ਆਉਣ  ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਹੀ ਅਜਿਹਾ ਸਾਧਨ ਹਨ ਜਿਹੜੀਆਂ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬੇਹੱਦ ਸਹਾਈ ਹੁੰਦੀਆਂ ਹਨ। 

ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਜ ਸਰਕਾਰ ਰਾਜ ਵਿੱਚ ਵਾਤਾਵਰਣ ਦੀ ਸਵੱਛਤਾ ਅਤੇ ਪਾਣੀ ਬਚਾਓ ਲਈ ਵੀ ਵਿਸ਼ੇਸ ਮੁਹਿੰਮ ਵਿਢੇਗੀ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਅਗਸਤ ਮਹੀਨੇ ਤੋਂ ਰਾਜ ਵਿੱਚ ਵਾਤਾਵਰਣ ਦੀ ਸਵੱਛਤਾ ਲਈ ਸਵਾ ਲੱਖ ਰੁੱਖ ਨਵੇ ਲਗਾਏ ਜਾਣਗੇ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਲਕਾ ਵਿਧਾਇਕ ਦੀ ਅਗਵਾਈ ਵਿੱਚ 10 ਤੋਂ 15 ਹਜ਼ਾਰ ਨਵੇਂ ਰੁੱਖ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਸੱਦਾ ਦਿੱਤਾ ਕਿ ਹਰੇਕ ਪੰਜਾਬ ਵਾਸੀ ਦਾ ਫਰਜ ਬਣਦਾ ਹੈ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਆਪਣਾ ਯੋਗਦਾਨ ਪਾਵੇ। ਸ੍ਰੀ ਸਿੱਧੂ ਨੇ ਹਰੇਕ ਘਰ ਵਿੱਚ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣ ਦੀ ਲੋੜ ਤੇ ਜ਼ੋਰ ਦਿੰਦਿਆ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਹੋ ਰਿਹਾ ਨੀਵਾਂ ਪੱਧਰ ਸਾਡੇ ਲਈ ਚਿੰਤਾਂ ਦਾ ਵਿਸ਼ਾ ਹੈ ਇਸ ਲਈ ਸਾਨੁੰ ਪਾਣੀ ਬਚਾਉਣ ਲਈ ਵਿਸ਼ੇਸ ਪ੍ਰਬੰਧ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਵਾਟਰ ਹਾਰਵੈਸਟਿੰਗ ਲਈ ਸਾਡੇ ਕੋਲ ਸਕਿੱਲ ਵਰਕਰਾਂ ਦੀ ਘਾਟ ਹੈ ਜਿਸ ਲਈ ਢੁੱਕਵੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਪਿੰਡਾਂ 'ਚ ਛੱਪੜਾਂ ਤੇ ਨਜਾਇਜ਼ ਕਬਜ਼ੇ ਵੀ ਦੂਰ ਕਰਵਾਏ ਜਾਣਗੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਛੱਪੜਾਂ ਵਿੱਚ ਬਰਸਾਤੀ ਪਾਣੀ ਜਮ੍ਹਾਂ ਹੋ ਸਕੇ। ਇਸ ਤੋਂ ਪਹਿਲਾਂ ਸਪੈਸ਼ਲ ਮੁੱਖ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪੰਜਾਬ ਸ੍ਰੀ ਹਿੰਮਤ ਸਿੰਘ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਨਵਜੋਤ ਸਿੰਘ ਸਿੱਧੂ ਨੂੰ ਗੁਲਦਸਤਾ ਭੇਂਟ ਕਰਕੇ ਉਨਾਂ੍ਹ ਦਾ ਸਵਾਗਤ ਕੀਤਾ। 

ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਕ ਮਾਮਲੇ ਵਿਭਾਗ ਪੰਜਾਬ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਸ਼ਿਵਾਲਿਕ ਐਡਵੈਂਚਰ ਡਰਾਈਵ ਨਾਲ ਇਸ ਖਿੱਤੇ ਵਿੱਚ ਸੈਰ ਸਪਾਟੇ ਨੂੰ ਬੜਾਵਾ ਮਿਲੇਗਾ । ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋ ਨੇ ਜੀ ਆਇਆ ਨੂੰ ਆਖਿਆ ਅਤੇ  ਦੱਸਿਆ ਕਿ ਸ਼ਿਵਾਲਿਕ ਐਡਵੈਂਚਰ ਡਰਾਈਵ ਵਿੱਚ ਦੇਸ਼ ਭਰ ਤੋਂ 60 ਤੋਂ ਵੱਧ ਨਾਮਵਰ ਪ੍ਰਤੀਯੋਗੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਡਰਾਈਵ ਵਿੱਚ ਭਾਗ ਲੈਣ ਵਾਲਿਆਂ ਵਿੱਚੋ ਲੱਕੀ ਡਰਾਅ ਰਾਹੀਂ ਚਾਰ ਭਾਗੀਦਾਰ ਚੁੱਣੇ ਜਾਣਗੇ ਜਿਨ੍ਹਾਂ ਨੂੰ ਦੁਬਈ, ਬਾਲੀ, ਕੁਲਾਅਲਮਪੁਰ ਦਾ ਟੂਰ ਅਤੇ ਰਿਹਾਇਸ਼ ਦਾ ਪ੍ਰਬੰਧ ਮੁਫ਼ਤ ਹੋਵੇਗਾ। ਡਰਾਈਵ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਲਈ ਇੱਕ ਵਿਸ਼ੇਸ ਇਨਾਮ ਰਾਖਵਾਂ  ਰੱਖਿਆ ਗਿਆ  ਹੈ। ਉਨ੍ਹਾਂ ਦੱਸਿਆ ਕਿ ਇਸ ਡਰਾਈਵ ਦੌਰਾਨ ਕੁਦਰਤੀ ਸੋਮਿਆਂ ਅਤੇ ਵਣ ਖੇਤਰ ਦੇ ਰੁੱਖਾਂ ਅਤੇ ਜੀਵ ਜੰਤੂਆਂ ਦਾ ਵਿਸ਼ੇਸ ਖਿਆਲ ਰੱਖਿਆ ਗਿਆ ਹੈ।  ਇਸ ਮੌਕੇ ਪ੍ਰਿੰਸੀਪਲ ਚੀਫ ਕੰਨਜਰਵੇਟਰ  ਜੰਗਲਾਤ ਵਿਭਾਗ ਪੰਜਾਬ ਸ੍ਰੀ ਕੁਲਦੀਪ ਕੁਮਾਰ, ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਸ੍ਰੀ ਜਤਿੰਦਰ ਸ਼ਰਮਾ, ਪ੍ਰਿੰਸੀਪਲ ਚੀਫ ਕੰਨਜਰਵੇਟਰ ਫੋਰੈਸਟ ਐਂਡ ਵਾਇਲਡ ਲਾਈਫ ਵਾਰਡਨ ਸ੍ਰੀ ਧਰਿੰਦਰਾ ਸਿੰਘ, ਮੁੱਖ ਵਣ ਪਾਲ ਜੰਗਲਾਤ ਵਿਭਾਗ ਸ੍ਰੀ ਧਰਮਿੰਦਰ ਸ਼ਰਮਾ, ਐਸ.ਡੀ.ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਗੁਰਅਮਨ ਸਿੰਘ, ਵਣ ਰੇਂਜ ਅਫ਼ਸਰ ਸ੍ਰੀ ਸਤਪਾਲ ਸਿੰਘ, ਜ਼ਿਲ੍ਹਾ ਚੇਅਰਮੈਨ ਕਿਸਾਨ ਅਤੇ ਖੇਤੀ ਮਜਦੂਰ ਸੈਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ੍ਰ: ਬਲਕਾਰ ਸਿੰਘ ਭੰਗੂ, ਬਲਾਕ ਮਾਜਰੀ ਦੇ ਚੇਅਰਮੈਨ ਸ੍ਰ: ਗੁਰਮੀਤ ਸਿੰਘ ਢਕੋਰਾਂ ਸਮੇਤ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ। 

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD