Saturday, 11 May 2024

 

 

ਖ਼ਾਸ ਖਬਰਾਂ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ

 

ਪਰਵੇਸ਼ ਵਰਮਾ ਨੇ ਕੀਤਾ ਰਾਜੌਰੀ ਗਾਰਡਨ 'ਚ ਮਨਜਿੰਦਰ ਸਿੰਘ ਸਿਰਸਾ ਦੇ 'ਐਮ ਐਲ ਏ ਦਫਤਰ' ਦਾ ਉਦਘਾਟਨ

ਸਿਰਸਾ ਨਾਲ ਮਿਲ ਕੇ ਹਰ 15 ਦਿਨਾਂ 'ਚ ਇਕ ਵਾਰ ਸੁਣਿਆ ਕਰਾਂਗਾ ਦਫਤਰ 'ਚ ਸ਼ਿਕਾਇਤਾਂ : ਪਰਵੇਸ਼ ਵਰਮਾ

Web Admin

Web Admin

5 Dariya News

ਨਵੀਂ ਦਿੱਲੀ , 09 Jul 2017

ਮੈਂਬਰ ਪਾਰਲੀਮੈਂਟ ਪਰਵੇਸ਼ ਵਰਮਾ ਨੇ ਅੱਜ ਮੁੱਖ ਮਹਿਮਾਨ ਵਜੋਂ ਮੇਜਰ ਸੁਭਾਸ਼ ਮਾਰਗ, ਨੇੜੇ ਐਮ ਆਈ ਜੀ ਫਲੈਟਸ ਰਾਜੌਰੀ ਗਾਰਡਨ ਵਿਚ ਸ੍ਰੀ ਮਨਜਿੰਦਰ ਸਿੰਘ ਸਿਰਸਾ ਦੇ 'ਐਮ ਐਲ ਏ ਦਫਤਰ' ਦਾ ਉਦਘਾਟਨ ਕੀਤਾ। ਇਸ ਮੌਕੇ ਰਮੇਸ਼ ਖੰਨਾ ਪ੍ਰਧਾਨ ਪੱਛਮੀ ਜ਼ਿਲ੍ਹਾ ਭਾਜਪਾ ਤੇ ਕਰਨਲ ਬੀ ਕੇ ਓਬਰਾਏ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰੀ ਪਰਵੇਸ਼ ਵਰਮਾ ਨੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਦੇ ਲੋਕਾਂ ਖਾਸ ਤੌਰ 'ਤੇ ਆਪਣੇ ਹਲਕੇ ਰਾਜੌਰੀ ਗਾਰਡਨ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਯਤਨਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸ੍ਰੀ ਸਿਰਸਾ ਦਿੱਲੀ ਦੇ ਲੋਕਾਂ ਅਤੇ ਅਕਾਲੀ ਦਲ ਤੇ ਭਾਜਪਾ ਗਠਜੋੜ ਲਈ ਇਕ ਗਹਿਣਾ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਉਹ ਸ੍ਰੀ ਸਿਰਸਾ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਰੱਖ ਕੇ ਉਹਨਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਹੱਲ ਕਰਵਾਉਣ ਲਈ ਕੀਤੇ ਜਾਂਦੇ ਯਤਨਾਂ ਦੀ ਕਾਰਜਸ਼ੈਲੀ ਤੋਂ ਪ੍ਰਭਾਵਤ ਹਨ। ਉਹਨਾਂ ਇਸ ਮੌਕੇ ਐਲਾਨ ਕੀਤਾ ਕਿ ਉਹ ਹਰ 15 ਦਿਨਾਂ ਮਗਰੋਂ ਯਾਨੀ ਬਦਲਵੇਂ ਬੁੱਧਵਾਰ ਨੂੰ ਸ੍ਰੀ ਸਿਰਸਾ ਦੇ ਨਾਲ ਮਿਲ ਕੇ ਇਸ ਦਫਤਰ ਵਿਚ ਲੋਕ ਸ਼ਿਕਾਇਤਾਂ ਸੁਣਿਆ ਕਰਨਗੇ।

ਇਸ ਮੌਕੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਪਰਮਾਤਮਾ ਦੇ ਸ਼ੁੱਕਰਗੁਜਾਰ ਹਨ ਜਿਸਨੇ ਉਹਨਾਂ ਨੂੰ ਲੋਕਾਂ ਦੀ ਸੇਵਾ ਲਈ ਹਿੰਮਤ ਬਖਸ਼ੀ ਤੇ ਰਾਜੌਰੀ ਗਾਰਡਨ ਹਲਕੇ ਦੇ ਲੋਕਾਂ ਦੇ ਤਹਿ ਦਿਲੋਂ  ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਨੂੰ ਉਹਨਾਂ ਦੀ ਸੇਵਾ ਲਈ ਇਕ ਵਾਰ ਫਿਰ ਮੌਕਾ ਪ੍ਰਦਾਨ ਕੀਤਾ। ਉਹਨਾਂ ਕਿਹਾ ਕਿ ਇਹ ਦਫਤਰ ਲੋਕਾਂ ਦੀਆਂ ਮੁਸ਼ਕਿਲਾਂ ਜਿੰਨੀ ਛੇਤੀ ਸੰਭਵ ਹੋ ਸਕੇ ਹੱਲ ਕਰਵਾਉਣ ਲਈ ਇਕ ਜ਼ਰੀਆ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸਮੱਸਿਆ ਇਥੇ ਲੈ ਕੇ ਆ ਸਕਦੇ ਹਨ ਤੇ ਦਫਤਰੀ ਸਟਾਫ ਵੱਲੋਂ ਹਰ ਮੁਸ਼ਕਿਲ 'ਤੇ ਕੰਮ ਕੀਤਾ ਜਾਵੇਗਾ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਬਹਾਨੇਬਾਜ਼ੀ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਭਾਵੇਂ ਮੁਸ਼ਕਿਲ ਐਮ ਸੀ ਡੀ, ਦਿੱਲੀ ਸਰਕਾਰ ਜਾਂ ਕੇਂਦਰ ਸਰਕਾਰ ਦੇ ਵਿਭਾਗ ਨਾਲ ਸਬੰਧਤ ਹੋਵੇ, ਅਸੀਂ ਇਹਨਾਂ ਦੇ ਨਿਪਟਾਰਾ ਨਿਸ਼ਚਿਤ ਸਮੇਂ ਅੰਦਰ ਕਰਵਾਉਣ ਦੇ ਯਤਨ ਕਰਾਂਗੇ। 

ਉਹਨਾਂ ਕਿਹਾ ਕਿ ਉਹ ਲੋਕਾਂ ਨੂੰ ਭਰੋਸਾ ਦੁਆਉਂਦੇ ਹਨ ਕਿ ਇਸ ਦਫਤਰ ਵਿਚ ਆ ਕੇ ਮੁਸ਼ਕਿਲਾਂ ਹੱਲ ਕਰਵਾਉਣ ਵਿਚ ਉਹਨਾਂ  ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ।ਇਸ ਮੌਕੇ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਜੀ ਨੇ ਵਾਹਿਗੁਰੂ ਜੀ ਦੇ ਆਸ਼ੀਰਵਾਦ ਤੇ ਸ਼ੁੱਕਰਾਨੇ ਵਾਸਤੇ ਅਰਦਾਸ ਕੀਤੀ । ਸ੍ਰੀ ਪਰਵੇਸ਼ ਵਰਮਾ ਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਖੁਦ ਸੰਗਤ ਨੂੰ ਲੰਗਰ ਵਰਤਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਭਾਸ਼ ਆਰਿਆ ਸਾਬਕਾ ਨੇਤਾ ਸਦਨ ਐਸ ਡੀ ਐਮ ਸੀ, ਸਤਪਾਲ ਖੇਰਵਾਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰੀ ਹਰਮਨਜੀਤ ਸਿੰਘ, ਜਗਜੀਤ ਸਿੰਘ ਕਾਹਲੋਂ, ਮਨਜੀਤ ਸਿੰਘ ਔਲਖ, ਗੁਰਮੀਤ ਸਿੰਘ ਭਾਟੀਆ, ਹਰਜੀਤ ਸਿੰਘ ਪੱਪਾ, ਦਲਜੀਤ ਸਿੰਘ ਸਰਨਾ, ਅਕਾਲੀ ਆਗੂ ਸ੍ਰੀ ਹਰਜੀਤ ਸਿੰਘ ਬੇਦੀ, ਜਸਪ੍ਰੀਤ ਸਿੰਘ ਵਿੱਕੀ ਮਾਨ, ਸੁਖਵਿੰਦਰ ਸਿੰਘ ਬੱਬਰ, ਹਰਪ੍ਰੀਤ ਸਿੰਘ ਹੈਪੀ ਕੇਬਲ, ਤਰਲੋਚਨ ਸਿੰਘ ਧੋਲਾ, ਏ ਐਸ ਖੁਰਾਣਾ, ਭਾਜਪਾ ਨੇਤਾ ਸ੍ਰੀ ਹਰਤੀਰਥ ਸਿੰਘ, ਐਸ ਐਨ ਡਾਂਗ, ਰਵਿੰਦਰ ਕਟਿਆਲ, ਰਮੇਸ਼ ਚੋਲਾ, ਰਵਿੰਦਰ ਅਗਰਵਾਲ, ਸੰਦੀਪ ਦੀਕਸ਼ਿਤ, ਰੋਹਿਤ ਚੌਧਰੀ ਤੇ ਦਵਿੰਦਰ ਕਟਿਆਲ ਵੀ ਹਾਜ਼ਰ ਸਨ।  

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD