Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਸੁੰਧਰਾ ਅਤੇ ਵੀਰਭਦਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਦੀ ਮੌਤ 'ਤੇ ਦੁੱਖ ਪ੍ਰਗਟ

ਉੱਘੇ ਉਦਯੋਗਪਤੀਆਂ ਅਤੇ ਅਨੇਕਾਂ ਹੋਰ ਆਗੂਆਂ ਨੇ ਵੀ ਮੁੱਖ ਮੰਤਰੀ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ

Web Admin

Web Admin

5 Dariya News

ਪਟਿਆਲਾ , 28 Jul 2017

Last updated on: Jul 28, 2017, 00:00 IST

ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ, ਰਾਜਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।ਸਿੰਧੀਆ ਅਤੇ ਵੀਰਭਦਰ ਦੋਵੇਂ ਉਡਾਣ ਰਾਹੀਂ ਪਟਿਆਲਾ ਆਏ ਅਤੇ ਬਾਅਦ ਦੁਪਹਿਰ ਤਕਰੀਬਨ ਇੱਕ ਵਜੇ ਨਿਊ ਮੋਤੀ ਬਾਗ਼ ਮਹਿਲ ਪਹੁੰਚੇ। ਦੋਵੇਂ ਮੁੱਖ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ।ਦੋਵਾਂ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਰਾਜਮਾਤਾ ਦੇ ਵਿਛੋੜੇ 'ਤੇ ਦੁੱਖ ਸਾਂਝਾ ਕੀਤਾ ਅਤੇ ਇਸ ਵੱਡੇ ਘਾਟੇ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਉਨ੍ਹਾਂ ਤੋਂ ਇਲਾਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ, ਨਾਮਧਾਰੀ ਮੁਖੀ ਸਤਿਗੁਰੂ ਦਲੀਪ ਸਿੰਘ, ਸਾਬਕਾ ਅਕਾਲੀ ਮੰਤਰੀ ਹੀਰਾ ਸਿੰਘ ਗਾਬੜ੍ਹੀਆ ਤੇ ਦਲਜੀਤ ਸਿੰਘ ਚੀਮਾ, ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਮੁੱਖ ਮੰਤਰੀ ਅਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਮਿਲ ਕੇ ਰਾਜਮਾਤਾ ਦੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਤੋਂ ਇਲਾਵਾ ਉਦਯੋਗਪਤੀ ਐਸ.ਪੀ.ਓਸਵਾਲ (ਵਰਧਮਾਨ ਗਰੁੱਪ ਆਫ ਕੰਪਨੀਜ਼), ਕਮਲ ਓਸਵਾਲ (ਨਾਹਰ ਗਰੁੱਪ ਆਫ ਕੰਪਨੀਜ਼) ਅਤੇ ਰਜਿੰਦਰ ਗੁਪਤਾ (ਟਰਾਈਡੈਂਟ ਗਰੁੱਪ) ਤੋਂ ਇਲਾਵਾ ਬਹੁਤ ਸਾਰੇ ਅਫਸਰਸ਼ਾਹਾਂ ਨੇ ਵੀ ਮੁੱਖ ਮੰਤਰੀ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਸ਼ਾਮ ਵੇਲੇ ਮਹਿਲ ਵਿਚ ਸ਼ਬਦ ਕੀਰਤਨ ਕਰਵਾਇਆ ਗਿਆ। ਰਾਜਮਾਤਾ ਦੀ ਆਤਮਾ ਦੀ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ। 

 

Tags: Vasundhra Raje , Virbhadra Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD