Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਆਮ ਆਦਮੀ ਪਾਰਟੀ ਨੇ ਐਲਾਨੇ ਕਈ ਰਾਜ ਪੱਧਰੀ ਪ੍ਰੋਗਰਾਮ, ਵਾਅਦਿਆਂ ਤੋਂ ਭੱਜੇ ਕੈਪਟਨ, ਘਰ-ਘਰ ਸਰਕਾਰ ਨੌਕਰੀ ਦੀ ਥਾਂ ਬੇਅੰਤ ਸਿੰਘ ਦੇ ਪੋਤੇ ਨੂੰ ਹੀ ਮਿਲਿਆ ਲਾਭ - ਭਗਵੰਤ ਮਾਨ

ਕੈਪਟਨ ਪੰਜਾਬ 'ਚੋਂ ਗਾਇਬ, ਚਹੇਤੇ ਬਾਬੂ ਚਲਾ ਰਹੇ ਹਨ ਕਾਂਗਰਸ ਦੀ ਸਰਕਾਰ-ਸੁਖਪਾਲ ਸਿੰਘ ਖਹਿਰਾ, ਸ਼੍ਰੀ ਦਰਬਾਰ ਸਾਹਿਬ ਅਤੇ ਪਿੰਗਲਵਾੜਾ ਸਮੇਤ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਜੀਐਸਟੀ ਤੋਂ ਬਾਹਰ ਰੱਖਣ ਦੀ ਉਠਾਈ ਮੰਗ

Web Admin

Web Admin

5 Dariya News

ਚੰਡੀਗੜ , 22 Jul 2017

Last updated on: Jul 22, 2017, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਨਵ-ਨਿਯੁਕਤ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਸਹਿ ਪ੍ਰਧਾਨ ਅਤੇ ਵਿਧਾਇਕ  ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਭਵਨ ਚੰਡੀਗੜ ਵਿਖੇ ਹੋਈ ਸਾਰੇ ਵਿਧਾਇਕਾਂ ਦੀ ਮੀਟਿੰਗ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਉਪਰ ਵਾਅਦਿਆਂ ਤੋਂ ਭੱਜਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਗਾਇਆ। ਇਸ ਮੀਟਿੰਗ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੀ ਉਚੇਚ ਤੌਰ ਤੇ ਹਾਜਰ ਸਨ। ਇਸਦੇ ਨਾਲ ਹੀ ਕਈ ਰਾਜ ਪੱਧਰੀ ਗਤੀਵਿਧੀਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਪਾਰਟੀ 27 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿਚ ਪਾਰਟੀ ਦੀ ਸਮੁਚੀ ਲੀਡਰਸ਼ਿਪ ਸ਼ਿਰਕਤ ਕਰੇਗੀ, ਇਥੋਂ ਹੀ ਮਾਨ ਅਤੇ  ਖਹਿਰਾ ਦੀ ਅਗਵਾਈ ਵਿਚ ਸਮੂਹ ਲੀਡਰਸ਼ਿਪ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਬਠਿੰਡਾ ਜਿਲੇ ਦੇ ਇਤਿਹਾਸਿਕ ਮੰਦਿਰ ਮਾਈਸਰ ਖਾਨਾ ਵਿਖੇ ਨਤਮਸਤਕ ਹੋਵੇਗੀ। ਬੈਠਕ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਾਨ, ਖਹਿਰਾ ਅਤੇ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਉਪਰ ਬਾਦਲਾਂ ਨਾਲ ਮਿਲੇ ਹੋਣ ਦਾ ਦੋਸ਼ ਲਗਾਉਂਦਿਆ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਜਿੰਮੇਦਾਰੀ ਨਿਭਾਉਂਦੇ ਹੋਏ ਪੰਜਾਬ ਨੂੰ ਮਿਲਕੇ ਲੁਟ ਰਹੇ ਇਨਾਂ ਦੇ ਸਿਆਸੀ ਗਠਬੰਧਨ ਨੂੰ ਜਨਤਾ 'ਚ ਜਾ ਕੇ ਬੇਪਰਦ ਕਰੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਦੀ ਜਨਤਾ ਉਪਰ ਨਵੇਂ ਟੈਕਸਾਂ ਰਾਹੀਂ ਹੋਰ ਵਿੱਤੀ ਬੋਝ ਪਾਉਣ ਲਈ ਘੜੇ ਜਾ ਰਹੇ ਮਨਸੂਬਿਆਂ ਨੂੰ ਲਾਗੂ ਨਹੀਂ ਹੋਣ ਦੇਵੇਗੀ। 

ਬੇਸ਼ਕ ਇਸ ਲਈ ਪਾਰਟੀ ਸੜਕ ਤੋਂ ਲੈ ਕੇ ਵਿਧਾਨ ਸਭਾ ਅਤੇ ਪਾਰਲੀਮੈਂਟ ਸਦਨ ਤੱਕ ਕਿੰਨਾ ਵੀ ਸੰਘਰਸ਼ ਕਿਉਂ ਨਾ ਕਰਨਾ ਪਵੇ।ਆਪ ਆਗੂਆਂ ਨੇ ਦੱਸਿਆ ਕਿ ਪਾਰਟੀ 7 ਅਗਸਤ ਨੂੰ ਇਤਿਹਾਸਿਕ ਨਗਰੀ ਬਾਬਾ ਬਕਾਲਾ ਵਿਖੇ 'ਰੱਖੜ ਪੂਨਿਆਂ' ਮੌਕੇ ਵਿਸ਼ਾਲ ਸਿਆਸੀ ਕਾਨਫਰੰਸ ਕਰੇਗੀ। ਇਸ ਉਪਰੰਤ 15 ਅਗਸਤ ਨੂੰ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਕਾਨਫਰੰਸ ਆਯੋਜਨ ਕੀਤੀ ਜਾਵੇਗੀ। ਇਸ ਦੌਰਾਨ ਮਾਨ ਅਤੇ ਖਹਿਰਾ ਦੀ ਸੰਯੁਕਤ ਅਗਵਾਈ ਵਿਚ ਹਰ ਜਿਲੇ ਦੇ ਵਲੰਟੀਅਰਾਂ ਨਾਲ ਬੈਠਕਾਂ ਕੀਤੀਆਂ ਜਾਣਗੀਆਂ, ਜਿੰਨਾਂ ਵਿਚ ਪਾਰਟੀ ਦੇ ਭੱਵਿਖ ਦੇ ਪ੍ਰੋਗਰਾਮਾਂ ਅਤੇ ਸੰਬੰਧਤ ਇਲਾਕਿਆਂ ਦੇ ਭਖਵੇਂ ਮੁੱਦਿਆਂ ਉਤੇ ਚਰਚਾ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਅਤੇ ਘਰ-ਘਰ ਸਰਕਾਰੀ ਨੌਕਰੀ ਦੇਣ ਦੇ ਵਾਅਦਿਆਂ ਤੋਂ ਭੱਜ ਰਹੇ ਹਨ। ਕੈਪਟਨ ਸਰਕਾਰ ਦੀ ਇਸ ਵਾਅਦਾ ਖਿਲਾਫੀ ਕਰਕੇ ਕਾਂਗਰਸ ਸਰਕਾਰ ਦੌਰਾਨ 150 ਕਿਸਾਨ ਅਤੇ ਖੇਤ ਮਜਦੂਰ ਆਤਮ ਹੱਤਿਆ ਕਰ ਚੁੱਕੇ ਹਨ। ਨੌਕਰੀਆਂ ਦੀ ਮੰਗ ਨੂੰ ਲੈ ਕੇ ਹਜਾਰਾਂ ਬੇਰੋਜਗਾਰ ਸੜਕਾਂ ਅਤੇ ਪਾਣੀ ਦੀਆਂ ਟੈਂਕੀਆਂ ਉਪਰ ਰੋਸ ਧਰਨੇ ਲਗਾਉਣ ਲਈ ਮਜਬੂਰ ਹਨ। ਉਨਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਤਰਸ ਦੇ ਅਧਾਰ 'ਤੇ ਡੀਐਸਪੀ ਦੀ ਨੌਕਰੀ ਦੇਣ ਉਪਰ ਚੁਟਕੀ ਲੈਂਦਿਆਂ ਕਿਹਾ ਕਿ ਕੈਪਟਨ ਨੇ ਘਰ-ਘਰ ਸਰਕਾਰੀ ਨੌਕਰੀ ਦੇਣ ਦੀ ਸ਼ੁਰੂਆਤ ਬੇਅੰਤ ਸਿੰਘ ਦੇ ਪਰਿਵਾਰ ਤੋਂ ਕੀਤੀ ਅਤੇ ਉਥੇ ਹੀ ਬੰਦ ਕਰ ਦਿੱਤੀ। ਆਮ ਘਰਾਂ ਦੇ ਬੇਰੋਜਗਾਰਾਂ ਨੂੰ ਉਬਰ ਕੰਪਨੀ ਨਾਲ ਮੋਟਰਸਾਇਕਲ-ਟੈਕਸੀ ਤੱਕ ਹੀ ਸੀਮਤ ਕਰਨ ਲੱਗਿਆ ਹੈ। 

ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਵਿਰੋਧੀ ਧਿਰ ਦਾ ਨੇਤਾ ਬਣਨ ਲਈ ਸਾਰੇ ਵਿਧਾਇਕਾਂ ਅਤੇ ਨੈਸ਼ਨਲ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਮੁਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਹਦ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਲੋਕਤਾਂਤਰਿਕ ਪਾਰਟੀ ਹੈ ਜਿਸਨੇ ਵਿਧਾਇਕਾਂ ਦੀ ਰਾਏ ਲੈ ਕੇ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ ਜਦਕਿ ਦੂਸਰੀਆਂ ਪਾਰਟੀਆਂ ਵਿਚ ਅਜਿਹੇ ਸਾਰੇ ਅਹੁਦੇ ਪ੍ਰਧਾਨ ਦੀ ਜੇਬ 'ਚ ਨਿਕਲੀ ਪਰਚੀ ਮੁਤਾਬਿਕ ਦਿੱਤੇ ਜਾਂਦੇ ਹਨ। ਉਨਾਂ ਕੈਪਟਨ ਅਮਰਿੰਦਰ ਸਿੰਘ ਉਪਰ ਪੰਜਾਬ 'ਚ ਗਾਇਬ ਰਹਿਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਦੀ ਸਰਕਾਰ ਨੂੰ ਸਿਰਫ ਅਤੇ ਸਿਰਫ ਅਫਸਰ ਬਾਬੂ ਚਲਾ ਰਹੇ ਹਨ। ਖਹਿਰਾ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਨਾਲ-ਨਾਲ ਪਿੰਗਲਵਾੜਾ ਸਮੇਤ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਜੀ.ਐਸ.ਟੀ ਤੋਂ ਬਾਹਰ ਰੱਖਣ ਦੀ ਵਕਾਲਤ ਕਰਦੇ ਹੋਏ ਇਸ ਲਈ ਵਿਧਾਨ ਸਭਾ ਦੀ ਵਿਸ਼ੇਸ ਕਮੇਟੀ ਗਠਨ ਕਰਨ ਦੀ ਮੰਗ ਕੀਤੀ ਜੋ ਅਜਿਹੀਆਂ ਸਾਰੀਆਂ ਸੰਸਥਾਵਾਂ ਦੀ ਪਹਿਚਾਨ ਕਰੇ। ਇਸ ਮੌਕੇ ਅਮਨ ਅਰੋੜਾ ਨੇ ਕੈਪਟਨ ਸਰਕਾਰ ਵਲੋਂ ਅਪਣੇ ਸਲਾਹਕਾਰਾਂ ਦੀਆਂ ਤਨਖਾਹਾਂ ਵਿਧਾਇਕਾਂ ਨਾਲੋਂ ਵੀ ਵੱਧ ਕਰਨ ਦੀ ਆਲੋਚਨਾ ਕੀਤੀ। ਉਨਾਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ 1 ਹਜਾਰ ਕਰੋੜ ਦੇ ਨਵੇਂ ਟੈਕਸ ਲਗਾਉਣ ਦੀ ਯੋਜਨਾ ਨੂੰ ਜਨ ਵਿਰੋਧੀ ਦੱਸਦਿਆਂ ਕੈਪਟਨ ਸਰਕਾਰ ਨੂੰ ਅਜਿਹਾ ਕਦਮ ਚੁੱਕਣ ਤੋਂ ਵਰਜਿਆ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਿਰੋਧੀ ਧਿਰ ਦੀ ਜਿੰਮੇਦਾਰੀ ਤਨਦੇਹੀ ਨਾਲ ਨਿਭਾਵੇਗੀ ਅਤੇ ਕਾਂਗਰਸ ਵਲੋਂ ਪਿਛਲੇ 10 ਸਾਲਾਂ ਦੌਰਾਨ ਚੁੱਪ ਰਹਿ ਕੇ ਵਿਰੋਧੀ ਧਿਰ ਦੇ ਕਲੰਕਤ ਕੀਤੇ ਬੈਂਚਾਂ ਤੋਂ ਕਲੰਕਤ ਹੋਵੇਗੀ। ਇਸ ਮੌਕੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਸੀਨੀਅਰ ਵਿਧਾਇਕ ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਹੋਰ ਵਿਧਾਇਕ ਹਾਜਰ ਸਨ।  

 

Tags: Bhagwant Mann , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD