Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਕਾਂਗਰਸ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਖਿਲਾਫ ਵਾਅਦਾ-ਖਿਲਾਫੀ ਕੀਤੀ : ਅਕਾਲੀ ਦਲ

ਕਿਹਾ ਕਿ ਪਛੜੇ ਵਰਗਾਂ ਨੂੰ ਨਵੀਆਂ ਸਹੂਲਤਾਂ ਦੇਣ ਦੀ ਥਾਂ ਪੁਰਾਣੀਆਂ ਵੀ ਖੋਹਣ ਲੱਗੀ ਸਰਕਾਰ

5 Dariya News

ਚੰਡੀਗੜ੍ਹ , 25 Jul 2017

Last updated on: Jul 25, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਤੋਂ ਸਹੂਲਤਾਂ ਖੋਹ ਕੇ ਨਾ ਸਿਰਫ ਉਹਨਾਂ ਨਾਲ ਵਾਅਦਾ-ਖਿਲਾਫੀ ਅਤੇ ਧੋਖਾ ਕੀਤਾ ਹੈ, ਸਗੋਂ ਆਪਣੀ ਦਲਿਤ-ਵਿਰੋਧੀ ਮਾਨਸਿਕਤਾ ਦਾ ਵੀ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕਾਂਗਰਸ ਸਰਕਾਰ ਨੂੰ ਤੁਰੰਤ ਪਛੜੀਆਂ ਸ਼੍ਰੇਣੀਆਂ ਦੀਆਂ ਸਹੂਲਤਾਂ ਤੁਰੰਤ ਬਹਾਲ ਕਰਨ ਦੀ ਤਾਕੀਦ ਕੀਤੀ ਹੈ। ਇਸ ਸੰਬੰਧੀ ਇੱਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਖੇ ਅਕਾਲੀ ਦਲ ਦੇ ਬੀਸੀ ਵਿੰਗ ਦੀ ਮੀਟਿੰਗ ਹੋਈ , ਜਿਸ ਦੀ ਪ੍ਰਧਾਨਗੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਕੀਤੀ। ਇਸ ਮੀਟਿੰਗ ਵਿਚ ਬੀਸੀ ਵਿੰਗ ਨੇ ਕਾਂਗਰਸ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਖ਼ਿਲਾਫ ਕੀਤੀ ਜਾ ਰਹੀ ਵਿਤਕਰੇਬਾਜੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ।ਇਸ ਮੌਕੇ ਕਾਂਗਰਸ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਤੋਂ ਸਹੂਲਤਾਂ ਖੋਹੇ ਜਾਣ ਖਿਲਾਫ ਬੀਸੀ ਵਿੰਗ ਵੱਲੋਂ ਪਾਸ ਕੀਤੇ ਮਤੇ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਗਾਬੜੀਆ ਨੇ ਦੱਸਿਆ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਦੇ ਵੱਖ ਵੱਖ ਵਰਗਾਂ ਲਈ ਬਿਜਲੀ ਦੇ 200 ਯੂਨਿਟ ਮੁਆਫ ਕੀਤੇ ਸਨ। ਪਰੰਤੂ ਮੌਜੂਦਾ ਕਾਂਗਰਸ ਸਰਕਾਰ ਨੇ ਇਹ ਫੈਸਲਾ ਰੱਦ ਕਰਕੇ ਇਹਨਾਂ ਵਰਗਾਂ ਨਾਲ ਬਹੁਤ ਵੱਡੀ ਬੇਇਨਸਾਫੀ ਅਤੇ ਧੋਖਾ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ ਇੰਨਾ ਹੀ ਨਹੀਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨੀਲੇ ਕਾਰਡਾਂ ਉੱਤੇ ਪਛੜੀਆਂ ਸ਼੍ਰੇਣੀਆਂ ਨੂੰ ਦਿੱਤੀਆਂ ਸਹੂਲਤਾਂ ਨੂੰ ਵੀ ਕਾਂਗਰਸ ਸਰਕਾਰ ਵੱਲੋਂ ਬੰਦ ਕਰ ਦਿਤਾ ਗਿਆ ਹੈ।

ਪਾਰਟੀ ਦੇ ਬੀਸੀ ਵਿੰਗ ਵੱਲੋਂ ਪਾਸ ਕੀਤੇ ਇੱਕ ਹੋਰ ਮਤੇ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦਾ ਗਰੀਬ ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਿਆ ਹੈ। ਇਸ ਨੇ ਚੋਣ ਮੈਨੀਫਸਟੋ ਵਿਚ ਪਛੜੀਆਂ ਸ਼੍ਰੇਣੀਆਂ ਨੂੰ ਬੜੇ ਸਬਜ਼ਬਾਗ ਵਿਖਾਏ ਸਨ, ਪਰ ਸਰਕਾਰ ਬਣਾਉਣ ਮਗਰੋਂ ਆਲਮ  ਇਹ ਹੈ ਕਿ ਇਹਨਾਂ ਵਰਗਾਂ ਨੂੰ ਨਵੀਆਂ ਸਹੂਲਤਾਂ ਦੇਣ ਦੀ ਥਾਂ ਉਹਨਾਂ ਕੋਲੋਂ ਪੁਰਾਣੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੈਣੀ,ਸੁਨਿਆਰੇ, ਰਾਜਪੂਤ, ਯਾਦਵ ਅਤੇ ਗੋਸਵਾਮੀ ਬਿਰਾਦਰੀਆਂ ਨੂੰ ਬੀਸੀ ਵਰਗ ਵਿਚ ਸ਼ਾਮਿਲ ਕੀਤਾ ਗਿਆ ਸੀ, ਪਰ ਕਾਂਗਰਸ ਸਰਕਾਰ ਨੇ ਇਸ ਸੰਬੰਧੀ ਜਾਰੀ ਹੋਏ ਨੋਟੀਫਿਕੇਸ਼ਨ ਨੂੰ ਰੱਦ ਕਰਕੇ ਆਪਣੀ ਗਰੀਬ ਵਿਰੋਧੀ ਮਾਨਸਿਕਤਾ ਦਾ ਇਜ਼ਹਾਰ ਕੀਤਾ ਹੈ।  ਉਹਨਾਂ ਕਿਹਾ ਕਿ ਇਹ ਫੈਸਲਾ ਇਹਨਾਂ ਬਿਰਾਦਰੀਆਂ ਨਾਲ ਕੋਝਾ ਮਜ਼ਾਕ ਹੈ, ਜਿਸ ਦਾ ਅਸਰ ਇਹਨਾਂ ਦੇ ਬੱਚਿਆਂ ਦੇ ਭਵਿੱ ਉੱਤੇ ਪਿਆ ਹੈ।ਇੱਕ ਹੋਰ ਮਤੇ ਵਿਚ ਬੀਸੀ ਵਿੰਗ ਵੱਲੋਂ ਕਾਂਗਰਸ ਸਰਕਾਰ ਦੁਆਰਾ ਅਕਾਲੀ ਵਰਕਰਾਂ ਖਿਲਾਫ  ਕੀਤੀ ਜਾ ਰਹੀ ਬਦਲੇਖੋਰੀ ਦੀ ਸਿਆਸਤ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਸਰਦਾਰ ਗਾਬੜੀਆ ਨੇ ਕਾਂਗਰਸ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਨਾਲ ਕੀਤੀ ਜਾ ਰਹੀਆਂ ਵਧੀਕੀਆਂ ਬਾਰੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਪਛੜੀਆਂ ਸ਼੍ਰੇਣੀਆਂ ਖਿਲਾਫ ਕੀਤੀ ਜਾ ਰਹੀ ਵਿਤਕਰੇਬਾਜ਼ੀ ਬੰਦ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਖਿਲਾਫ ਇੱਕ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD