Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀਸੀ ਵੱਲੋਂ ਪੰਜਾਬੀ ਤੇ ਹਿੰਦੀ ਅਖ਼ਬਾਰਾਂ ਨੂੰ ਦਰ ਕਿਨਾਰ ਕਰਕੇ ਕੇਵਲ ਅੰਗਰੇਜ਼ੀ ਅਖ਼ਬਾਰਾਂ ਪ੍ਰਤੀ ਆਪਣਾ ਮੋਹ ਦਿਖਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਮੁੱਖ ਮੰਤਰੀ ਨੂੰ ਸ਼ਿਕਾਇਤ ਦੇਣ ਦਾ ਫੈਸਲਾ, ਪੰਜਾਬੀ ਮਾਂ ਬੋਲੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਦਾ ਜੋ ਅਪਮਾਨ ਕੀਤਾ ਗਿਆ ਹੈ ਉਹ ਬਰਦਾਸ਼ਤਯੋਗ ਨਹੀਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Jul 2017

Last updated on: Jul 16, 2017, 00:00 IST

ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਨੇ ਅੱਜ ਜ਼ਿਲੇ ਦੀ ਡਿਪਟੀ ਕਮਿਸ਼ਨਰ ਵੱਲੋਂ ਪੰਜਾਬੀ ਅਤੇ ਹਿੰਦੀ ਅਖ਼ਬਾਰਾਂ ਨੂੰ ਦਰ ਕਿਨਾਰ ਕਰਦਿਆਂ ਕੇਵਲ ਅੰਗਰੇਜ਼ੀ ਅਖ਼ਬਾਰਾਂ ਪ੍ਰਤੀ ਆਪਣਾ ਮੋਹ ਦਿਖਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਨਾਜਾਇਜ਼ ਮਾਈਨਿੰਗ ਦੀ ਚੈਕਿੰਗ ਲਈ ਪੰਜਾਬੀ ਤੇ ਹਿੰਦੀ ਦੇ ਵੱਡੇ ਅਖ਼ਬਾਰਾਂ ਦੀ ਥਾਂ ਕੇਵਲ ਅੰਗਰੇਜ਼ੀ ਦੇ ਅਖ਼ਬਾਰਾਂ ਨੂੰ ਹੀ ਚੁਣਿਆ। ਜਿਸ ਨੂੰ ਲੈ ਕੇ ਪੰਜਾਬੀ ਪੱਤਰਕਾਰਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਦੱਸਿਆ ਕਿ ਪੰਜਾਬੀ ਸੂਬੇ ਵਿੱਚ ਪੰਜਾਬੀ ਨਾਲ ਹੀ ਕੀਤੇ ਗਏ ਇਸ ਪੱਖਪਾਤੀ ਰਵੱਈਏ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪ੍ਰੈੱਸ ਕਲੱਬ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀ ਇਸ ਪੱਖਪਾਤੀ ਅਤੇ ਭਿੰਨਭੇਦ ਵਾਲੀ ਕਾਰਵਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਸੌਂਪਣ ਦਾ ਵੀ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਇਸ ਰਵੱਈਏ ਵਿਰੁੱਧ ਬਣਦੀ ਕਾਰਵਾਈ ਕਰਨ ਅਤੇ ਭਵਿੱਖ ਵਿਚ ਪੰਜਾਬੀ ਨੂੰ ਪੂਰਾ ਬਣਦਾ ਮਾਣ ਸਤਿਕਾਰ ਦੇਣਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਜਾਵੇਗੀ। ਇਸ ਮੌਕੇ ਪੱਤਰਕਾਰਾ ਦੀ ਇਹ ਰਾਇ ਸੀ ਕਿ ਅੰਗਰੇਜ਼ਾਂ ਦੇ 100 ਸਾਲ ਗੁਲਾਮ ਰਹਿਣ ਕਰਕੇ ਸਾਡੇ ਅਫ਼ਸਰਾਂ ਦੀ ਸੋਚ ਅਜੇ ਵੀ ਅੰਗਰੇਜ਼ਾਂ ਪੱਖੀ ਹੀ ਹੈ। ਪੰਜਾਬੀ ਅਖ਼ਬਾਰਾਂ ਦੀ ਸਰਕੂਲੇਸ਼ਨ ਲੱਖਾਂ ਵਿੱਚ ਹੁੰਦੀ ਹੈ ਜਦੋਂ ਕਿ ਅੰਗਰੇਜ਼ੀ ਅਖ਼ਬਾਰਾਂ ਕੇਵਲ ਅਫ਼ਸਰਸ਼ਾਹੀ ਤੱਕ ਹੀ ਸੀਮਿਤ ਰਹਿ ਜਾਂਦੀਆ ਹਨ। ਉਨ੍ਹਾਂ ਕਿਹਾ ਕਿ ਜਦੋਂ ਤਾਂ ਸਰਕਾਰ ਦੇ ਗੁਣਗਾਨ ਕਰਨੇ ਹੋਣ ਤਾਂ ਪੰਜਾਬੀ ਅਖ਼ਬਾਰਾਂ ਵੱਲ ਝਾਕ ਰੱਖੀ ਜਾਂਦੀ ਹੈ ਪਰ ਅੱਜ ਪੰਜਾਬੀ ਮਾਂ ਬੋਲੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਦਾ ਜੋ ਅਪਮਾਨ ਕੀਤਾ ਗਿਆ ਹੈ ਉਹ ਬਰਦਾਸ਼ਤਯੋਗ ਨਹੀਂ ਹੈ। 

 

Tags: PRESS CLUB SAS NAGAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD