Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਮਨਜਿੰਦਰ ਸਿੰਘ ਸਿਰਸਾ ਨੇ ਐਨ ਜੀ ਟੀ ਚੇਅਰਮੈਨ ਨੂੰ ਲਿਖਿਆ ਪੱਤਰ

ਦਿੱਲੀ 'ਚ ਹੁੱਕਾ ਬਾਰਜ਼ ਦੇ ਖਿਲਾਫ ਜਲਦ ਕਾਰਵਾਈ ਦੀ ਕੀਤੀ ਮੰਗ, ਕੇਜਰੀਵਾਲ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ 'ਤੇ ਉਤਾਰੂ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਨਵੀਂ ਦਿੱਲੀ , 13 Jul 2017

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ  ਗਠਜੋੜ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਦੇ ਚੇਅਰਮੈਨ  ਨੂੰ ਪੱਤਰ ਲਿਖ ਕੇ ਦਿੱਲੀ ਵਿਚ ਹੁੱਕਾ ਬਾਰਜ਼ ਦੇ ਖਿਲਾਫ ਜਲਦ ਕਾਰਵਾਈ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਇਹ ਬਾਰਜ਼ ਦਿੱਲੀ ਦੇ ਨੌਜਵਾਨਾਂ ਨੂੰ ਨਸ਼ੇੜੀ ਬਣਾ ਕੇ ਉਹਨਾਂ ਨੂੰ ਤਬਾਹ ਕਰ ਰਹੀਆਂ ਹਨ।ਆਪਣੇ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਦੋਂ ਦੇਸ਼ ਭਰ ਵਿਚ ਤੰਬਾਕੂ ਦੀ ਵਰਤੋਂ ਦੇ ਖਿਲਾਫ ਮੁਹਿੰਮ ਚਲ ਰਹੀ ਹੈ ਅਤੇ ਬਹੁ ਗਿਣਤੀ ਰਾਜਾਂ ਵਿਚ ਹੁੱਕਾ ਬਾਰਜ਼ 'ਤੇ ਪਾਬੰਦੀ ਲੱਗੀ ਹੋਈ ਹੈ ਅਤੇ ਹਾਲ ਹੀ ਵਿਚ ਗੁਜਰਾਤ ਸਰਕਾਰ ਨੇ ਵੀ ਇਕ ਆਰਡੀਨੈਂਸ ਪਾਸ ਕਰ ਕੇ ਹੁੱਕੇ 'ਤੇ ਪਾਬੰਦੀ ਲਗਾਈ  ਹੈ ਤਾਂ ਉਦੋਂ ਦਿੱਲੀ ਵਿਚ ਹੁੱਕਾ ਬਾਰਜ਼ ਸ਼ਰ੍ਹੇਆਮ ਚਲ ਰਹੀਆਂ ਹਨ ਤੇ ਇਹ ਰੈਸਟੋਰੈਂਟ ਲਾਇਸੰਸਾਂ 'ਤੇ ਗੈਰ ਕਾਨੂੰਨੀ ਤੌਰ 'ਤੇ ਚਲ ਰਹੀਆਂ ਹਨ ਤੇ ਇਹਨਾਂ ਵਿਚ ਨੌਜਵਾਨਾਂ ਲਈ ਨੁਕਸਾਨਦੇਹ ਪਦਾਰਥ ਵੇਚੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹੁੱਕਾ ਪੀਣ ਨਾਲ  ਨੌਜਵਾਨ ਮੁੰਡੇ ਕੁੜੀਆਂ ਦੀ ਸਿਹਤ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਹੁੱਕਾ ਪੀਣਾ 100 ਸਿਗਰਟ ਪੀਣ ਦੇ ਬਰਾਬਰ ਹੈ। ਉਹਨਾਂ ਕਿਹਾ ਕਿ ਹੁੱਕੇ ਵਿਚ ਕਾਰਬਨ ਮਾਨੋਆਕਸਾਈਡ, ਮੈਟਲ ਤੇ ਕੈਂਸਰ ਨੂੰ ਜਨਮ ਦੇਣ ਵਾਲੇ ਰਸਾਇਣ ਹੁੰਦੇ ਹਨ। ਉਹਨਾਂ ਕਿਹਾ ਕਿ ਹੁੱਕਾ ਪੀਣ ਦੀ ਬਦੌਲਤ ਨੌਜਵਾਨਾਂ ਨੂੰ ਫੇਫੜਿਆਂ ਦਾ ਕੈਂਸਰ, ਦਿਲ ਦੇ ਰੋਗ, ਸਰੀਰ 'ਤੇ ਹੋਰ ਦੁਸ਼ਪ੍ਰਭਾਵ, ਚਮੜੀ 'ਤੇ ਮਾੜਾ ਅਸਰ, ਨਪੁੰਸਕ ਹੋਣ ਦਾ ਖਤਰਾ ਤੇ ਟੀ ਬੀ ਅਤੇ ਖਾਂਸੀ ਆਦਿ ਵਰਗੇ ਰੋਗ ਹੋ ਸਕਦੇ ਹਨ। ਉਹਨਾਂ ਕਿਹਾ ਕਿ  ਸਮੋਕਿੰਗ ਜ਼ੋਨ  ਵਿਚ ਵੀ ਤੰਬਾਕੂਨੋਸ਼ੀ ਨੂੰ ਐਸ਼ਪ੍ਰਸਤੀ ਦੇ ਹਿੱਸੇ ਵਜੋਂ ਉਭਾਰਿਆ ਜਾਂਦਾ ਹੈ। ਜੋ ਲੋਕ ਹੁੱਕਾ ਬਾਰਜ਼ ਵਿਚ ਜਾਂਦੇ ਹਨ, ਉਹ ਨਸ਼ਿਆਂ ਵੱਲ ਵੀ ਆਕਰਸ਼ਤ ਹੋ ਜਾਂਦੇ ਹਨ। ਉਹਨਾਂ ਕਿ ਸਮੋਕਿੰਗ ਜ਼ੋਨ ਵਿਚ ਹੁੱਕਾ ਪਿਆਉਣ ਵਾਲਾ ਸਟਾਫ ਤੇ ਗੈਰ ਤੰਬਾਕੂਨੋਸ਼ ਵੀ ਇਸ ਵਿਚੋਂ ਨਿਕਲਣ ਵਾਲੀ ਗੈਸ ਦੀ ਮਾਰ ਹੇਠ ਆ ਜਾਂਦੇ ਹਨ।

ਉਹਨਾਂ ਇਹ ਵੀ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾ ਵੱਲੋਂ ਹਾਲ ਹੀ ਵਿਚ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਬਾਰੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਜੋ ਭਾਰਤੀ ਗਜ਼ਟ ਵਿਚ 23.5.2017 ਨੂੰ ਛਪਿਆ ਹੈ ਜਿਸ ਵਿਚ ਸਪਸ਼ਟ ਕੀਤਾ ਗਿਆ  ਹੈ ਕਿ 'ਕਿਸੇ ਵੀ ਸਮੋਕਿੰਗ ਏਰੀਆ ਵਿਚ ਜਾਂ ਸਮੋਕਿੰਗ ਲਈ ਉਪਲਬਧ ਕਰਵਾਈ ਥਾਂ ਵਿਚ ਕੋਈ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।' ਇਸਦਾ ਅਰਥਹ ਹੈ ਕਿ ਕੋਈ ਵੀ ਸਟਾਫ ਜਾਂ ਹੋਰ ਸਮੋਕਿੰਗ ਏਰੀਆ ਵਿਚ ਜਾਂ ਹੋਟਲ ਤੇ ਰੈਸਟੋਰੈਂਟ ਵਿਚ ਸਮੋਕਿੰਗ ਲਈ ਉਪਲਬਧ ਕਰਵਾਈ ਥਾਂ ਵਿਚ ਕਿਸੇ ਵੀ ਗਾਹਕ ਨੂੰ ਸਿਗਰਟ, ਤੰਬਾਕੂ ਤੇ ਹੁੱਕਾ ਆਦਿ ਪ੍ਰਦਾਨ ਨਹੀਂ ਕਰੇਗਾ ਪਰ ਹੋਟਲ ਤੇ ਰੈਸਟੋਰੈਂਟ ਮਾਲਕ ਇਸ ਨੋਟੀਫਿਕੇਸ਼ਨ ਦੀ ਸਿੱਧੀ ਉਲੰਘਣਾ ਕਰ ਰਹੇ ਹਨ ਅਤੇ ਸ਼ਰ੍ਹੇਆਮ ਹੁੱਕਾ ਪ੍ਰਦਾਨ ਕਰ ਰਹੇ ਹਨ।'ਆਪ' ਸਰਕਾਰ 'ਤੇ ਵਰ੍ਹਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਖੁਦ ਨਸ਼ਿਆਂ ਦੇ ਵੱਡੇ ਵਿਰੋਧੀ ਹੋਣ ਦਾ ਦਾਅਵਾ ਕਰਦੇ ਹਨ ਪਰ ਕੌੜੀ ਸੱਚਾਈ ਇਹ ਹੈ ਕਿ ਦਿੱਲੀ ਸਰਕਾਰ ਉਹਨਾਂ ਦੀ ਅਗਵਾਈ ਹੇਠ ਨੌਜਵਾਨਾਂ ਵਿਚ ਨਸ਼ਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਹਨਾਂ ਕਿਹਾ ਕਿ ਨਾ ਸਿਰਫ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਵਿਚ ਹੁੱਕਾ ਬਾਰਜ਼ 'ਤੇ ਪਾਬੰਦੀ ਲਾਉਣ ਵਿਚ ਅਸਫਲ ਰਹੀ ਹੈ ਬਲਕਿ ਇਹ ਰੈਸਟੋਰੈਂਟਸ ਨੂੰ ਸ਼ਰਾਬ ਪਿਲਾਉਣ ਦੇ ਲਾਇਸੰਸ ਵੀ ਜਾਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਥਾਵਾਂ 'ਤੇ ਜ਼ਿਆਦਾਤਰ ਨੌਜਵਾਨ ਹੀ ਜਾਂਦੇ ਹਨ ਜਿਹਨਾਂ ਨੂੰ ਸ਼ਰਾਬ ਪੀਣ ਤੇ ਹੁੱਕੇ ਦੀ ਵਰਤੋਂ ਕਰਨ ਵੱਲ ਖਿੱਚਿਆ ਜਾਂਦਾ ਹੈ।ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕੇਜਰੀਵਾਲ ਸਰਕਾਰ ਦਾ ਨਿਸ਼ਾਨਾ ਨੌਜਵਾਨਾ ਨੂੰ ਨਸ਼ੇੜੀ ਬਣਾਉਣਾ ਹੈ ਕਿਉਂਕਿ ਸਰਕਾਰ ਦੀਆਂ ਸਾਰੀਆਂ ਹੀ ਨੀਤੀਆਂ ਨੌਜਵਾਨਾਂ ਦੇ ਖਿਲਾਫ ਹਨ।ਐਨ ਜੀ ਟੀ ਨੂੰ ਛੇਤੀ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਹੁੱਕੇ ਤੇ ਸ਼ਰਾਬ ਦੀ ਵਰਤੋਂ ਦਿੱਲੀ ਦੇ ਨੌਜਵਾਨਾਂ ਨੂੰ ਤਬਾਹ ਕਰ ਦੇਵੇਗੀ ਅਤੇ ਜੇਕਰ ਇਹਨਾਂ ਹੁੱਕਾ ਬਾਰਜ਼ ਦੇ ਖਿਲਾਫ ਕਾਰਵਾਈ  ਵਿਚ ਦੇਰੀ ਹੋਈ ਤਾਂ ਫਿਰ ਇਸ ਨਾਲ ਸਮਾਜ ਦਾ ਖਾਸ ਤੌਰ 'ਤੇ ਨੌਜਵਾਨ ਵਰਗ ਦਾ ਵੱਡਾ ਨੁਕਸਾਨ ਹੋ ਸਕਦਾ ਹੈ ਤੇ ਸਿਰਫ ਦਿੱਲੀ ਸਰਕਾਰ ਹੀ ਇਹਨਾਂ ਗੈਰ ਕਾਨੂੰਨੀ ਬਾਰਜ਼ ਦੇ ਖਿਲਾਫ ਕਾਰਵਾਈ ਨਾ ਕਰਨ ਦੀ ਜ਼ਿੰਮੇਵਾਰ ਹੋਵੇਗੀ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD