Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੁਖਪਾਲ ਸਿੰਘ ਖਹਿਰਾ ਤੇ ਐਚ.ਐਸ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਵੀ ਮੁੱਖ ਮੰਤਰੀ ਨਾਲ ਮੁਲਾਕਾਤ

Web Admin

Web Admin

5 Dariya News

ਪਟਿਆਲਾ , 29 Jul 2017

Last updated on: Jul 29, 2017, 00:00 IST

ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਐਚ.ਐਸ ਫੂਲਕਾ ਦੀ ਅਗਵਾਈ ਵਿੱਚ ਆਪ ਵਿਧਾਇਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਰਾਜਮਾਤਾ ਮਹਿੰਦਰ ਕੌਰ ਦੇ ਦੇਹਾਂਤ 'ਤੇ ਦੁੱਖ ਸਾਂਝਾ ਕੀਤਾ।  ਦੋਵਾਂ ਆਗੂਆਂ ਨਾਲ ਪੀਰਮਲ ਸਿੰਘ ਧੌਲਾ (ਭਦੌੜ), ਜਗਤਾਰ ਸਿੰਘ ਜੱਗਾ (ਰਾਏਕੋਟ), ਕੁਲਵੰਤ ਸਿੰਘ (ਮਹਿਲ ਕਲਾਂ) ਅਤੇ ਹਰਪਾਲ ਸਿੰਘ ਚੀਮਾ (ਦਿੜ੍ਹਬਾ) ਹਾਜ਼ਰ ਸਨ ਜਿਨ੍ਹਾਂ ਨੇ ਅੱਜ ਸ਼ਾਮ ਇੱਥੇ ਨਿਊ ਮੋਤੀ ਬਾਗ ਪੈਲੇਸ ਵਿਖੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਆਗੂਆਂ ਨੇ ਰਾਜਮਾਤਾ ਦੇ ਦੇਹਾਂਤ 'ਤੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਉਨ੍ਹਾਂ ਵੱਲੋਂ ਮੁਲਕ ਦੇ ਆਜ਼ਾਦ ਹੋਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਸਿਆਸੀ ਅਤੇ ਸਮਾਜਿਕ ਜੀਵਨ ਵਿੱਚ ਪਾਏ ਮਹਾਨ ਯੋਗਦਾਨ ਨੂੰ ਚੇਤੇ ਕੀਤਾ।  ਇਸ ਤੋਂ ਪਹਿਲਾਂ ਕਈ ਹੋਰ ਉੱਘੀਆਂ ਸ਼ਖਸੀਅਤਾਂ, ਉਦਯੋਗਪਤੀਆਂ ਅਤੇ ਹੋਰਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਰਾਜਮਾਤਾ ਦੇ ਅਕਾਲ ਚਲਾਣੇ 'ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਰਾਜਮਾਤਾ ਨੇ ਆਪਣੀ ਸਿਆਸੀ ਸੂਝ-ਬੂਝ ਅਤੇ ਭਲਾਈ ਕਾਰਜਾਂ ਸਦਕਾ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ।   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅਤੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। 

ਜਥੇਦਾਰ ਗੁਰਬਚਨ ਸਿੰਘ ਨੇ ਰਾਜਮਾਤਾ ਦੇ ਅਕਾਲ ਚਲਾਣੇ 'ਤੇ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸਿਰਪਾਓ ਬਖ਼ਸ਼ਿਸ਼ ਕੀਤੇ।ਇਸੇ ਤਰ੍ਹਾਂ ਫੌਜ ਦੇ ਕੁਝ ਸਾਬਕਾ ਅਫਸਰਾਂ ਜਨਰਲ ਆਰ.ਐਸ. ਸੁਜਲਾਨਾ, ਜਨਰਲ ਬੀ.ਐਸ. ਠਾਕੁਰ, ਜਨਰਲ ਸਰਭ ਢਿੱਲੋਂ, ਜਨਰਲ ਚੇਤਵਿੰਦਰ ਅਤੇ ਜਨਰਲ ਤਰਲੋਚਨ ਸਿੰਘ, ਜੀ.ਓ.ਸੀ. ਫਸਟ ਆਰਮਰਡ ਡਵੀਜ਼ਨ ਅਤੇ ਮੇਜਰ ਜਨਰਲ ਸੰਦੀਪ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ, ਪ੍ਰਤਾਪ ਸਿੰਘ ਬਾਜਵਾ ਅਤੇ ਫਤਹਿ ਬਾਜਵਾ ਸਮੇਤ ਹੋਰ ਪਾਰਟੀ ਨੇਤਾ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ। ਅੱਜ ਸ਼ਾਮ ਮੋਤੀ ਬਾਗ ਪੈਲੇਸ ਵਿੱਚ ਸ਼ਬਦ ਕੀਰਤਨ ਦਾ ਪ੍ਰਵਾਹ ਚੱਲ ਰਿਹਾ ਸੀ ਜਿੱਥੇ ਐਤਵਾਰ ਦੀ ਦੁਪਹਿਰ ਨੂੰ ਰਾਜਮਾਤਾ ਦੀ ਅੰਤਿਮ ਅਰਦਾਸ ਹੋਵੇਗੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਛੜੀ ਰੂਹ ਦੀ ਸ਼ਾਂਤੀ ਲਈ ਅੰਤਿਮ ਅਰਦਾਸ ਤੇ ਭੋਗ ਪੈਣ ਨਾਲ ਧਾਰਮਿਕ ਰਸਮਾਂ ਦੀ ਸਮਾਪਤੀ ਹੋਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਰਾਜਮਾਤਾ ਲੰਘੇ ਸੋਮਵਾਰ ਦੀ ਸ਼ਾਮ ਨੂੰ ਲੰਮੀ ਬਿਮਾਰੀ ਉਪਰੰਤ ਚੱਲ ਵਸੇ ਸਨ।

 

Tags: Amarinder Singh , H.S. Phoolka , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD