Sunday, 12 May 2024

 

 

ਖ਼ਾਸ ਖਬਰਾਂ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ

 

ਅਕਾਲੀ ਦਲ ਨੇ ਅਮਨ ਤੇ ਕਾਨੂੰਨ ਦੀ ਵਿਗੜ ਰਹੀ ਹਾਲਤ ਉੱਤੇ ਡੂੰਘੀ ਚਿੰਤਾ ਪ੍ਰਗਟਾਈ

ਲੋਕਾਂ ਅਤੇ ਸਰਕਾਰ ਵਿਚਕਾਰ ਵੱਡਾ ਪਾੜਾ : ਪਰਕਾਸ਼ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 16 Jul 2017

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਅਮਨ ਤੇ ਕਾਨੂੰਨ ਦੀ ਤੇਜ਼ੀ ਨਾਲ ਵਿਗੜ ਰਹੀ ਹਾਲਤ ਉੱਤੇ ਗੰਭੀਰ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਵਿਖਾਉਣ ਦੀ ਕਾਬਲੀਅਤ ਅਤੇ ਖਾਸ ਕਰਕੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਦੀ ਸਮਰੱਥਾ ਤੋਂ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਉਹ ਚਾਰ ਹਫਤਿਆਂ ਵਿਚ ਚੰਨ ਥੱਲੇ ਲੈ ਕੇ ਆਉਣ ਦੇ ਵਾਅਦੇ ਕਰਦੇ ਸਨ। ਪਰ ਅੱਜ ਚਾਰ ਮਹੀਨੇ ਹੋ ਗਏ ਹਨ ਅਤੇ ਉਹਨਾਂ ਨੇ ਸੂਬੇ ਨੂੰ ਅਰਾਜਕਤਾ, ਗੜਬੜ ਅਤੇ ਨਾਕਸ ਪ੍ਰਬੰਧ ਵੱਲ ਧੱਕ ਦਿੱਤਾ ਹੈ।  ਅਮਨ ਤੇ ਕਾਨੂੰਨ ਦੇ ਫਰੰਟ ਉੱਤੇ ਇਹ ਸਥਿਤੀ ਸਭ ਤੋਂ ਵੱਧ ਨਾਜ਼ੁਕ ਬਣੀ ਹੋਈ ਹੈ।ਇਸ ਗੱਲ ਦਾ ਇਜ਼ਹਾਰ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਪਾਰਟੀ ਦੀ ਮੀਟਿੰਗ ਵਿਚ ਪਾਸ ਕੀਤੇ ਇੱਕ ਮਤੇ ਵਿਚ ਕੀਤਾ ਗਿਆ ਹੈ।ਇੱਕ ਹੋਰ ਵੱਖਰੇ ਮਤੇ ਵਿਚ ਮੀਟਿੰਗ ਦੌਰਾਨ ਕੱਲ੍ਹ 17 ਅਮਰਨਾਥ ਯਾਤਰੀਆਂ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਮੀਟਿੰਗ ਵਿਚ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਗਿਆ।  ਮੀਟਿੰਗ ਵੱਲੋਂ ਇੱਕ ਹੋਰ ਮਤੇ ਵਿਚ ਸ੍ਰੀ ਹੇਮਕੁਟ ਸਾਹਿਬ ਦੇ ਦਰਸ਼ਨਾਂ ਲਈ ਜਾਂਦਿਆਂ ਲਾਪਤਾ ਹੋਏ 8 ਪੰਜਾਬੀ ਸ਼ਰਧਾਲੂਆਂ ਬਾਰੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਵੱਲੋਂ ਸਰਕਾਰ ਨੂੰ ਤੁਰੰਤ ਬਚਾਅ ਕਾਰਜ ਤੇਜ਼ ਕਰਨ ਦੀ ਤਾਕੀਦ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਸਰਕਾਰ ਨੂੰ ਇਹ ਮਾਮਲਾ ਤੁਰੰਤ ਉੱਤਰਾਖੰਡ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਵੱਲੋਂ ਪਿਛਲੀ ਰਾਤ ਲੁਧਿਆਣਾ ਵਿਚ ਇੱਕ ਚਰਚ ਦੇ ਪਾਦਰੀ ਸੁਲਤਾਨ ਸ਼ਾਹ ਦੇ ਕਤਲ ਉੱਪਰ ਭਾਰੀ ਸਦਮਾ ਅਤੇ ਸ਼ੋਕ ਪ੍ਰਗਟ ਕੀਤਾ ਗਿਆ। ਮੀਟਿੰਗ ਵਿਚ ਮ੍ਰਿਤਕ ਪਾਦਰੀ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਮਦਰਦੀ, ਸਮਰਥਨ ਅਤੇ ਪ੍ਰਾਰਥਨਾਵਾਂ ਭੇਜੀਆਂ ਗਈਆਂ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਸੁਲਤਾਨ ਸ਼ਾਹ ਦੇ ਕਤਲ ਨੂੰ ਸੂਬਾਈ ਪ੍ਰਸਾਸ਼ਨ ਦੀ ਉਸ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਨੂੰ ਬਰਕਰਾਰ ਰੱਖਣ ਵਿਚ ਨਾਕਾਮੀ ਕਰਾਰ ਦਿੱਤਾ, ਜਿਹੜਾ ਇਸ ਸਾਲ ਮਾਰਚ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕਾਂਗਰਸ ਸਰਕਾਰ ਨੂੰ ਸੌਂਪਿਆ ਗਿਆ ਸੀ।ਸਰਦਾਰ ਬਾਦਲ ਨੇ ਜਲੰਧਰ ਦੇ ਬਿਸ਼ਪ ਡਾਕਟਰ ਫਰੈਂਕੋ ਮੁਲੱਕਲ ਨਾਲ ਵੀ ਗੱਲਬਾਤ ਕੀਤੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਹਾਲਤ ਵਿਚ ਆਏ ਅਚਾਨਕ ਨਿਘਾਰ ਦੀ ਮੁੱਖ ਵਜ੍ਹਾ ਹਾਕਮਾਂ ਦਾ ਜਨਤਕ ਸੇਵਾ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਥਾਂ ਫਾਲਤੂ ਦੇ ਕੰਮਾਂ ਵਿਚ ਰੁੱਝੇ ਹੋਣਾ ਹੈ। ਇੰਝ ਲੱਗਦਾ ਹੈ ਕਿ ਸਰਕਾਰ ਹਰ ਪਾਸੇ ਗੈਰਹਾਜ਼ਰ ਹੈ ਅਤੇ ਲੋਕਾਂ ਅਤੇ ਸਰਕਾਰ ਵਿਚਕਾਰ ਇੱਕ ਬਹੁਤ ਵੱਡਾ ਪਾੜਾ ਹੈ। ਲੋਕਾਂ ਸਾਹਮਣੇ ਆਪਣੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਸਰਕਾਰੇ ਦਰਬਾਰੇ ਕੋਈ ਬਾਂਹ ਫੜਣ ਵਾਲਾ ਨਹੀਂ ਹੈ ਅਤੇ ਉਹ ਇਸ ਸਥਿਤੀ ਤੋਂ ਦੁਖੀ ਹੋ ਰਹੇ ਹਨ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਸਰਕਾਰ ਚਲਾ ਰਹੇ ਹਨ, ਉਹਨਾਂ ਨੂੰ ਜਨਤਾ ਦੀ ਸੇਵਾ ਨੂੰ ਇੱਕ ਪਾਰਟ ਟਾਈਮ ਸ਼ੌਂਕ ਨਹੀਂ ਸਗੋਂ ਇੱਕ ਫੁੱਲ ਟਾਈਮ ਮਿਸ਼ਨ ਮੰਨਣਾ ਚਾਹੀਦਾ ਹੈ।ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਹਾਲਤ ਵਿਚ ਤਿੱਖਾ ਨਿਘਾਰ ਆਇਆ ਹੈ ਅਤੇ ਇਹ ਗੱਲ ਪੰਜਾਬ ਆ ਕੇ ਰਹਿਣ ਜਾਂ ਇੱਥੇ ਨਿਵੇਸ਼ ਕਰਨ ਦੇ ਚਾਹਵਾਨ ਲੋਕਾਂ ਦਾ ਹੌਂਸਲਾ ਵਧਾਉਣ ਵਾਲੀ  ਨਹੀਂ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਦੇਸ਼ ਦੇ ਵੱਡੇ ਕਾਰੋਬਾਰੀ ਅਤੇ ਵਪਾਰਕ ਘਰਾਣੇ ਪੰਜਾਬ ਵਿਚ ਡੂੰਘੀ ਬਹੁਤ ਦਿਲਚਸਪੀ ਰੱਖਦੇ ਸਨ। ਸਾਰੇ ਕਾਰੋਬਾਰੀ ਅਤੇ ਵਪਾਰੀ ਇੱਕਲੇ ਤੌਰ ਤੇ ਵੀ ਅਤੇ ਸਾਂਝੇ ਤੌਰ ਤੇ ਵੀ ਪੰਜਾਬ ਨਿਵੇਸ਼ ਸੰਮੇਲਨਾਂ ਵਿਚ ਆਉਂਦੇ ਰਹਿੰਦੇ ਸਨ। ਹੁਣ ਇਸ ਫਰੰਟ ਉੱਤੇ ਕੋਈ ਗਤੀਵਿਧੀ ਨਜ਼ਰ ਨਹੀਂ ਆਉਦੀ, ਜਿਸ ਦੇ ਪਿੱਛੇ ਬਾਕੀ ਪੱਖਾਂ ਤੋਂ ਇਲਾਵਾ ਅਮਨ ਤੇ ਕਾਨੂੰਨ ਦੀ ਹਾਲਤ ਵੀ ਜ਼ਿੰਮੇਵਾਰ ਹੈ।ਸੂਬੇ ਅੰਦਰ ਕਤਲਾਂ ਸਮੇਤ ਵੱਖ ਵੱਖ ਗੈਰਕਾਨੂੰਨੀ ਗਤੀਵਿਧੀਆਂ ਵਿਚ ਹੋਏ ਵਾਧੇ 1ੁੱਤੇ ਚਿੰਤਾ ਪ੍ਰਗਟ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਸਥਿਤੀ ਬਹੁਤ ਹੀ ਚਿੰਤਾਜਨਕ ਹੈ। ਇਸ ਵਾਸਤੇ ਤੁਰੰਤ ਪ੍ਰਸਾਸ਼ਨ ਨੂੰ ਮੁਸਤੈਦ ਕੀਤੇ ਜਾਣ ਦੀ ਲੋੜ ਹੈ ਕਿ ਉਹ ਸੋਸ਼ਣ, ਧੱਕੇਸ਼ਾਹੀ ਅਤੇ ਕਿੜਾਂ ਕੱਢਣ ਦੀ ਥਾਂ ਵਧੀਆ ਕਾਰਗੁਜ਼ਾਰੀ ਵੱਲ ਧਿਆਨ ਦੇਵੇ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD