Sunday, 12 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ

 

ਐਚ ਐਸ ਫੂਲਕਾ ਦੇ ਅਸਤੀਫੇ ਦਾ 1984 ਦੇ ਸਿੱਖ ਦੰਗਾ ਪੀੜਤਾਂ ਨੂੰ ਕੋਈ ਲਾਭ ਨਹੀਂ ਮਿਲਣ ਵਾਲਾ : ਮਨਜਿੰਦਰ ਸਿੰਘ ਸਿਰਸਾ

ਪੀੜਤ ਪਰਿਵਾਰਾਂ ਦੀ ਭਲਾਈ ਦਾ ਕੰਮ ਸ਼ੁਰੂ ਕਰਨ ਵਾਸਤੇ ਪਹਿਲਾਂ ਕੇਜਰੀਵਾਲ ਨੂੰ ਰਾਜ਼ੀ ਕਰਨ ਫੂਲਕਾ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਨਵੀਂ ਦਿੱਲੀ , 10 Jul 2017

ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪੰਜਾਬ ਵਿਚ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੂੰ  1984 ਦੇ ਸਿੱਖ ਦੰਗਾ ਪੀੜਤ ਕੇਸ ਲੜਨ ਵਾਸਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਦੇਣ ਦਾ ਡਰਾਮਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੇ ਅਸਤੀਫੇ ਦਾ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਕੋਈ ਲਾਭ ਨਹੀਂ ਮਿਲਣ ਵਾਲਾ। ਉਹਨਾਂ ਕਿਹਾ ਕਿ ਉਲਟਾ ਸ੍ਰੀ ਫੂਲਕਾ ਨੂੰ ਆਪਣੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਹਨਾਂ ਪਰਿਵਾਰਾਂ ਦੀ ਭਲਾਈ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਲਈ ਰਾਜ਼ੀ ਕਰਨਾ ਚਾਹੀਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਜੇਕਰ 'ਆਪ' ਪਾਰਟੀ ਇਹਨਾ ਪੀੜਤਾਂ ਤੇ ਪਰਿਵਾਰਾਂ ਨੂੰ ਮਦਦ ਕਰਨ ਵਾਸਤੇ ਸੰਜੀਦਾ ਹੈ ਤਾਂ ਫਿਰ 'ਆਪ' ਸਰਕਾਰ ਨੂੰ ਇਹਨਾਂ ਪਰਿਵਾਰਾਂ ਨੂੰ ਇਕ ਮੈਂਬਰ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਤੁਰੰਤ ਨੌਕਰੀਆਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਹ ਕਦਮ ਚੁੱਕਣ ਤੋਂ ਇਲਾਵਾ ਇਹਨਾਂ ਪੀੜਤਾਂ ਲਈ ਸੀਟਾਂ ਦਾ ਰਾਖਵੇਂਕਰਨ ਤਰਜੀਹ ਆਧਾਰ 'ਤੇ ਹੋਣਾ ਚਾਹੀਦਾ ਹੈ ਤੇ 'ਆਪ' ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਪਰਿਵਾਰਾਂ ਨੂੰ ਸਰਕਾਰ ਵੱਲੋਂ ਅਲਾਟ ਕੀਤੇ ਫਲੈਟ ਤੇ ਮਕਾਨਾਂ ਦੀ ਮਾਲਕੀ ਦਾ ਅਧਿਕਾਰ ਤੁਰੰਤ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਘਰਾਂ ਜਿਹਨਾਂ ਦੀ ਹਾਲਤ ਬਹੁਤ ਖਸਤਾ ਹੈ, ਦੀ ਮੁਰੰਮਤ ਵੀ ਤੁਰੰਤ ਸ਼ੁਰੂ ਕਰੇ।'ਆਪ' ਲੀਡਰਸ਼ਿਪ 'ਤੇ ਵਰ੍ਹਦਿਆਂ ਸ੍ਰੀ ਸਿਰਸਾ ਨੇ ਿਕਹਾ ਕਿ ਇਹਨਾਂ ਦੀ ਸੰਜੀਦਗੀ ਤਾਂ ਇਹਨਾਂ ਵੱਲੋਂ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਗਠਿਤ ਕਰਨ ਦੇ ਮਾਮਲੇ ਵਿਚ ਹੀ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਐਸ ਆਈ ਟੀ ਦੇ ਮਾਮਲੇ 'ਤੇ ਇਕ ਵੀ ਕਦਮ ਨਹੀਂ ਚੁੱਕਿਆ। 

ਉਹਨਾਂ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਤਾਂ ਕੀ ਕਰਨੀ ਹੈ ਉਲਟਾ ਸ੍ਰੀ ਕੇਜਰੀਵਾਲ ਦੀਆਂ ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਦੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ।ਉਹਨਾਂ ਕਿਹਾ ਕਿ ਜੇਕਰ 'ਆਪ' ਪਾਰਟੀ ਜਾਂ ਇਹਨਾਂ ਦੀ ਸਰਕਾਰ ਇਹਨਾਂ ਪਰਿਵਾਰਾਂ ਦੀ ਭਲਾਈ ਵਾਸਤੇ ਕਦਮ ਚੁੱਕਣ ਪ੍ਰਤੀ ਸੰਜੀਦਾ ਹੁੰਦੀ ਤਾਂ ਫਿਰ ਉਹ 1 ਨਵੰਬਰ ਨੂੰ 'ਕਾਲਾ ਦਿਵਸ' ਘੋਸ਼ਤ ਕਰਨ ਵਾਸਤੇ ਦਿੱਲੀ ਵਿਧਾਨ ਸਭਾ ਵਿਚ ਮਤਾ ਲੈ ਕੇ ਆਉਂਦੀ। ਉਹਨਾਂ ਕਿਹਾ ਕਿ ਉਹਨਾਂ ਨੇ ਇਸ ਮਾਮਲੇ 'ਤੇ ਕੇਜਰੀਵਾਲ ਨੂੰ ਪੱਤਰ ਵੀ ਲਿਖੇ ਸਨ ਪਰ ਉਹਨਾਂ ਨੇ ਇਸ ਪ੍ਰਤੀ ਕੋਈ ਸੰਜੀਦਗੀ ਨਹੀਂ ਵਿਖਾਈ।ਸ੍ਰੀ ਸਿਰਸਾ ਨੇ ਸ੍ਰੀ ਫੂਲਕਾ, ਜਿਹਨਾਂ ਨੇ ਦੰਗਾ ਪੀੜਤਾਂ ਦੇ ਕੇਸ ਲੜਨ ਵਾਸਤੇ ਵਿਰੋਧੀ ਧਿਰ ਦੇ ਆਗੂ ਵਜੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ, ਨੂੰ ਕਿਹਾ ਕਿ ਜੇਕਰ ਉਹ ਚਾਹੁੰਦੇ ਹਨ ਕਿ ਦੰਗਾ ਪੀੜਤਾਂ ਨੂੰ ਇਨਸਾਫ ਮਿਲੇ ਤਾਂ ਪਹਿਲਾਂ ਉਹਨਾਂ ਨੂੰ ਆਪਣੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ਼ੀ ਕਰਨਾ ਚਾਹੀਦਾ ਹੈ ਕਿ ਉਹ ਇਹਨਾਂ ਪਰਿਵਾਰਾਂ ਦੀ ਮਦਦ ਵਾਸਤੇ ਤਰਜੀਹ ਆਧਾਰ 'ਤੇ ਕਦਮ ਚੁੱਕਣ। ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਸੱਤਾ ਦਾ ਆਨੰਦ ਮਾਣ ਰਹੇ ਕੇਜਰੀਵਾਲ ਨੂੰ ਇਹਨਾਂ ਪਰਿਵਾਰਾਂ ਦੀ ਬੇਹਤਰੀ ਨਾਲ ਕੋਈ ਸਰੋਕਾਰ ਨਹੀਂ ਹੈ। ਉਹਨਾਂ ਕਿਹਾ ਕਿ  ਕੇਜਰੀਵਾਲ ਜਿਹਨਾ ਨੇ ਹਾਲ ਹੀ ਵਿਚ ਖਤਮ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਇਹਨਾਂ ਪਰਿਵਾਰਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਪੰਜਾਬ ਦੇ ਲੋਕਾਂ ਵੱਲੋਂ ਠੁਕਰਾਏ ਜਾਣ ਮਗਰੋਂ ਬਿਲਕੁਲ ਹੀ ਚੁੱਪੀ ਧਾਰਨ ਕਰ ਗਏ ਹਨ।ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੁਰਾਣੀ ਕਹਾਵਤ ਹੈ ਕਿ ਭਲਾਈ ਤੇ ਸੁਧਾਰ ਘਰ ਤੋਂ ਹੀ ਸ਼ੁਰੂ ਹੁੰਦੇ ਹਨ, ਇਸ ਲਈ ਸ੍ਰੀ ਫੂਲਕਾ ਨੂੰ ਇਹ ਮਾਮਲਾ ਪਹਿਲਾਂ ਆਪਣੀ ਦਿੱਲੀ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਕੰਮ ਘੱਟ ਤੋਂ ਘੱਟ ਸਮੇਂ ਵਿਚ ਕਰਵਾਉਣਾ ਚਾਹੀਦਾ ਹੈ ਬਸ਼ਰਤੇ ਕਿ ਉਹ ਆਪਣੀ ਕਥਨੀ ਤੇ ਕਰਨੀ ਦੇ ਪੱਕੇ ਹੋਣ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD