Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਨੀਵਰਸਲ ਗਰੁੱਪ ਵਿਚ ਵਿਦਿਆਰਥੀਆਂ ਲਈ ਸਵੈ ਰੁਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਵਿਦਿਆਰਥੀਆਂ ਨੂੰ ਰੁਜ਼ਗਾਰ ਲੱਭਣ ਬਜਾਏ ਰੁਜ਼ਗਾਰ ਦੇਣ ਤੇ ਤਰੀਕੇ ਸਮਝਾਏ ਗਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Jul 2017

Last updated on: Jul 11, 2017, 00:00 IST

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਦੀ ਬਜਾਏ ਸਵੈ ਰੁਜ਼ਗਾਰ ਬਣਾਉਣ ਦੇ ਮੰਤਵ ਨਾਲ ਕੈਂਪਸ ਵਿਚ ਦੋ ਦਿਨਾਂ  ਸਵੈ ਰੁਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਿੱਖਿਆਂ ਖੇਤਰ ਅਤੇ ਵਪਾਰ ਜਗਤ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ  ਵਿਦਿਆਰਥੀਆਂ ਨੂੰ ਸਿੱਖਿਆਂ ਪੂਰੀ ਹੁੰਦੀ ਹੀ ਆਪਣੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਤਰੀਕਿਆਂ ਦੀ ਜਾਣਕਾਰੀ ਸਾਂਝੀ ਕੀਤੀ।ਐਨ ਆਈ ਟੀ ਟੀ ਆਰ ਦੇ ਇਸਟੈਂਟ ਪ੍ਰੋਫੈਸਰ ਅਮਰ ਦੇਵ ਸਿੰਘ ਨੇ ਹਾਜ਼ਰ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਤੇਜ਼ੀ ਨਾਲ ਵਿਸ਼ਵ ਤੇ ਬਦਲ ਰਹੀਆਂ ਪ੍ਰਤੀ ਸਥਿਤੀਆਂ ਦੇ ਮੱਦੇ ਨਜ਼ਰ ਅੱਜ ਇਕ ਉੱਦਮੀ ਵਜੋਂ ਸਥਾਪਿਤ ਹੋਣ ਵਿਚ ਜ਼ਿਆਦਾ ਬਿਹਤਰੀਨ ਮੌਕੇ ਹਨ। ਪਰ ਉਸ ਦੇ ਨਾਲ ਹੀ ਉਸ ਵਪਾਰ ਸਬੰਧੀ ਸਹੀ ਜਾਣਕਾਰੀ ਹੋਣਾ ਵੀ ਲਾਜ਼ਮੀ ਹੋ ਜਾਂਦਾ ਹੈ। ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਕ ਉਦਯੋਗਪਤੀ ਦੀ ਸੋਚ ਹੋਣਾ ਬਹੁਤ ਜ਼ਰੂਰੀ ਹੈ। ਡਾ. ਦੀਪਕਾ ਜਾਂਮੈ, ਐਸੋਸੇਟ ਪ੍ਰੋਫੈਸਰ, ਚਿਤਕਾਰਾ ਯੂਨੀਵਰਸਿਟੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਵਪਾਰੀ ਪਹਿਲਾ ਆਪਣੀ ਸੋਚ ਨੂੰ ਇਕ ਖੋਜ ਤੇ ਲੈ ਕੇ ਜਾਂਦਾ ਹੈ ਅਤੇ ਵਿਚ ਉਸ ਖੋਜ ਨੂੰ ਸਹੀ ਦਿਸ਼ਾ ਦਿੰਦੇ ਹੋਏ ਇਕ ਸਫਲ ਵਪਾਰੀ ਬਣਦਾ ਹੈ। ਪਰ ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਉਹ ਖੋਜ ਅਤੇ ਸੋਚ ਜ਼ਮੀਨੀ ਹਕੀਕਤ ਨਾਲ ਜੁੜੀ, ਆਸਾਨ, ਸਫਲ ਪੂਰਕ ਅਤੇ ਮਾਪ ਯੋਗ ਹੋਣੀ ਚਾਹੀਦੀ ਹੈ।ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਉੱਦਮੀ ਜਾਂ ਉਦਯੋਗਪਤੀ ਸਦਾ ਆਪਣੀਆਂ ਅੱਖਾਂ ਅਤੇ ਕੰਨ ਖੁਲੇ ਰਖਦਾ ਹੈ ਅਤੇ ਹਮੇਸ਼ਾ ਕੁੱਝ ਨਵਾਂ ਸਿੱਖਣ ਵਿਚ ਵਿਸ਼ਵਾਸ ਰੱਖਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਹਾਲਾਤ ਸਾਡੇ ਸਫਲਤਾ ਦਾ ਇਕ ਹੋਰ ਰਸਤਾ ਵੀ ਨਾਲ ਲੈ ਕੇ ਆਉਂਦੇ ਹਨ ਬਸ ਉਸ ਨੂੰ ਸਹੀ ਤਰੀਕੇ ਨਾਲ ਪਛਾਣਨ ਦੀ ਲੋੜ ਹੁੰਦੀ ਹੈ। ਚੇਅਰਮੈਨ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੌਕਰੀ ਲੱਭਣ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਉੱਦਮੀ ਵਜੋਂ ਸਥਾਪਿਤ ਹੋਣ ਦੀ ਪ੍ਰੇਰਨਾ ਦਿਤੀ।

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD