Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਿਪੇਰੀਅਨ ਸਿਧਾਂਤ ਤੋਂ ਬਾਹਰ ਜਾ ਕੇ ਕੱਢਿਆ ਹੱਲ ਪੰਜਾਬੀਆਂ ਨੂੰ ਸਵੀਕਾਰ ਨਹੀਂ : ਪਰਕਾਸ਼ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 11 Jul 2017

Last updated on: Jul 11, 2017, 00:00 IST

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਰਾਜਾਂ ਵਿਚਕਾਰ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਢਲੇ ਆਧਾਰ ਵਜੋਂ ਰਿਪੇਰੀਅਨ ਸਿਧਾਂਤ ਨੂੰ ਤੋੜਿਆ ਮਰੋੜਿਆ ਨਹੀਂ ਜਾ ਸਕਦਾ। ਇਸ ਸਿਧਾਂਤ ਤੋਂ ਬਾਹਰ ਜਾ ਕੇ ਕੱਢਿਆ ਗਿਆ ਕੋਈ ਵੀ ਹੱਲ ਪੰਜਾਬੀਆਂ ਅਤੇ ਇਸ ਦੇਸ਼ ਸੰਵਿਧਾਨਕ ਢਾਂਚੇ ਵਿਚ ਭਰੋਸਾ ਰੱਖਣ ਵਾਲਿਆਂ ਨੂੰ ਕਦੇ ਵੀ ਸਵੀਕਾਰ ਨਹੀਂ ਹੋਵੇਗਾ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਸਭ ਤੋਂ ਪਹਿਲਾਂ ਇਹ ਨਿਸ਼ਚਿਤ ਕਰ ਲੈਣਾ ਚਾਹੀਦਾ ਹੈ ਕਿ ਕਿਸੇ ਵੀ ਦਰਿਆ ਦੇ ਪਾਣੀਆਂ ਉੱਤੇ ਕਿਹੜੇ ਸੂਬੇ ਦਾ ਹੱਕ ਹੈ।  ਉੱਚ ਅਦਾਲਤ ਨੂੰ ਇਹ ਗੱਲ ਵੀ ਸਪੱਸ਼ਟ ਕਰ ਦੇਣੀ ਚਾਹੀਦੀ ਹੈ ਕਿ ਕੀ ਗੈਰ-ਰਿਪੇਰੀਅਨ ਰਾਜ ਉਹਨਾਂ ਦਰਿਆਵਾਂ ਦੇ ਪਾਣੀਆਂ ਉੱਤੇ ਹੱਕ ਜਤਾ ਸਕਦੇ ਹਨ, ਜਿਹੜੇ ਉਹਨਾਂ ਦੀਆਂ ਸਰਹੱਦਾਂ ਨਾਲ ਵੀ ਛੂਹ ਕੇ ਨਹੀਂ ਲੰਘਦੇ? ਉਹਨਾਂ ਕਿਹਾ ਕਿ ਗੈਰ-ਰਿਪੇਰੀਅਨ ਸੂਬਿਆਂ ਨੂੰ ਪਾਣੀ ਦੇਣ ਨਾਲ ਕੁਦਰਤੀ ਸਰੋਤਾਂ ਦੇ ਮੁੱਦੇ,ਖਾਸ ਕਰਕੇ ਦਰਿਆਈ ਪਾਣੀਆਂ ਦੇ ਮੁੱਦੇ ਉੱਤੇ 'ਮੁਕੰਮਲ ਤੌਰ ਤੇ ਸੰਵਿਧਾਨਿਕ ਅਰਾਜਕਤਾ' ਵਾਲੀ ਸਥਿਤੀ ਪੈਦਾ ਹੋ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਉਪਰ ਕੋਈ ਵੀ ਫੈਸਲਾ ਅਜਿਹੀ ਨਾ-ਬਦਲਣਯੋਗ ਅਤੇ ਪਵਿੱਤਰ ਸੰਵਿਧਾਨਿਕ ਸਥਿਤੀ ਨੂੰ ਕਾਇਮ ਰੱਖਦਿਆਂ ਹੀ ਸੁਣਾਇਆ ਜਾਣਾ ਚਾਹੀਦਾ ਹੈ।

ਅਸੀਂ ਕਿਸੇ ਵੀ ਸਮਝੌਤੇ ਦਾ ਖਿਲਾਫ ਨਹੀਂ ਹਾਂ, ਪਰ ਇਹ ਸਮਝੌਤਾ ਇਸ ਸੰਵਿਧਾਨਿਕ ਸਥਿਤੀ ਦੇ ਘੇਰੇ ਅੰਦਰ ਹੀ ਹੋਣਾ ਚਾਹੀਦਾ ਹੈ। ਸਾਰੀਆਂ ਧਿਰਾਂ ਵਿਚਕਾਰ ਇਸ ਸੰਵਿਧਾਨਿਕ ਸਥਿਤੀ ਅਤੇ ਰਿਪੇਰੀਅਨ ਸਿਧਾਂਤ ਬਾਰੇ ਅਗਾਂਊ ਅਤੇ ਮੁਕੰਮਲ  ਸਹਿਮਤੀ ਹੋਣੀ ਲਾਜ਼ਮੀ ਹੈ। ਉਹਨਾਂ ਕਿਹਾ ਕਿ ਜਿਹੜੇ ਪੰਜਾਬ ਦੇ ਪਾਣੀਆਂ ਵਿਚੋਂ ਹਿੱਸਾ ਲੈਣ ਲਈ ਬੇਨਤੀ ਕਰ ਰਹੇ ਹਨ, ਉਹਨਾਂ ਵੱਲੋਂ ਕੋਈ ਵੀ ਗੱਲਬਾਤ ਸ਼ੁਰੂ ਕਰਨ ਤੋਂ ਪਹਿਲਾਂ ਇਸ ਸੰਬੰਧੀ ਸਪੱਸ਼ਟ ਵਚਨਬੱਧਤਾ ਦੇਣੀ ਜਰੂਰੀ ਹੈ। ਸਰਦਾਰ ਬਾਦਲ ਨੇ ਅੱਜ ਇਸ ਮੁੱਦੇ ਉੱਤੇ ਸੁਪਰੀਮ ਕੋਰਟ ਵੱਲੋਂ ਸੁਣਾਏ ਫੈਸਲੇ ਬਾਰੇ ਆਈਆਂ ਮੁੱਢਲੀਆਂ ਰਿਪੋਰਟਾਂ ਦਾ ਸੰਕੋਚਪੂਰਨ ਲਹਿਜ਼ੇ ਵਿਚ ਸਵਾਗਤ ਕੀਤਾ। ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਅਜਿਹੇ ਕਿਸੇ ਵੀ ਫੈਸਲੇ ਦਾ ਸਵਾਗਤ ਨਹੀਂ ਕਰ ਸਕਦਾ, ਜਿਹੜਾ ਪੰਜਾਬੀਆਂ ਦੇ ਮੁੱਖ ਕੁਦਰਤੀ ਸਰੋਤ ਉੱਪਰ ਉਹਨਾਂ ਦੇ ਪੁਸ਼ਤੈਨੀ ਹੱਕ ਨੂੰ ਲੈ ਕੇ ਸਵਾਲੀਆ ਨਿਸ਼ਾਨ ਲਗਾਉਂਦਾ ਹੋਵੇ। ਉਹਨਾਂ ਕਿਹਾ ਕਿ ਆਪਣੇ ਪਾਣੀਆਂ ਉੱਤੇ ਬਣਦੇ ਇਸ ਦੇ ਸੰਵਿਧਾਨਿਕ ਹੱਕ ਦੀ ਹੋ ਰਹੀ ਲੁੱਟ-ਖਸੁੱਟ ਅਤੇ ਸੋਸ਼ਣ ਕਰਕੇ ਪੰਜਾਬ ਪਹਿਲਾਂ ਤੋਂ ਹੀ ਪਾਣੀ ਦੇ ਸੰਕਟ ਨੂੰ ਭੋਗ ਰਿਹਾ ਹੈ। ਉਹਨਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਸਾਰੇ ਰਿਪੇਰੀਅਨ ਸੂਬਿਆਂ ਅੰਦਰੋਂ ਲੰਘਦੇ ਦਰਿਆਵਾਂ ਦੇ ਪਾਣੀਆਂ ਉੱਪਰ ਉਹਨਾਂ ਦੇ ਹੱਕ ਦੀ ਰਾਖੀ ਕਰਨ ਦੀ ਗਰੰਟੀ ਦਿੰਦਾ ਹੈ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD