Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

ਵਿਜੀਲੈਂਸ ਨੇ ਪਿਛਲੇ ਦੋ ਮਹੀਨਿਆਂ 'ਚ 38 ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

20 ਕੇਸਾਂ ਦੇ ਚਲਾਣ ਵੱਖ-ਵੱਖ ਅਦਾਲਤਾਂ 'ਚ ਦਾਖਲ, 9 ਦੋਸ਼ੀ ਕਰਮਚਾਰੀਆਂ ਨੂੰ ਅਦਾਲਤਾਂ ਵੱਲੋਂ ਸਜਾਵਾਂ ਤੇ ਜ਼ੁਰਮਾਨੇ

Web Admin

Web Admin

5 Dariya News

ਚੰਡੀਗੜ੍ਹ , 16 Jul 2017

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਿਛਲੇ ਦੋ ਮਹੀਨਿਆਂ ਵਿੱਚ 30 ਛਾਪੇ ਮਾਰਕੇ ਕੁੱਲ 38 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 11 ਮੁਲਾਜ਼ਮ, ਪੁਲਿਸ ਵਿਭਾਗ ਦੇ 5, ਬਿਜਲੀ ਮਹਿਕਮੇ ਦੇ 6 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 16 ਮੁਲਾਜਮ ਸ਼ਮਾਲ ਹਨ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ ਬਿਊਰੋ ਨੇ 20 ਟਰੈਪ ਕੇਸਾਂ ਵਿੱਚ 25 ਸਰਕਾਰੀ ਮੁਲਾਜ਼ਮਾਂ ਨੂੰ ਫ਼ੜਿਆ ਜਦਕਿ ਪਿਛਲੇ ਮਹੀਨੇ 10 ਛਾਪਿਆਂ ਦੌਰਾਨ 13 ਕਰਮਚਾਰੀ ਕਾਬੂ ਕੀਤੇ। ਬਿਊਰੋ ਵਲੋਂ ਬੀਤੇ ਦੋ ਮਹੀਨਿਆਂ ਦੌਰਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ 20 ਚਲਾਣ ਪੇਸ਼ ਕੀਤੇ ਗਏ ਅਤੇ ਰਿਸ਼ਵਤਖੋਰਾਂ ਖਿਲਾਫ਼ 8 ਫੌਜ਼ਦਾਰੀ ਮੁਕੱਦਮੇ ਵੀ ਦਰਜ਼ ਕੀਤੇ ਗਏ। ਇਸ ਤੋਂ ਇਲਾਵਾ 17 ਵੱਖ-ਵੱਖ ਮਾਮਲਿਆਂ ਵਿੱਚ ਵਿਜੀਲੈਂਸ ਪੜਤਾਲ ਆਰੰਭੀ ਗਈ ਹੈ ਤਾਂ ਜੋ ਲਾਏ ਗਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਇਸੇ ਦੌਰਾਨ ਬਿਊਰੋ ਵੱਲੋਂ ਦਰਜ ਅਤੇ ਪੈਰਵੀ ਕੀਤੇ ਰਿਸ਼ਵਤਖੋਰੀ ਦੇ ਅੱਠ ਮੁਕੱਦਮਿਆਂ ਵਿੱਚ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਫੈਸਲੇ ਸੁਣਾਉਂਦਿਆਂ 9 ਮੁਲਾਜ਼ਮਾਂ ਨੂੰ ਵੱਖ-ਵੱਖ ਸਜ਼ਾਵਾਂ ਸੁਣਾਈਆਂ ਅਤੇ ਭਾਰੀ ਜ਼ੁਰਮਾਨੇ ਕੀਤੇ। ਇਸ ਤਰਾਂ ਮਈ ਮਹੀਨੇ ਵਿਚ 5 ਅਤੇ ਜੂਨ ਮਹੀਨੇ 2 ਮੁਕੱਦਮਿਆਂ ਦਾ ਨਿਪਟਾਰਾ ਹੋਇਆ।

ਇਸ ਸਬੰਧੀ ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਈ ਮਹੀਨੇ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਵੱਖ-ਵੱਖ ਅਦਾਲਤਾਂ ਵਲੋਂ ਪੰਜ ਮੁਕੱਦਮਿਆਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿਚ ਹੰਸ ਰਾਜ ਪਟਵਾਰੀ ਮਾਲ ਹਲਕਾ ਭੀਖੀ ਜਿਲਾ ਬਠਿੰਡਾ ਨੂੰ ਸੈਸ਼ਨਜ਼ ਜੱਜ ਬਠਿੰਡਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ, ਸੁਖਦੀਪ ਸਿੰਘ ਜਨਰਲ ਮੇਨੈਜਰ, ਪੰਜਾਬ ਰੋਡਵੇਜ ਡੀਪੂ ਮੋਗਾ ਨੂੰ ਵਿਸ਼ੇਸ਼ ਜੱਜ ਮੋਗਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਸਮੇਤ 8,000 ਰੁਪਏ ਦਾ ਜ਼ੁਰਮਾਨਾ, ਰਾਜੀਵ ਵਰਮਾ ਆਰ.ਟੀ.ਐਮ, ਪੀ.ਐਸ.ਪੀ.ਸੀ.ਐਲ ਟੌਹੜਾ ਜਿਲਾ ਪਟਿਆਲਾ ਨੂੰ ਵਧੀਕ ਸੈਸ਼ਨਜ਼ ਜੱਜ ਪਟਿਆਲਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਸਮੇਤ 8,000 ਰੁਪਏ ਜ਼ੁਰਮਾਨਾ, ਬਲਵਿੰਦਰ ਸਿੰਘ ਏ.ਐਸ.ਆਈ ਥਾਣਾ ਸ਼ਹਿਰੀ ਰਾਜਪੁਰਾ ਜਿਲਾ ਪਟਿਆਲਾ ਨੂੰ ਵਧੀਕ ਸੈਸ਼ਨਜ਼ ਜੱਜ ਪਟਿਆਲਾ ਦੀ ਅਦਾਲਤ ਵੱਲੋਂ 5 ਸਾਲ ਦੀ ਕੈਦ ਸਮੇਤ 40,000 ਰੁਪਏ ਦੀ ਸਜ਼ਾ ਅਤੇ ਅਮਿਤ ਅਨੰਦ ਕਲਰਕ ਐਸ.ਡੀ.ਐਮ ਦਫਤਰ ਜਲੰਧਰ ਨੂੰ ਵਧੀਕ ਸੈਸ਼ਨਜ਼ ਜੱਜ ਜਲੰਧਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 5,000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ। ਇਸੇ ਤਰ੍ਹਾਂ ਪਿਛਲੇ ਮਹੀਨੇ ਭ੍ਰਿਸ਼ਟਾਚਾਰ ਦੇ ਤਿੰਨ ਮੁਕੱਦਮਿਆਂ ਦੇ ਫੈਸਲੇ ਵਿਚ ਵੱਖ-ਵੱਖ ਅਦਾਲਤਾਂ ਵੱਲੋਂ ਸਜ਼ਾਵਾਂ ਸੁਣਾਈਆਂ ਗਈਆਂ ਜਿਨ੍ਹਾਂ ਵਿਚ ਰਣਜੋਧ ਸਿੰਘ ਫੰਕਸ਼ਨਲ ਮੈਨਜਰ ਜਿਲਾ ਉੋਦਯੋਗ ਕੇਂਦਰ ਮੋਗਾ ਨੂੰ ਸੈਸ਼ਨਜ਼ ਜੱਜ ਮੋਗਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਸਮੇਤ 20,000 ਰੁਪਏ ਜ਼ੁਰਮਾਨਾ, ਰਾਕੇਸ਼ ਕੁਮਾਰ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਲੁਧਿਆਣਾ ਨੂੰ ਵਧੀਕ ਸੈਸ਼ਨਜ਼ ਜੱਜ ਲੁਧਿਆਣਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਸਮੇਤ 50,000 ਰੁਪਏ ਜ਼ੁਰਮਾਨਾ ਅਤੇ ਇਸ ਕੇਸ ਵਿੱਚ ਐਮ.ਵੀ.ਆਈ. ਦੇ ਏਜੰਟ ਰਾਮ ਚੰਦਰ ਨੂੰ 2 ਸਾਲ ਦੀ ਕੈਦ ਸਮੇਤ 20,000 ਰੁਪਏ ਜ਼ੁਰਮਾਨਾ ਅਤੇ ਤਰਲੋਚਨ ਸਿੰਘ ਜੇ.ਈ, ਪੀ.ਐਸ.ਪੀ.ਸੀ.ਐਲ ਡਿਵੀਜ਼ਨ ਰਾਜਪੁਰਾ ਜਿਲਾ ਪਟਿਆਲਾ ਨੂੰ ਵਧੀਕ ਸੈਸ਼ਨਜ਼ ਜੱਜ ਪਟਿਆਲਾ ਦੀ ਅਦਾਲਤ ਵੱਲੋਂ 3 ਸਾਲ ਦੀ ਕੈਦ ਅਤੇ 10,000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD