Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁਹਾਲੀ ਪੁਲਿਸ ਨੇ ਸਟੇਟ ਬੈਂਕ ਆਫ ਇੰਡੀਆ 'ਚ ਡਕੈਤੀ ਕਰਨ ਵਾਲੇ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕੀਤਾ : ਕੁਲਦੀਪ ਸਿੰਘ ਚਾਹਲ

ਉਦਯੋਗਿਕ ਖੇਤਰ ਫੇਜ਼-7 ਵਿਖੇ ਸਟੇਟ ਬੈਂਕ ਆਫ ਇੰਡੀਆਂ 'ਚ ਦਿਨ ਦਿਹਾੜੇ ਪਿਸਤੌਲ ਦੀ ਨੋਕ ਤੇ 07 ਲੱਖ 67 ਹਜਾਰ 500 ਰੁਪਏ ਦੀ ਕੀਤੀ ਸੀ ਡਕੈਤੀ

ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਪ੍ਰੈਸ ਕਾਨਫਰੰਸ ਦੌਰਾਨ ਬੈਂਕ ਡਕੈਤੀ ਦੇ ਗ੍ਰਿਫਤਾਰ ਕੀਤੇ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ
ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਪ੍ਰੈਸ ਕਾਨਫਰੰਸ ਦੌਰਾਨ ਬੈਂਕ ਡਕੈਤੀ ਦੇ ਗ੍ਰਿਫਤਾਰ ਕੀਤੇ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 26 Jul 2017

Last updated on: Jul 26, 2017, 00:00 IST

ਮੁਹਾਲੀ ਪੁਲਿਸ ਨੇ ਬੀਤੇ ਕੱਲ ਉਦਯੋਗਿਕ ਖੇਤਰ ਫੇਜ਼-7 ਵਿਖੇ ਸਟੇਟ ਬੈਂਕ ਆਫ ਇੰਡੀਆ 'ਚ ਡਕੈਤੀ ਕਰਨ ਵਾਲੇ ਦੋਸ਼ੀ ਮਨਜਿੰਦਰ ਸਿੰਘ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ ਦੇ ਕਮੇਟੀ ਰੂਮ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸ੍ਰੀ ਚਾਹਲ ਨੇ ਦੱਸਿਆ ਕਿ ਦੋਸੀ ਪਾਸੋਂ ਵਾਰਦਾਤ ਵਿਚ ਵਰਤੀ ਗਈ ਗੱਡੀ ਵੈਕਸ ਵੌਗਨ ਅਤੇ ਪਿਸਤੌਲ ਸਮੇਤ ਲੁੱਟਿਆ ਹੋਇਆ ਕੈਸ 07 ਲੱਖ 67 ਹਜਾਰ 500 ਰੁਪਏ ਵੀ ਬਰਾਮਦ ਕਰ ਲਿਆ ਗਿਆ ਹੈ। ਸ੍ਰੀ ਚਾਹਲ ਨੇ ਦੱਸਿਆ ਕਿ ਕੰਟਰੋਲ ਰੂਮ ਮੁਹਾਲੀ ਵਿਖੇ ਬੈਂਕ ਡਕੈਤੀ ਬਾਰੇ ਸੂਚਨਾਂ ਪ੍ਰਾਪਤ ਹੋਈ ਸੀ ਅਤੇ ਸੂਚਨਾਂ ਮਿਲਣ ਦੇ ਪੰਜ ਮਿੰਟ ਦੇ ਸਮੇਂ ਦੇ ਅੰਦਰ ਅੰਦਰ ਉਹ ਖੁਦ ਅਤੇ ਸ੍ਰੀ ਹਰਵੀਰ ਸਿੰਘ ਅਟਵਾਲ ਐਸ.ਪੀ.(ਜਾਂਚ) , ਸ੍ਰੀ ਗੁਰਵਿੰਦਰ ਸਿੰਘ ਡੀ.ਐਸ.ਪੀ. (ਜਾਂਚ) ਸ੍ਰੀ ਆਲਮ ਵਿਜੈ ਸਿੰਘ ਡੀ.ਐਸ.ਪੀ. ਸਿਟੀ-1 ਅਤੇ ਮੁੱਖ ਥਾਣਾ ਅਫਸਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪੁੱਜੇ ਅਤੇ ਬੈਂਕ ਡਕੈਤੀ ਸਬੰਧੀ ਬੈਂਕ ਕਰਮਚਾਰੀਆਂ ਨਾਲ ਵਾਰਦਾਤ ਦਾ ਜਾਇਜਾ ਲਿਆ ਗਿਆ।  ਇਸ ਤੋਂ ਉਪਰੰਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਬੈਂਕ ਡਕੈਤੀ ਬਾਰੇ  ਅਲਰਟ ਕੀਤਾ ਗਿਆ ਅਤੇ ਸਪੈਸ਼ਲ ਨਾਕਾ ਬੰਦੀ ਕਰਵਾਈ ਗਈ। ਇਸ ਤੌਂ ਇਲਾਵਾ ਪੀ.ਸੀ.ਆਰ. ਨੂੰ ਵੀ ਅਲਰਟ ਕੀਤਾ ਗਿਆ। ਡਕੈਤੀ ਸਬੰਧੀ ਫੇਜ਼-1 ਦੇ ਥਾਣੇ ਵਿਚ ਵੱਖ ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ। 

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਡਕੈਤੀ ਦੀ ਵਾਰਦਾਤ ਤੋਂ ਕੁਝ ਸਮੇਂ ਬਾਅਦ ਕੰਟਰੋਲ ਰੂਮ ਮੁਹਾਲੀ ਵਿਖੇ ਮਨਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਵਾਸੀ ਜੀਰਾ, ਹੁਣ ਸਨੀ ਇੰੰਨਕਲੇਵ ਖਰੜ ਨੇ  ਇਤਲਾਹ ਦਿੱਤੀ ਕਿ ਉਸਦੀ ਗੱਡੀ ਮਾਰਕਾ ਪੀ.ਬੀ. 23 ਐਚ-0196 ਵੈਕਸ ਵੌਗਨ ਜੋ ਕਿ ਦੋਸੀਆਂ ਵੱਲੋਂ ਹੁਣੇ ਹੀ ਖੋਹੀ ਹੈ ਅਤੇ ਇਸੇ ਦੌਰਾਨ ਹੀ ਲਗਵਾਏ ਗਏ। ਸਿਟੀ ਸੀਲਿੰਗ ਪੁਆਇੰਟਸ ਅਤੇ ਗੱਡੀਆਂ ਦੀ ਚੈਕਿੰਗ ਕਰਕੇ ਪੀ.ਸੀ.ਆਰ. ਦੇ ਮੁਲਾਜਮਾਂ ਵੱਲੌ ਇਤਲਾਹ ਦਿੱਤੀ ਗਈ ਕਿ ਇੱਕ ਗੱਡੀ ਸ਼ੱਕੀ ਹਾਲਤ ਵਿਚ ਕੰਟਰੀ ਮਾਲ ਖਰੜ ਦੀ ਪਿਛਲੀ ਸਾਇਡ ਤੇ ਖੜੀ ਮਿਲੀ ਹੈ। ਇਤਲਾਹ ਮਿਲਣ ਤੇ ਡੀ.ਐਸ.ਪੀ. ਸਿਟੀ-1 ਅਤੇ ਇੰਸਪੈਕਟਰ ਮੁੱਖ ਅਫਸਰ ਥਾਣਾ ਫੇਜ਼-1 ਮੁਹਾਲੀ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜੇ ਅਤੇ ਫੋਰੈਸਿਕ ਟੀਮ ਮੌਕੇ ਤੇ ਬੁਲਾਈ ਗਈ ਅਤੇ ਲਾਵਾਰਿਸ ਖੜੀ ਮਿਲੀ ਵੈਕਸ ਵੌਗਨ ਗੱਡੀ ਦੀ ਤਲਾਸੀ ਲਈ ਗਈ ਅਤੇ ਮਨਜਿੰਦਰ ਸਿੰਘ ਵੱਲੋਂ ਕੰਟਰੋਲ ਰੂਮ ਮੁਹਾਲੀ ਨੂੰ ਦਿੱਤੀ ਗਈ ਇਤਲਾਹ ਬਾਰੇ ਬਾਰੀਕੀ ਨਾਲ ਘੋਖਿਆ ਗਿਆ ਅਤੇ ਇਹ ਗੱਲ ਸਾਹਮਣੇ ਆਈ ਕਿ ਇਹ ਗੱਡੀ ਬੈਂਕ ਡਕੈਤੀ ਦੌਰਾਨ ਵਰਤੀ ਗਈ ਹੈ ਅਤੇ ਮਨਜਿੰਦਰ ਸਿੰਘ ਵੱਲੋਂ ਗੱਡੀ ਖੋਹ ਦੀ ਝੂਠੀ ਇਤਲਾਹ ਦੇ ਕੇ ਬੈਂਕ ਡਕੈਤੀ ਵਿਚੋਂ ਆਪਣੇ ਆਪ ਨੂੰ ਬਚਾਉਣ ਲਈ ਝੂਠੀ ਕਹਾਣੀ ਬਣਾਈ ਗਈ। ਚੰਗੀ ਤਰਾਂ ਘੋਖ ਪੜ੍ਹਤਾਲ ਕਰਨ ਅਤੇ ਤਫਤੀਸ ਦੌਰਾਨ ਮਨਜਿੰਦਰ ਸਿੰਘ ਨੇ ਮੰਨਿਆਂ ਕਿ ਇਹ ਵਾਰਦਾਤ ਉਸ ਨੇ ਹੀ ਕੀਤੀ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD