Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਲਜ਼ਾਰ ਗਰੁੱਪ ਵਿਚ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੂੰ ਬਿਹਤਰੀਨ ਪਲੇਸਮੈਂਟ ਦੇ ਨੁਕਤੇ ਸਾਂਝੇ ਕੀਤੇ

ਮਿਆਰੀ ਸਿੱਖਿਆਂ ਅਤੇ ਵਧੀਆਂ ਪਲੇਸਮੈਂਟ ਕਰਾਉਣਾ ਹੀ ਸਾਡਾ ਮੁੱਖ ਟੀਚਾ : ਚੇਅਰਮੈਨ ਗੁਰਚਰਨ ਸਿੰਘ

ਗੁਲਜ਼ਾਰ ਗਰੁੱਪ ਦੇ ਵਿਦਿਆਰਥੀ ਕਾਲਜ ਦੇ ਪਹਿਲੇ ਦਿਨ  ਗਰੁੱਪ ਸਬੰਧੀ ਜਾਣਕਾਰੀ ਹਾਸਿਲ ਕਰਦੇ ਹੋਏ ।
ਗੁਲਜ਼ਾਰ ਗਰੁੱਪ ਦੇ ਵਿਦਿਆਰਥੀ ਕਾਲਜ ਦੇ ਪਹਿਲੇ ਦਿਨ ਗਰੁੱਪ ਸਬੰਧੀ ਜਾਣਕਾਰੀ ਹਾਸਿਲ ਕਰਦੇ ਹੋਏ ।

Web Admin

Web Admin

5 Dariya News

ਖੰਨਾ , 04 Aug 2017

Last updated on: Aug 04, 2017, 00:00 IST

ਗੁਲਜ਼ਾਰ ਗਰੁੱਪ ਆਫ਼ ਇੰਸੀਟਿਊਟਸ, ਖੰਨਾ ਲੁਧਿਆਣਾ ਵੱਲੋਂ ਇੰਜੀਨੀਅਰਿੰਗ ਅਤੇ ਮੈਨੇਜਮੈਂਟ ਸਟਰੀਮ  ਦੇ ਨਵੇਂ ਆਏ ਵਿਦਿਆਰਥੀਆਂ ਲਈ ਕੈਂਪਸ ਵਿਚ ਉਰੀਅਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਉਰੀਅਨਟੇਸ਼ਨ  ਪ੍ਰੋਗਰਾਮ ਵਿਚ ਦੌਰਾਨ  ਗੁਲਜ਼ਾਰ  ਗਰੁੱਪ ਦੇ ਪ੍ਰੋਫਾਈਲ,ਵਿਕਾਸ ਦੇ ਸਫ਼ਰ ਅਤੇ ਮੈਨੇਜਮੈਂਟ ਦੇ ਵਿਸ਼ਾਲ ਖੇਤਰ ਬਾਰੇ ਜਾਣੂ ਕਰਾਇਆ ਗਿਆ ।ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ  ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ  ਸਾਰੇ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ  ਕੈਂਪਸ ਸਬੰਧੀ ਜਾਣਕਾਰੀ ਦਿਤੀ । ਉਨ੍ਹਾਂ ਆਪਣੇ  ਸੰਬੋਧਨ ਵਿਚ ਕਿਹਾ ਕਿ  ਗੁਲਜ਼ਾਰ ਗਰੁੱਪ ਵਿਚ ਵਿਦਿਆਰਥੀਆਂ ਨੂੰ ਪੜਾਈ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਪ੍ਰੋਫੈਸ਼ਨਲ ਜ਼ਿੰਦਗੀ  ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਸਾਡਾ ਟੀਚਾ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਦੇ  ਹੋਏ ਉਨ੍ਹਾਂ ਨੂੰ ਵਧੀਆਂ ਪਲੇਸਮੈਂਟ ਦਿਵਾਉਣਾ ਹੈ । ਜੇਕਰ ਵਿਦਿਆਰਥੀ ਇਸ ਕਾਲਜ ਤੋਂ ਇਕ ਸਫਲ ਇਨਸਾਨ ਬਣ ਕੇ ਨਿਕਲਣ ਦੀ ਸੋਚ ਰੱਖਦੇ ਹਨ ਤਾਂ ਉਹ ਜੀ ਜਾਨ ਲਗਾ ਕੇ ਪੜਾਈ ਕਰਨ ਅਤੇ ਖੇਡਾਂ ਅਤੇ ਹੋਰ ਸਭਿਆਚਾਰ ਗਤੀਵਿਧੀਆਂ ਵਿਚ ਵੀ  ਹਿੱਸਾ ਲੈਣ ।

ਐਕਜ਼ੈਕਟਿਵ ਡਾਇਰੈਕਟਰ ਗੁਰੀਕਰਤ  ਨੇ  ਵਿਦਿਆਰਥੀਆਂ ਨੂੰ ਆਪਣੀ ਸਫਲ ਜ਼ਿੰਦਗੀ ਲਈ ਵਿਦਿਆਰਥੀਆਂ ਨੂੰ  ਆਪਣੇ ਟੀਚਾ ਮਿੱਥ ਕੇ ਨਿਸ਼ਾਨੇ ਤੱਕ ਪਹੁੰਚਣ ਲਈ ਰਣਨੀਤੀ ਹੁਣ ਤੋਂ ਹੀ ਬਣਾਉਣ ਤਾਂ ਜੋ ਮੰਜ਼ਿਲ ਦੇ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਲਾਤ ਲਈ ਉਹ ਪਹਿਲਾਂ ਹੀ ਤਰ-ਬਰ-ਤਿਆਰ ਰਹਿਣ ਤੇ ਪੜਾਈ ਪੂਰੀ ਕਰਦੇ ਹੀ ਜ਼ਿੰਦਗੀ ਨੂੰ ਸਹੀ ਦਿਸ਼ਾ ਤੇ ਲਿਜਾ ਸਕਣ। ਉਨ੍ਹਾਂ ਅਨੁਸ਼ਾਸਨ, ਸਕਾਰਾਤਮਿਕ ਰਵੱਈਆ ਅਤੇ ਤਿਆਗ ਭਾਵਨਾ ਤੇ ਜ਼ੋਰ ਦਿੰਦੀਆਂ ਹੋਇਆ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜ਼ਿੰਦਗੀ ਦਾ ਮਕਸਦ ਪਾਉਣ ਲਈ ਹਮੇਸ਼ਾ ਉੱਚਾ ਨਿਸ਼ਾਨਾ ਰੱਖਣਾ ਚਾਹੀਦਾ ਹੈ । ਇਸ ਮੌਕੇ ਤੇ ਕੈਂਪਸ ਡਾਇਰੈਕਟਰ ਅਤੇ ਵਿਭਾਗਾਂ ਦੇ ਹੈੱਡ ਵੱਲੋਂ  ਵਿਦਿਆਰਥੀਆਂ ਸਾਲ ਦੇ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ।

 

Tags: Gulzar Group of Institutes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD