Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਚ.ਐਸ ਫੂਲਕਾ ਦੇ ਅਸਤੀਫੇ ਪਿੱਛੇ ਅਸਲ ਕਾਰਨ ਆਪ ਵਿਧਾਇਕਾਂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸਾਥ ਨਾ ਦੇਣਾ ਹੈ : ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਚੰਡੀਗੜ੍ਹ , 11 Jul 2017

Last updated on: Jul 11, 2017, 00:00 IST

ਪੰਜਾਬ ਦੀ ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਵਲੋਂ ਦਿੱਤੇ ਅਸਤੀਫੇ ਨਾਲ 84 ਦੇ ਕੇਸਾਂ ਦਾ ਕੋਈ ਸਬੰਧੀ ਨਹੀਂ ਹੈ ਬਲਕਿ ਇਸ ਪਿੱਛੇ ਦੀ ਅਸਲ ਕਹਾਣੀ ਵਿਧਾਨ ਸਭਾ ਸੈਸ਼ਨ ਦੌਰਾਨ ਆਪ ਵਿਧਾਇਕਾਂ ਵਲੋਂ ਫੂਲਕਾ ਦਾ ਕਿਸੇ ਵੀ ਮੁੱਦੇ ਉੱਤੇ ਸਾਥ ਨਾ ਦੇਣਾ ਹੈ।ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ  ਚਰਨਜੀਤ ਸਿੰਘ ਨੇ ਇਸ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਫੂਲਕਾ ਦੇ ਅਸਤੀਫੇ ਬਾਰੇ ਪ੍ਰਤੀਕਟਰਮ ਪ੍ਰਗਟ ਕਰਦਿਆਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸ੍ਰੀ ਫੂਲਕਾ ਨੇ ਜਿੰਨੀ ਬਾਰ ਵੀ ਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ ਤਾਂ ਕਿਸੇ ਵੀ ਵਿਧਾਇਕ ਨੇ ਉਨ੍ਹਾਂ ਨਾਲ ਵਾਕਆਊਟ ਨਹੀਂ ਕੀਤਾ ਜਿਸ ਕਾਰਨ ਉਨ੍ਹਾਂ ਦੀ ਸਥਿੱਤੀ ਬੜੀ ਹੀ ਹਾਸੋਹੀਣੀ ਬਣਦੀ ਰਹੀ। ਸ੍ਰੀ ਚੰਨੀ ਨੇ ਕਿਹਾ ਕਿ ਸ੍ਰੀ ਫੂਲਕਾ 1984 ਦੇ ਕੇਸਾਂ ਨੂੰ ਤਾਂ ਬਹਾਨਾ ਬਣਾ ਕੇ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਹੋਣ ਵਾਲੀ ਕਹਾਵਤ ਦੀ ਤਰਾਂ ਖੁਦ ਨੂੰ ਮਹਾਨ ਪੇਸ਼ ਕਰਨ ਦੀ ਕੋਸਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਸਲ ਵਿਚ ਵਿਧਾਨ ਸਭਾ ਸੈਸਨ ਦੌਰਾਨ ਸ੍ਰੀ ਫੂਲਕਾ ਦੀ ਵਿਰੋਧੀ ਧਿਰ ਦੇ ਆਗੂ ਵਜੋਂ ਭੂਮੀਕਾ ਬਿਲਕੁਲ ਮਨਫੀ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਿਧਾਇਕ ਵਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਹੁਣ ਸ੍ਰੀ ਫੂਲਕਾ ਆਪਣੀ ਹੀ ਪਾਰਟੀ ਵਿਚ ਇੱਕਲੇ ਮਹਿਸੂਸ ਕਰ ਰਹੇ ਸਨ ਅਤੇ ਆਪ ਵਿਧਾਇਕ ਸ੍ਰੀ ਫੂਲਕਾ ਦੀ ਵਿਰੋਧੀ ਧਿਰ ਦੇ ਆਗੂ ਵਜੋਂ ਕਾਰਗੁਜਾਰੀ ਤੋਂ ਵੀ ਖੁਸ਼ ਨਹੀਂ ਸਨ, ਇਸ ਨੂੰ ਲੈ ਕੇ ਆਪ ਵਿਧਾਇਕਾਂ ਵਿਚ ਸ੍ਰੀ ਫੂਲਕਾ ਨੂੰ ਬਦਲਣ ਬਾਰੇ ਖੁਸਰ ਮੁਸਰ ਸ਼ੁਰੂ ਹੋ ਗਈ ਸੀ, ਜਿਸ ਨੂੰ ਦੇਖਦਿਆਂ ਸ੍ਰੀ ਫੂਲਕਾ ਨੇ ਖੁਦ ਹੀ ਬਚਾਅ ਵਾਲਾ ਰਸਤਾ ਅਪਣਾਉਂਦਿਆਂ 84 ਦੇ ਕੇਸ਼ਾਂ ਦਾ ਬਹਾਨਾ ਬਣਾਉਂਦਿਆਂ ਵਿਰੋਧੀ ਧਿਰ ਦੇ ਆਗੂ ਵਜੋਂ ਅਸਤੀਫਾ ਦਿੱਤਾ ਹੈ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD