Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਸ਼ੂ ਪਾਲਣ ਵਿਭਾਗ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ 'ਚ ਸਾਰੇ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਵੇਗਾ : ਪ੍ਰਮਾਤਮਾ ਸਰੂਪ

ਹੁਣ ਤੱਕ 01 ਲੱਖ 50 ਹਜ਼ਾਰ ਪਸ਼ੂਆਂ ਨੂੰ ਗਲਘੋਟੂ ਟੀਕੇ ਲਗਾਉਣ ਦਾ ਕੰਮ ਕੀਤਾ ਮੁਕੰਮਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Jul 2017

Last updated on: Jul 13, 2017, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਜ਼ਿਲ੍ਹੇ 'ਚ ਪਸ਼ੂ ਧਨ ਦੀ ਅਰਥ ਵਿਵਸਥਾ ਵਿਚ ਵੱਡੀ ਦੇਣ ਹੈ। ਇਸ ਜ਼ਿਲ੍ਹੇ ਦੇ ਲੋਕ ਖੇਤੀਬਾੜ੍ਹੀ ਦੇ ਨਾਲ-ਨਾਲ ਪਸ਼ੂ ਪਾਲਕ ਧੰਦੇ ਨੂੰ ਵੀ ਉਤਸ਼ਾਹ ਨਾਲ ਕਰਦੇ  ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡਾ: ਪ੍ਰਮਾਤਮਾ ਸਰੂਪ ਨੇ ਦੱਸਿਆ ਕਿ ਜ਼ਿਲ੍ਹੇ 'ਚ ਪਸ਼ੂਆਂ ਦੀ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਹੁਣ ਤੱਕ 01 ਲੱਖ 50 ਹਜਾਰ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਬਾਕੀ 10 ਹਜਾਰ ਟੀਕੇ ਲਗਾਉਣ ਦਾ ਕੰਮ ਹਫਤੇ ਦੇ ਅੰਦਰ ਅੰਦਰ ਮੁਕੰਮਲ  ਕਰ ਲਿਆ ਜਾਵੇਗਾ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਦੱਸਿਆ ਕਿ ਬਰਸਾਤ ਦੇ ਮੌਸਮ  ਵਿਚ  ਪਸ਼ੂ ਅਕਸਰ ਗਲਘੋਟੂ ਬਿਮਾਰੀ ਦਾ ਸ਼ਿਕਾਰ ਹੁੰਦੇ ਹਨ। ਇਸ  ਲਈ ਇਸ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਗਏ ਹਨ ਤਾਂ ਜੋ  ਲੋਕਾਂ ਦੇ ਕਿਸੇ ਵੀ ਪਸ਼ੂ ਧਨ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਉੂਣ ਲਈ 01 ਲੱਖ 70 ਹਜਾਰ ਟੀਕੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਜੋ ਕਿ ਜ਼ਿਲ੍ਹੇ 'ਚ 23 ਟੀਮਾਂ ਬਣਾ ਕੇ ਮੁਕੰਮਲ ਕਰ ਲਿਆ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪਸ਼ੂਆਂ ਨੂੰ ਮੂੰਹ ਖੁਰ ਦੇ ਟੀਕੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੁਣ ਟੀਮਾਂ ਬਣਾ ਕੇ ਪਸ਼ੂਆਂ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਇਸ  ਮੌਕੇ ਜ਼ਿਲ੍ਹੇ ਦੇ ਸਮੂਹ ਪਸੂ ਪਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਸ਼ੂ ਪਾਲਣ ਵਿਭਾਗ ਦੀ ਟੀਮ ਪਿੰਡ ਵਿਚ ਟੀਕੇ ਲਗਾਉਣ ਆਉਂਦੀ ਹੈ ਤਾਂ ਉਹ ਇਨ੍ਹਾਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਅਪਣੇ ਪਸ਼ੂਆਂ ਨੂੰ ਟੀਕੇ ਜਰੂਰ ਲਗਾਊਣ ।ਡਾ: ਪ੍ਰਮਾਤਮਾ ਸਰੂਪ ਨੇ  ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦੀ ਸਿਹਤ ਸੁਧਾਰ ਲਈ ਜਾਗਰੂਕ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਬਰਸਾਤ ਵਿਚ ਪਸ਼ੂਆਂ  ਦੀ ਸਿਹਤ ਸੰਭਾਲ ਬੇਹੱਦ ਜਰੂਰੀ ਹੈ ਅਤੇ ਦੁੱਧ ਦੇਣ ਵਾਲੇ ਪਸ਼ੂਆਂ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਸ਼ੂਆਂ ਦੇ 37 ਹਸਪਤਾਲ ਅਤੇ 38 ਡਿਸਪੈਂਸਰੀਆਂ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਵੀ ਪਸ਼ੂ ਪਾਲਕ ਦਾ ਕੋਈ ਵੀ ਪਸ਼ੂ ਬਿਮਾਰ ਹੁੰਦਾ ਹੈ ਤਾਂ ਉਹ ਨੇੜੇ ਦੇ ਸਰਕਾਰੀ ਪਸ਼ੂ ਹਸਪਤਾਲ ਅਤੇ ਡਿਸਪੈਂਸਰੀ ਵਿਚ ਉਨ੍ਹਾਂ ਦਾ ਇਲਾਜ ਕਰਾਉਣ ਅਤੇ ਡਾਕਟਰਾਂ ਦੀ ਸਲਾਹ ਨਾਲ ਹੀ ਦਵਾਈਆਂ ਆਦਿ ਦਿੱਤੀਆਂ ਜਾਣ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD