Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਰਕਾਰ ਨੇ ਮੁਫਤ ਸਿੱਖਿਆ ਦੀ ਸਕੀਮ ਨਾ ਲਾਗੂ ਕਰਕੇ ਕੁੜੀਆਂ ਨਾਲ ਕੀਤਾ ਧੋਖਾ : ਅਕਾਲੀ ਦਲ

ਮਹੇਸ਼ ਇੰਦਰ ਗਰੇਵਾਲ ਨੇ ਸਰਕਾਰ ਨੂੰ ਕਿਹਾ ਕਿ ਉਹ ਕਾਲਜਾਂ ਨੂੰ ਦੱਸੇ ਕਿ ਵਿਦਿਆਰਥਣਾਂ ਤੋਂ ਲਈਆਂ ਫੀਸਾਂ ਵਾਪਸ ਕੀਤੀਆਂ ਜਾਣ, ਵਾਅਦੇ ਮੁਤਾਬਿਕ ਤੁਰੰਤ ਕਿਤਾਬਾਂ ਦੇਣ ਦੀ ਵੀ ਮੰਗ ਕੀਤੀ

Web Admin

Web Admin

5 Dariya News

ਚੰਡੀਗੜ੍ਹ , 25 Jul 2017

Last updated on: Jul 25, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿਸਾਨਾਂ ਨੂੰ ਜਾਅਲੀ ਕਰਜ਼ਾ ਮੁਆਫੀ ਸਕੀਮ ਦੇ ਜ਼ਰੀਏ ਧੋਖਾ ਦੇਣ ਮਗਰੋਂ ਕਾਂਗਰਸ ਸਰਕਾਰ ਨੇ ਮੁਫਤ ਸਿੱਖਿਆ ਦੀ ਸਕੀਮ ਲਾਗੂ ਨਾ ਕਰਕੇ ਨੌਜਵਾਨ ਲੜਕੀਆਂ ਨੂੰ ਵੀ ਧੋਖਾ ਦਿੱਤਾ ਹੈ। ਇਸ ਸਕੀਮ ਨੂੰ ਲਾਗੂ ਕਰਨ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਿਘ ਨੇ ਪਿਛਲੇ ਮਹੀਨੇ  ਵਿਧਾਨ ਸਭਾ ਵਿਚ ਕੀਤਾ ਸੀ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਤਰਜਮਾਨ ਮਹੇਸ਼ ਇੰਦਰ ਸਿੰਘ ਗਰੇਵਾਲ ਕਿਹਾ ਕਿ ਬਜਟ ਸੈਸ਼ਨ ਦੌਰਾਨ ਕੀਤੇ ਕਰਜ਼ਾ ਮੁਆਫੀ ਦੇ ਐਲਾਨ ਵਾਂਗ, ਜਿਸ ਨੂੰ ਅਜੇ ਤੀਕ ਲਾਗੂ ਕਰਨਾ ਬਾਕੀ ਹੈ, ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਪ੍ਰਾਇਮਰੀ ਤੋਂ ਲੈ ਕੇ ਪੀਐਚਡੀ ਤਕ ਕੁੜੀਆਂ ਲਈ ਮੁਫਤ ਸਿੱਿਖਆ ਦੀ ਸਕੀਮ ਨੂੰ ਲਾਗੂ ਕਰਨ ਵਿਚ ਵੀ ਸਰਕਾਰ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ਸਰਦਾਰ ਰਗੇਵਾਲ ਨੇ ਕਿਹਾ ਕਿ ਨੌਜਵਾਨ ਕੁੜੀਆਂ ਉਮੀਦ ਲਾਈ ਬੈਠੀਆਂ ਸਨ ਕਿ ਮੁੱਖ ਮੰਤਰੀ ਦੁਆਰਾ 19 ਜੂਨ ਨੂੰ ਵਿਧਾਨ ਸਭਾ ਵਿਚ ਕੀਤੇ ਵਾਅਦੇ ਨੂੰ ਸਰਕਾਰ ਪੂਰਾ ਕਰੇਗੀ। ਕੁੜੀਆਂ ਅਤੇ ਉਹਨਾਂ ਦੇ ਮਾਪੇ ਇਹ ਸੋਚ ਕੇ ਬੇਫਿਕਰ ਹੋ ਗਏ ਸਨ ਕਿ ਬਜਟ ਸੈਸ਼ਨ ਵਿਚ ਮੁੱਖ ਮੰਤਰੀ ਨੇ ਇਸ ਦਾ ਐਲਾਨ ਕਰ ਦਿੱਤਾ ਹੈ। ਪਰੰਤੂ ਜਿਉਂ ਹੀ ਦਾਖਲੇ ਸ਼ੁਰੂ ਹੋਏ ਤਾਂ ਉਹਨਾਂ ਦੀ ਉਮੀਦਾਂ ਢਹਿ ਢੇਰੀ ਹੋ ਗਈਆਂ ਕਿਉਂਕਿ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੇ ਉਹਨਾਂ ਸਪੱਸ਼ਟ ਕਰ ਦਿੱਤਾ ਕਿ ਕੁੜੀਆਂ ਤੋਂ ਫੀਸ ਨਾ ਲੈਣ ਬਾਰੇ ਉਹਨਾਂ ਨੂੰ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਇਹ ਗੱਲ ਉਹਨਾਂ ਕਿਸਾਨਾਂ ਨਾਲ ਵਾਪਰੀ ਸੀ, ਜਦੋਂ ਉਹ ਇਹ ਸੋਚ ਕੇ ਬੈਂਕਾਂ ਵਿਚ ਗਏ ਸਨ ਕਿ  ਉਹਨਾਂ ਦੇ ਕਰਜ਼ੇ ਮੁਆਫ ਹੋ ਚੁੱਕੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਸਮੁੱਚੀ ਖੇਤੀ ਅਰਥ-ਵਿਵਸਥਾ ਇੱਕ ਸੰਕਟ ਵਿਚੋਂ ਲੰਘ ਰਹੀ ਹੈ। ਜਿਹਨਾਂ ਕਿਸਾਨਾਂ ਨੂੰ ਸਰਕਾਰ ਦੁਆਰਾ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਾ ਕਰਕੇ ਠੱਿਗਆ ਜਾ ਚੁੱਕਿਆ ਹੈ, ਉਹਨਾਂ ਨੇ ਸੋਚਿਆ ਸੀ ਕਿ ਕੁੜੀਆਂ ਦੀ ਫੀਸ ਮੁਆਫੀ ਨਾਲ ਉਹਨਾਂ ਨੂੰ ਥੋੜ੍ਹੀ ਬਹੁਤ ਰਾਹਤ ਮਿਲੇਗੀ। ਹੁਣ ਉਹਨਾਂ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ ਅਜਿਹਾ ਨਹੀਂ ਹੋਵੇਗਾ। ਸਾਰੀਆਂ ਵਿਦਿਅਕ ਸੰਸਥਾਵਾਂ ਵਿਚ ਦਾਖਲੇ ਲਗਭਗ ਮੁਕੰਮਲ ਹੋ ਚੁੱਕੇ ਹਨ, ਇਸ ਲਈ ਮਾਪਿਆਂ ਕੋਲ ਆਪਣੇ ਬੱਚਿਆਂ ਨੂੰ ਦਾਖਲਾ ਦਿਵਾਉਣ ਲਈ ਫੀਸ ਭਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਿਹਾ ਹੈ। ਮੁਫਤ ਸਿੱਖਿਆ ਦੇ ਐਲਾਨ ਬਾਰੇ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਮੰਗ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਨਿਰਦੇਸ਼ ਜਾਰੀ ਹੋਣਾ ਚਾਹੀਦਾ ਹੈ ਕਿ ਉਹ ਵਿਦਿਆਰਥਣਾਂ ਤੋਂ ਲਈਆਂ ਫੀਸਾਂ ਤੁਰੰਤ ਵਾਪਸ ਕਰਨ। ਉਹਨਾਂ ਕਿਹਾ ਇਸ ਤੋਂ ਇਲਾਵਾ ਜਿਹੜੀਆਂ ਕੁੜੀਆਂ ਇਸ ਕਰਕੇ ਦਾਖਲੇ ਨਹੀਂ ਲੈ ਸਕੀਆਂ ਕਿਉਂਕਿ ਉਹਨਾਂ ਦੇ ਮਾਪੇ ਫੀਸ ਨਹੀਂ ਸਨ ਭਰ ਸਕਦੇ, ਉਹਨਾਂ ਵਾਸਤੇ ਦਾਖਲਿਆਂ ਦੀ ਆਖਰੀ ਤਾਰੀਕ ਅੱਗੇ ਵਧਾਈ ਜਾਣੀ ਚਾਹੀਦੀ ਹੈ। ਸਰਦਾਰ ਗਰੇਵਾਲ ਨੇ ਕੁੜੀਆਂ ਵਾਸਤੇ ਤੁਰੰਤ ਮੁਫਤ ਕਿਤਾਬਾਂ ਜਾਰੀ ਕੀਤੇ ਜਾਣ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਬਾਰੇ ਵਿਧਾਨ ਸਭਾ ਵਿਚ ਐਲਾਨ ਕਰ ਚੁੱਕੇ ਹਨ, ਪਰ ਇਸ ਵਾਅਦੇ ਨੂੰ ਬਾਕੀ ਕਾਂਗਰਸੀ ਵਾਅਦਿਆਂ ਵਾਂਗ ਅਮਲ ਵਿਚ ਨਹੀਂ ਲਿਆਂਦਾ ਗਿਆ।ਉਹਨਾਂ ਕਿਹਾ ਕਿ ਜੇਕਰ ਇਸ ਵਾਅਦੇ ਨੂੰ ਤੁਰੰਤ ਪੂਰਾ ਨਾ ਕੀਤਾ ਗਿਆ ਤਾਂ ਕੁੜੀਆਂ ਨੂੰ ਮਜ਼ਬੂਰ ਹੋ ਕੇ ਕਿਤਾਬਾਂ ਖੁਦ ਖਰੀਦਣੀਆਂ ਪੈਣਗੀਆਂ, ਕਿਉਂਕਿ ਨਵਾਂ ਸੈਸ਼ਨ ਕੁੱਝ ਹੀ ਦਿਨਾਂ ਵਿਚ ਆਰੰਭ ਹੋ ਜਾਵੇਗਾ।

 

Tags: Maheshinder Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD