Thursday, 09 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਦਲਿਤ ਵਿਦਿਆਰਥੀਆਂ ਨੂੰ ਤੁਰੰਤ ਦਾਖਲੇ ਦਿਵਾਏ ਚਰਨਜੀਤ ਸਿੰਘ ਚੰਨੀ : ਮਹੇਸ਼ਇੰਦਰ ਸਿੰਗ ਗਰੇਵਾਲ

5 Dariya News

ਚੰਡੀਗੜ੍ਹ , 28 Jul 2017

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਦਲਿਤਾਂ ਦੇ ਅਖੌਤੀ ਰਾਖੇ ਚਰਨਜੀਤ ਸਿੰਘ ਚੰਨੀ ਸੂਬੇ ਅੰਦਰ ਆਈਟੀਆਈਜ਼ ਵਿਚ ਦਾਖਲਾ ਨਾ ਲੈ ਪਾ ਰਹੇ ਦਲਿਤ ਵਿਦਿਆਰਥੀਆਂ ਦੀ ਮੱਦਦ ਕਰਨ ਥਾਂ ਇਸ ਦੀ ਜ਼ਿੰਮੇਵਾਰੀ ਦੂਜਿਆਂ ਉੱਤੇ ਸੁੱਟ ਰਹੇ ਹਨ।ਇੱਥੇ ਇੱਕ ਪ੍ਰੈਸ ਬਿਆਨ ਵਿਚ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਸਰਦਾਰ ਮਹੇਸ਼ਇੰਦਰ ਸਿੰਗ ਗਰੇਵਾਲ ਨੇ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੋਧੀ ਧਿਰ ਵਿਚ ਹੁੰਦਿਆਂ  ਦਲਿਤਾਂ ਦੇ ਨਾਂ ਉੱਤੇ ਰਾਜਨੀਤੀ ਕਰਨ ਦਾ ਕਾਫੀ ਸ਼ੌਂਕ ਰੱਖਦਾ ਸੀ। ਉਹਨਾਂ ਕਿਹਾ ਕਿ ਹੁਣ ਚੰਨੀ ਉਹਨਾਂ ਦਲਿਤ ਵਿਦਿਆਰਥੀਆਂ ਦੀ ਮਾੜੀ ਹਾਲਤ ਨੂੰ ਲੈ ਕੇ ਬਿਲਕੁੱਲ ਹੀ ਉਲਟਾ ਵਿਵਹਾਰ ਕਰਦਾ ਲੱਗਦਾ ਹੈ, ਜਿਹਨਾਂ ਨੂੰ ਆਈਟੀਆਈਜ਼ ਨੇ ਇਸ ਲਈ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਕਿ ਦਲਿਤ ਵਿਦਿਆਰਥੀਆਂ ਲਈ ਮੁਫਤ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਨੇ ਇਹਨਾਂ ਸੰਸਥਾਵਾਂ ਨੂੰ ਪੈਸਿਆਂ ਦੀ ਭਰਪਾਈ ਨਹੀਂ ਕੀਤੀ ਹੈ। ਅਕਾਲੀ ਆਗੂ ਨੇ ਚੰਨੀ ਨੂੰ ਚੇਤੇ ਕਰਵਾਇਆ ਕਿ ਉਹ ਸਿਰਫ ਸਰਕਾਰ ਦਾ ਹੀ ਹਿੱਸਾ ਨਹੀਂ, ਸਗੋ ਇੱਕ ਤਕਨੀਕੀ ਸਿੱਖਿਆ ਮੰਤਰੀ ਹੈ। ਉਹਨਾਂ ਕਿਹਾ ਕਿ ਆਈਟੀਆਈਜ਼ ਸੰਸਥਾਵਾਂ ਸ਼ਰੇਆਮ ਕਹਿ ਰਹੀਆਂ ਹਨ ਕਿ ਉਹ ਦਲਿਤ ਵਿਦਿਆਰਥੀਆਂ ਨੂੰ ਦਾਖਲੇ ਨਹੀਂ ਦੇਣਗੀਆਂ ਅਤੇ ਤੁਸੀਂ ਇਸ ਸਬੰਧ ਵਿਚ ਕੁੱਝ ਨਹੀਂ ਕੀਤਾ।ਇਸੇ ਤਰ੍ਹਾਂ ਤੁਸੀਂ ਆਈਟੀਆਈ ਸੰਸਥਾਵਾਂ ਦੇ ਦਲਿਤ ਵਿਦਿਆਰਥੀਆਂ ਨੂੰ ਫੀਸ ਸੰਬੰਧੀ ਰਹਿੰਦੇ ਬਕਾਏ ਚੁਕਾਉਣ ਲਈ ਵੀ ਤੁਸੀਂ ਕੋਈ ਯਤਨ ਨਹੀਂ ਕੀਤਾ। ਇੱਕ ਮੰਤਰੀ ਵਜੋਂ ਇਹ ਤੁਹਾਡਾ ਫਰਜ਼ ਹੈ। ਤੁਸੀਂ ਫੀਸ ਦੀ ਵਾਪਸੀ ਸੰੰਬੰਧੀ ਬਹਾਨੇ ਘੜ ਕੇ ਆਪਣੇ ਇਸ ਫਰਜ਼ ਤੋਂ ਕਿਵੇਂ ਭੱਜ ਸਕਦੇ ਹੋ?ਮੰਤਰੀ ਨੂੰ ਨਾਟਕਬਾਜ਼ੀ ਕਰਨ ਦੀ ਥਾਂ ਮਸਲੇ ਨੂੰ ਹੱਲ ਕਰਨ ਦੀ ਤਾਕੀਦ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਜੇਕਰ ਚੰਨੀ ਦਲਿਤ ਵਿਦਿਆਰਥੀਆਂ ਨੂੰ ਆਈਟੀਆਈਜ਼ ਵਿਚ ਦਾਖਲੇ ਨਹੀਂ ਦਿਵਾ ਸਕਦਾ ਤਾਂ ਉਸ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।

 

Tags: Maheshinder Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD