Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ

ਹੁਣ 09 ਅਗਸਤ ਨੂੰ ਹੋਵੇਗੀ ਪੁਸਤਕਾਂ ਪ੍ਰਚੇਜ ਕਮੇਟੀ ਨਾਲ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 21 Jul 2017

Last updated on: Jul 21, 2017, 00:00 IST

ਅਨੁਸੂਚਿਤ ਜਾਤੀਆਂ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ ਲਿਆ ਹੈ। ਇਸ ਸਬੰਧ ਵਿੱਚ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ  ਦੀ ਪ੍ਰਧਾਨਗੀ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ, ਸਿੱਖਿਆ ਵਿਭਾਗ ਅਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿਚ  ਵਿਦਿਅਕ ਸੈਸਨ ਸਾਲ 2017-18 ਦੋਰਾਨ ਪਹਿਲੀ ਤਿਮਾਹੀ ਬੀਤ ਜਾਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ  ਲਈ ਕਿਤਾਬਾ ਦੀ ਛਪਾਈ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੀਆਂ ਮੀਟਿੰਗਾ ਵਿੱਚ ਦੱਸੀ ਸਥਿਤੀ ਜਿਊਂ ਦੀ ਤਿਊ ਪੇਸ਼ ਕੀਤੀ ਗਈ ਕਿ ਬੋਰਡ ਪਾਸ ਪੇਪਰ ਦੀ ਸਪਲਾਈ ਸਬੰਧੀ ਪ੍ਰਵਾਨਗੀ ਨਾ ਮਿਲਣ ਕਰਕੇ ਕਿਤਾਬਾਂ ਦੀ ਛਪਾਈ ਨਹੀਂ ਕਰਵਾਈ ਜਾ ਸਕੀ ਅਤੇ  ਇਹ ਕਿਤਾਬਾਂ ਸਤੰਬਰ ਦੇ ਅਖੀਰ ਤੱਕ ਛਪਣ ਦੀ ਸੰਭਾਵਨਾ ਦੱਸੀ ਗਈ ਹੈ ਜਿਸ ਤੇ ਚੇਅਰਮੇਨ ਅਨੁਸੂਚਿਤ ਜਾਤੀਆਂ ਕਮਿਸਨ  ਵੱਲੋਂ ਪੂਰੀ ਸਥਿਤੀ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਮੀਟਿੰਗ ਵਿੱਚ ਹਾਜਰ ਗੈਰ ਸਰਕਾਰੀ ਮੈਂਬਰਾ ਵੱਲੋਂ ਵੀ ਕਿਤਾਬਾਂ ਦੀ ਸਪਲਾਈ ਤੁਰੰਤ ਕਰਨ ਲਈ ਜੋਰ ਦਿੱਤਾ ਗਿਆ ਤਾਂ ਜੋ ਗਰੀਬ ਪਰਿਵਾਰ ਨਾਲ ਸਬਧੰਤ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਜਲਦੀ ਕੀਤੀ ਜਾ  ਸਕੇ ਅਤੇ  ਬੱਚਿਆਂ ਦੀ ਪੜਾਈ ਦਾ ਹੋਰ ਨੁਕਸਾਨ ਨਾ ਹੋ ਸਕੇ। ਬੋਰਡ ਵੱਲੋਂ ਦਰਸਾਈ ਸਥਿਤੀ ਨੂੰ ਵਿਚਾਰਦੇ ਹੋਏ ਸ੍ਰੀ ਰਾਜੇਸ ਬਾਘਾ ਅਤੇ ਹਾਜਰ ਮੈਂਬਰ ਸਹਿਬਾਨ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਐਜੂਕੇਸਨ ਬੋਰਡ ਵਿਖੇ ਕਿਤਾਬਾਂ ਦੀ ਛਪਾਈ ਲਈ ਪੇਪਰ ਦੀ ਖਰੀਦ ਸਬੰਧੀ ਗਠਿਤ ਕਮੇਟੀ ਨਾਲ ਮਿਤੀ 09-08-2017 ਮੀਟਿੰਗ ਕੀਤੀ ਜਾਵੇਗੀ ਤਾਂ ਜੋ ਪੁਸਤਕਾਂ ਦੀ ਛਪਾਈ ਸਬੰਧੀ ਹੋਰ ਬਦਲਵਾ ਪ੍ਰਬੰਧ ਕਰਨ ਲਈ ਕੋਈ ਢੁਕਵਾਂ ਫੈਸਲਾ ਲਿਆ ਜਾ ਸਕੇ।  

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD