Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਤਲੀ ਨਾਲ ਮੀਟਿੰਗ - ਕਿਸਾਨਾਂ ਦੇ 6000 ਕਰੋੜ ਰੁਪਏ ਦੇ ਬੈਂਕ ਕਰਜ਼ੇ ਦੇ ਨਿਪਟਾਰੇ ਦੀ ਮੰਗ

ਸੀ.ਸੀ.ਐਲ. ਕਰਜ਼ੇ ਨੂੰ ਖਤਮ ਕਰਨ ਅਤੇ ਲੰਗਰ ਤੇ ਪ੍ਰਸਾਦ ਨੂੰ ਜੀ.ਐਸ.ਟੀ. ਤੋਂ ਛੋਟ ਦੇਣ ਦੀ ਵੀ ਅਪੀਲ

Web Admin

Web Admin

5 Dariya News

ਨਵੀਂ ਦਿੱਲੀ , 20 Jul 2017

Last updated on: Jul 20, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਅਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਦੁਆਰਾ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਪਟਾਰਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਅੱਜ ਇੱਥੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਪਟਾਰੇ ਨਾਲ ਮੁਸੀਬਤਾਂ ਵਿਚ ਘਿਰੇ ਸੂਬੇ ਦੇ 4.5 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿਚ ਬਦਲਣ ਲਈ ਕੇਂਦਰੀ ਵਿੱਤ ਮੰਤਰੀ ਦੇ ਦਖਲ ਦੀ ਮੰਗ ਕੀਤੀ। ਸੂਬੇ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ 'ਚੋਂ ਕਿਸਾਨਾਂ ਦੇ ਮੁਆਫ ਕੀਤੇ ਕੁੱਲ ਕਰਜ਼ੇ ਵਿਚੋਂ 3600 ਕਰੋੜ ਰੁਪਏ ਦਾ ਕਰਜ਼ਾ ਸਹਿਕਾਰੀ ਕਰਜ਼ਾ ਸੀ ਜਦਕਿ ਬਾਕੀ 6000 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬੈਂਕਾਂ ਨੇ ਕਿਸਾਨਾਂ ਨੂੰ ਇਹ ਅਨੈਤਿਕ ਕਰਜ਼ਾ ਦੇ ਕੇ ਕਰਜ਼ੇ ਦੇ ਚੱਕਰ ਵਿਚ ਫਸਾਇਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦਾ ਵਿੱਤੀ ਬੋਝ ਘਟਾਉਣ ਲਈ 31000 ਕਰੋੜ ਰੁਪਏ ਦੀ ਸੀ.ਸੀ.ਐਲ. ਨਾਲ ਸਬੰਧਤ ਕਰਜ਼ੇ ਦੇ ਨਿਪਟਾਰੇ ਦੇ ਮੁੱਦੇ ਬਾਰੇ ਵੀ ਵਿੱਤ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ। 

ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਜੇਤਲੀ ਨੂੰ ਇਕ ਕਮੇਟੀ ਬਣਾਉਣ ਦੀ ਬੇਨਤੀ ਕੀਤੀ। ਇਹ ਮੁੱਦਾ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਵੀ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ 12500 ਕਰੋੜ ਰੁਪਏ ਦੇ ਨਗਦ ਹੱਦ ਕਰਜ਼ਾ (ਸੀ.ਸੀ.ਐਲ.) 'ਤੇ 18500 ਕਰੋੜ ਰੁਪਏ ਦਾ ਵਿਆਜ ਦਾ ਵਿਰਾਸਤੀ ਪਾੜਾ ਅਣਉਚਿਤ ਹੈ। ਇਸ ਅਨੁਸਾਰ ਸੂਬੇ ਨੂੰ ਅਗਲੇ 20 ਸਾਲ ਤੱਕ ਹਰ ਸਾਲ 270 ਕਰੋੜ ਰੁਪਏ ਦਾ ਭੁਗਤਾਨ ਕਰਨਾ ਪਵੇਗਾ ਜੋ ਕਿ ਸੂਬੇ ਦੀਆਂ ਭਲਾਈ ਸਕੀਮਾਂ ਦੀ ਕੀਮਤ 'ਤੇ ਕਰਨਾ ਪਵੇਗਾ। ਮੁੱਖ ਮੰਤਰੀ ਨੇ ਅਨਾਜ ਦੀ ਖਰੀਦ ਦੇ ਮਾਮਲੇ 'ਤੇ ਸੂਬੇ ਨੂੰ ਹੋਏ ਨੁਕਸਾਨ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਹਰ ਸਾਲ 40,000 ਕਰੋੜ ਰੁਪਏ ਦੀ ਖਰੀਦ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਸੂਬੇ ਨੂੰ 5500 ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ ਜਿਸ ਵਿਚ ਕਿਸ਼ਤਾਂ ਦਾ ਭੁਗਤਾਨ ਅਤੇ ਸੀ.ਸੀ.ਐਲ. ਕਰਜ਼ੇ ਦੇ ਬਕਾਏ 'ਤੇ ਵਿਆਜ ਦਾ ਤਕਰੀਬਨ 3500 ਕਰੋੜ ਰੁਪਏ ਵੀ ਸ਼ਾਮਲ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਉੱਚ ਵਿਆਜ ਵਾਲੇ ਐਨ.ਐਸ.ਐਸ.ਐਫ. ਦੇ 22110 ਕਰੋੜ ਰੁਪਏ ਦੇ ਕਰਜ਼ੇ ਅਤੇ 33938 ਕਰੋੜ ਰੁਪਏ ਦੇ ਮੰਡੀ ਕਰਜ਼ੇ ਨੂੰ ਘੱਟ ਵਿਆਜ ਵਾਲੇ ਕਰਜ਼ੇ ਵਿਚ ਅਦਲਾ-ਬਦਲੀ ਕਰਨ ਦੇ ਅਗਾਊਂ ਅਦਾਇਗੀ ਦੇ ਸੂਬੇ ਦੇ ਪ੍ਰਸਤਾਵ ਨੂੰ ਵੀ ਵਿਚਾਰਨ ਦੀ ਵਿੱਤ ਮੰਤਰੀ ਨੂੰ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਇਹ ਅਦਲਾ-ਬਦਲੀ 3363 ਕਰੋੜ ਰੁਪਏ ਤੋਂ ਵੱਧ ਦੇ ਵਿਆਜ ਦੇ ਬੋਝ ਤੋਂ ਬਚਣ ਲਈ ਮਦਦ ਕਰੇਗੀ। ਮੁੱਖ ਮੰਤਰੀ ਨੇ ਗੁਰਦੁਆਰਿਆਂ/ਮੰਦਰਾਂ/ਚਰਚਾਂ/ਮਸਜਿਦਾਂ ਵਿਖੇ ਲੰਗਰ ਅਤੇ ਪ੍ਰਸਾਦ 'ਤੇ ਲੱਗੇ ਜੀ.ਐਸ.ਟੀ. ਨੂੰ ਖਤਮ ਕਰਨ ਦੀ ਵੀ ਵਿੱਤ ਮੰਤਰੀ ਨੂੰ ਅਪੀਲ ਕੀਤੀ। ਮੁੱਖ ਮੰਤਰੀ ਨੇ ਧਾਰਮਕ ਸੰਸਥਾਵਾਂ ਵਿਚ ਲੰਗਰ ਅਤੇ  ਪ੍ਰਸਾਦ ਦੀ ਵੰਡ 'ਤੇ ਜੀ.ਐਸ.ਟੀ. ਖਤਮ ਕਰਨ ਲਈ ਪਹਿਲਾਂ ਵੀ ਵਿੱਤ ਮੰਤਰੀ ਨੂੰ ਪੱਤਰ ਲਿਖਿਆ ਸੀ। ਵਿੱਤ ਮੰਤਰੀ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੇ ਮੁੱਦਿਆਂ 'ਤੇ ਗੌਰ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Amarinder Singh , Arun Jaitley , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD