Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੀਰਾ ਕੁਮਾਰ ਦੀ ਹਮਾਇਤ ਕਰ ਕੇ ਕੇਜਰੀਵਾਲ ਨੇ ਸਾਬਤ ਕੀਤਾ ਕਿ 'ਆਪ' ਕਾਂਗਰਸ ਦੀ 'ਬੀ' ਟੀਮ : ਮਨਜਿੰਦਰ ਸਿੰਘ ਸਿਰਸਾ

ਐਚ ਐਸ ਫੂਲਕਾ ਕਾਂਗਰਸ ਨੂੰ ਵੋਟ ਦੇਣ ਨਾਲੋਂ ਅਸਤੀਫਾ ਦੇਣ ਨੂੰ ਤਰਜੀਹ ਦੇਣ

Web Admin

Web Admin

5 Dariya News

ਨਵੀਂ ਦਿੱਲੀ , 14 Jul 2017

Last updated on: Jul 14, 2017, 00:00 IST

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਕਾਂਗਰਸ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਖੜ੍ਹੇ ਕੀਤੇ ਮਹਿਲਾ ਆਗੂ ਮੀਰਾ ਕੁਮਾਰ ਦੀ ਹਮਾਇਤ ਕਰ ਕੇ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਤ ਕਰ ਦਿੱਤਾ ਹੈ ਕਿ 'ਆਪ' ਅਸਲ ਵਿਚ ਕਾਂਗਰਸ ਦੀ 'ਬੀ' ਟੀਮ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਲੋਕ ਪਹਿਲੇ ਦਿਨ ਤੋਂ ਆਖ ਰਹੇ ਸਨ ਕਿ ਕੇਜਰੀਵਾਲ ਅਸਲ ਵਿਚ ਕਾਂਗਰਸ ਪਾਰਟੀ ਦੀ ਦੇਣ ਹੈ ਅਤੇ ਆਪ ਇਸਦੀ 'ਬੀ' ਟੀਮ ਹੈ ਪਰ ਹੁਣ ਦੂਜੀ ਵਾਰ ਹੈ ਜਦੋਂ ਅਜਿਹਾ ਸਾਬਤ ਵੀ ਹੋ ਗਿਆ ਹੈ। ਉਹਨਾਂ ਕਿਹਾ ਕਿ ਪਹਿਲੀ ਵਾਰ ਇਹ ਉਦੋਂ ਸਾਬਤ ਹੋ ਗਿਆ ਸੀ ਕਿ ਜਦੋਂ ਕੇਜਰੀਵਾਲ ਨੇ ਕਾਂਗਰਸ ਨਾਲ ਗਠਜੋੜ ਕਰ ਕੇ ਸਰਕਾਰ ਬਣਾਈ ਸੀ ਤੇ ਹੁਣ ਉਹਨਾਂ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਕਾਂਗਰਸੀ ਉਮੀਦਵਾਰ ਮੀਰਾ ਕੁਮਾਰ ਦੀ ਹਮਾਇਤ ਕਰ ਕੇ ਅਜਿਹਾ ਸਾਬਤ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਸ੍ਰੀ ਕੇਜਰੀਵਾਲ ਤੇ ਉਹਨਾਂ ਦੀ ਜੁੰਡਲੀ ਵੱਲੋਂ ਦਿੱਲੀ ਦੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨਾਲ ਧੋਖਾ ਕਰਨਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਤੇ ਉਹਨਾਂ ਦੀ ਟੀਮ ਨੇ ਦਿੱਲੀ ਦੇ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਉਹ ਕਾਂਗਰਸ ਦੇ ਭ੍ਰਿਸ਼ਟਾਚਾਰ ਦੇ ਖਿਲਾਫ ਹਨ ਅਤੇ ਉਹਨਾਂ ਨੇ 300 ਸਫਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ ਜਿਸਦੇ ਆਧਾਰ 'ਤੇ ਭ੍ਰਿਸ਼ਟਾਚਾਰ ਕਰਨ ਵਾਲੇ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਰ ਹੋਇਆ ਇਸ ਤੋਂ ਬਿਲਕੁਲ ਉਲਟ ਤੇ ਸੱਤਾ ਹਾਸਲ ਕਰਨ ਮਗਰੋਂ ਕਾਂਗਰਸ ਪਾਰਟੀ ਦੇ ਆਗੂਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਸ੍ਰੀ ਕੇਜਰੀਵਾਲ ਤੇ ਉਹਨਾਂ ਦੀ ਟੀਮ ਹੁਣ ਦੇਸ਼ ਵਿਚ ਕਾਂਗਰਸ ਨੂੰ ਸਿਆਸੀ ਤੌਰ 'ਤੇ ਮਜ਼ਬੂਤ ਕਰਨ ਵਾਸਤੇ ਪੱਬਾਂ ਭਾਰ ਹੋਈ ਪਈ ਹੈ।

ਸ੍ਰੀ ਸਿਰਸਾ ਨੇ ਸੀਨੀਅਰ ਵਕੀਲ ਤੇ ਪਾਰਟੀ ਦੇ ਵਿਧਾਇਕ ਸ੍ਰੀ ਐਚ ਐਸ ਫੂਲਕਾ ਨੂੰ ਵੀ ਅਪੀਲ ਕੀਤੀ ਕਿ ਉਹ  ਕਾਂਗਰਸ ਪਾਰਟੀ ਦੇ ਉਮੀਦਵਾਰ ਮੀਰਾ ਕੁਮਾਰ ਦੀ ਹਮਾਇਤ ਕਰਨ ਨਾਲੋਂ ਪਾਰਟੀ ਤੋਂ ਅਤੇ ਵਿਧਾਇਕ ਵਜੋਂ ਅਸਤੀਫਾ ਦੇ ਦੇਣ ਕਿਉਂਕਿ ਉਹ  1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂਆਂ ਖਿਲਾਫ ਕੇਸ ਲੜ ਰਹੇ ਹਨ।  ਉਹਨਾਂ ਕਿਹਾ ਕਿ ਉਹਨਾਂ ਲਈ ਕਾਂਗਰਸ ਪਾਰਟੀ ਨੂੰ ਵੋਟ ਦੇਣਾ ਨਮੋਸ਼ੀ ਭਰਿਆ ਹੋਵੇਗਾ ਤੇ ਉਹ ਵੀ ਉਦੋਂ ਜਦੋਂ ਰਾਸ਼ਟਰਪਤੀ ਦੀ ਚੋਣ ਵਿਚ ਉਹ ਪਹਿਲੀ ਵਾਰ ਵੋਟ ਪਾਉਣਗੇ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ (ਸਿਰਸਾ ਨੂੰ) ਕਾਂਗਰਸ ਨੂੰ ਵੋਟ ਪਾਉਣ ਵਾਸਤੇ ਆਖਿਆ ਜਾਵੇ ਤਾਂ ਉਹ ਕਾਂਗਰਸ  ਜੋ ਕਿ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਦੀ ਦੋਸ਼ੀ ਹੈ, ਨੂੰ ਵੋਟ ਪਾਉਣ ਦੀ ਥਾਂ ਆਪਣਾ ਸਾਰਾ ਕੁਝ ਕੁਰਬਾਨ ਕਰਨ ਨੂੰ ਪਹਿਲ ਦੇਣਗੇ। ਉਹਨਾਂ ਕਿਹਾ ਕਿ ਜੇਕਰ ਸ੍ਰੀ ਫੂਲਕਾ ਆਪਣੇ ਸਿਆਸੀ ਜੀਵਨ ਵਿਚ ਕਦਰਾਂ ਕੀਮਤਾਂ ਨੂੰ ਤਰਜੀਹ ਦਿੰਦੇ ਹਨ ਤਾਂ ਉਹਨਾਂ ਦੀ ਵਿਸ਼ਵ ਭਰ ਵਿਚ ਸ਼ਲਾਘਾ ਹੋਵੇਗੀ ਪਰ ਜੇਕਰ ਉਹ ਕੇਜਰੀਵਾਲ ਦੇ ਹੁਕਮਾਂ 'ਤੇ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਨੂੰ ਤਰਜੀਹ ਦਿੰਦ ਹਨ ਤਾਂ ਫਿਰ 1984 ਦੇ ਸਿੱਖ ਕਤਲੇਆਮ ਦੇ ਪੀੜਤ ਤੇ ਉਹਨਾਂ ਦੇ ਪਰਿਵਾਰ, ਜਿਹਨਾਂ ਦੇ ਕੇਸ ਉਹ ਲੜ ਰਹੇ ਹਨ, ਵੀ ਉਹਨਾਂ 'ਤੇ ਸ਼ਰਮਿੰਦਾ ਹੋਣਗੇ। ਉਹਨਾ ਕਿਹਾ ਕਿ ਇਹ ਫੂਲਕਾ ਲਈ ਵਾਜਬ ਸਮਾਂ ਹੈ ਜਦੋਂ ਉਹ ਆਪਣੇ ਆਪ ਨੂੰ ਜੀਵਨ ਵਿਚ ਕਦਰਾਂ ਕੀਮਤਾਂ ਦੇ ਰਾਖੇ ਵਜੋਂ ਪੇਸ਼ ਕਰਨ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD