Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਸਿੱਖਾਂ ਦੀ 100 ਵਰੇ ਪੁਰਾਣੀ ਮੰਗ ਹੋਈ ਪੂਰੀ, ਦਿੱਲੀ 'ਚ ਇਸ ਹਫਤੇ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ : ਮਨਜਿੰਦਰ ਸਿੰਘ ਸਿਰਸਾ

ਸਾਰੇ ਮੁੱਖ ਮੰਤਰੀਆਂ ਕੋਲ ਇਹ ਐਕਟ ਲਾਗੂ ਕਰਨ ਦਾ ਮਾਮਲਾ ਚੁੱਕ ਰਿਹਾ ਹਾਂ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਨਵੀਂ ਦਿੱਲੀ , 27 Jul 2017

ਦਿੱਲੀ ਵਿਚ ਸਿੱਖ ਭਾਈਚਾਰੇ ਦੇ ਮੈਂਬਰ ਛੇਤੀ ਹੀ ਆਪਣੇ ਵਿਆਹ ਆਨੰਦ ਮੈਰਿਜ ਐਕਟ ਦੇਤ ਹਿਤ ਰਜਿਸਟਰ ਕਰਵਾ ਸਕਣਗੇ ਕਿਉਂਕਿ ਇਹ ਐਕਟ ਇਸ ਹਫਤੇ ਦਿੱਲੀ ਵਿਚ ਲਾਗੂ ਕੀਤੇ ਜਾਣ ਦੀ ਤਿਆਰੀ ਮੁਕੰਮਲ ਹੋ ਗਈ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੇ ਇਹ ਮਾਮਲਾ ਦਿੱਲੀ ਦੇ ਉਪ ਰਾਜਪਾਲ ਸ੍ਰੀ ਅਨਿਲ ਬੈਜਲ ਕੋਲ ਚੁੱਕਿਆ ਸੀ ਤੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਇਹ ਐਕਟ ਸੰਸਦ ਤੇ ਰਾਸ਼ਟਰਪਤੀ ਵੱਲੋਂ ਪਾਸ ਕੀਤਾ ਜਾ ਚੁੱਕਾ ਹੈ ਪਰ ਦਿੱਲੀ ਵਿਚ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਹ ਉਪ ਰਾਜਪਾਲ ਸ੍ਰੀ ਬੈਜਲ ਦੇ ਧੰਨਵਾਦੀ ਹਨ ਜਿਹਨਾਂ ਨੇ ਸਥਿਤੀ ਦੀ ਗੰਭੀਰਤਾ ਨੂੰ ਸਮਝਿਆ ਤੇ ਇਸਨੂੰ ਤੁਰੰਤ ਲਾਗੂ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਐਕਟ ਲਾਗੂ ਕਰਨ ਦੀ ਫਾਈਲ ਉਪ ਰਾਜਪਾਲ ਦੇ ਦਫਤਰ ਵੱਲੋਂ ਡਵੀਜ਼ਨਲ ਕਮਿਸ਼ਨਰ ਨੂੰ ਭੇਜੀ ਗਈ ਜਿਹਨਾਂ ਨੇ ਇਹ ਪ੍ਰਵਾਨ ਕਰ ਕੇ ਸਕੱਤਰ ਕਾਨੂੰਨ ਨੂੰ ਭੇਜ ਦਿੱਤੀ ਹੈ। ਹੁਣ ਸਕੱਤਰ ਕਾਨੂੰਨ ਵੱਲੋਂ ਦੋ ਕੁ ਦਿਨਾਂ ਵਿਚ ਇਹ ਪਾਸ ਕਰ ਕੇ ਮੁੜ ਉਪ ਰਾਜਪਾਲ ਕੋਲ ਭੇਜੀ ਜਾਵੇਗੀ ਅਤੇ ਉਪ ਰਾਜਪਾਲ ਦੀ ਪ੍ਰਵਾਨਗੀ ਮਗਰੋਂ ਦਿੱਲੀ ਵਿਚ ਐਕਟ ਲਾਗੂ ਹੋ ਜਾਵੇਗਾ।ਉਹਨਾਂ ਕਿਹਾ ਕਿ ਇਸ ਸਦਕਾ ਸਿੱਖਾਂ ਦੀ ਇਕ ਸਦੀ ਤੋਂ ਵੀ ਜ਼ਿਆਦਾ ਪੁਰਾਣੀ ਮੰਗ ਪੂਰੀ ਹੋ ਜਾਵੇਗੀ। ਉਹਨਾਂ ਦੱਸਿਆ ਕਿ ਸਾਲ 1909 ਵਿਚ ਪਹਿਲੀ ਵਾਰ ਇਹ ਮੰਗ ਉਠੀ ਸੀ। 

ਇਸ ਮਗਰੋਂ ਐਕਟ ਬਣਵਾਉਣ ਤੇ ਪਾਸ ਕਰਵਾਉਣ ਵਾਸਤੇ ਲੰਬੀ ਲੜਾਈ ਲੜਨੀ ਪਈ। ਉਹਨਾਂ ਕਿਹਾ ਕਿ ਸਾਲ 2012 ਵਿਚ ਤਤਕਾਲੀ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਆਨੰਦ ਮੈਰਿਜ (ਸੋਧ) ਐਕਟ ਪਾਸ ਕਰਵਾ ਦਿੱਤਾ ਤੇ ਸਾਰੇ ਰਾਜਾਂ ਨੂੰ ਆਖਿਆ ਗਿਆ ਕਿ ਇਸਨੂੰ ਲਾਗੂ ਕੀਤਾ ਜਾਵੇ।ਸ੍ਰੀ ਸਿਰਸਾ ਨੇ ਦੱਸਿਆ ਕਿ ਹੁਣ ਉਹ ਐਕਟ ਲਾਗੂ ਕਰਨ ਦਾ ਮਾਮਲਾ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤੇ ਮੁੱਖ ਸਕੱਤਰਾਂ ਕੋਲ ਚੁੱਕ ਰਹੇ ਹਨ ਤੇ ਉਹਨਾਂ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਹਨਾਂ ਦੱਸਿਆ ਕਿ ਕੱਲ• ਉਹਨਾਂ ਨੇ ਆਸਾਮ ਦੇ ਮੁੱਖ ਮੰਤਰੀ ਸ੍ਰੀ ਸਰਬਨੰਦਾ ਸੋਨਵਾਲ ਨਾਲ ਮੁਲਾਕਾਤ ਕੀਤੀ ਸੀ ਜਿਹਨਾਂ ਨੇ ਉਹਨਾਂ ਨੂੰ ਭਰੋਸਾ ਦੁਆਇਆ ਹੈ ਕਿ ਐਕਟ ਆਸਾਮ ਵਿਚ ਜਲਦ ਲਾਗੂ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਹਰਿਆਣਾ ਤੇ ਪੰਜਾਬ ਵਿਚ ਇਹ ਪਹਿਲੇ ਹੀ ਲਾਗੂ ਹੋ ਚੁੱਕਾ ਹੈ। ਸ੍ਰੀ ਸਿਰਸਾ ਨੇ ਦੱਸਿਆ ਕਿ ਅਸਲ ਵਿਚ ਜਾਗਰੂਕਤਾ ਦੀ ਕਮੀ ਹੀ ਐਕਟ ਲਾਗੂ ਕਰਨ ਦੇ ਰਾਹ ਵਿਚ ਸਭ ਤੋਂ ਵੱਡੀ ਰੁਕਾਵਟ ਬਣੀ ਰਹੀ। ਉਹਨਾਂ ਕਿਹਾ ਕਿ ਹੁਣ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਕਿ ਐਕਟ ਪਹਿਲਾਂ ਹੀ ਤਿਆਰ ਹੋ ਕੇ ਲਾਗੂ ਹੋ ਚੁੱਕਾ ਹੈ ਤੇ ਉਹ ਆਪਣੇ ਵਿਆਹ ਕੇਵਲ ਇਸੇ ਐਕਟ ਤਹਿਤ ਰਜਿਸਟਰ ਕਰਵਾਉਣ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ  ਪਰਵਾਸੀ ਭਾਰਤੀ ਪੰਜਾਬੀਆਂ ਨੂੰ ਆ ਰਹੀ ਸੀ ਜਿਹਨਾਂ ਨੂੰ ਇਸ ਗੱਲ ਲਈ ਔਖ ਝੱਲਣੀ ਪੈ ਰਹੀ ਸੀ ਕਿ ਉਹ ਆਪਣਾ ਧਰਮ ਤਾਂ ਸਿੱਖ ਲਿਖਵਾਉਂਦੇ ਹਨ ਪਰ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਦੇ ਤਹਿਤ ਨਹੀਂ ਹੋਈ ਹੁੰਦੀ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD