Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਕਾਲੀ ਦਲ ਨੇ ਐਚ ਐਸ ਫੂਲਕਾ ਦੇ ਅਹੁਦਾ ਛੱਡਣ ਉੱਤੇ ਸੁਆਲ ਉਠਾਇਆ

ਕਿਹਾ ਕਿ ਜੇ ਤੁਸੀਂ ਕਾਂਗਰਸ ਵੱਲੋਂ 1984 ਦੇ ਜ਼ੁਲਮ ਖਿਲਾਫ ਲੜਣ ਲਈ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਛੱਡਿਆ ਹੈ ਤਾਂ ਰਾਸ਼ਟਰਪਤੀ ਵਾਸਤੇ ਮੀਰਾ ਕੁਮਾਰ ਦਾ ਸਮਰਥਨ ਕਿਉਂ ਕੀਤਾ?

Web Admin

Web Admin

5 Dariya News

ਚੰਡੀਗੜ੍ਹ , 12 Jul 2017

Last updated on: Jul 12, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਐਚ ਐਸ ਫੂਲਕਾ ਨੂੰ ਪੁੱਛਿਆ ਹੈ ਕਿ ਉਹਨਾਂ ਨੇ ਵਿਰੋਧੀ ਧਿਰ ਦੇ ਆਗੂ ਵਜੋਂ ਇਹ ਕਹਿੰਦਿਆਂ ਅਸਤੀਫਾ ਦਿੱਤਾ ਹੈ ਕਿ ਉਹ ਕਾਂਗਰਸ ਵੱਲੋਂ ਨਵੀਂ ਦਿੱਲੀ ਵਿਖੇ 1984 ਵਿਚ ਕੀਤੇ ਅੱਤਿਆਚਾਰਾਂ ਖਿਲਾਫ ਕੇਸ ਲੜਣਾ ਚਾਹੁੰਦੇ ਹਨ। ਜੇਕਰ ਇਹ ਸੱਚ ਹੈ ਤਾਂ ਫਿਰ ਉਹਨਾਂ ਦੀ ਪਾਰਟੀ ਨੇ ਉਸੇ ਕਾਂਗਰਸ ਵੱਲੋਂ ਖੜ੍ਹੇ ਕੀਤੇ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ ਕਿਉਂ ਦਿੱਤਾ ਹੈ?ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਫੂਲਕਾ ਸਪੱਸ਼ਟ ਕਰਨ ਕਿ ਉਹ ਕਿਸ ਪਾਸੇ ਖੜ੍ਹੇ ਹਨ। ਉਹਨਾਂ ਕਿਹਾ ਕਿ ਜੇ ਤੁਸੀਂ 1984 ਦੇ ਕਤਲੇਆਮ ਦੇ ਪੀੜਤਾਂ ਨਾਲ ਖੜ੍ਹੇ ਹੋ ਤਾਂ ਤੁਹਾਡੇ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਸਾਬਕਾ ਸਪੀਕਰ ਮੀਰਾ ਕੁਮਾਰ ਦਾ ਸਮਰਥਨ ਕਰਨ ਦੀ ਕੋਈ ਤੁਕ ਨਹੀਂ ਬਣਦੀ। ਮੀਰਾ ਕੁਮਾਰ ਉਸੇ ਕਾਂਗਰਸ ਦੀ ਨੁੰਮਾਇਦਗੀ ਕਰਦੀ ਹੈ, ਜਿਸ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ ਸੀ।ਉਹ ਉਸੇ ਪਾਰਟੀ ਦੀ ਪ੍ਰਤੀਨਿਧਤਾ ਕਰਦੀ ਹੈ, ਜਿਸ ਨੇ ਇੰਦਰਾ ਗਾਂਧੀ ਦੇ ਕਤਲ ਮਗਰੋਂ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਦੀ ਸਾਜ਼ਿਸ਼ ਰਚ ਕੇ ਇਸ ਨੂੰ ਅਮਲੀ ਜਾਮਾ ਪਹਿਣਾਇਆ ਸੀ। ਇਸ ਤੋਂ ਵੀ ਉੱਪਰ ਕਾਂਗਰਸ ਉਮੀਦਵਾਰ ਨੂੰ ਇਹ ਸਮਰਥਨ ਤੁਸੀਂ ਉਸ ਸਮੇਂ ਦਿੱਤਾ, ਜਦੋਂ ਤੁਸੀਂ ਪੰਜਾਬ ਵਿਚ ਆਪ ਦੇ ਸੂਬਾਈ ਯੂਨਿਟ ਦੀ ਅਗਵਾਈ ਕਰ ਰਹੇ ਸੀ ਅਤੇ ਵਿਰੋਧੀ ਧਿਰ ਦੇ ਆਗੂ ਸੀ।

ਸਰਦਾਰ ਵਲਟੋਹਾ ਨੇ ਫੂਲਕਾ ਨੂੰ ਪੁੱਛਿਆ ਕਿ ਉਹ 1984 ਕਤਲੇਆਮ ਦੇ ਕੇਸ ਲੜਣ ਵਾਸਤੇ ਵਿਰੋਧੀ ਧਿਰ ਦੇ ਆਗੂ ਵਜੋਂ ਅਸਤੀਫਾ ਦੇਣ ਦਾ ਦਾਅਵਾ ਕਿਵੇਂ ਕਰ ਸਕਦੇ ਹਨ ਜਦਕਿ ਉਹਨਾਂ ਨੇ ਮੀਰਾ ਕੁਮਾਰ ਦੀ ਉਮੀਦਵਾਰੀ ਦਾ ਇੱਕ ਵਾਰ ਵੀ ਵਿਰੋਧ ਨਹੀਂ ਕੀਤਾ।ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਇਸ ਸਾਰੇ ਮਾਮਲੇ ਵਿਚ ਜੋ ਦਿਸ ਰਿਹਾ ਹੈ, ਉਹ ਸੱਚ ਨਹੀਂ ਹੈ।  ਉਹਨਾ ਕਿਹਾ ਕਿ ਸਪੱਸ਼ਟ ਹੋ ਗਿਆ ਹੈ ਕਿ ਤੁਸੀਂ ਕਿਸੇ ਗਲਤ ਇਰਾਦੇ ਨਾਲ ਵਿਰੋਧੀ ਧਿਰ ਦੇ ਆਗੂ ਵਜੋਂ ਅਸਤੀਫਾ ਦਿੱਤਾ ਹੈ। ਇਹ ਵੀ ਸਾਫ ਹੋ ਗਿਆ ਹੈ ਕਿ ਤੁਸੀਂ ਵਾਪਸ ਦਿੱਲੀ ਜਾ ਕੇ ਆਪਣੀ ਵਕਾਲਤ ਦੀ ਪ੍ਰੈਕਟਿਸ ਕਰਨਾ ਚਾਹੁੰਦੇ ਹੋ। ਇਸ ਸਭ ਕਰਨ ਲਈ ਤੁਸੀਂ 1984 ਕਤਲੇਆਮ ਦੇ ਕੇਸਾਂ ਦਾ ਇਸਤੇਮਾਲ ਕਰ ਰਹੇ ਹੋ।ਉਹਨਾ ਕਿਹਾ ਕਿ ਅਕਾਲੀ ਦਲ ਨੂੰ ਫੂਲਕਾ ਦੇ ਪੈਸੇ ਕਮਾਉਣ ਉੱਤੇ ਕੋਈ ਇਤਰਾਜ਼ ਨਹੀਂ ਹੈ। ਪਰ ਆਪ ਆਗੂ ਆਪਣੇ ਹਲਕੇ ਦੇ ਲੋਕਾਂ ਅਤੇ ਪੰਜਾਬ ਦੇ ਲੋਕਾਂ ਅੱਗੇ ਜੁਆਬਦੇਹ ਹੈ।ਸਰਦਾਰ ਵਲਟੋਹਾ ਨੇ ਕਿਹਾ ਕਿ ਫੂਲਕਾ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਦਾਖਾ ਤੋਂ ਵਿਧਾਇਕ ਚੁਣੇ ਜਾਣ ਅਤੇ ਲੋਕਾਂ ਦਾ ਭਰੋਸਾ ਜਿੱਤਣ ਮਗਰੋਂ ਵਾਪਸ ਆਪਣਾ ਵਕਾਲਤ ਦਾ ਕਰੀਅਰ ਚਮਕਾਉਣ ਲਈ ਦਿੱਲੀ ਨੂੰ ਕਿਉਂ ਭੱਜ ਰਿਹਾ ਹੈ? ਉਸ ਨੇ ਪਾਰਟੀ ਕਾਡਰ ਨੂੰ ਵੀ ਅੱਧ-ਵਿਚਾਲੇ ਧੋਖਾ ਦਿੱਤਾ ਹੈ। ਕੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਉਸ ਦੀ ਇਹੋ ਵਚਨਬੱਧਤਾ ਹੈ? ਉਹ ਪੰਜਾਬੀਆਂ ਨਾਲ ਇਸ ਤਰ੍ਹਾਂ ਵਿਸਵਾਸ਼ਘਾਤ ਕਿਉਂ ਕਰ ਰਿਹਾ ਹੈ?

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD