Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖਰੜ ਦੇ ਇਲਾਕੇ ਚ ਵੱਡੀ ਵਾਰਦਾਤ ਕਰਨ ਦੀ ਤਿਆਰ ਚ ਲੱਗੇ ਦੋ ਮੁਲਜ਼ਮ ਪੁਲਿਸ ਵੱਲੋਂ ਕਾਬੂ

ਮੁਲਜ਼ਮਾਂ ਤੋਂ 01 ਪਿਸਟਲ .315 ਬੋਰ ਦੇਸੀ ਅਤੇ ਜਿੰਦਾ ਕਾਰਤੂਸ ਬਰਾਮਦ, ਇੰਡੀਗੋ ਕਾਰ ਵੀ ਹੋਈ ਬਰਾਮਦ

Web Admin

Web Admin

5 Dariya News

ਖਰੜ , 20 Jul 2017

Last updated on: Jul 20, 2017, 00:00 IST

ਖਰੜ ਇਲਾਕੇ ਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਸਫਲਤਾ ਮਿਲੀ। ਇਸ ਸਬੰਧੀ ਐਸ.ਪੀ. (ਇਨਵੈਸਟੀਗੇਸ਼ਨ) ਸ. ਹਰਬੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ (ਇਨਵੈਸਟੀਗੇਸ਼ਨ) ਸ. ਗੁਰਵਿੰਦਰ ਸਿੰਘ  ਨੇ ਦੱਸਿਆ ਕਿ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਭੈੜੇ ਅਨਸਰਾਂ ਵਿਰੁੱਧ ਵਿੰਢੀ ਹੋਈ ਮੁਹਿੰਮ ਤਹਿਤ  ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਇੰਸਪੈਕਟਰ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਸ:ਥ: ਸਤੀਸ਼ ਕੁਮਾਰ ਸੀ.ਆਈ.ਏ.ਸਟਾਫ ਮੋਹਾਲੀ ਸਮੇਤ ਪੁਲਿਸ ਪਾਰਟੀ ਵੱਲੋਂ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਖਰੜ ਵਿਖੇ ਮੌਜੂਦ ਸਨ। ਦੌਰਾਨੇ ਚੈਕਿੰਗ ਸ:ਥ: ਸਤੀਸ਼ ਕੁਮਾਰ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅੰਸੂਮਨ (27)  ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਰਸੂਲਪੁਰ ਜਿਲਾ੍ਹ ਬੁਲੰਦ ਸ਼ਹਿਰ ਅਤੇ ਕ੍ਰਿਸ਼ਨ ਕੁਮਾਰ ਉਰਫ ਕ੍ਰਿਸ਼ਨ (22) ਪੁੱਤਰ ਸੁਰਿੰਦਰ ਕੁਮਾਰ ਵਾਸੀ ਮਕਾਨ ਨੰਬਰ 1154 ਵਾਰਡ ਨੰਬਰ 15 ਛੋਟੀ ਲਾਈਨ ਯਮਨਾ ਨਗਰ ਸ਼ਹਿਰ (ਹਰਿਆਣਾ) ਨਜਾਇਜ਼ ਅਸਲੇ ਨਾਲ ਲੈਸ਼ ਹੋ ਕੇ ਖਰੜ ਏਰੀਆ ਵਿੱਚ ਘੁੰਮ ਰਹੇ ਹਨ। 

ਮੁਖਬਰੀ ਦੇ ਆਧਾਰ ਪਰ ਇਹਨਾਂ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 161 ਮਿਤੀ 20.07.2017 ਅ/ਧ 25,54,59 ਅਸਲਾ ਐਕਟ ਥਾਣਾ ਸਿਟੀ ਖਰੜ ਦਰਜ ਰਜਿਸਟਰ ਕੀਤਾ ਗਿਆ ਅਤੇ ਸ:ਥ: ਸਤੀਸ਼ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਦੇ ਇਹਨਾਂ ਮੁਲਜ਼ਮਾਂ ਨੂੰ ਸ਼ਿਵਜੋਤ ਇਨਕਲੇਵ ਖਰੜ ਦੇ ਨੇੜੇ ਤੋਂ ਕਾਰ ਨੰਬਰ ਐਚ.ਆਰ.05-ਏ.ਈ-9824 ਮਾਰਕਾ ਇੰਡੀਗੋ ਵਿਚੋਂ ਕਾਬੂ ਕਰਕੇ ਇਹਨਾਂ ਦੀ ਤਲਾਸੀ ਲਈ ਤਾਂ ਇਹਨਾਂ ਪਾਸੋਂ 01 ਪਿਸਟਲ .315 ਬੋਰ ਦੇਸੀ ਸਮੇਤ 03 ਜਿੰਦਾ ਕਾਰਤੂਸ ਬ੍ਰਾਮਦ ਹੋਏ। ਇਨ੍ਹਾਂ ਦੋਸ਼ੀਆਂ ਨੂੰ ਉਕੱਤ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਉਕੱਤ ਅਸਲਾ ਐਮੋਨੀਸ਼ਨ ਸਮੇਤ ਮੁਲਜ਼ਮਾਂ ਵੱਲੋਂ ਵਰਤੀ ਜਾ ਰਹੀ ਕਾਰ ਇੰਡੀਗੋ ਨੂੰ ਪੁਲਿਸ ਵੱਲੋਂ ਕਬਜੇ ਵਿੱਚ ਲਿਆ ਗਿਆ। ਐਸ.ਪੀ.ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਹਨਾਂ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਨੇ ਸਰਬਜੀਤ ਸਿੰਘ ਉਰਫ ਰੌਕੀ ਵਾਸੀ ਛੱਜੂ ਮਾਜਰਾ ਖਰੜ ਨੂੰ ਮਾਰਨ ਲਈ ਇਹ ਅਸਲਾ ਖਰੀਦ ਕੀਤਾ ਸੀ, ਜਿਸ ਦੀ ਇਹ ਰੈਕੀ ਕਰ ਰਹੇ ਸਨ।  ਉਨਾਂ੍ਹ ਦੱਸਿਆ ਕਿ ਅੰਸੂਮਨ ਵੈਬ ਡੀਜ਼ਾਇਨਰ ਦਾ ਕੰਮ ਕਰਦਾ ਹੈ ਅਤੇ ਕ੍ਰਿਸ਼ਨ ਕੁਮਾਰ ਉਰਫ ਕ੍ਰਿਸ਼ਨ ਵਿਹਲੜ ਕਿਸਮ ਦਾ ਹੈ। ਮੁਲਜ਼ਮਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਮੁਕੱਦਮਾ ਦੀ ਤਫਤੀਸ਼ ਜਾਰੀ ਹੈ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD