Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਐਲ ਸੀ ਈ ਟੀ 'ਚ ਲੱਗੀਆਂ ਤੀਆਂ ਦੀ ਰੌਣਕਾਂ, ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਦੀ ਝਲਕ ਦਾ ਕੀਤਾ ਬਖ਼ੂਬੀ ਪ੍ਰਦਰਸ਼ਨ

ਪੱਛਮੀ ਸੱਭਿਅਤਾ ਦੇ ਪਿੱਛੇ ਲੱਗ ਕੇ ਅਸੀ ਆਪਣੇ ਅਮੀਰ ਸਭਿਆਚਾਰ ਤੋਂ ਵਿੱਸਰਦੇ ਜਾ ਰਹੇ ਹਾਂ¸ ਚੇਅਰਮੈਨ ਗੁਪਤਾ

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਕਟਾਂਣੀ ਕਲਾਂ ਦੀਆਂ ਵਿਦਿਆਰਥਣਾਂ ਸਭਿਆਚਾਰਕ ਤਰੀਕੇ ਨਾਲ ਤੀਆਂ ਦਾ ਤਿਊਹਾਰ ਮਨਾਊਦੀਆਂ ਹੋਈਆਂ।
ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਕਟਾਂਣੀ ਕਲਾਂ ਦੀਆਂ ਵਿਦਿਆਰਥਣਾਂ ਸਭਿਆਚਾਰਕ ਤਰੀਕੇ ਨਾਲ ਤੀਆਂ ਦਾ ਤਿਊਹਾਰ ਮਨਾਊਦੀਆਂ ਹੋਈਆਂ।

Web Admin

Web Admin

5 Dariya News

ਲੁਧਿਆਣਾ , 25 Jul 2017

ਸਾਉਣ ਦੇ ਮਹੀਨੇ 'ਚ  ਪੰਜਾਬ ਦੇ ਅਮੀਰ ਵਿਰਸੇ ਦਾ ਅਹਿਸਾਸ ਦਿਵਾਉਂਦਾ  ਤੀਆਂ ਦਾ ਤਿਉਹਾਰ  ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਕਟਾਂਣੀ ਕਲਾਂ  ਦੇ ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਪੰਜਾਬੀ ਸਭਿਆਚਾਰ ਵਿਚ ਰੰਗੇ ਇਸ ਸਮਾਰੋਹ ਵਿਚ  ਲੜਕੀਆਂ ਵਿਚਕਾਰ ਖੂਬਸੂਰਤ ਮਹਿੰਦੀ, ਵਾਲ ਸਜਾਉਣ, ਰੰਗੋਲੀ ਬਣਾਉਣ ਅਤੇ ਖੂਬਸੂਰਤ ਹੱਥ ਪੈਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।  ਇਸ ਦੇ ਨਾਲ ਹੀ ਲੜਕੀਆਂ ਵਿਚਕਾਰ ਸੰਪੂਰਨ ਪੰਜਾਬਣ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਨੇ ਪੀਂਘਾਂ ਝੂਟ ਕੇ ਇਸ ਦਿਨ ਨੂੰ ਹਾਸੇ ਮਜ਼ਾਕ ਭਰੇ ਮਾਹੌਲ ਵਿਚ ਰੰਗ ਦਿਤਾ। ਇਸ ਦੇ ਇਲਾਵਾ ਕੈਂਪਸ ਵਿਚ ਖੀਰ ਅਤੇ ਮਾਲ੍ਹਪੂੜੇ  ਬਣਾ ਕੇ ਵੰਡੇ ਗਏ। ਇਸ ਮੌਕੇ ਤੇ  ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੂੰ ਆਪਣੇ ਸਾਂਝੇ ਕਰਦੇ ਹੋਏ ਕਿਹਾ ਕਿ ਮਾਨਸੂਨ ਰੁੱਤ ਨਾਲ ਜੁੜਿਆ ਪੰਜਾਬ ਦਾ ਇਹ ਮਾਣ ਮੱਤਾ ਤੀਆਂ ਦਾ ਤਿਉਹਾਰ ਭਾਵੇਂ ਅੱਜ ਦੀ ਰੁਝੇਂਵੇ ਭਰੀ ਜਿੰਦਗੀ 'ਚ ਅਲੋਪ ਹੋ ਰਿਹਾ ਹੈ। ਪਰ ਸਾਨੂੰ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੰਦੇ ਹੋਏ ਕਿਹਾ ਕਿ ਜੋ ਕੌਮਾਂ ਆਪਣੇ ਵਿਰਸੇ ਅਤੇ ਕੁਰਬਾਨੀਆਂ ਨੂੰ ਭੁੱਲ ਜਾਂਦੀਆਂ ਹਨ ਉਨ੍ਹਾਂ ਦਾ ਨਾਮ ਨਿਸ਼ਾਨ ਵੀ ਇਤਿਹਾਸ ਵਿਚੋਂ ਗੁਆਚ ਜਾਂਦਾ ਹੈ। ਉਨ੍ਹਾਂ  ਸਭ ਨੂੰ ਪੰਜਾਬੀ ਸਭਿਆਚਾਰ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਇਸ ਸਾਡਾ ਫਰਜ਼ ਹੈ ਕਿ ਅਸੀ ਆਪਣੇ ਅਮੀਰ ਵਿਰਸੇ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਈਏ। ਇਸ  ਦੌਰਾਨ ਵਿਦਿਆਰਥਣਾ ਨੇ ਸਟੇਜ਼ ਅਤੇ ਪੀਘ ਚੜਾਉਣ ਮੌਕੇ ਤੇ ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਨਾਲ ਜੁੜੀਆਂ ਖ਼ੂਬਸੂਰਤ ਪੇਸ਼ਕਸਾਂ ਵੀ ਪੇਸ਼ ਕੀਤੀਆਂ ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD