Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਦੋ ਹੋਰ ਅੱਤਵਾਦੀ ਗ੍ਰਿਫਤਾਰ ਕਰਕੇ ਇਕ ਹੋਰ ਅੱਤਵਾਦੀ ਗਿਰੋਹ ਦਾ ਸਫਾਇਆ ਕੀਤਾ

ਡੇਰਾ ਸੱਚਾ ਸੌਦਾ ਦੇ ਇਕ ਪੈਰੋਕਾਰ ਅਤੇ ਰਾਜਸਥਾਨ ਦੇ ਇਕ ਵਿਵਾਦਤ ਧਾਰਮਕ ਉਪਦੇਸ਼ਕ ਦੀ ਹੱਤਿਆ ਦਾ ਮਾਮਲਾ ਸੁਲਝਾਇਆ

Web Admin

Web Admin

5 Dariya News

ਚੰਡੀਗੜ੍ਹ , 12 Jul 2017

Last updated on: Jul 12, 2017, 00:00 IST

ਪੰਜਾਬ ਪੁਲਿਸ ਨੇ ਸੂਬੇ ਵਿਚ ਇਕ ਹੋਰ ਅੱਤਵਾਦੀ ਗਿਰੋਹ ਦਾ ਸਫਾਇਆ ਕਰ ਕੇ ਦੋ ਮਾਮਲਿਆਂ ਨੂੰ ਸੁਲਝਾ ਦਿੱਤਾ ਹੈ ਜਿਨ੍ਹਾਂ ਵਿਚ ਡੇਰਾ ਸੱਚਾ ਸੌਦਾ ਦੇ ਇਕ ਪੈਰੋਕਾਰ ਅਤੇ ਸਾਲ 2016 ਵਿਚ ਰਾਜਸਥਾਨ ਵਿਚ ਇਕ ਵਿਵਾਦਪੂਰਨ ਧਾਰਮਕ ਉਪਦੇਸ਼ਕ ਦੇ ਮਾਰੇ ਜਾਣ ਦਾ ਮਾਮਲਾ ਸ਼ਾਮਲ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬਾ ਪੁਲਿਸ ਨੇ ਅਣਸੁਲਝੇ ਪੁਰਾਣੇ ਕੇਸਾਂ ਦੀ ਪੜਤਾਲ ਕਰਨ ਦਾ ਕਾਰਜ ਆਰੰਭਿਆ ਹੈ ਅਤੇ ਉਸ ਵੱਲੋਂ ਉਨ੍ਹਾਂ ਸ਼ੱਕੀ ਅੱਤਵਾਦੀਆਂ ਅਤੇ ਅਪਰਾਧੀਆਂ ਵਿਰੁੱਧ ਹੱਲਾ ਬੋਲਿਆ ਗਿਆ ਹੈ ਜੋ ਪਿਛਲੇ ਸਮੇਂ ਦੌਰਾਨ ਖੁੱਲ੍ਹੇ ਰੂਪ ਵਿਚ ਘੁੰਮ ਰਹੇ ਸਨ।ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਇਕ ਤਾਜ਼ਾ ਕਾਰਵਾਈ ਦੌਰਾਨ ਮੰਗਲਵਾਰ ਨੂੰ ਅੰਤਰ-ਰਾਜੀ ਅੱਤਵਾਦੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਨਵਾਂਸ਼ਹਿਰ, ਫਿਰੋਜ਼ਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਖੂਫੀਆ ਤਾਲਮੇਲ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ।ਬੁਲਾਰੇ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਪਿੰਡ ਕੋਹਾਲਾ, ਪੁਲਿਸ ਥਾਣਾ ਮੱਲਾਂਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਅਤੇ 25 ਸਾਲਾ ਅਵਤਾਰ ਸਿੰਘ ਉਰਫ ਪੰਮਾ ਵਾਸੀ ਕੋਹਾਲਾ ਨੂੰ ਪਿੰਡ ਭਾਣੋਲੰਗਾ ਪੁਲਿਸ ਥਾਣਾ ਸਦਰ ਕਪੂਰਥਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਅਨੁਸਾਰ ਜਾਂਚ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਹ ਦੋਵੇਂ ਡੇਰਾ ਸੱਚਾ ਸੌਦਾ ਦੇ ਪੈਰੋਕਾਰ 31 ਸਾਲਾ ਗੁਰਦੇਵ ਸਿੰਘ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਜ਼ਿਲ੍ਹਾ ਫਰੀਦਕੋਟ ਨੂੰ ਪਿਛਲੇ ਸਾਲ 13 ਜੂਨ ਨੂੰ ਕੀਤੀ ਗਈ ਹੱਤਿਆ ਵਿਚ ਸ਼ਾਮਲ ਸਨ। ਇਹ ਦੋਵੇਂ ਬਾਬਾ ਲੱਖਾ ਸਿੰਘ ਉਰਫ ਲਖਵਿੰਦਰ ਸਿੰਘ ਉਰਫ ਪਖੰਡੀ ਬਾਬਾ ਦੀ 23 ਨਵੰਬਰ 2016 ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਖੇ  ਹੋਈ ਹੱਤਿਆ ਵਿਚ ਵੀ ਸ਼ਾਮਲ ਸਨ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਅੱਤਵਾਦੀਆਂ ਕੋਲੋਂ ਇਕ ਬਾਰਾਂ ਬੋਰ ਦੀ ਰਾਇਫਲ ਅਤੇ .32 ਬੋਰ ਦਾ ਰਿਵੋਲਵਰ ਬਰਾਮਦ ਕੀਤਾ ਹੈ।

ਇਨ੍ਹਾਂ ਹੱਤਿਆਵਾਂ ਵਿਚ ਸ਼ਾਮਲ ਹੋਰ ਸ਼ੱਕੀ ਆਸ਼ੋਕ ਕੁਮਾਰ ਵੋਹਰਾ ਉਰਫ ਅਮਨਾ ਸੇਠ (26) ਪਿੰਡ ਕੋਹਾਲਾ ਹਨੇਰਾ ਦਾ ਫਾਇਦਾ ਉਠਾ ਕੇ ਬੱਚ ਕੇ ਨਿਕਲ ਗਿਆ।ਮੁੱਢਲੀ ਜਾਂਚ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਹੋਰ ਵੀ ਵੱਖ-ਵੱਖ ਲੋਕ ਇਸ ਗਿਰੋਹ ਦੇ ਨਿਸ਼ਾਨੇ ਤੇ ਸਨ ਅਤੇ ਇਨ੍ਹਾਂ ਸ਼ੱਕਿਆਂ ਵੱਲੋਂ ਕੁੱਝ ਹੋਰ ਲੋਕਾਂ ਦੀ ਵੀ ਪੈੜ ਨੱਪੀ ਜਾ ਰਹੀ ਸੀ ਜਿਨ੍ਹਾਂ 'ਤੇ ਹਮਲਾ ਕਰਨ ਦੀ ਇਨ੍ਹਾਂ ਵੱਲੋਂ ਯੋਜਨਾ ਬਣਾਈ ਗਈ ਸੀ ਤਾਂ ਜੋ ਪੰਜਾਬ ਨੂੰ ਫਿਰਕੂ ਲੀਹ 'ਤੇ ਵੰਡਿਆ ਜਾ ਸਕੇ।ਬੁੱਧਵਾਰ ਸਵੇਰ ਨੂੰ ਕੀਤੀ ਗਈ ਕਾਰਵਾਈ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਨੇ ਇਕ ਚਿੱਟੇ ਰੰਗ ਦੀ ਸਵਿਫਟ ਕਾਰ (ਸੀ.ਐਚ 1 ਬੀ.ਜੀ 4114) ਨੂੰ ਜਬਤ ਕਰ ਲਿਆ ਜੋ ਕਿ ਗੁਰਦੇਵ ਸਿੰਘ ਅਤੇ ਬਾਬਾ ਲੱਖਾ ਸਿੰਘ ਦੀ ਹੱਤਿਆ ਲਈ ਵਰਤੀ ਗਈ ਸੀ। ਇਸ ਨੂੰ ਬੁਰਜ ਜਵਾਹਰ ਸਿੰਘ ਵਾਲਾ ਜਿਲ੍ਹਾ ਫਰੀਦਕੋਟ ਤੋਂ ਬਰਾਮਦ ਕੀਤਾ ਗਿਆ ਹੈ। ਇਹ ਗੱਡੀ ਅਮਨਾ ਸੇਠ ਦੇ ਨਾਂ 'ਤੇ ਰਜਿਸਟਰਡ ਹੈ ਜੋ ਕਿ ਗੋਪੀ ਦਾ ਨੇੜਲਾ ਸਾਥੀ ਹੈ। ਪੁਲਿਸ ਨੇ ਇਕ ਮਰੂਤੀ ਸਵਿਫਟ ਵੀ ਬਰਾਮਦ ਕੀਤਾ ਹੈ ਜੋ ਗੋਪੀ ਨਾਲ ਸਬੰਧਤ ਹੈ। ਇਹ ਗੱਡੀ ਉਸ ਵੱਲੋਂ ਅਪਰਾਧਿਕ ਕਾਰਵਾਈਆਂ ਲਈ ਵਰਤੀ ਜਾ ਰਹੀ ਸੀ।ਅਮਨਾ ਦੋ ਨਵੇਂ ਲਾਇਸੈਂਸੀ ਹਥਿਆਰ ਰੱਖਦਾ ਸੀ ਜਿਹੜੇ ਕਿ 2016 'ਚ ਜਾਰੀ ਹੋਏ ਹਥਿਆਰਾਂ ਦੇ ਲਾਇਸੈਂਸਾਂ 'ਤੇ ਸਨ। ਪੁਲਿਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਕਿਵੇਂ ਅਤੇ ਕਿਸ ਦੀ ਸਿਫਾਰਸ਼ 'ਤੇ ਇਹ ਲਾਇਸੈਂਸ ਦਿੱਤੇ ਗਏ।ਇਸੇ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਦੋਵਾਂ ਦਾ ਇਕ ਹੋਰ ਸਾਥੀ ਜਿਸ ਦੀ ਸ਼ਨਾਖਤ ਜਸਵੰਤ ਸਿੰਘ ਕਾਲਾ ਵਾਸੀ ਪਿੰਡ ਸੋਨੇਵਾਲਾ (ਪੁਲਿਸ ਥਾਣਾ ਸਦਰ, ਸ਼੍ਰੀ ਮੁਕਤਸਰ ਸਾਹਿਬ) ਵਜੋਂ ਹੋਈ, ਵੀ ਇਸ ਗਿਰੋਹ ਦਾ ਇਕ ਮੁੱਖ ਮੈਂਬਰ ਸੀ ਜਿਹੜਾ ਹਤਿਆਵਾਂ ਲਈ ਜ਼ਿੰਮੇਵਾਰ ਹੈ। ਪੁਲਿਸ ਵੱਲੋਂ ਅਸ਼ੋਕ ਸਮੇਤ ਉਸਦੀ ਵੀ ਭਾਲ ਜਾਰੀ ਹੈ।ਜ਼ਿਲ੍ਹਾ ਫਿਰੋਜ਼ਪੁਰ ਅਤੇ ਕਪੂਰਥਲਾ ਵਿਚ ਅੱਤਵਾਦੀ ਗਿਰੋਹ ਦੇ ਮੈਂਬਰਾਂ ਖਿਲਾਫ ਗੈਰ-ਕਾਨੂੰਨੀ ਸਰਗਰਮੀਆਂ ਰੋਕੂ ਐਕਟ, ਅਸਲਾ ਐਕਟ ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਸੰਬੰਧਤ ਧਾਰਾਵਾਂ ਤਹਿਤ ਦੋ ਵੱਖੋ-ਵੱਖਰੇ ਮਾਮਲੇ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਵਿਵਾਦਤ ਬਾਬਾ ਲੱਖਾ ਸਿੰਘ ਆਪੇ ਬਣਿਆ ਭਗਵਾਨ ਸੀ ਜਿਸ ਨੇ ਆਪਣੇ ਆਪ ਨੂੰ ਗੁਰੂ ਨਾਨਕ ਦੇਵ ਜੀ ਦਾ ਸਰੂਪ ਐਲਾਨਿਆ ਹੋਇਆ ਸੀ। ਉਹ ਮੂਲ ਰੂਪ ਵਿਚ ਅਬੋਹਰ ਦਾ ਸੀ ਅਤੇ ਸਿੱਖ ਭਾਈਚਾਰੇ ਵੱਲੋਂ ਉਸ ਦੇ ਢੋਂਗ ਦਾ ਵਿਰੋਧ ਕਰਨ ਤੋਂ ਬਾਅਦ ਉਹ ਫਰਾਰ ਹੋ ਕੇ ਰਾਜਸਥਾਨ ਚਲਾ ਗਿਆ ਸੀ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD