Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਐਲ ਸੀ ਈ ਟੀ ਵਿਖੇ ਰਾਜ ਪੱਧਰੀ ਨੌਕਰੀ ਮੇਲੇ ਦਾ ਆਯੋਜਨ

19 ਕੰਪਨੀਆਂ ਵੱਲੋਂ 182 ਉਮੀਦਵਾਰਾਂ ਦੀ 7 ਲੱਖ ਤੱਕ ਦੇ ਪੈਕੇਜ ਤੇ ਕੀਤੀ ਚੋਣ

Web Admin

Web Admin

5 Dariya News

ਲੁਧਿਆਣਾ , 11 Jul 2017

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾ ਵੱਲੋਂ  ਕੈਂਪਸ ਵਿਚ ਰਾਸ਼ਟਰੀ ਪੱਧਰ ਦੇ ਮੈਗਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਨੌਕਰੀ ਮੇਲੇ ਵਿਚ ਪੰਜਾਬ,ਹਰਿਆਣਾ,ਹਿਮਾਚਲ ਪ੍ਰਦੇਸ਼ ਸਮੇਤ ਜੰਮੂ ਕਸ਼ਮੀਰ ਦੇ ਕਾਲਜਾਂ ਦੇ  ਇਕ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਜਦ ਕਿ ਇਸ ਨੌਕਰੀ ਮੇਲੇ ਦੀ ਸਭ ਵੱਡੀ ਖ਼ਾਸੀਅਤ ਇਹ ਰਹੀ ਕਿ ਵਿਸ਼ਵ ਪੱਧਰ ਦੀਆਂ 19 ਕੰਪਨੀਆਂ ਵੱਲੋਂ ਬੀ.ਟੈੱਕ,ਐਮ ਬੀ ਏ,ਬੀ ਬੀ ਏ, ਬੀ ਐੱਸ ਸੀ ਅਤੇ ਐਮ ਸੀ ਏ ਦੇ ਇਲਾਵਾ ਡਿਪਲੋਮਾ ਹੋਲਡਰ ਅਤੇ ਜਰਨਲ ਗ੍ਰੈਜ਼ੂਏਟਸ ਦੀ ਵੀ ਚੋਣ ਕੀਤੀ ਗਈ।ਜਦ ਕਿ ਇਸ ਯੋਗ ਉਮੀਦਵਾਰਾਂ ਦੀ ਚੋਣ ਲਈ ਵਿਸ਼ਵ ਪੱਧਰ ਦੀਆਂ ਜਾਣੀਆਂ-ਪਛਾਣੀਆਂ ਕੰਪਨੀਆਂ  ਟੈੱਕ ਮਹਿੰਦਰਾ, ਗੋਦਰੇਜ, ਦਿੱਲੀ ਵਾਟਰ ਸਿਸਟਮ ਨਾਨਗਲੋਈ, ਜੈਨ ਪੈਕਟ, ਨਿਊ ਸਵੈਨ ਇੰਡੀਆ ਸਮੇਤ ਕੁੱਲ 19 ਕੰਪਨੀਆਂ  ਨੇ ਸ਼ਿਰਕਤ ਕੀਤੀ। ਸਵੇਰ ਤੋਂ ਕੈਂਪਸ ਵਿਖੇ ਉਮੀਦਵਾਰਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਜੋ ਕਿ ਦਿਨ ਦੇ ਨਾਲ ਨਾਲ ਲਗਾਤਾਰ ਵਧਦੀ ਰਹੀ । ਪ੍ਰਿੰਸੀਪਲ ਪਵਨ ਕੁਮਾਰ, ਪ੍ਰਤੀਕ ਕਾਲੀਆਂ ਪਲੇਸਮੈਂਟ ਹੈੱਡ ਅਤੇ ਪਲੇਸਮੈਂਟ ਅਫ਼ਸਰ ਸ਼ਿਫਾਲੀ ਧੀਰ ਨੇ ਸਮੂਹ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਜੀ ਆਇਆ ਕਹਿੰਦੇ ਹੋਏ ਇਸ ਗੱਲ ਦਾ ਭਰੋਸਾ ਦਿਤਾ ਕਿ ਉਨ੍ਹਾਂ ਨੂੰ ਇਸ ਖ਼ਿੱਤੇ ਮਿਆਰੀ ਉਮੀਦਵਾਰਾਂ ਨੂੰ ਚੁਣਨ ਦਾ ਮੌਕਾ ਮਿਲੇਗਾ ।

ਸਮੂਹ ਕੰਪਨੀਆਂ ਵੱਲੋਂ ਵੱਖ-ਵੱਖ ਤਰੀਕੇ ਨਾਲ ਵਿਦਿਆਰਥੀਆਂ ਦੇ ਲਿਖਤੀ ਟੈੱਸਟ,ਗਰੁੱਪ ਡਿਸਕਸ਼ਨ ਤੋਂ ਬਾਅਦ 386 ਉਮੀਦਵਾਰਾਂ ਸ਼ਾਰਟ ਲਿਸਟ ਕੀਤੇ ਗਏ। ਜਦ ਕਿ ਫਾਈਨਲ ਇੰਟਰਵਿਊ ਤੋਂ ਬਾਅਦ 182 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਤੇ ਕੁੱਝ ਕੰਪਨੀਆਂ ਨੇ ਮੌਕੇ ਤੇ ਹੀ ਚੁਣੇ ਗਏ ਉਮੀਦਵਾਰਾਂ ਨੂੰ ਆਫ਼ਰ ਲੈਟਰ ਦੇ ਦਿਤੇ। ਇਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ  ਢਾਈ ਲੱਖ ਤੋਂ 7.20 ਲੱਖ ਤੱਕ ਦੇ ਪੈਕੇਜ ਆਫ਼ਰ ਕੀਤੇ ਗਏ ।ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਇਕਠੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਚੰਗੇ ਨਾਗਰਿਕ ਬਣਾਉਣ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੀ ਟੈਕਨੀਕਲ ਜਾਣਕਾਰੀ ਨਾਲ ਅਪ-ਟੂ-ਡੇਟ ਰੱਖਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਐਲ ਸੀ ਈ ਟੀ ਦੀ ਇਹੀ ਕੋਸ਼ਿਸ਼ ਰਹਿੰਦੀ ਹੈ ਕਿ  ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇਣ ਦੇ ਨਾਲ ਨਾਲ ਇਕ ਵਧੀਆਂ ਨਾਗਰਿਕ ਅਤੇ ਸਫਲ ਸ਼ਹਿਰੀ ਵੀ ਬਣਾਇਆ ਜਾਵੇ।ਚੇਅਰਮੈਨ ਗੁਪਤਾ ਨੇ ਕਿਹਾ ਕਿ ਭਾਰਤ ਨੂੰ ਸੁਪਰ ਪਾਵਰ ਬਣਾਉਣ ਲਈ ਸਾਨੂੰ ਨੌਜਵਾਨ ਪੀੜੀ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਪਵੇਗਾ।ਇਸ ਮੌਕੇ ਤੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਚੇਅਰਮੈਨ ਵਿਜੇ ਗੁਪਤਾ ਨੇ ਦੱਸਿਆਂ ਕਿ ਐਲ ਸੀ ਈ ਟੀ  ਵੱਲੋਂ ਬੇਸ਼ੱਕ ਪਹਿਲਾਂ ਵੀ ਨੌਕਰੀ ਮੇਲੇਆਂ ਦਾ ਆਯੋਜਨ ਕੀਤਾ ਜਾਂਦਾ  ਹੈ ਅਤੇ ਹਰ ਵਾਰ ਇਕ ਨਵਾਂ ਤਜਰਬਾ ਜੁੜਦਾ ਹੈ ਜੋ ਕਿ ਵਿਦਿਆਰਥੀਆਂ ਲਈ ਬਹੁਤ ਸਹਾਈ ਹੁੰਦਾ ਹੈ । ਇਸ ਲਈ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਭਵਿਖ 'ਚ ਇਸ ਤੋਂ ਵੀ ਮਿਆਰੀ ਪੱਧਰ ਦੇ ਮੇਲੇ ਕਰਵਾਏ ਜਾਣਗੇ  ਤਾਂ ਕਿ ਐਲ ਸੀ ਈ ਟੀ ਦੇ ਨਾਲ ਨਾਲ ਦੂਜੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਵਧੀਆਂ ਰੋਜ਼ਗਾਰ ਦੇ ਮੌਕੇ ਹਾਸਿਲ ਹੋ ਸਕਣ ।  

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD