Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਿੰਚਾਈ ਵਿਭਾਗ ਦੇ ਇੰਜੀਨੀਅਰ ਵਿਜੀਲੈਂਸ ਬਿਓਰੋ ਦਾ ਸਾਥ ਦੇਣ

ਸਿੰਚਾਈ ਵਿਭਾਗ ਦੇ ਇੰਜੀਨੀਅਰ ਡਰਨ ਨਾਂ ਤੇ ਚੱਲ ਰਹੇ ਪ੍ਰਾਜੈਕਟ ਜਾਰੀ ਰੱਖਣ-ਬੀ.ਕੇ. ਉਪਲ

Web Admin

Web Admin

5 Dariya News

ਚੰਡੀਗੜ੍ਹ , 21 Jul 2017

Last updated on: Jul 21, 2017, 00:00 IST

ਵਿਜੀਲੈਂਸ ਬਿਓਰੋ ਪੰਜਾਬ ਨੂੰ ਸਿੰਚਾਈ ਵਿਭਾਗ ਵਿੱਚ ਭ੍ਰਿਸ਼ਟਾਚਾਰ ਹੋਣ ਦੀਆਂ ਕਾਫ਼ੀ ਸ਼ਿਕਾਇਤਾਂ ਮਿਲੀਆਂ ਸਨ ਜਿਸ ਕਰਕੇ ਵਿਸ਼ੇਸ਼ ਕਾਰਜਾਂ ਦੀ ਵਿਜੀਲੈਂਸ ਜਾਂਚ ਆਰੰਭੀ ਗਈ ਹੈ।  ਵਿਜੀਲੈਂਸ ਬਿਓਰੋ ਦੇ ਮੁੱਖ ਨਿਰਦੇਸ਼ਕ-ਕਮ-ਏ.ਡੀ.ਜੀ.ਪੀ. ਸ੍ਰੀ ਬੀ.ਕੇ. ਉਪਲ ਨੇ ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਨੂੰ ਕਿਹਾ ਹੈ ਕਿ ਉਹ ਜਨਤਾ ਦੇ ਭਲੇ ਹਿੱਤ ਅਤੇ ਰਾਜ ਸਰਕਾਰ ਦੇ ਵੱਡੇ ਹਿੱਤਾਂ ਨੂੰ ਦੇਖਦਿਆਂ ਬਿਓਰੋ ਨੂੰ ਸਹਿਯੋਗ ਦੇਣ ਅਤੇ ਬਕਾਇਆ ਪਏ ਜਾਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਡਰ ਤੋਂ ਨੇਪਰੇ ਚਾੜ੍ਹਨ ਵੱਲ ਤਵੱਜੋਂ ਦੇਣ। ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਵੱਲੋਂ ਇੱਕ ਵਿਜੀਲੈਂਸ ਜਾਂਚ ਕੀਤੀ ਜਾ ਰਹੀ ਹੈ ਕਿ ਸਿੰਚਾਈ ਵਿਭਾਗ ਵਿੱਚ ਹੋਏ ਕੁੱਝ ਕਾਰਜਾਂ ਨੂੰ ਮੁਕੰਮਲ ਕਰਨ ਮੌਕੇ ਨਿਯਮਾਂ ਅਤੇ ਸਰਕਾਰੀ ਪ੍ਰਕ੍ਰਿਆ ਦੀ ਅਣਦੇਖੀ ਕਰਕੇ ਚਹੇਤੇ ਠੇਕੇਦਾਰਾਂ ਨੂੰ ਕੰਮ ਦਿੱਤੇ ਗਏ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਚੂਨਾ ਲੱਗਾ ਹੈ। ਇਸ ਪੜਤਾਲ ਦੌਰਾਨ ਇਹ ਦੇਖਿਆ ਜਾ ਰਿਹਾ ਹੈ ਕਿ ਵਿਭਾਗ ਵਿੱਚ ਕੀਤੇ ਗਏ ਕੰਮਾਂ ਦੌਰਾਨ ਵਿੱਤੀ ਰੂਲਾਂ, ਵਿਭਾਗੀ ਨਿਯਮਾਂ ਅਤੇ ਨਿਰਦੇਸ਼ਾਂ ਨੂੰ ਸਹੀ ਤਰੀਕੇ ਨਾਲ ਅਪਣਾਇਆ ਗਿਆ ਹੈ ਜਾਂ ਕੀ ਇਹ ਕੰਮ ਕਿਸੇ ਵਿਸ਼ੇਸ਼ ਠੇਕੇਦਾਰਾਂ ਰਾਹੀਂ ਵੱਧ ਕੀਮਤ ਉਪਰ ਕਰਵਾਏ ਗਏ ਹਨ। ਉਨਾਂ ਕਿਹਾ ਕਿ ਇਹ ਜਾਂਚ ਬਿਲਕੁੱਲ ਮੈਰਿਟ 'ਤੇ ਹੋਵੇਗੀ ਅਤੇ ਕਾਨੂੰਨ ਅਨੁਸਾਰ ਹੀ ਕਦਮ ਚੁੱਕੇ ਜਾਣਗੇ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD